ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੀ ਕੈਬਨਿਟ ਵੱਲੋਂ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਕੀਤੀ ਜਾਣ ਵਾਲੀ ਸੋਧ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ ਹੈ।ਇਸ ਦੌਰਾਨ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿੱਚ ਪੇਸ਼ ਕਰਨ ਲਈ ਬਿੱਲ ਦਾ ਜੋ ਖਰੜਾ ਤਿਆਰ ਕੀਤਾ ਹੈ ਉਸ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਨੂੰ ਕੀਤੇ ਜਾਣ ਵਾਲੇ ਜੁਰਮਾਨੇ ਦੀ ਰਾਸ਼ੀ ਨੂੰ ਦੁੱਗਣੀ ਕਰ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਸਿੱਖਿਆ ਪ੍ਰਬੰਧ ਵਿੱਚ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਲੈ ਕੇ ਦਿਖਾਈ ਗਈ ਫ਼ਿਕਰਮੰਦੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ…
  ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਸੂਬੇ ਵਿੱਚ ਆਪਣੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਪੁੱਛਿਆ ਕਿ 2015 ਵਿੱਚ ਹੋਏ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਚਾਰਜਸ਼ੀਟ ਕਿੱਥੇ ਹੈ? ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਕਾਂਡ ਦੀ ਜਾਂਚ ਛੇ ਮਹੀਨਿਆਂ ਵਿੱਚ ਤਰਜੀਹੀ ਤੌਰ ’ਤੇ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਸਿੱਧੂ ਨੇ ਸਵਾਲ ਕੀਤਾ, ‘‘ਅੱਜ ਛੇ ਮਹੀਨੇ ਅਤੇ ਇੱਕ ਦਿਨ ਬੀਤ ਗਿਆ ਹੈ। (ਇਸ ਮਾਮਲੇ ’ਚ) ਚਾਰਜਸ਼ੀਟ ਕਿੱਥੇ ਹੈ।’’ ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਗੋਲੀਬਾਰੀ ਕਾਂਡ ਵਿੱਚ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਦਿੱਤੀ ਗਈ ਜ਼ਮਾਨਤ ਵਿਰੁੱਧ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ।
  ਨਵੀਂ ਦਿੱਲੀ - ਅਮਰੀਕਾ ਦੀ ਮਨੁੱਖੀ ਅਧਿਕਾਰ ਸੰਸਥਾ ਨੇ ਇਸ ਗੱਲ ਦੀ ਸਿਫਾਰਿਸ਼ ਕੀਤੀ ਹੈ ਕਿ ਭਾਰਤ ਸਣੇ ਚਾਰ ਦੇਸ਼ਾਂ ਨੂੰ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਲਾਲ ਸੂਚੀ ਵਿੱਚ ਰੱਖਿਆ ਜਾਵੇ। ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਉਪਰੋਕਤ ਸਿਫਾਰਿਸ਼ ਕਰਨ ਵਾਲੇ ਅਮਰੀਕਾ ਦੇ ਕੌਮਾਂਤਰੀ ਧਾਰਮਿਕ ਆਜ਼ਾਦੀ ਕਮਿਸ਼ਨ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕਮਿਸ਼ਨ ਨੇ ਪੱਖਪਾਤੀ ਰਵੱਈਆ ਅਪਣਾਇਆ ਹੈ ਤੇ ਉਸ ਨੂੰ ਭਾਰਤ ਅਤੇ ਭਾਰਤ ਦੇ ਸੰਵਿਧਾਨ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ ਵੀ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਭਾਰਤ ਨੂੰ ਲਾਲ ਸੂਚੀ ਵਿੱਚ ਰੱਖਣ ਦੀ ਸਿਫਾਰਿਸ਼ ਕੀਤੀ ਗਈ ਸੀ ਪਰ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਇਸ ਸਿਫਾਰਿਸ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਦੌਰਾਨ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ, ਚੀਨ ਤੇ ਮਿਆਂਮਾਰ ਵੀ ਲਾਲ ਸੂਚੀ ਵਿੱਚ ਸ਼ਾਮਲ ਹਨ। ਮੌਜੂਦਾ ਵਰ੍ਹੇ ਜਿਨ੍ਹਾਂ ਦੇਸ਼ਾਂ ਨੂੰ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਲਾਲ ਸੂਚੀ ਵਿੱਚ…
  ਚੰਡੀਗੜ੍ਹ - ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਰੀਬ ਸਵਾ ਮਹੀਨੇ ਮਗਰੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਨਵਾਂ ਐਡਵੋਕੇਟ ਜਨਰਲ ਲਾਏ ਜਾਣ ਅਤੇ ਡੀਜੀਪੀ ਦੀ ਨਿਯੁਕਤੀ ਲਈ ਕੇਂਦਰ ਤੋਂ ਪੈਨਲ ਆਉਣ ਪਿੱਛੋਂ ਕਾਂਗਰਸ ਦੀ ਪ੍ਰਧਾਨਗੀ ਦਾ ਕੰਮ ਮੁੜ ਸੰਭਾਲ ਲੈਣਗੇ। ਉਨ੍ਹਾਂ ਕਿਹਾ,‘ਇਹ ਮੇਰੀ ਹਊਮੈ ਦੀ ਲੜਾਈ ਨਹੀਂ ਸੀ ਸਗੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਚਨਾਂ ਦਾ ਸੁਆਲ ਹੈ।’ ਨਵਜੋਤ ਸਿੱਧੂ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਚੰਨੀ ਸਰਕਾਰ ਨੂੰ ਕਰਾਰੇ ਹੱਥੀਂ ਲਿਆ। ਸਿੱਧੂ ਨੇ ਅੱਜ ਪਹਿਲੀ ਦਫ਼ਾ ਚੰਨੀ ਸਰਕਾਰ ਦੇੇ ਫੈਸਲਿਆਂ ਦੀ ਤਾਰੀਫ਼ ਕੀਤੀ।ਨਵਜੋਤ ਸਿੱਧੂ ਤੋਂ ਸੰਕੇਤ ਮਿਲੇ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਤੱਕ ਤਾਲਮੇਲ ਬਿਠਾਉਣ ਦਾ ਯਤਨ ਕਰਨਗੇ। ਸਿੱਧੂ ਨੇ ਅੱਜ ਦਾਅਵੇ ਨਾਲ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਪੰਜਾਬ ਕਾਂਗਰਸ ਨੂੰ 80 ਤੋਂ 100 ਸੀਟਾਂ ’ਤੇ ਜਿਤਾਵਾਂਗੇ। ਨਵਜੋਤ ਸਿੱਧੂ ਨੇ ਅੱਜ ਦਾਗੀ ਵਜ਼ੀਰਾਂ ਦੇ ਮਾਮਲੇ ’ਤੇ ਚੁੱਪ ਵੱਟੀ ਰੱਖੀ ਜਦੋਂ ਕਿ ਉਨ੍ਹਾਂ ਨੇ…
  ਵਾਸ਼ਿੰਗਟਨ - ਅਮਰੀਕਾ ਦੇ ਸੰਸਦ ਮੈਂਬਰ ਬ੍ਰੈਂਡਨ ਬੋਇਲ ਨੇ ਦਿੱਲੀ (ਭਾਰਤ) 'ਚ 1984 'ਚ ਹੋਈ ਸਿੱਖ ਨਸਲਕੁਸ਼ੀ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਨਿਆਂ ਤੇ ਜਵਾਬਦੇਹੀ ਦੀ ਮੰਗ ਕੀਤੀ | ਪੈਨਸਿਲਵੇਨੀਆ ਤੋਂ ਸੰਸਦ ਮੈਂਬਰ ਨੇ ਸਪੀਕਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੈਂ ਭਾਰਤ 'ਚ ਹੋਏ ਸਿੱਖ ਕਤਲੇਆਮ ਦੀ ਗੱਲ ਕਰਨਾ ਚਾਹੁੰਦਾ ਹਾਂ, ਜਿਥੇ 31 ਅਕਤੂਬਰ, 1984 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਦੋ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਕਰਨ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ, ਜਿਸ ਨੂੰ ਸਿੱਖ ਨਸਲਕੁਸ਼ੀ ਵਜੋਂ ਵੀ ਜਾਣਿਆ ਜਾਂਦਾ ਹੈ | ਬੋਇਲ ਨੇ ਕਿਹਾ ਕਿ ਅੱਜ ਅਮਰੀਕਾ 'ਚ 50 ਲੱਖ ਤੋਂ ਵੱਧ ਸਿੱਖ ਰਹਿ ਰਹੇ ਹਨ, ਜਿਨ੍ਹਾਂ ਨੇ ਲਗਪਗ 130 ਸਾਲ ਪਹਿਲਾਂ ਇਥੇ ਆਉਣਾ ਸ਼ੁਰੂ ਕੀਤਾ ਸੀ | ਉਨ੍ਹਾਂ ਕਿਹਾ ਕਿ ਰਾਜਧਾਨੀ ਦਿੱਲੀ ਤੇ ਹੋਰਨਾਂ ਸ਼ਹਿਰਾਂ 'ਚ ਭੜਕੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪਹਿਲੇ ਸਿੱਖ ਦੀ ਜਾਨ 1 ਨਵੰਬਰ ਨੂੰ ਤੜਕੇ ਲੈ ਲਈ ਗਈ, ਜਦੋਂਕਿ…
  ਅੰਮ੍ਰਿਤਸਰ - ਹਵਾਰਾ ਕਮੇਟੀ ਨੇ ਬੰਦੀ ਛੋੜ ਦਿਵਸ ਤੋਂ ਇੱਕ ਦਿਨ ਪਹਿਲਾਂ ਹੀ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਦਿੱਤਾ ਹੈ। ਸਾਬਕਾ ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਝੰਜੀਆਂ ਨੇ ਇਹ ਸੰਦੇਸ਼ ਪੜ੍ਹਿਆ। ਸੰਦੇਸ਼ ਵਿਚ ਉਨ੍ਹਾਂ ਬੰਦੀ ਛੋੜ ਦਿਵਸ ਦਾ ਜ਼ਿਕਰ ਕਰਦਿਆਂ ਇਤਿਹਾਸ ਤੋਂ ਸੇਧ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਵੀ ਹਾਕਮਾਂ ਨੂੰ ਅਕਾਲ ਤਖਤ ਅਤੇ ਦਰਬਾਰ ਸਾਹਿਬ ਦੀ ਹੋਂਦ ਚੁਭਦੀ ਸੀ ਅਤੇ ਅੱਜ ਵੀ ਦਿੱਲੀ ਦੇ ਹਾਕਮਾਂ ਨੂੰ ਇਹ ਬਰਦਾਸ਼ਤ ਨਹੀਂ। ਕੋਈ ਇਸ ਨੂੰ ਇਮਾਰਤ ਸਮਝ ਕੇ ਹਮਲਾ ਕਰ ਰਿਹਾ ਅਤੇ ਕੋਈ ਸਿਧਾਂਤ ਨੂੰ ਢਾਹ ਲਾ ਰਿਹਾ ਹੈ। ਇਸ ਦੁਖਦਾਈ ਵਰਤਾਰੇ ਲਈ ਸਿਰਫ ਸਿੱਖ ਕੌਮ ਦੇ ਸਿਆਸੀ ਤੇ ਧਾਰਮਿਕ ਆਗੂ ਹੀ ਨਹੀਂ ਸਿੱਖਾਂ ਦਾ ਅਵੇਸਲਾਪਣ ਵੀ ਜ਼ਿੰਮੇਵਾਰ ਹੈ। ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਬਾਰੇ ਆਖਿਆ ਕਿ ਇਸ ਰਾਹੀਂ ਲੋਕਾਂ ਦੀ ਆਵਾਜ਼ ਨੂੰ ਜ਼ੁਲਮ ਦੀ ਤਾਕਤ ਨਾਲ ਦਬਾਇਆ ਜਾ ਰਿਹਾ ਹੈ। ਬੇਅਦਬੀ ਮਾਮਲਿਆਂ ਵਿਚ…
  ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ ਤੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ ਨੇ ਦੱਸਿਆ ਕਿ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਅਮਰਿੰਦਰ ਨੇ ਅਸਤੀਫ਼ਾ ਦਿੰਦਿਆਂ ਦੋਸ਼ ਲਾਇਆ ਸੀ ਕਿ ਪਾਰਟੀ ਪ੍ਰਧਾਨ ਸੋਨੀਆ ਤੇ ਕਾਂਗਰਸ ਆਗੂਆਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰਨ ਲਈ ‘ਰਾਤੋ-ਰਾਤ ਸਾਜ਼ਿਸ਼ ਘੜੀ ਸੀ।’ 79 ਸਾਲਾ ਸਾਬਕਾ ਮੁੱਖ ਮੰਤਰੀ ਨੇ ਅਸਤੀਫ਼ੇ ਦੇ ਨਾਲ ਹੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਦਾ ਐਲਾਨ ਕੀਤਾ ਸੀ। ਚੋਣ ਕਮਿਸ਼ਨ ਵੱਲੋਂ ਰਜਿਸਟਰ ਹੋਣ ’ਤੇ ਪਾਰਟੀ ਰਸਮੀ ਤੌਰ ’ਤੇ ਲਾਂਚ ਕੀਤੀ ਜਾਵੇਗੀ ਤੇ ਚੋਣ ਨਿਸ਼ਾਨਾ ਦੱਸਿਆ ਜਾਵੇਗਾ। ਕੈਪਟਨ ਨੇ ਸੋਨੀਆ ਨੂੰ ਲਿਖੇ ਪੱਤਰ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਹੇ ਹਰੀਸ਼ ਰਾਵਤ ਉਤੇ ਵੀ ਨਿਸ਼ਾਨਾ…
  ਚੰਡੀਗੜ੍ਹ - ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲੀਸ ਵਿੱਚ ਗੈਰ-ਪੰਜਾਬੀਆਂ ਦੀ ਹੋਈ ਭਰਤੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਸੂਬੇ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਤੋਂ ਪਿਛਲੇ ਸਮੇਂ ਦੌਰਾਨ ਪੰਜਾਬ ਪੁਲੀਸ ਵਿੱਚ ਹੋਈ ਭਰਤੀਆਂ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤੁਰੰਤ ਜਾਂਚ ਦੀ ਮੰਗ ਕਰਦਾ ਹੈ। ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ| ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਕਿਹਾ ਹੈ| ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ|
  ਅੰਮ੍ਰਿਤਸਰ - 1984 ਸਿੱਖ ਕਤਲੇਆਮ ਵਿਚ ਮਾਰੇ ਗਏ ਲੋਕਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸਿੱਖ ਸੰਸਥਾ ਨੇ ਇਸ ਸਮਾਗਮ ਰਾਹੀਂ ਉਸ ਵੇਲੇ ਮਨੁੱਖੀ ਕਰੂਰਤਾ ਦਾ ਸ਼ਿਕਾਰ ਹੋਏ ਸਮੂਹ ਸਿੱਖਾਂ ਨੂੰ ਯਾਦ ਕੀਤਾ ਅਤੇ ਸਮੂੱਚੀ ਕੌਮ ਵਲੋਂ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵੱਖਰੇ ਸਮਾਗਮ ਦੌਰਾਨ ਆਖਿਆ ਕਿ ਸਿੱਖ ਕਤਲੇਆਮ ਦੇ 37 ਸਾਲ ਬਾਅਦ ਵੀ ਕੌਮ ਦੇ ਜ਼ਖ਼ਮ ਨਹੀਂ ਭਰੇ। ਸ਼ਰਧਾਂਜਲੀ ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ’84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਸੰਗਤ ਹਾਜ਼ਰ ਸੀ।
  ਅੰਮ੍ਰਿਤਸਰ - ਨਵੰਬਰ 1984 ਸਿੱਖ ਕਤਲੇਆਮ ਵਿਚ ਮਾਰੇ ਸਮੂਹ ਸਿੱਖਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਨਸਲਕੁਸ਼ੀ ਦਾ ਮਾਮਲਾ ਸਿੱਖ ਦਿਲਾਂ ’ਤੇ ਉੱਕਰਿਆ ਹੋਇਆ ਹੈ। ਇਸ ਦਾ ਨਾਸੂਰ ਹਰ ਸਾਲ 1, 2 ਅਤੇ 3 ਨਵੰਬਰ ਨੂੰ ਫਟਦਾ ਹੈ ਅਤੇ ਇਸ ਦੇ ਅੱਲ੍ਹੇ ਜ਼ਖਮ ਮੁੜ ਹਰੇ ਹੋ ਜਾਂਦੇ ਹਨ। ਇਸ ਸਬੰਧ ਵਿਚ ਇਕ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਖ ਕਤਲੇਆਮ ਦੇ ਦਿਨ ਸਿੱਖਾਂ ਲਈ ਅਸਹਿ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਜਮਹੂਰੀ ਅਖਵਾਉਂਦੇ ਭਾਰਤ ਦੇਸ਼ ਵਿਚ ਵਾਪਰਿਆ ਇਹ ਕਰੂਰ ਕਾਰਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਹੈ। ਉਸ ਵੇਲੇ ਦੀ ਹਾਕਮ ਧਿਰ ਦੀ ਅਗਵਾਈ ਅਤੇ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ। ਅੱਜ ਜਮਹੂਰੀਅਤ ਦੇ ਹੁੰਦਿਆਂ ਮਨੁੱਖਤਾ ਦੇ ਕਤਲ ਦਾ ਇਹ ਨੰਗਾ ਨਾਚ ਨਿੰਦਣਯੋਗ ਹੈ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com