ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਲਖਨਊ (ਉੱਤਰ ਪ੍ਰਦੇਸ਼) - ਅਯੁੱਧਿਆ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਸੁੰਨੀ ਵਕਫ਼ ਬੋਰਡ ਨੇ ਮੀਟਿੰਗ ’ਚ ਵੱਡਾ ਫ਼ੈਸਲਾ ਲਿਆ। ਬੋਰਡ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਆਪਣੇ–ਆਪ ਵਿੱਚ ਹੀ ਇੱਕ ਬੇਹੱਦ ਅਹਿਮ ਫ਼ੈਸਲਾ ਹੈ।ਬੋਰਡ ਨੇ ਇਹ ਫ਼ੈਸਲਾ ਵੀ ਲੈਣਾ ਸੀ ਕਿ ਕੀ ਸਰਕਾਰ ਵੱਲੋਂ ਅਦਾਲਤੀ ਫ਼ੈਸਲੇ ਮੁਤਾਬਕ ਦਿੱਤੀ ਜਾਣ ਵਾਲੀ ਪੰਜ ਏਕੜ ਜ਼ਮੀਨ ਮਸਜਿਦ ਦੀ ਉਸਾਰੀ ਲਈ ਮੁਸਲਮਾਨਾਂ ਨੂੰ ਲੈਣੀ ਚਾਹੀਦੀ ਹੈ ਜਾਂ ਨਹੀਂ; ਇਸ ਬਾਰੇ ਬੋਰਡ ਦੇ ਮੈਂਬਰ ਕੋਈ ਇੱਕ ਰਾਇ ਕਾਇਮ ਨਹੀਂ ਕਰ ਸਕੇ।ਦਰਅਸਲ, ਅਯੁੱਧਿਆ ਮਾਮਲੇ ’ਚ ਮੁਸਲਿਮ ਧਿਰ ਪਹਿਲਾਂ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਕਰਨ ਬਾਰੇ ਸੋਚ ਰਹੀ ਸੀ ਪਰ ਅਦਾਲਤ ’ਚ ਇਸ ਪਟੀਸ਼ਨ ਦੇ ਸਫ਼ਲ ਹੋਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਸਨ। ਜਾਣਕਾਰਾਂ ਦਾ ਕਹਿਣਾ ਹੈ ਕਿ ਅਯੁੱਧਿਆ ਦੇ ਵਿਵਾਦ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਸਾਰੇ ਪੰਜ ਜੱਜਾਂ ਨੇ ਸਰਬ–ਸੰਮਤੀ ਨਾਲ ਦਿੱਤਾ ਸੀ, ਜਿਸ ਦੇ ਵਿਰੁੱਧ ਜਾਂ ਨਾਰਾਜ਼ਗੀ ਦੀ ਕੋਈ ਸੁਰ…
  ਟੋਰਾਂਟੋ - ਕੈਨੇਡਾ ਦੇ ਬਰੈਂਪਟਨ ਸ਼ਹਿਰ ਦੀ ਇਕ ਸੜਕ ਦਾ ਨਾਂ ਸਿੱਖ ਧਰਮ ਦੇ ਬਾਣੀ ਸ੍ਰੀ ਗੁਰੂ ਨਾਨਕ ਦੇਵ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸ ਸੜਕ 'ਤੇ ਲੱਗੇ ਨਵੇਂ ਸਾਈਨ ਬੋਰਡ ਦੇ ਉਦਘਾਟਨ ਲਈ ਇਕ ਸਮਾਗਮ ਕਰਵਾਇਆ ਗਿਆ। ਸਥਾਨਕ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਰੈਂਪਟਨ ਦੀ ਸਿਟੀ ਕੌਂਸਲ ਵੱਲੋਂ ਇਹ ਪਹਿਲ ਕੀਤੀ ਗਈ ਹੈ। ਸਾਈਨ ਬੋਰਡ ਦੇ ਉਦਘਾਟਨ ਸਮਾਗਮ, ਜਿਸ ਤੇ ‘ਗੁਰੂ ਨਾਨਕ ਸੈਂਟ’ ਲਿਖਿਆ ਹੋਇਆ ਹੈ, 'ਚ ਬਰੈਂਪਟਨ ਸਿਟੀ ਦੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਥਾਨਕ ਪੁਲਿਸ ਅਧਿਕਾਰੀ ਤੇ ਵੱਡੀ ਗਿਣਤੀ 'ਚ ਸਿੱਖਾਂ ਨੇ ਸ਼ਿਰਕਤ ਕੀਤੀ। ਢਿੱਲੋਂ ਨੇ ਦੱਸਿਆ ਕਿ ਲਗਭਗ 550 ਮੀਟਰ (ਵਾਰਡ 9 ਅਤੇ 10 ਅਧੀਨ) ਲੰਬੀ ਸੜਕ ਦਾ ਨਾਮ ਪਹਿਲਾਂ ਬਰੈਂਪਟਨ ਦੇ ਸਾਬਕਾ ਮੇਅਰ ਪੀਟਰ ਰੌਬਰਟਸਨ ਦੇ ਨਾਂ ਤੇ ਰੱਖਿਆ ਗਿਆ ਸੀ। 550ਵਾਂ ਗੁਰਪੁਰਬ ਮਨਾਉਣ ਲਈ ਇਸ ਸੜਕ ਦੇ ਇਕ ਹਿੱਸੇ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਧਾਨੀ ਦੇ ਸਿੱਖ ਬੱਚਿਆਂ ਅਤੇ ਲੋੜਵੰਦਾਂ ਨੂੰ ਸਿੱਖ ਪਰੰਪਰਾ ਅਨੁਸਾਰ ਪਗੜੀ ਸਜਾਉਣ ਲਈ ਪ੍ਰੇਰਿਤ ਕਰਨ ਵਾਸਤੇ ਦਿੱਲੀ ਵਿੱਚ ‘ਦਸਤਾਰ ਬੈਂਕ’ ਦੀ ਵਿਲੱਖਣ ਯੋਜਨਾ ਸ਼ੁਰੂ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਿਵੇਕਲਾ ਉਪਰਾਲਾ ਦਾਨ ਕੀਤੀਆਂ ਗਈਆਂ ‘ਦਸਤਾਰਾਂ’ ਨਾਲ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 2 ਨਵੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ’ਚ ਰਾਜਧਾਨੀ ਦਿੱਲੀ ਦਾ ਪਹਿਲਾ ਦਸਤਾਰ ਬੈਂਕ ਸਥਾਪਤ ਕੀਤਾ ਗਿਆ ਹੈ। ਸਿੱਖ ਨੌਜਵਾਨ ਸਿਰਫ 50 ਰੁਪਏ ਦੀ ਮਾਮੂਲੀ ਕੀਮਤ ’ਤੇ ਆਕਰਸ਼ਕ ਦਸਤਾਰ ਸਜਾ ਸਕਦੇ ਹਨ। ‘ਦਸਤਾਰ ਬੈਂਕ’ ਨੂੰ ਇਕ ਹਜ਼ਾਰ ਦਸਤਾਰਾਂ ਦਾਨ ’ਚ ਮਿਲੀਆਂ ਹਨ ਜਿਨ੍ਹਾਂ ’ਚੋਂ 500 ਦਸਤਾਰਾਂ ਕੁਝ ਦਿਨਾਂ ਦੇ ਅੰਦਰ ਹੀ ਵੰਡੀਆਂ ਜਾ ਚੁੱਕੀਆਂ ਹਨ। ਕਮੇਟੀ ਨੇ ਹਰ ਦਾਨ ਕੀਤੀ ਗਈ ਦਸਤਾਰ ਨੂੰ ਆਪਣੇ ਖ਼ਰਚੇ ’ਤੇ ਰੰਗਿਆ ਹੈ ਅਤੇ ਕਮੇਟੀ ਚਾਰ ਮੀਟਰ ਤੋਂ ਸੱਤ ਮੀਟਰ ਤੱਕ ਦੀਆਂ ਵੱਖ ਵੱਖ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 27 ਨਵੰਬਰ ਨੂੰ ਚੋਣ ਤੋਂ ਪਹਿਲਾਂ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੀਆਂ ਇਸ ਸਬੰਧੀ ਸਰਗਰਮੀਆਂ ਅੱਜ ਤੋਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ ਉਮੀਦਵਾਰਾਂ ਦੇ ਨਾ ਜਾਨਣ ਲਈ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਵੀ ਭਲਕੇ 25 ਨਵੰਬਰ ਨੂੰ ਸੱਦੀ ਹੈ। ਇਸ ਤੋਂ ਇਲਾਵਾ ਪਾਰਟੀ ਨਾਲ ਸਬੰਧਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 26 ਨਵੰਬਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 27 ਨਵੰਬਰ ਨੂੰ ਸੱਦਿਆ ਗਿਆ ਹੈ। ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ…
  ਡੇਰਾ ਬਾਬਾ ਨਾਨਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤੇ ਜਾਣ ’ਤੇ ਪਲੇਠੇ ਦਿਨ ਭਾਵੇਂ ਸਾਰੇ ਵੀਵੀਆਈਪੀਜ਼ ਦਰਸ਼ਨਾਂ ਲਈ ਗਏ ਸਨ, ਪਰ ਇਹ ਪਹਿਲਾ ਮੌਕਾ ਹੈ ਕਿ ਜਦੋਂ ਅੱਜ ਸਭ ਤੋਂ ਵੱਧ 665 ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਗਏ।ਇਹ ਸ਼ਰਧਾਲੂ ਜਥੇ ਦੀ ਜਗ੍ਹਾ ਟੁਟਵੇਂ ਰੂਪ ਵਿੱਚ ਗਏ ਅਤੇ ਸ਼ਾਮ ਨੂੰ ਪਰਤੇ। ਅਤਿ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਐਤਵਾਰ ਨੂੰ ਦੋ ਹਜ਼ਾਰ ਦੇ ਕਰੀਬ ਸ਼ਰਧਾਲੂ ਦਰਸ਼ਨਾਂ ਲਈ ਜਾ ਸਕਦੇ ਹਨ। ਉਂਜ ‘ਪੰਜਾਬੀ ਟ੍ਰਿਬਿਊਨ’ ਵੱਲੋਂ ਕੁਝ ਦਿਨ ਪਹਿਲਾਂ ਹੀ ਖੁਲਾਸਾ ਕੀਤਾ ਗਿਆ ਸੀ ਕਿ ਗ੍ਰਹਿ ਮੰਤਰਾਲੇ ਵੱਲੋਂ 23 ਨਵੰਬਰ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਈ ਗੁਣਾ ਵਾਧਾ ਕੀਤਾ ਜਾ ਰਿਹਾ ਹੈ, ਜਦੋਂ ਕਿ 10 ਨਵੰਬਰ ਤੋਂ 22 ਨਵੰਬਰ ਤੱਕ ਸ਼ਰਧਾਲੂਆਂ ਦੀ ਗਿਣਤੀ ਹਰੇਕ ਦਿਨ 500 ਤੋਂ ਹੇਠਾਂ ਹੀ ਰਹੀ।ਇਨ੍ਹਾਂ ਦਿਨਾਂ ਦੌਰਾਨ ਤਾਂ ਕੁਝ ਦਿਨ ਸਿਰਫ 125 ਤੋਂ 200 ਤੱਕ ਹੀ ਸ਼ਰਧਾਲੂ ਦਰਸ਼ਨਾਂ ਲਈ ਗਏ ਸਨ, ਜਿਸ ਨੂੰ…
  ਚੰਡੀਗੜ੍ਹ - ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦਾ ਦੱਸਣਾ ਹੈ ਕਿ ਵਿੱਤੀ ਸੰਕਟ ਕਾਰਨ ਸਰਕਾਰ ‘ਓਵਰ ਡਰਾਫਟ’ ਵਿੱਚ ਚਲੀ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਦਾ ਜੇਕਰ ਭੁਗਤਾਨ ਨਹੀਂ ਹੁੰਦਾ ਤਾਂ ਸੰਕਟ ਬੇਹੱਦ ਗੰਭੀਰ ਹੋ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਤਾਜ਼ਾ ਵਿੱਤੀ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਤੁਰੰਤ ਦਖ਼ਲ ਮੰਗੇ ਜਾਣ ਤੋਂ ਬਾਅਦ ਦਫ਼ਤਰ ਵੱਲੋਂ ਵੀ ਵਿੱਤ ਵਿਭਾਗ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੈਪਟਨ ਦੇ 28 ਨਵੰਬਰ ਨੂੰ ਵਿਦੇਸ਼ ਤੋਂ ਵਾਪਸ ਆਉਂਦਿਆਂ ਹੀ ਹੰਗਾਮੀ ਮੀਟਿੰਗ ਕਰ ਕੇ ਮਾਮਲਾ ਵਿਚਾਰਿਆ ਜਾਵੇਗਾ। ਸੂਤਰਾਂ ਮੁਤਾਬਕ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ 2100 ਕਰੋੜ ਰੁਪਏ ਜੀ.ਐੱਸ.ਟੀ. ਦੇ ਮੁਆਵਜ਼ੇ ਦੀ ਕਿਸ਼ਤ ਵਜੋਂ ਦੇਣੇ ਸਨ। ਇਸੇ ਤਰ੍ਹਾਂ 2 ਹਜ਼ਾਰ ਕਰੋੜ ਰੁਪਏ ਸਾਲ 2017 ਦੇ…
  ਫ਼ਰੀਦਕੋਟ - ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਆਏ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕੀਤਾ। ਪੁਲੀਸ ਨੇ ਵਿਰੋਧ ਕਰ ਰਹੇ 60 ਦੇ ਕਰੀਬ ਨੌਜਵਾਨਾਂ ਨੂੰ ਇੱਥੇ ਦਰਬਾਰ ਗੰਜ ਤੋਂ ਹਿਰਾਸਤ ਵਿੱਚ ਲੈ ਲਿਆ। ਮੁੱਖ ਸਮਾਗਮ ਵਾਲੀ ਥਾਂ ’ਤੇ ਪੁਲੀਸ ਨੇ ਛੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ। ਸਮਾਗਮ ਦੌਰਾਨ ਜਦੋਂ ਸ੍ਰੀ ਸ੍ਰੀ ਰਵੀਸ਼ੰਕਰ ਬੋਲਣ ਲੱਗੇ ਤਾਂ ਇੱਕ ਵਿਦਿਆਰਥਣ ਨੇ ਉਨ੍ਹਾਂ ਦੇ ਭਾਸ਼ਣ ਦਾ ਵਿਰੋਧ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਤੇ ਮਹਿਲਾ ਡਾਕਟਰ ਸੁਰੱਖਿਅਤ ਨਹੀਂ ਹਨ ਅਤੇ ਮਹਿਲਾ ਡਾਕਟਰਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਬਚਾ ਰਹੀ ਹੈ। ਨਾਅਰੇਬਾਜ਼ੀ ਕਰਨ ਵਾਲੀ ਵਿਦਿਆਰਥਣ ਹਰਵੀਰ ਕੌਰ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਮਹਿਲਾਵਾਂ ਨੂੰ ਸ਼ਾਂਤ ਰਹਿਣ ਦਾ ਸੁਨੇਹਾ ਦੇਣਾ ਬੇਤੁਕੀ ਗੱਲ ਹੈ। ਸ੍ਰੀ ਸ੍ਰੀ ਰਵੀਸ਼ੰਕਰ ਨਾਲ ਬੈਠੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਖਿਲਾਫ਼ ਵੀ ਵਿਦਿਆਰਥਣ ਨੇ ਨਾਅਰੇਬਾਜ਼ੀ ਕੀਤੀ। ਸੈਨੇਟ ਹਾਲ ਵਿੱਚ…
  ਲੁਧਿਆਣਾ - ਸਥਾਨਕ ਅਦਾਲਤ ਨੇ ਅਸਲ੍ਹਾ ਅਤੇ ਆਰ.ਡੀ.ਐਕਸ. ਬਰਾਮਦਗੀ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ 23 ਦਸੰਬਰ 1995 ਨੂੰ ਪੁਲਿਸ ਨੇ ਨਿਊ ਕੁੰਦਨਪੁਰੀ 'ਚੋਂ ਪੰਜ ਕਿੱਲੋ ਆਰ. ਡੀ. ਐਕਸ., ਇਕ ਏ.ਕੇ. 56 ਰਾਈਫਲ, ਮੈਗਜ਼ੀਨ 60 ਕਾਰਤੂਸ ਰਿਮੋਟ ਕੰਟਰੋਲ ਅਤੇ ਇਕ ਵਾਇਰਲੈੱਸ ਸੈੱਟ ਬਰਾਮਦ ਕੀਤਾ ਸੀ | ਉਸ ਵੇਲੇ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਸੀ, ਪਰ ਬਾਅਦ 'ਚ ਪੁਲਿਸ ਵਲੋਂ ਇਸ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਬਕਾਇਦਾ ਭਾਈ ਹਵਾਰਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ | ਭਾਈ ਹਵਾਰਾ ਅੱਜਕਲ੍ਹ ਦਿੱਲੀ ਦੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਹਨ | ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅਦਾਲਤ 'ਚ ਸਰਕਾਰੀ ਪੱਖ ਭਾਈ ਹਵਾਰਾ ਿਖ਼ਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ | ਇਸ ਮਾਮਲੇ 'ਚ ਸਰਕਾਰੀ ਵਕੀਲ ਅਤੇ ਮੰਝਪੁਰ ਵਿਚਾਲੇ ਜ਼ੋਰਦਾਰ ਬਹਿਸ ਹੋਈ ਸੀ,…
  ਬਟਾਲਾ - ਜਿਉਂ-ਜਿਉਂ ਸ਼ਰਧਾਲੂਆਂ ਦੀ ਤਾਂਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਵੇਖਣ ਨੂੰ ਵਧਦੀ ਜਾ ਰਹੀ ਹੈ, ਤਿਉਂ-ਤਿਉਂ ਸ਼ਰਧਾਲੂ ਰਜਿਸਟੇ੍ਰਸ਼ਨ ਫਾਰਮ ਭਰਨ ਸਮੇਂ ਪਾਸਪੋਰਟ ਦੀਆਂ ਜਾਣਕਾਰੀਆਂ 'ਚ ਉਲਝਦੇ ਜਾ ਰਹੇ ਹਨ | ਪਾਸਪੋਰਟ ਨਾਲ ਸਬੰਧਿਤ ਇਕ ਹੋਰ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਇਟਲੀ ਤੋਂ ਪਰਤੇ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਜਸਵਿੰਦਰ ਕੌਰ ਫਾਰਮ ਭਰਨ ਲੱਗੇ | ਜ਼ਿਕਰਯੋਗ ਹੈ ਕਿ ਕੁਝ ਚਿਰ ਪਹਿਲਾਂ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਇਟਲੀ ਗਏ ਸਨ, ਉੱਥੇ ਉਨ੍ਹਾਂ ਦੇ ਭਾਰਤੀ ਪਾਸਪੋਰਟ ਦੀ ਮਿਆਦ ਪੁੱਗ ਗਈ | ਕਾਨੂੰਨ ਮੁਤਾਬਿਕ ਉਹ ਭਾਰਤੀ ਰਾਜਦੂਤ ਘਰ ਮਿਲਾਨ ਚਲੇ ਗਏ, ਉੱਥੇ ਉਨ੍ਹਾਂ ਨੇ ਆਪਣਾ ਭਾਰਤੀ ਪਾਸਪੋਰਟ ਨਵਾਂ ਬਣਾ ਲਿਆ | ਉਨ੍ਹਾਂ ਦੇ ਪਾਸਪੋਰਟ 'ਚ ਜਾਰੀ ਕਰਨ ਦਾ ਸਥਾਨ ਮਿਲਾਨ ਲਿਖਿਆ ਗਿਆ | ਜਦੋਂ ਹੁਣ ਉਹ ਰਜਿਸਟੇ੍ਰਸ਼ਨ ਫਾਰਮ ਸ੍ਰੀ ਕਰਤਾਰਪੁਰ ਸਾਹਿਬ ਲਈ ਭਰਨ ਲੱਗੇ ਤਾਂ ਭਾਰਤੀ ਪਾਸਪੋਰਟ ਦੀ ਜਾਣਕਾਰੀ ਤੋਂ ਬਾਅਦ ਜਾਰੀ ਕਰਨ ਦਾ ਸਥਾਨ ਭਾਰਤੀਆਂ ਲਈ ਭਾਰਤ ਦੇ ਹੀ ਪਾਸਪੋਰਟ ਦਫ਼ਤਰਾਂ ਤੋਂ ਇਲਾਵਾ ਹੋਰ ਕੋਈ ਵੀ ਦੇਸ਼ ਦਾ ਖਾਨਾ…
  ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਨੂੰ ਦੂਜੇ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ | ਲਾਹੌਰ ਹਾਈਕੋਰਟ 'ਚ ਜਗਜੀਤ ਕੌਰ ਉਰਫ਼ ਆਸੀਆ ਬੀਬੀ ਤੇ ਉਸ ਦੇ ਪਿਤਾ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਵਿਚਾਲੇ ਚੱਲ ਰਹੇ ਕੇਸ ਨੂੰ ਲੈ ਕੇ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਪੁਲਿਸ ਨੂੰ ਹੁਕਮ ਦਿੱਤੇ ਸਨ ਕਿ ਜਗਜੀਤ ਕੌਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ, ਜਦਕਿ ਸੁਰੱਖਿਆ ਦੀ ਘਾਟ ਦੱਸਦਿਆਂ ਪੁਲਿਸ ਬੀਤੇ ਦਿਨ ਵੀ ਉਸ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਸਕੀ ਜਿਸ ਕਾਰਨ ਉਸ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ | ਇਸ ਦੇ ਬਾਅਦ ਅਪੀਲਕਰਤਾ ਭਾਈ ਭਗਵਾਨ ਸਿੰਘ ਨੇ ਆਪਣੇ ਵਕੀਲ ਚੌਧਰੀ ਮੁਹੰਮਦ ਨਸੀਰ ਕੰਬੋਅ ਦੀ ਮਾਰਫ਼ਤ ਅਦਾਲਤ 'ਚ ਅਪੀਲ ਕੀਤੀ ਕਿ ਉਨ੍ਹਾਂ ਦਾ ਕੇਸ ਜੱਜ ਉਮਰ ਫ਼ਾਰੂਕ ਦੀ ਅਦਾਲਤ ਤੋਂ ਬਦਲ ਕੇ ਕਿਸੇ ਹੋਰ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਜਾਵੇ, ਜਿਸ ਨੂੰ ਵਿਰੋਧੀ ਧਿਰ ਦੇ ਵਕੀਲ ਮੁਹੰਮਦ ਸੁਲਤਾਨ ਸ਼ੇਖ਼ ਦੀ ਰਜ਼ਾਮੰਦੀ ਦੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com