ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਸੂਬੇ ਦੀ ਪਤਲੀ ਵਿੱਤੀ ਹਾਲਤ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਸਤੀਫ਼ਾ ਮੰਗਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਥਿਕ ਸੰਕਟ ਲਈ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਕਾਂਗਰਸ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ ਪਰ ਸੁਆਲ ਪੁੱਛਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਦਾ ਸਰਪਲੱਸ ਬਜਟ ਕਦੋਂ ਆਵੇਗਾ? ਕੈਪਟਨ ਨੇ ਕਿਹਾ ਕਿ ਦਸ ਸਾਲ ਸੱਤਾ ਦਾ ਸੁੱਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਮੁਫ਼ਾਦਾਂ ਖ਼ਾਤਰ ਸੂਬੇ ਦੀ ਆਰਥਿਕਤਾ ਨੂੰ ਮੂਧੇ-ਮੂੰਹ ਸੁੱਟ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਨੇ ਮਜ਼ਬੂਤ ਆਰਥਿਕਤਾ ਛੱਡੀ ਸੀ ਪਰ ਅਕਾਲੀ-ਭਾਜਪਾ ਗੱਠਜੋੜ ਨੇ ਲੋਕ ਵਿਰੋਧੀ ਅਤੇ ਮਾੜੀਆਂ ਨੀਤੀਆਂ ਨਾਲ ਇਸ ਨੂੰ ਤਬਾਹ ਕਰਕੇ ਰੱਖ ਦਿੱਤਾ। ਅਕਾਲੀ ਦਲ ਤੇ ਭਾਈਵਾਲ ਭਾਜਪਾ ਨੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਹਾਂ-ਪੱਖੀ ਕਦਮ ਨਹੀਂ ਚੁੱਕੇ, ਨਿਵੇਸ਼ਕਾਂ ਦੀ ਮੰਗ ਨੂੰ ਤਰਜੀਹ ਨਹੀਂ ਦਿੱਤੀ ਗਈ ਤੇ ਨਤੀਜੇ ਵਜੋਂ ਉਦਯੋਗ ਅਤੇ ਕਾਰੋਬਾਰੀ ਸੂਬੇ ਤੋਂ ਹਿਜਰਤ…
    ਸੰਗਰੂਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿਆਸੀ ਲਕੀਰ ਖਿੱਚ ਦਿੱਤੀ ਹੈ। ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਆਪਣੇ ਸਮਰਥਕਾਂ ਦੀ ਪਲੇਠੀ ਮੀਟਿੰਗ ਦੌਰਾਨ ਸ੍ਰੀ ਢੀਂਡਸਾ ਨੇ ਜਿੱਥੇ ਪਾਰਟੀ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਉੱਥੇ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਉਹ ਖ਼ੁਦ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦੇਣਗੇ। ਮੀਟਿੰਗ ਵਿਚ ਢੀਂਡਸਾ ਦੇ ਸਮਰਥਕ ਪਾਰਟੀ ਵਰਕਰ ਤੇ ਦੂਜੀ ਕਤਾਰ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਪਰ ਦੋਵਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਰਟੀ ਦੇ ਹਲਕਾ ਇੰਚਾਰਜ ਮੀਟਿੰਗ ਤੋਂ ਲਾਂਭੇ ਰਹੇ। ਢੀਂਡਸਾ ਦੇ ਪੁੱਤਰ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਮੀਟਿੰਗ ’ਚ ਸ਼ਾਮਲ ਨਹੀਂ ਹੋਏ। ਮੀਟਿੰਗ ’ਚ ਬੁਲਾਰਿਆਂ ਦੇ ਨਿਸ਼ਾਨੇ ’ਤੇ ਬਾਦਲ ਪਰਿਵਾਰ ਹੀ ਰਿਹਾ। ਭਾਜਪਾ ਦੇ ਕਈ ਆਗੂ ਵੀ ਇਸ ਮੌਕੇ ਹਾਜ਼ਰ ਸਨ। ਸ੍ਰੀ ਢੀਂਡਸਾ ਨੇ ਪਾਰਟੀ ਪ੍ਰਧਾਨ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕੁਰਬਾਨੀਆਂ ਸਦਕਾ ਹੋਂਦ ’ਚ ਆਇਆ ਅਕਾਲੀ ਦਲ ਅੱਜ ਇੱਕ ਵਿਅਕਤੀ ਦੇ ਹੱਥਾਂ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਰੋਕ ਲਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਖ਼ਿਲਾਫ਼ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਸੇ ਤਾਂ ਅਤਿਵਾਦ ਦੇ ਵਿਰੋਧ ਦੀ ਗੱਲ ਕੀਤੀ ਜਾਂਦੀ ਹੈ ਤੇ ਦੂਜੇ ਪਾਸੇ ਭੁੱਲਰ ਵਰਗੇ ਵਿਅਕਤੀ, ਜੋ ਸਿੱਖ ਮੁੱਖ ਧਾਰਾ ਵਿਚ ਵਾਪਸ ਆਉਣਾ ਚਾਹੁੰਦੇ ਹਨ, ਦੇ ਰਾਹ ਵਿਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਜੇਲ੍ਹ ਵਿਚ ਬਿਤਾਇਆ ਹੈ ਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਹੈ। ਪ੍ਰੋ. ਭੁੱਲਰ ਨੇ ਜੋ ਲੜਾਈ ਲੜੀ, ਉਹ ਸਰਕਾਰੀ ਅਤਿਵਾਦ ਦੇ ਖ਼ਿਲਾਫ਼ ਸੀ ਅਤੇ ਉਸ ਕਾਲੇ ਦੌਰ ਵਿਚ ਏਜੰਸੀਆਂ ਵੱਲੋਂ ਕੀਤੀਆਂ ਕਾਰਵਾਈਆਂ ਦੇ ਖ਼ਿਲਾਫ਼ ਸੀ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਖ਼ਿਲਾਫ਼ ਪਟੀਸ਼ਨ…
    ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਸਥਾਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ | ਜਿਸ 'ਚ ਪਹਿਲੀ ਵਾਰ ਨਗਰ ਕੀਰਤਨ ਸਜਾਇਆ ਜਾਵੇਗਾ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਅਤੇ ਪੰਜਾਬੀ ਸਿੱਖ ਸੰਗਤ ਪਾਕਿਸਤਾਨ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਇਸ ਵਾਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 3 ਜਨਵਰੀ ਨੂੰ ਸਵੇਰੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੇ ਚੱਲਦਿਆਂ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸਜਾਏ ਜਾ ਰਹੇ ਨਗਰ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਕੀਤੇ ਗਏ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੀਜੀ ਵਾਰ ਸਰਬਸੰਮਤੀ ਨਾਲ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਗਲੇ ਪੰਜ ਸਾਲਾਂ ਵਾਸਤੇ ਪਾਰਟੀ ਦਾ ਤੀਜੀ ਵਾਰ ਮੁੜ ਪ੍ਰਧਾਨ ਚੁਣਿਆ ਹੈ। ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਪ੍ਰਧਾਨ ਦੇ ਉਮੀਦਵਾਰ ਵਾਸਤੇ ਕੋਈ ਹੋਰ ਨਾਂ ਸਾਹਮਣੇ ਨਾ ਆਉਣ ’ਤੇ ਚੋਣ ਨਿਗਰਾਨ ਬਣੇ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਐਲਾਨਿਆ। ਇਸ ਤੋਂ ਪਹਿਲਾਂ ਜਥੇਦਾਰ ਤੋਤਾ ਸਿੰਘ ਨੇ ਪ੍ਰਧਾਨ ਦੇ ਉਮੀਦਵਾਰ ਵਜੋਂ ਸੁਖਬੀਰ ਸਿੰਘਬਾਦਲ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਤਾਈਦ ਮਜੀਦ ਜਗਮੀਤ ਸਿੰਘ ਬਰਾੜ ਨੇ ਕੀਤੀ। ਤੀਜੀ ਵਾਰ ਪ੍ਰਧਾਨ ਚੁਣੇ ਜਾਣ ’ਤੇ ਇਜਲਾਸ ਵਿੱਚ ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਅਤੇ ਸਿਰੋਪਾਓ ਨਾਲ ਸ੍ਰੀ ਬਾਦਲ ਦਾ ਸਨਮਾਨ ਕੀਤਾ।ਪ੍ਰਧਾਨ ਚੁਣੇ ਜਾਣ ਮਗਰੋਂ…
    ਅੰਮ੍ਰਿਤਸਰ - ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਇਥੇ ਇਕ ਮੰਚ ’ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ ਨੇ ਸੱਦਾ ਦਿੱਤਾ ਕਿ ਇਕਜੁੱਟ ਹੋ ਕੇ ਇਕ ਹੋਰ ਗੁਰਦੁਆਰਾ ਸੁਧਾਰ ਲਹਿਰ ਚਲਾਈ ਜਾਵੇ ਜਿਸ ਤਹਿਤ ਬਾਦਲ ਪਰਿਵਾਰ ਕੋਲੋਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਆਜ਼ਾਦ ਕਰਵਾਇਆ ਜਾਵੇ।ਇਥੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਦੇ ਵਿਹੜੇ ਵਿਚ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਆਗੂ ਮੰਚ ’ਤੇ ਪੁੱਜੇ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ 1920 ਦੇ ਮੁਖੀ ਰਵੀਇੰਦਰ ਸਿੰਘ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਮੁਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ…
    ਚੰਡੀਗੜ੍ਹ - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਇਕ ਵਿਸ਼ੇਸ਼ ਸਮਾਰੋਹ ਦੌਰਾਨ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਵਰਕਿੰਗ ਕਮੇਟੀ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੇ ਇਕੱਠ ਵਿਚ ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ ਪਾਰਟੀ ਦੇ 5 ਸਾਲਾਂ ਲਈ ਪ੍ਰਧਾਨ ਚੁਣ ਲਿਆ ਗਿਆ ਹੈ | ਪ੍ਰਧਾਨਗੀ ਲਈ ਨਾਂਅ ਕੁਸ਼ਲਪਾਲ ਸਿੰਘ ਮਾਨ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਕੀਦ ਕਰਨੈਲ ਸਿੰਘ ਨਾਰੀਕੇ ਨੇ ਕੀਤੀ ਅਤੇ ਪਾਰਟੀ ਵਰਕਰਾਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰੇ ਵੀ ਲਗਾਏ | ਸ਼ੋ੍ਰਮਣੀ ਅਕਾਲੀ ਦਲ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਇਸ ਸਮਾਗਮ 'ਚ ਭਾਈ ਅਸ਼ੋਕ ਸਿੰਘ ਬਾਗੜੀਆ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਜਿਥੇ 1909 ਦੇ ਆਨੰਦ ਮੈਰਿਜ ਐਕਟ 'ਤੇ ਗੱਲ ਕੀਤੀ, ਉਥੇ ਉਨ੍ਹਾਂ 1920 ਵਿਚ ਹੋਈ ਗ਼ਲਤੀ ਜਿਸ ਨੂੰ ਅਸੀਂ (ਸਿੱਖ ਕੌਮ) ਸਮਝ ਨਾ ਸਕੇ, ਬਾਰੇ ਵੀ ਚਾਨਣਾ ਪਾਇਆ | ਉਨ੍ਹਾਂ ਵਲੋਂ 1947 ਦੀ ਆਜ਼ਾਦੀ ਤੋਂ ਬਾਅਦ ਵੀ ਅੰਗਰੇਜ਼ ਸਮੇਂ ਤੋਂ ਚੱਲ ਰਹੇ ਕਾਨੂੰਨਾਂ ਦੀ ਵੀ ਗੱਲ ਕੀਤੀ ਗਈ ਅਤੇ ਗ਼ਦਰੀ ਬਾਬਿਆਂ…
    ਲੁਧਿਆਣਾ - ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ 'ਚ ਕੀਤੇ ਗਏ ਬਦਲਾਅ ਤੋਂ ਬਾਅਦ ਦੇਸ਼ ਭਰ ਦੇ ਘੱਟ-ਗਿਣਤੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ | ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਫਤਰ ਤੱਕ ਸ਼ਹਿਰ ਦੀ ਸਾਰੀਆਂ ਮਸਜਿਦਾਂ ਦੇ ਮੈਂਬਰਾਂ ਨੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਅਗਵਾਈ 'ਚ ਰੋਸ ਮੁਜ਼ਾਹਰਾ ਕੀਤਾ | ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਮੁਸਲਮਾਨ ਭਾਈਚਾਰੇ ਦੇ ਲੋਕ ਫੀਲਡ ਗੰਜ ਜਾਮਾ ਮਸਜਿਦ ਪਹੁੰਚਣੇ ਸ਼ੁਰੂ ਹੋ ਗਏ ਸਨ | ਮੁਜ਼ਾਹਰਾ ਕਰਨ ਵਾਲਿਆਂ ਨੇ ਹੱਥਾਂ 'ਚ ਕੈਬ ਨਾ-ਮਨਜੂਰ ਹੈ, ਕੌਮੀ ਏਕਤਾ ਜ਼ਿੰਦਾਬਾਦ, ਐਨ.ਆਰ.ਸੀ. ਮੁਰਦਾਬਾਦ, ਹਿੰਦੂ-ਮੁਸਲਮਾਨ-ਸਿੱਖ-ਈਸਾਈ ਆਪਸ 'ਚ ਹਨ ਭਾਈ-ਭਾਈ, ਕਾਲ਼ਾ ਕਨੂੰਨ ਵਾਪਸ ਲਓ, ਆਦਿ ਨਾਅਰਿਆਂ ਵਾਲੀਆਂ ਲਿਖੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ | ਇਸ ਮੌਕੇ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਦੇ ਨਾਂਅ 'ਤੇ ਬਣਾਇਆ ਗਿਆ ਨਾਗਰਿਕਤਾ ਸੋਧ ਬਿੱਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਖ਼ਤਰਾ ਹੈ, ਇਸ…
    ਅੰਮਿ੍ਤਸਰ - ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਲਈ ਪੰਜਾਬ ਰੇਂਜਰ ਦਾ ਵਿਸ਼ੇਸ਼ ਵਿੰਗ ਕਾਇਮ ਕੀਤਾ ਗਿਆ ਹੈ | ਮਿਲਟਰੀ ਜੀ.ਐਚ.ਕਿਊ. ਰਾਵਲਪਿੰਡੀ ਦੀ ਸਿਫ਼ਾਰਸ਼ 'ਤੇ ਈ.ਸੀ.ਸੀ. ਨੇ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਨੂੰ ਸਮਰਪਿਤ ਪਾਕਿਸਤਾਨ ਰੇਂਜਰਜ਼ ਦੇ ਵਿਸ਼ੇਸ਼ ਵਿੰਗ ਲਈ 30 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ | ਕਰਤਾਰਪੁਰ ਲਾਂਘੇ ਦੀ ਸੁਰੱਖਿਆ ਲਈ ਫਿਲਹਾਲ ਪਾਕਿ ਵਲੋਂ ਪੰਜਾਬ ਰੇਂਜਰ, ਸਪੈਸ਼ਲ ਟੂਰਿਜ਼ਮ ਪੁਲਿਸ ਫੋਰਸ, ਈ. ਟੀ. ਪੀ. ਬੀ. ਪੁਲਿਸ ਸਮੇਤ ਕੁਝ ਹੋਰ ਸੁਰੱਖਿਆ ਏਜੰਸੀਆਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਦੇ ਇਲਾਵਾ ਲਾਂਘੇ ਦਾ ਰੱਖ-ਰਖਾਅ ਕਰਨ ਵਾਲੇ ਫ਼ਰੰਟੀਅਰ ਵਰਕਰਜ਼ ਆਰਗੇਨਾਈਜੇਸ਼ਨ ਵਲੋਂ 250 ਦੇ ਕਰੀਬ ਸੁਰੱਖਿਆ ਕਰਮਚਾਰੀ ਅਲਗ ਤੋਂ ਤਾਇਨਾਤ ਕੀਤੇ ਗਏ ਹਨ | ਪਾਕਿ ਸਰਕਾਰ ਨੇ ਕਰਤਾਰਪੁਰ ਸਾਹਿਬ ਵਿਖੇ ਪੰਜਾਬ ਰੇਂਜਰ ਦਾ ਵਿਸ਼ੇਸ਼ ਵਿੰਗ ਕਾਇਮ ਕਰਨ ਦਾ ਫ਼ੈਸਲਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਭਾਰਤੀ ਯਾਤਰੂਆਂ ਤੇ ਪਾਕਿਸਤਾਨੀ 'ਵਿਜ਼ਟਰ' ਦੀ ਗਿਣਤੀ 'ਚ ਹੋ ਰਹੇ ਲਗਾਤਾਰ ਵਾਧੇ ਨੂੰ ਧਿਆਨ 'ਚ ਰੱਖ ਕੇ ਕੀਤਾ ਹੈ | ਇਹ ਵੀ ਦੱਸਿਆ ਜਾ ਰਿਹਾ ਹੈ ਕਿ…
    ਸ੍ਰੀਨਗਰ - ਤਿੰਨ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਆਗੂ ਫ਼ਾਰੂਕ ਅਬਦੁੱਲਾ ਦੀ ਹਿਰਾਸਤੀ ਮਿਆਦ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀ ਅਬਦੁੱਲਾ ਆਪਣੀ ਰਿਹਾਇਸ਼, ਜਿਸ ਨੂੰ ਸਬ-ਜੇਲ੍ਹ ਐਲਾਨਿਆ ਗਿਆ ਹੈ, ਵਿੱਚ ਹੀ ਨਜ਼ਰਬੰਦ ਰਹਿਣਗੇ। ਸ੍ਰੀ ਅਬਦੁੱਲਾ ਲੋਕ ਸੁਰੱਖਿਆ ਐਕਟ ਤਹਿਤ ਇਥੇ ਗੁਪਕਰ ਰੋਡ ਸਥਿਤ ਆਪਣੀ ਰਿਹਾਇਸ਼ ’ਤੇ ਨਜ਼ਰਬੰਦ ਹਨ। ਹਿਰਾਸਤੀ ਮਿਆਦ ਵਧਾਉਣ ਦਾ ਫੈਸਲਾ ਜੰਮੂ ਤੇ ਕਸ਼ਮੀਰ ਯੂਟੀ ਦੇ ਗ੍ਰਹਿ ਵਿਭਾਗ ਦੇ ਐਡਵਾਇਜ਼ਰੀ ਬੋਰਡ ਨੇ ਨਜ਼ਰਸਾਨੀ ਮਗਰੋਂ ਲਿਆ ਗਿਆ ਹੈ। 82 ਸਾਲਾ ਨੂੰ ਢੁੱਕੇ ਅਬਦੁੱਲਾ ਨੂੰ 5 ਅਗਸਤ ਨੂੰ ਜੰਮੂ ਤੇ ਕਸ਼ਮੀਰ ’ਚੋਂ ਧਾਰਾ 370 ਮਨਸੂਖ਼ ਕਰਨ ਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡਣ ਮੌਕੇ ਹੋਰਨਾਂ ਆਗੂਆਂ ਤੇ ਕਾਰਕੁਨਾਂ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ ਸੀ। -ਪੀਟੀ

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com