ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਲੁਧਿਆਣਾ - ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਸਿਆਸਤ ਭਖਦੀ ਜਾ ਰਹੀ ਹੈ। ਰਾਜੋਆਣਾ ਵੱਲੋਂ ਜੇਲ੍ਹ ’ਚ ਭੁੱਖ ਹੜਤਾਲ ’ਤੇ ਬੈਠਣ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕੀਤੀ ਸੀ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜੋਆਣਾ ਦੀ ਭੈਣ ਨੂੰ ਮਿਲਣ ਪੁੱਜੇ। ਉਨ੍ਹਾਂ ਇੱਕ ਘੰਟਾ ਰਾਜੋਆਣਾ ਦੀ ਭੈਣ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਅਕਾਲੀ ਦਲ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ 11 ਜਨਵਰੀ ਤੋਂ ਭੁੱਖ ਹੜਤਾਲ ਕਰਨ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਹਦਾਇਤ 'ਤੇ ਕਮੇਟੀ ਦੇ ਕਾਨੂੰਨੀ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਇਕ ਵਫ਼ਦ ਵਲੋਂ ਅੱਜ ਮੱਧ ਪ੍ਰਦੇਸ਼ ਦੇ ਭਯੋਪੁਰ ਜ਼ਿਲ੍ਹੇ ਦੀ ਕਰਾਹਲ ਤਹਿਸੀਲ ਦੇ ਪਿੰਡ 'ਚ ਪੀੜਤ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹੋਈ ਵਧੀਕੀ ਬਾਰੇ ਜਾਣਕਾਰੀ ਹਾਸਲ ਕੀਤੀ | ਪੀੜਤਾਂ ਨਾਲ ਮੁਲਾਕਾਤ ਕਰਨ ਬਾਅਦ ਸ. ਕਾਹਲੋਂ ਨੇ ਦੱਸਿਆ ਕਿ ਪੀੜਤ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਇੱਥੇ ਰਹਿ ਰਹੇ ਹਨ ਅਤੇ ਉਨ੍ਹਾਂ ਇਹ ਜ਼ਮੀਨ ਖਰੀਦ ਕੇ ਵਾਹੀਯੋਗ ਬਣਾਈ ਸੀ | ਉਨ੍ਹਾਂ ਨੂੰ ਜ਼ਬਰਦਸਤੀ ਇੱਥੋਂ ਹਟਾਉਣ ਲਈ ਉਨ੍ਹਾਂ ਦੇ ਘਰ ਤੋੜ ਦਿੱਤੇ ਗਏ ਅਤੇ ਸਰਕਾਰ ਦੀ ਸ਼ਹਿ 'ਤੇ ਗੁੰਡੇ ਅਧਿਕਾਰੀ ਉਨ੍ਹਾਂ ਦਾ ਅਨਾਜ ਤੱਕ ਚੁੱਕ ਕੇ ਲੈ ਗਏ ਹਨ | ਪੀੜਤ ਪਰਿਵਾਰਾਂ ਨੇ ਦੱਸਿਆ ਕਿ ਪੁਲਿਸ ਤੇ ਸਰਕਾਰੀ ਗੁੰਡਿਆਂ ਨੇ ਉਨ੍ਹਾਂ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ, ਉਨ੍ਹਾਂ ਨੂੰ 'ਅੱਤਵਾਦੀ' ਤੱਕ ਕਿਹਾ ਗਿਆ ਤੇ ਧੱਕੇ ਮਾਰ ਕੇ ਉਨ੍ਹਾਂ ਦੇ ਘਰਾਂ ਤੋਂ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਵਿਧਾਨ ਸਭਾ ਵੱਲੋਂ ਨਾਗਿਰਕਤਾ ਸੋਧ ਐਕਟ (ਸੀਏਏ) ਵਿੱਚ ਸੋਧ ਕਰਨ ਦੀ ਮੰਗ ਸਬੰਧੀ ਪਾਸ ਕੀਤੇ ਮਤੇ ਦੇ ਹੱਕ ਵਿੱਚ ਨਿੱਤਰਦਿਆਂ ਇਸ ਮਤੇ ਨੂੰ ਜਨਤਾ ਦੀ ਆਵਾਜ਼ ਕਰਾਰ ਦਿੱਤਾ ਹੈ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਉਸ ਬਿਆਨ ’ਤੇ ਇਤਰਾਜ਼ ਕੀਤਾ ਹੈ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਸੀਏਏ ਦਾ ਵਿਰੋਧ ਕਰਨ ਵਾਲੇ ਸੂਬਿਆਂ ਨੂੰ ਢੁੱਕਵੀਂ ਕਾਨੂੰਨੀ ਸਲਾਹ ਲੈਣੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਸੂਬਿਆਂ ਨੇ ਲੋੜੀਂਦੀ ਕਾਨੂੰਨੀ ਸਲਾਹ ਪਹਿਲਾਂ ਹੀ ਲਈ ਹੋਈ ਹੈ ਅਤੇ ਕੇਰਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਨਾਲ ਲੋਕਾਂ ਨੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਆਪਣੇ ਇਰਾਦੇ ਜ਼ਾਹਿਰ ਕੀਤੇ ਹਨ। ਉਨ੍ਹਾਂ ਕਿਹਾ, ‘ਅਜਿਹੇ ਵਿਧਾਇਕ ਲੋਕ ਆਵਾਜ਼ ਦੀ ਨੁਮਾਇੰਦਗੀ ਕਰਦੇ ਹਨ।’ ਮੁੱਖ ਮੰਤਰੀ ਨੇ ਕਿਹਾ, ‘ਜ਼ਿੰਮੇਵਾਰ ਸੂਬਾ ਸਰਕਾਰਾਂ ਦੇ ਮੁਖੀ ਹੋਣ ਦੇ ਨਾਤੇ ਅਸੀਂ ਨਾ ਤਾਂ ਅਣਜਾਣ ਹਾਂ ਅਤੇ ਨਾ ਹੀ ਗੁੰਮਰਾਹ ਹੋਏ ਹਾਂ। ਨਾਗਰਿਕਾਂ…
  ਜਲੰਧਰ - ਮੱਧ-ਪ੍ਰਦੇਸ਼ ਦੇ ਸ਼ਿਉਪਰ ਦੇ ਕਰਹਾਲ ਤਹਿਸੀਲ 'ਚ ਪ੍ਰਸ਼ਾਸਨ ਨੇ ਉਨ੍ਹਾਂ ਲੋਕਾਂ ਿਖ਼ਲਾਫ਼ ਕੇਸ ਦਰਜ ਕਰ ਲਏ ਹਨ ਜਿਨ੍ਹਾਂ ਲੋਕਾਂ ਨੇ ਉੱਥੋਂ ਉਜਾੜੇ ਗਏ ਸਿੱਖ ਆਬਾਦਕਾਰਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਸੀ | ਇਸ ਦੀ ਜਾਣਕਾਰੀ ਸ਼ਿਉਪੁਰ ਦੇ ਡਿਪਟੀ ਕਮਿਸ਼ਨਰ ਪ੍ਰਤਿਭਾ ਪਾਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੂੰ ਦਿੱਤੀ ਹੈ | ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਜਦੋਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਜਗ੍ਹਾ 'ਤੇ 2500 ਦੇ ਕਰੀਬ ਪਰਿਵਾਰ ਰਹਿੰਦੇ ਹਨ ਜਿਨ੍ਹਾਂ ਨੇ ਇਸ ਇਲਾਕੇ ਨੂੰ ਆਬਾਦ ਕੀਤਾ ਹੈ ਤੇ ਜਦੋਂ ਬੀਤੇ ਦਿਨੀਂ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਉਜਾੜਿਆ ਦਿੱਤਾ ਸੀ ਤਾਂ ਉਸ ਵੇਲੇ ਬਾਅਦ 'ਚ ਉੱਥੋਂ ਦੇ ਆਦਿ-ਵਾਸੀ ਇਲਾਕੇ 'ਚ ਰਹਿੰਦੇ ਲੋਕਾਂ ਨੇ ਨਾਅਰੇਬਾਜ਼ੀ ਕੀਤੀ ਸੀ | ਕੁਝ ਲੋਕਾਂ ਨੇ ਇਸ ਬਾਰੇ ਸ਼ਰਾਰਤ ਕੀਤੀ ਸੀ, ਜਿਸ ਕਰਕੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉੱਤਰ ਪ੍ਰਦੇਸ਼ ਦੇ ਪੀਲੀਭੀਤ ਮਾਮਲੇ ਵਿਚ ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼…
  ਜਲੰਧਰ - ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਮੁੰਬਈ ਰੋਡ 'ਤੇ ਸ਼ਿਵਪੁਰੀ ਦੇ ਨਾਲ ਪੈਂਦੇ ਸ਼ਿਓਪੁਰ ਦੀ ਤਹਿਸੀਲ ਕਰਹਾਲ ਦੇ ਪਿੰਡਾਂ 'ਚ ਤਿੰਨ ਦਹਾਕੇ ਤੋਂ ਵੱਧ ਸਮੇਂ ਤੋਂ ਰਹਿ ਰਹੇ ਅਬਾਦਕਾਰ ਸਿੱਖ ਪਰਿਵਾਰਾਂ ਨੂੰ ਪ੍ਰਸ਼ਾਸਨ ਨੇ ਜਬਰੀ ਉਜਾੜ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਖੇਤਰ ਵਿਚ ਕਈ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਤੋਂ ਆ ਕੇ ਵਸੇ ਸਿੱਖ ਪਰਿਵਾਰਾਂ ਨੇ ਬੀਆਬਾਨ ਜੰਗਲਾਂ ਨੂੰ ਅਬਾਦ ਕੀਤਾ | ਉੱਘੇ ਪੀੜਤ ਕਿਸਾਨ ਸ: ਗੁਲਜ਼ਾਰ ਸਿੰਘ ਬਾਜਵਾ ਨੇ ਦੱਸਿਆ ਕਿ ਸਿੱਖ ਕਿਸਾਨ ਪਰਿਵਾਰਾਂ ਨੇ ਕੁਝ ਸਰਕਾਰੀ ਜ਼ਮੀਨਾਂ ਨੂੰ ਅਬਾਦ ਕੀਤਾ ਸੀ ਤੇ ਬਾਕੀ ਖੁਦ ਲੋਕਾਂ ਤੋਂ ਲੈ ਕੇ ਜ਼ਮੀਨਾਂ ਅਬਾਦ ਕੀਤੀਆਂ ਸਨ ਤੇ ਘਰ ਬਣਾ ਕੇ ਰਹਿ ਰਹੇ ਸਨ | ਉਨ੍ਹਾਂ ਦੱਸਿਆ ਕਿ ਸਿੱਖ ਕਿਸਾਨਾਂ ਕੋਲ ਬਕਾਇਦਾ ਰਜਿਸਟਰੀਆਂ ਵੀ ਹਨ | ਸ: ਬਾਜਵਾ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਬਿਨਾਂ ਕਿਸੇ ਸੁਣਵਾਈ ਤੇ ਨੋਟਿਸ ਦੇਣ ਦੇ ਪਿੰਡ ਪਟਾਰੀ, ਗੋਥਰਾ, ਪਨਵਾੜਾ ਤੇ ਲਹਿਰੋਨੀ 'ਚ ਵਸੇ ਸਿੱਖਾਂ ਦੇ 9 ਘਰ ਢਾਹ ਦਿੱਤੇ ਅਤੇ 200 ਏਕੜ…
  ਅੰਮ੍ਰਿਤਸਰ - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤਾਂ ਦੇਣ ਦਾ ਸਿਲਸਿਲਾ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ’ਤੇ ਇਸ ਸਬੰਧੀ ਪੱਤਰ ਦੇ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਵੀ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਕੈਬਨਿਟ ਮੰਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।ਸ੍ਰੀ ਅਕਾਲ ਤਖ਼ਤ ’ਤੇ ਇਹ ਪੱਤਰ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ। ਉਨ੍ਹਾਂ ਨੇ ਇਹ ਪੱਤਰ ਜਥੇਦਾਰ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ। ਇਸ ਮੌਕੇ ਭਾਈ ਮਹਿਤਾ ਨੇ ਆਖਿਆ ਕਿ ਕੈਬਨਿਟ ਮੰਤਰੀ ਨੇ ਹਕੂਮਤ ਦੇ ਨਸ਼ੇ ਵਿਚ ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਸ਼ਬਦ ਬੋਲੇ ਹਨ। ਗੁਰੂ ਸਾਹਿਬ ਦੀ ਵਿਅਕਤੀ…
  ਤਿਰੂਵਨੰਤਪੁਰਮ - ਕੇਰਲ ਵਿਧਾਨ ਸਭਾ ਨੇ ਦੇਸ਼ ਭਰ ਵਿੱਚੋਂ ਪਹਿਲ ਕਰਦਿਆਂ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਵਾਪਸ ਲਏ ਜਾਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ। ਗੈਰ-ਭਾਜਪਾ ਸਰਕਾਰਾਂ ਵਾਲੇ ਮੁੱਖ ਮੰਤਰੀਆਂ ਜਿਵੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸੀਏਏ ਲਾਗੂ ਨਹੀਂ ਕਰਨਗੇ ਪਰ ਕੇਰਲ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਸੀਏਏ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਾਉਣ ਲਈ ਵਿਧਾਨਿਕ ਰਸਤਾ ਅਖ਼ਤਿਆਰ ਕੀਤਾ ਹੈ। ਕੇਰਲ ਦੀ ਸੱਤਾਧਾਰੀ ਸੀਪੀਆਈ (ਐੱਮ) ਦੀ ਅਗਵਾਈ ਵਾਲੇ ਐੱਲਡੀਐੱਫ ਅਤੇ ਵਿਰੋਧੀ ਧਿਰ ਕਾਂਗਰਸ ਦੀ ਅਗਵਾਈ ਵਾਲੇ ਯੂਡੀਐੱਫ ਨੇ ਆਪਣੇ ਸਿਆਸੀ ਮੱਤਭੇਦ ਭੁਲਾ ਕੇ ਇੱਕ ਵਾਰ ਫਿਰ ਸੀਏਏ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਇੱਕਠਿਆਂ ਮੋਰਚਾ ਖੋਲ੍ਹਿਆ ਹੈ। ਸੰਸਦ ਦੇ ਵਿਸ਼ੇਸ਼ ਇਜਲਾਸ ਮੌਕੇ ਦੋਵਾਂ ਫਰੰਟਾਂ ਦੇ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕੀਤਾ ਅਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਨਿੰਦਾ ਕੀਤੀ। ਕੇਰਲ ਦੀ 140 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਦੇ ਇਕਲੌਤੇ ਵਿਧਾਇਕ ਨੇ ਮਤੇ ਦਾ ਵਿਰੋਧ ਕਰਦਿਆਂ ਇਸ ਨੂੰ…
  ਬਠਿੰਡਾ - ਗੋਨਿਆਣਾ ਮੰਡੀ ਵਿੱਚ ਬੀਤੇ 15 ਸਾਲਾਂ ਤੋਂ ਇਕ ਆਸ਼ਰਮ ’ਚ ਰਹਿ ਰਹੇ ਆਰੀਆ ਸਮਾਜ ਦੇ ਪ੍ਰਚਾਰਕ ਸਵਾਮੀ ਸੂਰਿਆ ਦੇਵ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਰਿਆ ਦੇਵ ਧਰਮ ਪ੍ਰਚਾਰਕ ਦੇ ਨਾਲ ਡੀਏਵੀ ਸੰਸਥਾਵਾਂ ਦੀ ਦੇਸ਼ ਪੱਧਰੀ ਕਮੇਟੀ ਦੇ ਮੈਂਬਰ ਵੀ ਸਨ ਜਿਨ੍ਹਾਂ ਦਾ ਪ੍ਰਚਾਰ ਹਿੱਤ ਦੇਸ਼-ਵਿਦੇਸ਼ ਆਉਣਾ-ਜਾਣਾ ਲੱਗਿਆ ਰਹਿੰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਸਵਾਮੀ ਸੂਰਿਆ ਦੇਵ ਸਵੇਰ ਵੇਲੇ ਨਾ ਉੱਠੇ। ਆਸ਼ਰਮ ਵਿਚ ਰਹਿ ਰਹੇ ਉਨ੍ਹਾਂ ਦੇ ਭਾਣਜੇ ਰਾਹੁਲ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਕੋਈ ਜਵਾਬ ਨਾ ਮਿਲਿਆ। ਗੋਨਿਆਣਾ ਮੰਡੀ ਦੇ ਮੋਹਤਬਰਾਂ ਅਤੇ ਪੁਲੀਸ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜਿਆ ਗਿਆ ਤਾਂ ਸਵਾਮੀ ਸੂਰਿਆ ਦੇਵ ਕਮਰੇ ਵਿੱਚ ਪੱਖੇ ਨਾਲ ਲਟਕ ਰਹੇ ਸਨ ਜਿਨ੍ਹਾਂ ਨੇ ਪੱਗ ਨਾਲ ਫਾਹਾ ਲਿਆ ਹੋਇਆ ਸੀ। ਮਾਮਲੇ ਦੀ ਜਾਂਚ ਥਾਣਾ ਨੇਹੀਆ ਵਾਲਾ ਦੀ ਪੁਲੀਸ ਅਤੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਕਰ ਰਹੇ ਹਨ। ਡੀਐੱਸਪੀ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਵਾਮੀ ਸੂਰਿਆ ਦੇਵ ਦੇ ਕਮਰੇ ਵਿੱਚ ਕੋਈ ਖ਼ੁਦਕੁਸ਼ੀ ਨੋਟ…
  ਧਮਾਣਾ (ਨੂਰਪੁਰ ਬੇਦੀ) - ਬਲਾਕ ਨੂਰਪੁਰ ਬੇਦੀ ਦੇ ਪਿੰਡ ਧਮਾਣਾ ਸਥਿਤ ਡੇਰਾ ਭਨਿਆਰਾਂ ਵਾਲਾ ਦੇ ਮੁਖੀ ਬਾਬਾ ਪਿਆਰਾ ਸਿੰਘ ਭਨਿਆਰਾਂ ਵਾਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 61 ਵਰ੍ਹਿਆਂ ਦੇ ਸਨ।ਜਾਣਕਾਰੀ ਮੁਤਾਬਕ ਬਾਬਾ ਪਿਆਰਾ ਸਿੰਘ ਨੂੰ ਅੱਜ ਤੜਕੇ ਚਾਰ ਵਜੇ ਛਾਤੀ ’ਚ ਦਰਦ ਹੋਣ ਤੋਂ ਬਾਅਦ ਰੂਪਨਗਰ ਦੇ ਸਾਂਘਾ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਮੈਕਸ ਹਸਪਤਾਲ ਮੁਹਾਲੀ ਰੈਫਰ ਕਰ ਦਿੱਤਾ। ਮੁਹਾਲੀ ਲਿਜਾਂਦਿਆਂ ਖਰੜ ਨੇੜੇ ਉਨ੍ਹਾਂ ਦੀ ਮੌਤ ਹੋ ਗਈ। ਮੈਕਸ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਪਿਆਰਾ ਸਿੰਘ ਨੂੰ ਸਵੇਰੇ ਹਸਪਤਾਲ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਅਨੁਸਾਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਉਹ ਆਪਣੇ ਪਿੱਛੇ ਪਤਨੀ ਤੇ ਤਿੰਨ ਪੁੱਤਰ ਛੱਡ ਗਏ ਹਨ। ਬਾਬਾ ਪਿਆਰਾ ਸਿੰਘ ਦੀ ਮੌਤ ਤੋਂ ਬਾਅਦ ਸ਼ਰਧਾਲੂਆਂ ਵਿੱਚ ਸੋਗ ਹੈ ਅਤੇ ਉਹ ਡੇਰੇ ਪਹੁੰਚਣੇ ਸ਼ੁਰੂ ਹੋ…
  ਲੁਧਿਆਣਾ - ਪੰਜਾਬ ਦੀ ਕਾਂਗਰਸ ਸਰਕਾਰ ਨੇ ਲੁਧਿਆਣਾ ਦੀਆਂ ਸੜਕਾਂ ’ਤੇ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮਾਤਾ ਰਾਣੀ ਚੌਕ ਵਿੱਚ ਭਾਜਪਾ ਦਫ਼ਤਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਭਾਜਪਾ ਦੀਆਂ ਵੰਡ-ਪਾਊ ਕੋਸ਼ਿਸ਼ਾਂ ਖ਼ਿਲਾਫ਼ ਭਾਰਤ ਵਾਸੀਆਂ ਨੂੰ ਇਕਜੁਟ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਐਕਟ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਾਂਗਰਸ ਪਾਰਟੀ ਇਸ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ। ਇਸ ਰੋਸ ਮੁਜ਼ਾਹਰੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਹਾਜ਼ਰ ਸਨ। ਮੁੱਖ ਮੰਤਰੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com