ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਕੇਂਦਰ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਜੇਲ੍ਹਾਂ 'ਚ ਸਜ਼ਾ ਕੱਟ ਰਹੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ | ਇਹ ਸਿੱਖ ਕੈਦੀ ਜਿੱਥੇ ਗੰਭੀਰ ਮਾਮਲਿਆਂ 'ਚ ਸਜ਼ਾ ਭੁਗਤ ਰਹੇ ਹਨ ਉੱਥੇ ਕਈ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ | ਸੂਚਨਾ ਅਨੁਸਾਰ ਕਈ ਪਹਿਲਾਂ ਹੀ ਪੈਰੋਲ 'ਤੇ ਬਾਹਰ ਆ ਚੁੱਕੇ ਹਨ | ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਭੁੱਲਰ ਤੋਂ ਇਲਾਵਾ ਰਿਹਾਅ ਕੀਤੇ ਸਿੱਖ ਕੈਦੀਆਂ 'ਚ ਗੁਰਦੀਪ ਸਿੰਘ ਖੇੜਾ, ਨੰਦ ਸਿੰਘ, ਹਰਜਿੰਦਰ ਸਿੰਘ, ਲਾਲ ਸਿੰਘ, ਵਰਿਆਮ ਸਿੰਘ, ਬਲਬੀਰ ਸਿੰਘ ਤੇ ਸੁਬੇਗ ਸਿੰਘ ਦੇ ਨਾਂਅ ਸ਼ਾਮਿਲ ਹਨ | ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਲ ਸਿੰਘ ਹਰ 6 ਮਹੀਨਿਆਂ ਬਾਅਦ 42 ਦਿਨ ਪੈਰੋਲ 'ਤੇ ਬਾਹਰ ਰਹਿੰਦੇ ਹਨ ਅਤੇ ਬਲਬੀਰ ਸਿੰਘ ਹਾਲ ਹੀ ਵਿਚ 28 ਦਿਨ ਦੀ ਪੈਰੋਲ ਕੱਟ ਕੇ ਵਾਪਸ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਉਹ ਮਾਤਾ ਦੇ…
    ਅੰਮ੍ਰਿਤਸਰ - ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿੱਚ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼ ਰੱਖੀ ਹੈ।ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾ ਰਹੇ ਹਨ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ, ਜਿਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਬਣਾਈ ਗਈ ਗੁੰਝਲਦਾਰ ਪ੍ਰਕਿਰਿਆ ਹੈ। ਫਿਲਹਾਲ ਸ਼ਰਧਾਲੂਆਂ ਨੂੰ ਇਸ ਸਬੰਧੀ ਫਾਰਮ ਭਰਨ ਵਿੱਚ ਵੀ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਇਸ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਜਾਣਕਾਰੀ ਪ੍ਰਾਪਤ ਕਰਨਾ ਵੀ ਔਖਾ ਹੋਇਆ ਪਿਆ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹਰ ਰੋਜ਼ ਕਰੀਬ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਣ ਦਾ ਸਮਝੌਤਾ ਹੋਇਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ…
    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਸ਼ਰਧਾਲੂਆਂ ਵਿੱਚ ਦੁਬਿਧਾ ਦੀਆਂ ਰਿਪੋਰਟਾਂ ਸਬੰਧੀ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰ ਕੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ…
    ਸੁਲਤਾਨਪੁਰ ਲੋਧੀ - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹਾਜ਼ਰੀ ਭਰੀ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ। ਇਸ ਤੋਂ ਪਹਿਲਾਂ ਉਨ੍ਹਾਂ ਦੇਸ਼-ਵਾਸੀਆਂ ਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਗੁਰੂ ਨਾਨਕ ਨੇ ਬਰਾਬਰੀ, ਭਾਈਚਾਰੇ, ਨੇਕੀ ਅਤੇ ਸਦਾਚਾਰ ਦੀ ਸਿੱਖਿਆ ਦੇ ਲੋਕਾਂ ਨੂੰ ਜਾਤ-ਪਾਤ ਅਤੇ ਕਰਮਕਾਂਡ ਤੋਂ ਮੁਕਤ ਕਰਨ ਦਾ ਯਤਨ ਕੀਤਾ। ਸੰਗੀਤ ਦੀ ਮਿਠਾਸ ਵਿਚ ਘੁਲੇ ਸਰਲ ਉਪਦੇਸ਼ ਉਨ੍ਹਾਂ ਦਿੱਤੇ ਤੇ ਗ੍ਰਹਿਸਥ ਜੀਵਨ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਪਰਮ ਗਿਆਨ ਹਾਸਲ ਕਰਨ ਦੀ ਰਾਹ ਵਿਖਾਈ। ਰਾਸ਼ਟਰਪਤੀ…
    ਇਸਲਾਮਾਬਾਦ - ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਪਾਕਿਸਤਾਨੀ ਪੰਜਾਬ ਦੇ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਕੀਤਾ ਗਿਆ।ਗ੍ਰਹਿ ਮੰਤਰੀ ਐਜਾਜ਼ ਸ਼ਾਹ ਸਮੇਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜਾਜ਼ ਸ਼ਾਹ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹਿਆ ਗਿਆ 4.5 ਕਿਲੋਮੀਟਰ ਲੰਮਾ ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ’ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਆਪਸ ਵਿੱਚ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਖੇਤਰ ਵਿੱਚ ਅਮਨ ਤੇ ਦੋਸਤੀ ਦੇ ਰਾਹ ਲਈ ਤੋਹਫ਼ਾ ਹੈ। ਗੁਰਦੁਆਰਾ ਦਰਬਾਰ ਸਾਹਿਬ ਉਹ ਥਾਂ ਹੈ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਵਰ੍ਹੇ ਬਿਤਾਏ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਸਮੇਤ ਹੋਰਨਾਂ ਘੱਟ ਗਿਣਤੀਆਂ ਨਾਲ ਸਬੰਧਤ ਧਾਰਮਿਕ ਥਾਵਾਂ ਵੱਲ ਧਿਆਨ ਦੇਵੇਗੀ। ਇਸੇ ਦੌਰਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ…
    ਅੰਮ੍ਰਿਤਸਰ - ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਇੱਥੇ ਦਰਬਾਰ ਸਾਹਿਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਪੁਰਬ ਮਨਾਇਆ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਵੇਰੇ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਚ ਜਲੌਅ ਸਜਾਏ ਗਏ। ਇਸ ਵਿਚ ਪੁਰਾਤਨ ਤੇ ਬੇਸ਼ਕੀਮਤੀ ਵਸਤਾਂ, ਜੋ ਵੱਖ ਵੱਖ ਸਮਿਆਂ ’ਤੇ ਗੁਰੂ ਘਰ ਨੂੰ ਭੇਟ ਕੀਤੀਆਂ ਗਈਆਂ ਸਨ, ਸੰਗਤ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਸਨ। ਸੰਗਤ ਨੇ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਗਿਆ। ਇਸ ਦੌਰਾਨ ਗੁਰੂ ਰਾਮਦਾਸ ਲੰਗਰ ਘਰ ਵਿਚ ਪ੍ਰਬੰਧਕਾਂ ਵਲੋਂ ਅੱਜ 550ਵੇਂ ਪ੍ਰਕਾਸ਼ ਪੁਰਬ ਕਰ ਕੇ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਸਨ। ਇਨ੍ਹਾਂ ਵਿਚ ਮਿੱਠੇ ਪਕਵਾਨ ਵੀ ਸ਼ਾਮਲ ਸਨ। ਦਰਬਾਰ ਸਾਹਿਬ ਸਮੂਹ ਵਿਚਲੀਆਂ ਸਾਰੀਆਂ ਇਮਾਰਤਾਂ ‘ਤੇ ਦੀਪਮਾਲਾ ਕੀਤੀ ਗਈ ਸੀ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਚਲਾਈ ਗਈ। ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਆਖਿਆ ਕਿ ਇਸ…
    ਨਵੀਂ ਦਿੱਲੀ: ਅਯੁੱਧਿਆ ਵਿਖੇ ਰਾਮ ਮੰਦਰ ਦੇ ਹੱਕ ਵਿੱਚ ਫੈਸਲਾ ਆਉਣ ਮਗਰੋਂ ਮੁਸਲਮਾਨ ਲੀਡਰ ਖਫਾ ਹਨ। ਬੇਸ਼ੱਕ ਸਮੂਹ ਲੀਡਰਾਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਪਰ ਉਹ ਸੁਪਰੀਮ ਕੋਰਟ ਦੇ ਫੈਸਲੇ ਨਾਲ ਸਹਿਮਤ ਨਹੀਂ। ਇਸ ਤੋਂ ਇਲਾਵਾ ਮੁਸਲਮਾਨਾਂ ਨੇ ਪੰਜ ਏਕੜ ਜ਼ਮੀਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਹੋਰ ਥਾਂ 'ਤੇ ਪੰਜ ਏਕੜ ਜ਼ਮੀਨ ਦੇਣ ਦਾ ਹੁਕਮ ਸੁਣਾਇਆ ਹੈ।ਕੇਸ 'ਚ ਧਿਰ ਜਮਾਇਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਮੌਲਾਣਾ ਬਾਦਸ਼ਾਹ ਖ਼ਾਨ ਨੇ ਕਿਹਾ ਕਿ ਉਨ੍ਹਾਂ ਬਾਬਰੀ ਮਸਜਿਦ ਦੀ ਜ਼ਮੀਨ ਲਈ ਕੇਸ ਲੜਿਆ ਸੀ ਨਾ ਕਿ ਕਿਸੇ ਹੋਰ ਜ਼ਮੀਨ ਲਈ। ਕਿਸੇ ਹੋਰ ਥਾਂ 'ਤੇ ਮਸਜਿਦ ਲਈ ਜ਼ਮੀਨ ਦੀ ਲੋੜ ਨਹੀਂ ਹੈ ਤੇ ਇਹ ਜ਼ਮੀਨ ਵੀ ਰਾਮ ਮੰਦਰ ਲਈ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਮੁਸਲਮਾਨ ਆਪੇ ਹੀ ਜ਼ਮੀਨ ਖ਼ਰੀਦ ਕੇ ਮਸਜਿਦ ਬਣਾ ਸਕਦੇ ਹਨ ਤੇ ਉਹ ਕਿਸੇ ਸਰਕਾਰ 'ਤੇ ਨਿਰਭਰ ਨਹੀਂ ਹਨ।ਕੇਸ 'ਚ ਧਿਰ ਬਣੇ ਇਕਬਾਲ ਅਨਸਾਰੀ ਨੇ ਕਿਹਾ ਕਿ…
    ਸੁਲਤਾਨਪੁਰ ਲੋਧੀ - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਪੰਥ ਦੇ ਅਜੋਕੇ ਹਾਲਾਤ, ਵਿਸ਼ਵ ਸਰੋਕਾਰਾਂ ਤੇ ਵਿਸ਼ਵ ਪ੍ਰਸੰਗ ਵਿੱਚ ਸਿੱਖ ਫਲਸਫੇ ਦੀ ਅਹਿਮੀਅਤ ਨੂੰ ਉਭਾਰਿਆ। ਉਨ੍ਹਾਂ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ 550 ਸਾਲਾ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲ਼ਾਂਘਾ ਖੁੱਲ੍ਹਣ 'ਤੇ ਖੁਸ਼ੀ ਦੇ ਪ੍ਰਗਟਾਵੇ ਨਾਲ ਕਰਦਿਆਂ ਪਿਛਲੇ ਸਾਢੇ ਪੰਜ ਸੌ ਸਾਲਾਂ ਦੌਰਾਨ ਸਿੱਖ ਪੰਥ ਦੇ ਇਤਿਹਾਸਕ ਸਫ਼ਰ ਤੇ ਮੌਜੂਦਾ ਦਸ਼ਾ ਦੇ ਮੱਦੇਨਜ਼ਰ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ 'ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਭਵਿੱਖ ਬਾਰੇ ਸੇਧ ਲੈਣ ਲਈ ਅਰਧ ਸ਼ਤਾਬਦੀ ਪੁਰਬ ਨੂੰ ਪ੍ਰੇਰਣਾ ਵਜੋਂ ਲੈਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਆਪਣੇ ਸੰਦੇਸ਼ 'ਚ ਅਜੋਕੇ ਸੰਸਾਰ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮਨੁੱਖੀ ਜੀਵਨ ਵਿੱਚ ਵਿਗਾਸ ਦੀ ਥਾਂ ਵਿਨਾਸ਼…
    ਡੇਰਾ ਬਾਬਾ ਨਾਨਕ - ਭਾਰਤ-ਪਾਕਿਸਤਾਨ ਸਮੇਤ ਪੂਰੀ ਦੁਨੀਆ ਦੀਆਂ ਸਮੁੱਚੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਲਈ ਅੱਜ ਉਹ ਇਤਿਹਾਸਕ ਤੇ ਯਾਦਗਰੀ ਪਲ ਸਨ ਜਦੋਂ 72 ਸਾਲਾਂ ਦੀਆਂ ਅਰਦਾਸਾਂ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਕੀਤੇ ਸਮਾਗਮ ਦੌਰਾਨ ਸਮੁੱਚੇ ਸਿੱਖ ਜਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਬਾਣੀ ਨੂੰ ਰਾਹ ਦਸੇਰਾ ਦਸਦਿਆਂ ਗੁਰੂ ਸਾਹਿਬ ਦੀਆਂ ਸਿਖਿਆਵਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ 550 ਰੁਪਏ ਦਾ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਗਿਆ | ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ ਵਿਖੇ ਹੋਏ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਢਾਡੀ ਜਥੇ ਵਲੋਂ ਗੁਰੂ ਜਸ ਕਰਦਿਆਂ ਕੀਤੀ ਗਈ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਤੇ…
    ਅੰਮਿ੍ਤਸਰ - ਪਿਛਲੇ 72 ਵਰਿ੍ਹਆਂ ਤੋਂ ਸੰਸਾਰ ਭਰ ਦੀ ਨਾਨਕ ਨਾਮ ਲੇਵਾ ਸੰਗਤ ਤੇ ਵਿਸ਼ੇਸ਼ ਤੌਰ 'ਤੇ ਸਿੱਖ ਕੌਮ ਵਲੋਂ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਅਕਾਲ ਪੁਰਖ ਦੇ ਹਜ਼ੂਰ 'ਚ ਨਿੱਤ ਕੀਤੀ ਜਾ ਰਹੀ ਅਰਦਾਸ ਅੱਜ ਉਸ ਵੇਲੇ ਪੂਰੀ ਹੋਈ ਜਦੋਂ ਭਾਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਲੋਂ ਇਮਰਾਨ ਖ਼ਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਿਸ ਦੇ ਬਾਅਦ ਹੁਣ ਸੰਗਤ ਬਿਨਾਂ ਵੀਜ਼ਾ ਸਰਹੱਦ ਪਾਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ | ਪਾਕਿ ਵਲੋਂ ਲਾਂਘੇ ਦੇ ਉਦਘਾਟਨ ਸਮਾਰੋਹ ਮੌਕੇ ਆਪਣੇ ਸੰਬੋਧਨ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸਾਲ ਪਹਿਲਾਂ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਪਾਕਿ ਦੇ ਜ਼ਿਲ੍ਹਾ ਨਾਰੋਵਾਲ 'ਚ ਸਥਾਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਸਿੱਖ ਕੌਮ ਲਈ ਕੀ ਮਹੱਤਤਾ ਹੈ ਪਰ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਰੋਹ 'ਚ ਪਹੁੰਚੇ ਭਾਰਤੀ ਸਿਆਸੀ ਆਗੂ ਤੇ ਸਾਬਕਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com