ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ 18 ਸਿੱਖ ਗਦਰੀ ਬਾਬਿਆਂ ਦੀਆਂ ਤਸਵੀਰਾਂ ਸਥਾਪਤ ਕਰ ਕੇ ਗਦਰੀ ਬਾਬਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਮਾਨਤਾ ਦਿੱਤੀ ਹੈ। ਇਹ ਤਸਵੀਰਾਂ ਖਾਲਸਈ ਰਸਮਾਂ ਮੁਤਾਬਕ ਸਥਾਪਤ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਲਗਪਗ ਸੌ ਸਾਲ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਸਿੱਖ ਸੰਸਥਾ ਨੇ ਗਦਰ ਲਹਿਰ ਦੇ ਸਿੱਖ ਸ਼ਹੀਦਾਂ ਨੂੰ ਮਾਨਤਾ ਦਿੱਤੀ ਹੈ। ਇਸ ਸਬੰਧੀ ਸ੍ਰੀ ਅਜਾਇਬ ਘਰ ਵਿਚ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ। ਇਸ ਦੌਰਾਨ ਪਹਿਲਾਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਮਗਰੋਂ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਇਆ।ਇਸ ਦੌਰਾਨ ਭਾਈ ਗੁਰਦਾਸ ਹਾਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਕੈਨੇਡਾ ਤੋਂ ਇੱਕ 50 ਮੈਂਬਰੀ ਵਫ਼ਦ ਇਸ ਸਮਾਗਮ ’ਚ ਸ਼ਾਮਲ ਹੋਣ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਚੱਲੇ ਆ ਰਹੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ ਅਕਾਲੀ ਦਲ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 8 ਘੰਟੇ ਦੇ ਕਰੀਬ ਚੱਲੀ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਪਾਰਟੀ ਵੱਲੋਂ ਢੀਂਡਸਾ ਜੋੜੀ ਨੂੰ ‘ਦੋਸ਼ ਪੱਤਰ’ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦਾ ਜਵਾਬ ਦੋ ਹਫ਼ਤਿਆਂ ਦੇ ਅੰਦਰ-ਅੰਦਰ ਦੇਣ ਲਈ ਕਿਹਾ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਮੈਂਬਰਾਂ ਅਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਨਿਗਰਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਮੀਟਿੰਗ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਤੇ ਮੰਗ ਪ੍ਰਤੀ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ ਗਿਆ ਸੀ ਜਿਸ ਦੇ ਅਧਾਰ ’ਤੇ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ। ਸੂਤਰਾਂ ਦਾ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵੱਲੋਂ ਕੀਤੀ ਕਾਰਵਾਈ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਦੀ ਹੀ ਉਮੀਦ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਾਨੂੰ (ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ) ‘ਦੋਸ਼ ਪੱਤਰ’ ਦੇਣ ਦਾ ਫੈਸਲਾ ਕੀਤਾ ਹੈ। ਇਸ ਲਈ ਨੋਟਿਸ ਮਿਲਣ ਤੋਂ ਬਾਅਦ ਹਰ ਦੋਸ਼ ਦਾ ਠੋਕਵਾਂ ਜਵਾਬ ਦੇਵਾਂਗੇ। ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫਾ ਦੇਣ ਤੋਂ ਬਾਅਦ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਨਿਸ਼ਾਨਾ ਸੇਧਣਾ ਸ਼ੁਰੂ ਕਰ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਬੇਅਦਬੀ ਕਾਂਡ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ ਕੀਤੀ ਹੈ। ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿੱਤ ਮੰਤਰੀ ਰਹੇ ਸ੍ਰੀ ਢੀਂਡਸਾ ਦਾ ਕਹਿਣਾ ਹੈ ਕਿ ਬੇਅਦਬੀ ਕਾਂਡ ਦੇ ਸਮੇਂ ਤਤਕਾਲੀ ਅਕਾਲੀ ਸਰਕਾਰ ਨੇ ਢੁੱਕਵੀਂ ਕਾਰਵਾਈ ਨਹੀਂ ਸੀ ਕੀਤੀ। ਮੀਡੀਆ ਕੋਲ ਪਿਛਲੇ ਦਿਨਾਂ ਦੌਰਾਨ ਸਾਬਕਾ ਵਿੱਤ ਮੰਤਰੀ ਨੇ ਜੋ ਖੁਲਾਸੇ ਕੀਤੇ ਹਨ ਉਸ ਤੋਂ…
    ਤਹਿਰਾਨ - ਈਰਾਨ ਨੇ ਸਨਿਚਰਵਾਰ ਨੂੰ ਆਖ਼ਰ ਮੰਨ ਲਿਆ ਕਿ ਉਸ ਦੀ ਫ਼ੌਜ ਨੇ ਗ਼ਲਤੀ ਨਾਲ 'ਅਣਜਾਣੇ 'ਚ' ਯੁਕਰੇਨ ਦੇ .ਯਾਤਰੀ ਜਹਾਜ਼ ਨੂੰ ਸੁੱਟ ਲਿਆ ਸੀ | ਇਸ ਘਟਨਾ 'ਚ ਜਹਾਜ਼ ਵਿਚ ਸਵਾਰ ਸਾਰੇ 176 ਲੋਕਾਂ ਦੀ ਮੌਤ ਹੋ ਗਈ ਸੀ | ਈਰਾਨ ਦੇ ਸਨਿਚਰਵਾਰ ਸਵੇਰੇ ਹਾਦਸੇ ਨਾਲ ਜੁੜਿਆ ਆਪਣਾ ਤਾਜ਼ਾ ਬਿਆਨ ਦਿੱਤਾ ਹੈ | ਦੱਸਣਯੋਗ ਹੈ ਕਿ ਯੁਕਰੇਨ ਇੰਟਰਨੈਸ਼ਨਲ ਏਅਰਲਾਇੰਸ ਦਾ ਬੋਇੰਗ 737 ਜਹਾਜ਼ ਤਹਿਰਾਨ ਤੋਂ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਸੀ | ਇਸ ਤੋਂ ਪਹਿਲਾਂ ਈਰਾਨ ਇਸ ਹਾਦਸੇ ਪਿੱਛੇ ਆਪਣੀ ਗ਼ਲਤੀ ਮੰਨਣ ਤੋਂ ਇਨਕਾਰ ਕਰਦਾ ਰਿਹਾ ਹੈ ਜਦੋਂ ਕਿ ਪੱਛਮੀ ਦੇਸ਼ ਇਹ ਦਾਅਵਾ ਕਰਦੇ ਰਹੇ ਹਨ ਕਿ ਇਹ ਜਹਾਜ਼ ਈਰਾਨ ਵਲੋਂ ਕੀਤੇ ਹਮਲੇ ਨਾਲ ਤਬਾਹ ਹੋਇਆ ਹੈ | ਈਰਾਨ ਰਾਸ਼ਟਰਪਤੀ ਹਸਨ ਰੂਹਾਨੀ ਨੇ ਕਿਹਾ ਕਿ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮਨੁੱਖੀ ਗ਼ਲਤੀ ਨਾਲ ਚੱਲੀ ਮਿਜ਼ਾਈਲ ਕਾਰਨ ਇਹ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜੋ ਕਿ ਮੁਆਫ਼ੀ ਯੋਗ ਗ਼ਲਤੀ ਨਹੀਂ…
    ਚੰਡੀਗੜ੍ਹ - ਇੱਥੇ ਥਾਣਾ ਸੈਕਟਰ-3 ਦੀ ਪੁਲੀਸ ਨੇ ‘ਆਪ’ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, 7 ਵਿਧਾਇਕਾਂ ਸਣੇ ਸੱਤ ਅੱਠ ਸੌ ਦੇ ਕਰੀਬ ‘ਆਪ’ ਵਰਕਰਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 149, 332, 353 ਅਤੇ 188 ਤਹਿਤ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਵਲੋਂ ਨਾਮਜ਼ਦ ਕੀਤੇ ਗਏ ਵਿਧਾਇਕਾਂ ’ਚ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਨ ਅਰੋੜਾ, ਜੈ ਕਿਸ਼ਨ ਰੋੜੀ, ਸਰਵਜੀਤ ਕੌਰ ਅਤੇ ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਂ ਸ਼ਾਮਲ ਹਨ। ਇਹ ਮਾਮਲਾ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਬਿਜਲੀ ਦਰਾਂ ’ਚ ਵਾਧੇ ਵਿਰੁੱਧ ਰੋਸ ਵਜੋਂ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਵਰਕਰਾਂ ਨੂੰ ਰੋਕਦੇ ਹੋਏ ਚੰਡੀਗੜ੍ਹ ਪੁਲੀਸ ਦੇ ਡੀਐੱਸਪੀ, ਇੰਸਪੈਕਟਰ ਸਣੇ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।ਥਾਣਾ ਸੈਕਟਰ-3 ਦੇ ਮੁਖੀ ਨੀਰਜ ਸਰਨਾ ਨੇ ਦੱਸਿਆ ਕਿ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੇ ਆਦੇਸ਼ਾਂ ਦੀ ਉਲੰਘਣਾ…
    ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਸਾਹਿਬ ਤੋ ਗੁਰਬਾਣੀ ਦਾ ਪ੍ਰਸਾਰਨ ਕਰਨ ਵਾਲੇ ਬਾਦਲ ਪਰਵਾਰ ਦੇ ਨਿਜੀ ਚੈਨਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੇ ਵੀ ਆਪਣੇ ਮਾਲਕੀ ਹਕ ਦਿਖਾਉਂਣੇ ਸ਼ੁਰੂ ਕਰ ਦਿੱਤੇ ਹਨ। ਬਾਦਲ ਪਰਵਾਰ ਦੀ ਸਰਪ੍ਰਸਤੀ ਹੇਠ ਚਲ ਰਹੇ ਇਸ ਚੈਨਲ ਨੇ ਹੁਣ ਗੁਰਬਾਣੀ ਤੇ ਵੀ ਆਪਣੀ ਮਾਲਕੀ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਪਿਛਲੇ ਕਰੀਬ 19 ਸਾਲ ਤੋ ਅਨੇਕਾਂ ਚੈਨਲਾਂ ਦਾ ਹਕ ਮਾਰ ਕੇ ਸ੍ਰੀ ਦਰਬਾਰ ਸਾਹਿਬ ਤੋ ਗੁਰਬਾਣੀ ਦਾ ਪ੍ਰਸਾਰਨ ਦਿਖਾ ਰਹੇ ਬਾਦਲ ਪਰਵਾਰ ਦੀ ਮਾਲਕੀ ਜੀ ਨੈਕਸਟ ਵਲੋ ਪੀ ਟੀ ਸੀ ਗਰੁਪ ਨੇ ਅੱਜ ਵਖ ਵਖ ਵੈਬ ਪੋਰਟਲਾਂ ਨੂੰ ਇਹ ਨੋਟਿਸ ਭੇਜਿਆ। ਇਸ ਪਿਛੇ ਤਰਕ ਦਿੱਤਾ ਜਾ ਰਿਹਾ ਹੈ ਕਿ ਇਹ ਚੈਨਲ ਯੂ ਟਿਉਬ ਰਾਹੀ ਸ੍ਰੀ ਦਰਬਾਰ ਸਾਹਿਬ ਤੋ ਅੰਮ੍ਰਿਤ ਵੇਲੇ ਸੰਗਤਨੂੰ ਸਰਵਣ ਕਰਵਾਏ ਜਾਂਦੇ ਹੁਕਮਨਾਮੇ ਨੂੰ ਇਸਤੇਮਾਲ ਕਰ ਰਹੇ ਹਨ ਜਦਕਿ ਇਹ ਮਾਲਕੀ ਸਿਰਫ ਨਿਜੀ ਚੈਨਲ ਪੀ ਟੀ ਸੀ ਦੀ ਹੈ। ਇਸ ਪੱਤਰਕਾਰ ਨਾਲ ਹੋਈ ਗਲਬਾਤ ਦੇ ਦੌਰਾਨ ਇਕ ਨਿਜੀ ਚੈਨਲ ਦੇ ਅਧਿਕਾਰੀ ਨੇ…
    - ਗੁਰਿੰਦਰਪਾਲ ਸਿੰਘ ਧਨੌਲਾਸੰਸਾਰ ਦੇ ਸਾਰੇ ਦੇਸ਼ਾਂ ਦੀ ਕੌਮਾਂਤਰੀ ਪੰਚਾਇਤ ਯੂਨਾਈਟਿਡ ਨੇਸ਼ਨ ਨੇ ਦੁਨੀਆਂ ਭਰ ਵਿੱਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਬਹੁਤ ਸਾਰੀਆਂ ਕੋਸ਼ਿਸ਼ਾਂ ਹੋ ਰਹੀਆਂ ਸਨ ਕਿ ਮਨੁੱਖੀ ਅਧਿਕਾਰਾਂ ਦੇ ਹਨਨ ਨੂੰ ਠੱਲ ਪਾਈ ਜਾਵੇ। ਇਸ ਸਬੰਧ ਵਿਚ ਜਿੱਥੇ ਕੁੱਝ ਵਿਕਸਤ ਅਤੇ ਲੋਕਤੰਤਰੀ ਦੇਸ਼ਾਂ ਦੀਆਂ ਸਰਕਾਰਾਂ ਅਤੇ ਕੁੱਝ ਐਨ.ਜੀਓਜ ਲਗਾਤਾਰ ਯਤਨਸ਼ੀਲ ਹਨ। ਉੱਥੇ ਹੁਣ ਧਾਰਮਿਕ ਆਗੂਆਂ ਅਤੇ ਧਰਮਾਂ ਦੇ ਫਸਲਫ਼ੇ ਵਿਚੋਂ ਮਨੁੱਖੀ ਹੱਕਾਂ ਦੀ ਰਾਖੀ ਬਾਰੇ ਦਰਜ ਜਾਮਨੀ ਨੂੰ,ਯੂਨਾਈਟਿਡ ਨੇਸ਼ਨ ਵੱਲੋਂ ਤਿਆਰ ਕੀਤੇ ਜਾ ਰਹੇ ਮਤੇ ''ਫੇਥਫੁੱਲ ਰਾਈਟਸ ਡੈਕਲੇਰੇਸ਼ਨ'' ਵਿੱਚ ਸ਼ਾਮਲ ਕਰਨ ਦਾ ਸੁਝਾਅ ਆਇਆ ਤਾਂ ਇੱਕ ਕਮੇਟੀ ਬਣਾਈ ਗਈ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਧਰਮ ਅਤੇ ਧਾਰਮਿਕ ਆਗੂ ਕਿਵੇਂ ਕਰ ਸਕਦੇ ਹਨ। ਉਸ ਦੀ ਡਰਾਫ਼ਟ ਕਮੇਟੀ ਦੇ ਚੇਅਰਮੈਨ ਡਾ: ਇਕਤਦਾਰ ਚੀਮਾ, ਧਰਮ ਸਾਸਤਰ ਅਤੇ ਧਰਮ ਵਿਭਾਗ, ਡਾਇਰੈਕਟਰ, ਇੰਸਟੀਚਿਊਟ ਫਾਰ ਲੀਡਰਸਪਿ ਐਂਡ ਕੌਮਨਿਟੀ ਡਿਵੈਲਪਮੈਂਟ, ਯੂਕੇ ਆਨਰੇਰੀ ਫੈਲੋ, ਐਡਵਰਡ ਕੈਡਬਰੀ ਸੈਂਟਰ ਨੂੰ ਬਣਾਇਆ ਗਿਆ ਡਾ: ਇਕਤਦਾਰ ਚੀਮਾ ਨੇ ਇਸ ਬਾਰੇ ਸੁਖਰਾਬ ਟੀ.ਵੀ.…
    ਚੰਡੀਗੜ - ਪਹਿਲੇ ਸਿੱਖ ਹੁਕਮਰਾਨ ਤੇ ਮਹਾਰਾਜਾ ਰਣਜੀਤ ਸਿੰਘ 500 ਸਾਲਾਂ ਦੇ ਇਤਿਹਾਸ 'ਚ ਸਰਬੋਤਮ ਹੁਕਮਰਾਨ ਸਾਬਤ ਹੋਏ ਹਨ। ਉਨ੍ਹਾਂ ਨੇ ਪੰਜਾਬ ਨੂੰ ਇਕਜੁੱਟ ਕੀਤਾ ਤੇ ਇਸ ਦੀਆਂ ਹੱਦਾਂ ਨੂੰ ਪਖਤੂਨਖਵਾ ਤੋਂ ਕਸ਼ਮੀਰ ਤਕ ਫੈਲਾਇਆ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ 180 ਸਾਲ ਬਾਅਦ ਅਲਾਬਾਮਾ ਦੀ ਅਮਰੀਕੀ ਯੂਨੀਵਰਸਿਟੀ ਦੇ ਇੱਕ ਸਰਵੇਖਣ 'ਚ ਇਸ ਦੀ ਪੁਸ਼ਟੀ ਹੋਈ ਹੈ। ਟਾਪ ਦੇ 10 ਹੁਕਮਰਾਨਾਂ ਨੂੰ ਆਪਣੀ ਕਾਰਜਸ਼ੀਲ ਸ਼ੈਲੀ, ਹੁਨਰ, ਵਿਸ਼ਿਆਂ ਦੀ ਨੀਤੀ, ਸੈਨਾ ਨਵੀਨੀਕਰਣ, ਆਰਥਿਕ ਤੇ ਵਪਾਰਕ ਨੀਤੀਆਂ ਦੇ ਅਧਾਰ ਵਜੋਂ ਸੂਚੀਬੱਧ ਕੀਤਾ ਗਿਆ। ਇਸ 'ਚ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ 'ਤੇ ਰਹੇ। ਇਸੇ ਤਰ੍ਹਾਂ, ਮਹਾਰਾਜਾ ਦਾ ਰਾਜ-ਸ਼ਾਸਨ ਟਾਪ-5 ਦੇ ਸ਼ਾਸਨਕਾਲ 'ਚ ਪਹਿਲੀ ਸੂਚੀ ਵਿੱਚ ਆਇਆ ਹੈ। ਉਹ ਅਜਿਹੇ ਹੁਕਮਰਾਨ ਸੀ ਜਿਨ੍ਹਾਂ ਆਪਣੀ ਹਕੂਮਤ ਨੂੰ ਦੇਸ਼ ਦੀਆਂ ਸਰਹੱਦਾਂ ਤੋਂ ਲੈ ਕੇ ਪੇਸ਼ਾਵਰ, ਪਖਤੂਨਖਵਾ, ਕਸ਼ਮੀਰ ਤਕ ਵਧਾ ਦਿੱਤਾ। ਸਿਰਫ ਇਹੋ ਨਹੀਂ, ਉਨ੍ਹਾਂ ਨੇ ਉਸ ਸਮੇਂ ਲੜਦੀਆਂ ਰਿਆਸਤਾਂ ਨੂੰ ਇੱਕ ਫਾਰਮੂਲੇ 'ਚ ਜੋੜ ਦਿੱਤਾ ਤੇ ਇੱਕ ਖੁਸ਼ਹਾਲ ਤੇ ਸੰਗਠਿਤ ਸ਼ਾਸਨ ਬਣਾਇਆ। ਉਨ੍ਹਾਂ ਨੇ ਅਮਨ-ਕਾਨੂੰਨ ਦੀ…
    ਐੱਸ.ਏ.ਐੱਸ. ਨਗਰ - ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 27 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਹੀ ਪੁਲੀਸ ਅਧਿਕਾਰੀਆਂ ਨੂੰ ਦੋ ਮਾਮਲਿਆਂ ਵਿੱਚ 5-5 ਸਾਲ ਦੀ ਕੈਦ ਅਤੇ ਦੋ ਹੋਰ ਮਾਮਲਿਆਂ ਵਿੱਚ 2-2 ਸਾਲ ਕੈਦ ਦੀ ਸਜ਼ਾ ਵੀ ਸੁਣਾਈ ਗਈ ਹੈ। ਦੋਸ਼ੀਆਂ ਵਿੱਚ ਇੰਸਪੈਕਟਰ ਸੂਬਾ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ, ਸਬ-ਇੰਸਪੈਕਟਰ ਸੁਖਦੇਵ ਸਿੰਘ, ਸੁਖਦੇਵ ਰਾਜ ਜੋਸ਼ੀ ਤੇ ਲੱਖਾ ਸਿੰਘ ਅਤੇ ਏਐੱਸਆਈ ਸੂਬਾ ਸਿੰਘ ਸ਼ਾਮਲ ਹਨ। ਸਬੂਤਾਂ ਦੀ ਘਾਟ ਕਾਰਨ ਤਿੰਨ ਅਫ਼ਸਰਾਂ ਏਆਈਜੀ ਕਸ਼ਮੀਰ ਸਿੰਘ ਗਿੱਲ, ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਅਤੇ ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਤਕਾਲੀ ਐੱਸਐੱਸਪੀ ਅਜੀਤ ਸਿੰਘ ਸੰਧੂ ਸਣੇ ਅੱਠ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਸੁਣਵਾਈ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਦੋਸ਼ੀ ਪੁਲੀਸ ਅਧਿਕਾਰੀਆਂ ਨੇ ਸਾਲ 1993 ਵਿੱਚ ਕਾਰਸੇਵਾ ਵਾਲੇ…
    ਜਲੰਧਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਕਮਲ ਨਾਥ ਨੇ ਸਿਓਪੁਰ ਜ਼ਿਲ੍ਹੇ ਵਿਚ ਤਰਾਹਲ ਖ਼ੇਤਰ ਦੇ ਸਿੱਖ ਕਿਸਾਨਾਂ ਦੇ ਘਰ ਢਾਹੁਣ ਤੇ ਫਸਲਾਂ ਤਬਾਹ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਤਰਾਹਲ ਦੇ ਐਸ. ਡੀ. ਐਮ., ਤਹਿਸੀਲਦਾਰ, ਦੋ ਨਾਇਬ ਤਹਿਸੀਲਦਾਰ ਤੇ ਪਟਵਾਰੀਆਂ ਨੂੰ ਤੁਰੰਤ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਘਰ ਢਾਹੇ ਜਾਣ ਵਾਲੇ ਕਿਸਾਨਾਂ ਨੂੰ ਫੌਰੀ ਰਿਹਾਇਸ਼ ਲਈ ਸਰਕਾਰੀ ਨਿਵਾਸ ਅਲਾਟ ਕੀਤੇ ਗਏ ਹਨ | ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਨਰੇਂਦਰ ਸਲੂਜਾ ਦੀ ਅਗਵਾਈ ਵਿਚ ਤਿੰਨ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਦੀ ਟੀਮ ਤਰਾਹਲ ਖੇਤਰ ਦਾ ਦੌਰਾ ਕਰਕੇ ਗਈ ਸੀ | ਪਤਾ ਲੱਗਾ ਹੈ ਕਿ ਟੀਮ ਵਲੋਂ ਦਿੱਤੀ ਗਈ ਰਿਪੋਰਟ ਬਾਅਦ ਮੁੱਖ ਮੰਤਰੀ ਨੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀ ਬਦਲਣ ਤੇ ਉਨ੍ਹਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ 'ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਤਿਭਾ ਪਾਲ ਨੇ ਕਿਸਾਨਾਂ ਦੇ ਇਕ ਵਫ਼ਦ ਨੂੰ ਦੱਸਿਆ ਕਿ ਉਹ ਜਲਦੀ ਹੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com