ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮਿ੍ਤਸਰ - ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਅਤੇ ਲੰਗਰ ਦੀ ਸੇਵਾ ਕਰਨ ਲਈ ਭੇਜੇ ਗਏ ਜਥੇ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਵਲੋਂ ਰੋਕ ਲਗਾ ਦਿੱਤੀ ਗਈ ਹੈ | ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਪ੍ਰਧਾਨ ਸ: ਸਤਵੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਗੁਰਦੁਆਰਾ ਕਮੇਟੀ ਨਾਲ ਇਸ ਬਾਰੇ ਬਿਨਾਂ ਕੋਈ ਗੱਲਬਾਤ ਕੀਤੇ ਅਤੇ ਬਿਨਾਂ ਲਿਖਤੀ ਮਨਜ਼ੂਰੀ ਲਏ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਪਣੇ ਕੀਰਤਨੀ ਜਥੇ ਭੇਜੇ ਗਏ ਸਨ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਾ ਹੋਣ ਕਰਕੇ ਉਨ੍ਹਾਂ ਉਕਤ ਜਥੇ ਨੂੰ ਕੀਰਤਨ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ | ਪ੍ਰਧਾਨ ਸ: ਸਤਵੰਤ ਸਿੰਘ ਨੇ ਦੱਸਿਆ ਕਿ ਹੁਣ 3-4 ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਪੀ. ਐਸ. ਜੀ. ਪੀ. ਸੀ. ਦੇ ਨਾਂਅ ਇਕ ਲਿਖਤੀ ਪੱਤਰ ਭੇਜ ਕੇ ਕੀਰਤਨੀ ਜਥੇ ਅਤੇ ਲੰਗਰ ਦੀ ਸੇਵਾ ਲਈ ਲਾਂਗਰੀ ਭੇਜਣ…
  ਅੰਮਿ੍ਤਸਰ, -ਸ੍ਰੀ ਦਰਬਾਰ ਸਾਹਿਬ ਵਿਖੇ ਸਾਲ 2019 ਦੌਰਾਨ ਜਿੱਥੇ ਦੇਸ਼ ਵਿਦੇਸ਼ ਤੋਂ ਹਰ ਧਰਮ ਤੇ ਜਾਤ ਨਾਲ ਸਬੰਧਿਤ 6 ਕਰੋੜ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ਼ਰਧਾ ਸਹਿਤ ਨਤਮਸਤਕ ਹੋਣ ਪੁੱਜੇ, ਜਿਨ੍ਹਾਂ 'ਚ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਰਾਜਨੀਤਕ, ਧਾਰਮਿਕ ਤੇ ਸਮਾਜ ਸੇਵੀ ਆਗੂੁਆਂ ਤੇ ਫ਼ਿਲਮ ਜਗਤ ਨਾਲ ਸਬੰਧਿਤ ਸ਼ਖਸੀਅਤਾਂ ਨੇ ਵੀ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਸੀਸ ਨਿਵਾਇਆ |ਇਕ ਅਨੁਮਾਨ ਅਨੁਸਾਰ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾਂ ਔਸਤਨ ਡੇਢ ਲੱਖ ਸ਼ਰਧਾਲੂ ਤੇ ਸੈਲਾਨੀ ਦਰਸ਼ਨ ਕਰਨ ਪੁੱਜਦੇ ਹਨ ਤੇ ਹਰ ਸਨਿਚਰਵਾਰ-ਐਤਵਾਰ ਅਤੇ ਗਰਮੀਆਂ-ਸਰਦੀਆਂ ਦੀਆਂ ਛੁੱਟੀਆਂ ਅਤੇ ਵਿਸ਼ੇਸ਼ ਗੁਰ ਪੁਰਬਾਂ ਅਤੇ ਨਵੇਂ ਵਰੇ੍ਹ ਦੀ ਪੂਰਵ ਸੰਧਿਆ 'ਤੇ ਇਹ ਗਿਣਤੀ ਦੋ ਤਿੰਨ ਗੁਣਾ ਹੋ ਜਾਂਦੀ ਹੈ | ਇਸ ਵਾਰ ਦੇਸ਼-ਵਿਦੇਸ਼ ਤੋਂ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਵਿਚ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਵੀ ਸ਼ਾਮਿਲ ਸਨ, ਜੋ 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਥੇ ਦਰਸ਼ਨ ਕਰਨ ਪੁੱਜੇ | ਟੋਨੀ ਐਬਟ ਗੂਰੂ ਘਰ ਪੁੱਜਣ ਵਾਲੇ ਆਸਟਰੇਲੀਆ…
  ਸ੍ਰੀ ਆਨੰਦਪੁਰ ਸਾਹਿਬ - ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਸੰਘ ਮੁਖੀ ਮੋਹਨ ਭਾਗਵਤ ਜ਼ਾਬਤੇ ’ਚ ਰਹਿ ਕੇ ਬਿਆਨਬਾਜ਼ੀ ਕਰਨ। ਉਹ ਵਾਰ-ਵਾਰ ਹਿੰਦੂ ਰਾਸ਼ਟਰ ਦਾ ਬਿਆਨ ਦੇ ਕੇ ਦੇਸ਼ ਦਾ ਮਾਹੌਲ ਵਿਗਾੜ ਰਹੇ ਹਨ। ਜਥੇਦਾਰ ਨੇ ਕਿਹਾ ਕਿ ਸਿੱਖਾਂ ਦਾ ਧਰਮ, ਪੰਥ ਤੇ ਸਭਿਆਚਾਰ ਵੱਖਰਾ ਹੈ। ਇਸ ਤੋਂ ਇਲਾਵਾ ਪਹਿਰਾਵਾ ਤੇ ਰੀਤੀ ਰਿਵਾਜ਼ ਵੀ ਵੱਖਰੇ ਵੱਖਰੇ ਹਨ। ਇਸ ਲਈ ਅਸੀਂ ਕਿਸੇ ਹੋਰ ਧਰਮ ਦਾ ਨਾ ਹਿੱਸਾ ਸੀ ਤੇ ਨਾ ਹੀ ਹੋ ਸਕਦੇ ਹਾਂ ਪਰ ਦੁੱਖ ਦੀ ਗੱਲ ਹੈ ਕਿ ਸੰਘ ਮੁਖੀ ਵਾਰ-ਵਾਰ ਭਾਰਤ ਵਿੱਚ ਜਨਮ ਲੈਣ ਵਾਲੇ ਹਰ ਵਿਅਕਤੀ ਨੂੰ ਹਿੰਦੂ ਦੱਸ ਕੇ ਦੇਸ਼ ਦੇ ਅਮਨਪਸੰਦ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਜਥੇਦਾਰ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਨਾ ਹੀ ਸਿੱਖ ਕਿਸੇ ਹੋਰ ਧਰਮ ਵਿੱਚ ਦਖਲਅੰਦਾਜ਼ੀ ਕਰਦੇ ਹਨ ਤੇ ਨਾ ਹੀ ਕਿਸੇ ਹੋਰ ਦਾ ਦਖਲ ਆਪਣੇ ਧਰਮ ਵਿੱਚ ਬਰਦਾਸ਼ਤ ਕਰ ਸਕਦੇ ਹਨ। ਇਸ ਲਈ…
  ਚੰਡੀਗੜ੍ਹ - ਕੌਮੀ ਨਾਗਰਿਕਤਾ ਰਜਿਸਟਰ ਅਤੇ ਸੰਵਿਧਾਨਕ ਸੋਧ ਕਾਨੂੰਨ ਦੇ ਮੁੱਦੇ ’ਤੇ ਅਕਾਲੀਆਂ ਵੱਲੋਂ ਦੂਹਰਾ ਮਾਪਦੰਡ ਅਪਣਾਉਣ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਭਾਜਪਾ ਦਾ ਸਮਰਥਨ ਕਰਨ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਆਖਿਆ ਹੈ ਜਿਸ ਨਾਲ ਉਹ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ।ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ ’ਤੇ ਲੋਕਾਂ ਨੂੰ ਗੁਮਰਾਹ ਕੀਤੇ ਜਾਣ ਲਈ ਅਕਾਲੀਆਂ ’ਤੇ ਵਰ੍ਹਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿੱਚ ਸੱਤਾਧਾਰੀ ਐਨਡੀਏ ਵੱਲੋਂ ਪੇਸ਼ ਕੀਤੇ ਨਾਗਰਿਕਤਾ ਸੋਧ ਐਕਟ ਦੀ ਹਮਾਇਤ ਕੀਤੀ ਪਰ ਹੁਣ ਇਸ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟਰ ਦੇ ਮੁੱਦਿਆਂ ’ਤੇ ਆਪਾ ਵਿਰੋਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਹਾਲ ਹੀ ਵਿੱਚ ਦਿੱਤੇ ਬਿਆਨਾਂ ਦੇ ਸੰਦਰਭ ਵਿੱਚ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਭਲੀਭਾਂਤ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਮਸਲੇ ’ਤੇ ਅਕਾਲੀ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਸਕੂਲਾਂ ਵਿਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਹਟਾਏ ਜਾਣ ਦਾ ਪੁਰਜ਼ੋਰ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ ਹੈ | ਸ: ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਸਕੂਲਾਂ ਵਿਚ ਪੰਜਾਬੀ ਦੀ ਥਾਂ ਤੇਲਗੂ ਲਾਗੂ ਕੀਤੇ ਜਾਣ ਦਾ ਫੈਸਲਾ ਸੂਬੇ ਦੀ 40 ਫ਼ੀਸਦੀ ਪੰਜਾਬੀ ਆਬਾਦੀ ਨੂੰ ਇਕ ਵੱਡਾ ਝਟਕਾ ਵੱਜਿਆ ਹੈ, ਉਹ ਵੀ ਉਦੋਂ ਜਦੋਂ ਸਰਕਾਰ ਦਾ ਮੁਖੀ ਇਕ ਪੰਜਾਬੀ ਹੈ | ਸ: ਸਿਰਸਾ ਦਾ ਕਹਿਣਾ ਹੈ ਕਿ ਹਰਿਆਣਾ ਪੰਜਾਬ ਵਿਚੋਂ ਨਿਕਲਿਆ ਹੈ ਅਤੇ ਸੂਬੇ ਦੀ ਅੱਧੀ ਤੋਂ ਵੱਧ ਆਬਾਦੀ ਦੀ ਮੁੱਖ ਭਾਸ਼ਾ ਪੰਜਾਬੀ ਹੈ | ਸ: ਸਿਰਸਾ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਮੌਜੂਦਾ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਪੰਜਾਬੀ ਭਾਈਚਾਰੇ ਨੂੰ ਆਸ ਸੀ ਕਿ ਸਰਕਾਰ ਪੰਜਾਬੀ ਦੇ ਵਿਕਾਸ ਲਈ ਉਚੇਰੇ ਕਦਮ ਚੁੱਕੇਗੀ |…
  ਲੌਂਗੋਵਾਲ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਕੂਲੀ ਬੱਚਿਆਂ ਅਤੇ ਨਵੀਂ ਪੀੜ੍ਹੀ ਵਿੱਚ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਅਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਪ੍ਰਤੀ ਜਜ਼ਬਾ ਪੈਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਸ੍ਰੀ ਅੰਮ੍ਰਿਤਸਰ, ਸ੍ਰੀ ਚਮਕੌਰ ਸਾਹਿਬ, ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਦਾ ਸਾਹਿਤ ਛਾਪ ਕੇ ਬੱਚਿਆਂ ਨੂੰ ਵੰਡਿਆ ਗਿਆ ਹੈ ਤਾਂ ਕਿ ਬੱਚੇ ਆਪਣੇ ਮਹਾਨ ਵਿਰਸੇ ਤੋਂ ਜਾਣੂ ਹੋ ਸਕਣ। ਸੁਖਦੇਵ ਸਿੰਘ ਢੀਂਡਸਾ ਸਬੰਧੀ ਪੁੱਛੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਪੰਥ ਅਤੇ ਪਾਰਟੀ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਪਾਰਟੀ ਦਾ ਨੁਕਸਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਈ ਢੱਡਰੀਆਂ ਵਾਲੇ ਸਿੱਖ ਵਿਦਵਾਨਾਂ ਦੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਜਿਸ ਬਾਰੇ ਫੈਸਲਾ ਸ੍ਰੀ…
  ਲੁਧਿਆਣਾ - ਉੜੀਸਾ ਸਰਕਾਰ ਗੁਰੂ ਨਾਨਕ ਦੇਵ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਦੀ ਉਸਾਰੀ ਦੁਬਾਰਾ ਤੋਂ ਖ਼ੁਦ ਕਰਵਾਏਗੀ। ਇਸ ਲਈ ਗੁਰਦੁਆਰੇ ਦੀ ਉਸਾਰੀ ’ਤੇ ਆਉਣ ਵਾਲਾ ਸਾਰਾ ਖ਼ਰਚਾ ਵੀ ਉੜੀਸਾ ਸਰਕਾਰ ਚੁੱਕੇਗੀ। ਇਹ ਐਲਾਨ ਅੱਜ ਉੜੀਸਾ ਦੇ ਗ੍ਰਹਿ ਮੰਤਰੀ ਦਿਵਿਆ ਸ਼ੰਕਰ ਮਿਸ਼ਰਾ ਨੇ ਵਿਧਾਇਕ ਬੈਂਸ ਭਰਾਵਾਂ ਤੇ ਉਨ੍ਹਾਂ ਦੇ ਵਫ਼ਦ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਉੜੀਸਾ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਬਾਉਲੀ ਸਾਹਿਬ ਨੂੰ ਵੀ ਢਾਹਿਆ ਨਹੀਂ ਜਾਵੇਗਾ ਜਦੋਂਕਿ ਨਾਨਕ ਮੱਠ ਵਿੱਚ ਸੰਗਤ ਲਈ ਸੁੰਦਰ ਸਰਾਂ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉੜੀਸਾ ਦੇ ਜਗਨਨਾਥ ਪੁਰੀ ਮੰਦਰ ਦੇ ਕੋਲ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਮੰਗੂ ਮੱਠ ਢਾਹ ਦਿੱਤਾ ਗਿਆ ਸੀ ਅਤੇ ਉੱਥੋਂ ਦੀ ਸਰਕਾਰ ਸ਼ਹਿਰ ਦੇ ਸੁੰਦਰੀਕਰਨ ਲਈ ਬਾਉਲੀ ਸਾਹਿਬ ਨੂੰ ਢਾਹੁਣ ਦੀਆਂ ਤਿਆਰੀਆਂ ਕਰ ਰਹੀ ਸੀ।ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ…
  ਰਾਂਚੀ - ਝਾਰਖੰਡ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਐਲਾਨੇ ਗਏ ਚੋਣ ਨਤੀਜਿਆਂ-ਰੁਝਾਨਾਂ ’ਚ ਸਪੱਸ਼ਟ ਹੋ ਗਿਆ ਹੈ ਕਿ ਸੂਬੇ ’ਚ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ’ਚ ਬਣਿਆ ਜੇਐੱਮਐੱਮ-ਕਾਂਗਰਸ-ਆਰਜੇਡੀ ਗੱਠਜੋੜ 81 ਮੈਂਬਰੀ ਵਿਧਾਨ ਸਭਾ ’ਚ 47 ਸੀਟਾਂ ਜਿੱਤ ਕੇ ਸਰਕਾਰ ਕਾਇਮ ਕਰੇਗਾ। ਜਦਕਿ ਸੱਤਾਧਾਰੀ ਭਾਜਪਾ 25 ਸੀਟਾਂ ’ਤੇ ਸਿਮਟ ਗਈ ਹੈ। ਚੋਣਾਂ ਵਿਚ ਭਾਜਪਾ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਰਘੂਬਰ ਦਾਸ ਆਪਣੀ ਸੀਟ ਵੀ ਨਹੀਂ ਬਚਾ ਸਕੇ। ਭਾਜਪਾ ਦੇ ਹੀ ਬਾਗ਼ੀ ਸਰਯੂ ਰਾਏ ਨੇ ਜਮਸ਼ੇਦਪੁਰ (ਪੂਰਬੀ) ਸੀਟ ਤੋਂ ਉਨ੍ਹਾਂ ਨੂੰ ਮਾਤ ਦਿੱਤੀ ਹੈ। ਮਹਾਗੱਠਜੋੜ ਦੀ ਜਿੱਤ ਦੇ ਨਾਲ ਹੀ ਹੇਮੰਤ ਸੋਰੇਨ ਦਾ ਮੁੱਖ ਮੰਤਰੀ ਬਣਨਾ ਤੈਅ ਹੈ। ਝਾਰਖੰਡ ਮੁਕਤੀ ਮੋਰਚਾ 30 ਸੀਟਾਂ ਜਿੱਤ ਕੇ ਨਾ ਸਿਰਫ਼ ਸਰਕਾਰ ਦੇ ਗਠਨ ਵੱਲ ਵੱਧ ਰਿਹਾ ਹੈ ਬਲਕਿ ਵਿਧਾਨ ਸਭਾ ਵਿਚ ਸਭ ਤੋਂ ਵੱਡੇ ਦਲ ਦੇ ਰੂਪ ’ਚ ਵੀ ਉੱਭਰਿਆ ਹੈ। ਜੇਐੱਮਐੱਮ ਦੇ ਨਾਲ ਮਹਾਗੱਠਜੋੜ ਵਿਚ ਸ਼ਾਮਲ ਕਾਂਗਰਸ ਨੇ 16 ਅਤੇ ਆਰਜੇਡੀ ਨੇ ਇਕ ਸੀਟ ਜਿੱਤੀ ਹੈ।…
  ਅੰਮ੍ਰਿਤਸਰ - ਦਲ ਖ਼ਾਲਸਾ ਨੇ ਸਵਿਟਜਰਲੈਂਡ ਸਥਿਤ ਜਨੇਵਾ ਵਿਚ ਯੂਐਨਓ ਦੇ ਮਨੁੱਖੀ ਅਧਿਕਾਰ ਕੌਂਸਲ ਨੂੰ ਪੱਤਰ ਸੌਂਪ ਕੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਇਤਰਾਜ਼ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਸਰਕਾਰ ਦੇ ਹੋਰ ਤਾਨਾਸ਼ਾਹੀ ਫ਼ੈਸਲਿਆਂ ਦਾ ਵੀ ਵਿਰੋਧ ਕੀਤਾ ਹੈ। ਇਹ ਪੱਤਰ ਦਲ ਖ਼ਾਲਸਾ ਦੇ ਮਨੁੱਖੀ ਅਧਿਕਾਰ ਮਾਮਲਿਆਂ ਦੇ ਸਕੱਤਰ ਪ੍ਰਿਤਪਾਲ ਸਿੰਘ ਨੇ ਜਨੇਵਾ ਵਿਚ ਮਨੁੱਖੀ ਅਧਿਕਾਰ ਕੌਂਸਲ ਦੇ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਦਿੱਤਾ ਹੈ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਮਨੁੱਖੀ ਅਧਿਕਾਰੀ ਕੌਂਸਲ ਕੋਲ ਮੰਗ ਪੱਤਰ ਦੇ ਕੇ ਭਾਰਤ ਸਰਕਾਰ ਦੀਆਂ ਫਾਸ਼ੀਵਾਦੀ ਅਤੇ ਦਮਨਕਾਰੀ ਨੀਤੀਆਂ ਵਿਰੁਧ ਅਮਲੀ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਸ ਦਸੰਬਰ ਨੂੰ ਕਸ਼ਮੀਰ ਵਿਚ ਸਿੱਖ ਵਫ਼ਦ ਨੂੰ ਜਾਣ ਤੋਂ ਰੋਕਣ ਦੀ ਵੀ ਸ਼ਿਕਾਇਤ ਕੀਤੀ ਹੈ।
  ਮੁੰਬਈ - ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ-ਜੇਐੱਮਐੱਮ ਨੂੰ ਸੱਤਾਧਾਰੀ ਭਾਜਪਾ ਨਾਲ ਵੱਧ ਸੀਟਾਂ ਮਿਲਣ ’ਤੇ ਐੱਨਸੀਪੀ ਨੇ ਅੱਜ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਗਵਾਂ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦਾ ‘ਹੰਕਾਰ’ ਤੋੜ ਦਿੱਤਾ ਹੈ। ਇਸੇ ਦੌਰਾਨ ਸ਼ਿਵ ਸੈਨਾ ਨੇ ਵੀ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਝਾਰਖੰਡ ਵਿਧਾਨ ਸਭਾ ਚੋਣ ਨਤੀਜਿਆਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਅਮਿਤ ਸ਼ਾਹ ਦੀ ਅਗਵਾਈ ਵਾਲੀ ਪਾਰਟੀ ਦੀ ਐੱਨਆਰਸੀ ਜਿਹੇ ਸੰਵੇਦਨਸ਼ੀਲ ਮੁੱਦਿਆਂ ’ਤੇ ਸਿਆਸਤ ਨਹੀਂ ਚੱਲਣ ਦੇਣਗੇ। ਐੱਸੀਪੀ ਦੇ ਮੁੱਖ ਤਰਜਮਾਨ ਨਵਾਬ ਮਲਿਕ ਨੇ ਟਵੀਟ ਕੀਤਾ, ‘‘ਝਾਰਖੰਡ ਦੇ ਲੋਕਾਂ ਨੇ ਮੋਦੀ ਜੀ, ਅਮਿਤ ਸ਼ਾਹ ਅਤੇ ਭਾਜਪਾ ਦਾ ਹੰਕਾਰ ਤੋੜ ਦਿੱਤਾ ਹੈ। ਲੋਕਤੰਤਰ ਦੀ ਜਿੱਤ ਹੋਈ ਹੈ।’’ ਸ਼ਿਵ ਸੈਨਾ ਦੀ ਤਰਜਮਾਨ ਮਨੀਸ਼ਾ ਕਿਯਾਂਦੇ ਨੇ ਸਵਾਲ ਕੀਤਾ ਕਿ ਕੀ ਲੋਕ ਅਮਿਤ ਸ਼ਾਹ ਦੀ ਅਗਵਾਈ ਵਾਲੀ ਪਾਰਟੀ ’ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਭਾਜਪਾ ਨੇ ਪਹਿਲਾਂ ਲੋਕਾਂ ਨੂੰ ਕਿਹਾ ਕਿ ਉਹ ਵਿਕਾਸ ਦੀ ਸਿਆਸਤ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com