ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

   ਈਲਿੰਗ - ਸਾਊਥਾਲ ਤੋਂ ਵਰਿੰਦਰ ਸ਼ਰਮਾ ਨੂੰ 25678 ਵੋਟਾਂ ਮਿਲੀਆਂ, ਉਨ੍ਹਾਂ ਆਪਣੇ ਨਿਕਟ ਵਿਰੋਧੀ ਟੌਮ ਬੈਨੇਟ ਨੂੰ 16084 ਵੋਟਾਂ ਦੇ ਫਰਕ ਨਾਲ ਹਰਾਇਆ | ਵਰਿੰਦਰ ਸ਼ਰਮਾ ਪੰਜਾਬੀ ਉਮੀਦਵਾਰਾਂ 'ਚੋਂ ਸਭ ਤੋਂ ਵੱਡੇ ਫਰਕ ਨਾਲ ਜਿੱਤਣ ਵਾਲੇ ਸੰਸਦ ਮੈਂਬਰ ਹਨ | ਸਲੋਹ ਤੋਂ ਲੇਬਰ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਨੇ ਮੁੜ ਇਤਿਹਾਸ ਰਚਿਆ ਹੈ | ਉਨ੍ਹਾਂ ਆਪਣੀ ਨਿਕਟ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਕੰਨਵਲ ਤੂਰ ਗਿੱਲ ਨੂੰ 13640 ਵੋਟਾਂ ਨਾਲ ਹਰਾਇਆ ਹੈ, ਢੇਸੀ ਨੂੰ 29421 ਵੋਟਾਂ ਮਿਲੀਆਂ, ਤੇ ਤੂਰ ਨੂੰ 15781 ਵੋਟਾਂ ਪ੍ਰਾਪਤ ਹੋਈਆਂ | ਢੇਸੀ ਪੰਜਾਬੀ ਉਮੀਦਵਾਰਾਂ 'ਚੋਂ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਸੰਸਦ ਮੈਂਬਰ ਹਨ | ਬਰਮਿੰਘਮ ਦੇ ਐਜ਼ਬਾਸਟਨ ਹਲਕੇ ਤੋਂ ਲੇਬਰ ਪਾਰਟੀ ਦੀ ਪ੍ਰੀਤ ਕੌਰ ਗਿੱਲ ਨੇ 5614 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਨੂੰ 21217 ਅਤੇ ਵਿਰੋਧੀ ਉਮੀਦਵਾਰ ਨੂੰ 15603 ਵੋਟਾਂ ਮਿਲੀਆਂ ਹਨ | ਹਿਸਟਨ ਫੈਲਥਮ ਤੋਂ ਪੰਜਾਬੀ ਮੂਲ ਦੀ ਸੀਮਾ ਮਲਹੋਤਰਾ ਨੇ 7859 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਸੀਮਾ ਨੂੰ 24876 ਤੇ…
  ਅੰਮ੍ਰਿਤਸਰ - ਪੰਥਕ ਤਾਲਮੇਲ ਸੰਗਠਨ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਆਖਿਆ ਕਿ 1920 ਵਿਚ ਗੁਰਦੁਆਰਾ ਸੁਧਾਰ ਲਹਿਰ ਦੇ ਤਾਲਮੇਲ ਲਈ ਬਣਿਆ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੇ ਸਰੂਪ ਨੂੰ ਗੁਆ ਚੁੱਕਾ ਹੈ। ਸੰਗਠਨ ਦੇ ਚੇਅਰਮੈਨ ਗਿਆਨੀ ਕੇਵਲ ਸਿੰਘ ਅਤੇ ਕੋਰ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਆਖਿਆ ਕਿ ਲਗਪਗ 100 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਸੁਧਾਰ ਲਹਿਰ ਦੇ ਤਾਲਮੇਲ ਲਈ ਹੋਂਦ ਵਿਚ ਆਇਆ ਸੀ। ਇਸ ਲਹਿਰ ਨੇ ਗੁਰਧਾਮਾਂ ਦੀ ਵਿਗੜ ਚੁੱਕੀ ਮਰਿਆਦਾ ਨੂੰ ਮੁੜ ਬਹਾਲ ਕੀਤਾ ਸੀ। ਉਸ ਵੇਲੇ ਇਨ੍ਹਾਂ ਕਾਰਜਾਂ ਵਾਸਤੇ ਇਕ ਪੰਥਕ ਕਮੇਟੀ ਬਣਾਈ ਗਈ ਸੀ, ਜਿਸ ਨੂੰ 14 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਦਿੱਤਾ ਗਿਆ। ਆਜ਼ਾਦੀ ਤੋਂ ਬਾਅਦ ਇਸ ਜਥੇਬੰਦੀ ਨੇ ਰਾਜਸੀ ਪਾਰਟੀ ਦਾ ਰੂਪ ਲੈ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਜਥੇਬੰਦੀ ਨੂੰ ਸਥਾਪਤ ਹੋਇਆਂ 99ਵੇਂ ਸਾਲ ਹੋ ਗਏ ਹਨ ਪਰ ਇਸ ਵੇਲੇ ਕੌਮ ਜਥੇਬੰਦੀ ਨੂੰ ਲੈ ਕੇ ਸਦਮੇ ਵਿਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਜਥੇਬੰਦੀ ਸਿਧਾਂਤਾਂ ਤੋਂ…
  ਜਲੰਧਰ - ਸ਼੍ਰੋਮਣੀ ਅਕਾਲੀ ਦਲ ਭਲਕੇ ਆਪਣਾ 99ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਪਾਰਟੀ ਦੀ ਪਛਾਣ ਹਮੇਸ਼ਾਂ ਘੱਟ ਗਿਣਤੀਆਂ ਅਤੇ ਮਜ਼ਲੂਮਾਂ ਦੇ ਹੱਕਾਂ ਲਈ ਲੜਨ ਵਜੋਂ ਬਣੀ ਹੋਈ ਸੀ, ਜਿਸ ਨੂੰ ਮੌਜੂਦਾ ਸਮੇਂ ’ਚ ਵੱਡਾ ਖੋਰਾ ਲੱਗਾ ਹੈ। ਜਿਹੜੇ ਆਗੂਆਂ ਨੇ ਪਾਰਟੀ ’ਚ ਭ੍ਰਿਸ਼ਟਾਚਾਰ ਤੇ ਪੰਥਕ ਪਛਾਣ ਗਵਾਉਣ ਬਾਰੇ ਗੱਲ ਕੀਤੀ, ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ’ਤੇ ਸਭ ਤੋਂ ਵੱਡਾ ਧੱਬਾ ਇਸ ’ਤੇ ਇਕ ਪਰਿਵਾਰ ਦੇ ਕਬਜ਼ੇ ਦਾ ਲੱਗ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪਾਰਟੀ ਦੇ ਪ੍ਰਧਾਨ ਬਣੇ ਹੋਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੀ ਗਈ ਕਿਤਾਬ ‘ਸ਼੍ਰੋਮਣੀ ਕਮੇਟੀ ਕਿਵੇਂ ਬਣੀ?’ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਸ ਇਤਿਹਾਸ ਦਾ ਵੀ ਜ਼ਿਕਰ ਕੀਤਾ ਗਿਆ ਹੈ ਕਿ ਇਸ ਦੇ ਮੈਂਬਰ ਬਣਨ ਦੀਆਂ ਸ਼ਰਤਾਂ ਕੀ ਹੋਣਗੀਆਂ। ਇਸ ਵਿਚ ਸਪੱਸ਼ਟ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਸਿਰਤਾਜ…
  ਲੰਡਨ - 2021 ਦੀ ਜਨਗਣਨਾ ਮੌਕੇ ਸਿੱਖਾਂ ਦੀ ਵੱਖਰੀ ਗਿਣਤੀ ਲਈ ਵੱਖਰਾ ਖਾਨਾ ਲਾਜ਼ਮੀ ਬਣਾਏ ਜਾਣ ਦੀ ਮੰਗ 'ਤੇ ਟਾਲ-ਮਟੋਲ ਕਰ ਰਹੀ ਸਰਕਾਰ ਵਿਰੁੱਧ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਹਾਈਕੋਰਟ ਵਿਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦੀ ਕੱਲ੍ਹ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਨੂੰ ਠੁਕਰਾ ਦਿੱਤਾ ਹੈ | ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਨਵੰਬਰ ਵਿਚ ਕਿਹਾ ਗਿਆ ਸੀ ਕਿ 2021 ਦੀ ਜਨਗਣਨਾ ਵਾਲੇ ਦਸਤਾਵੇਜ਼ਾਂ ਵਿਚ ਸਿੱਖਾਂ ਲਈ ਵੱਖਰਾ ਖਾਨਾ ਨਾ ਹੋਣਾ ਗੈਰ-ਕਾਨੂੰਨੀ ਹੈ, ਜਿਸ ਲਈ ਉਨ੍ਹਾਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ | ਲੰਡਨ ਵਿਚ ਹੋਈ ਸੁਵਣਾਈ ਦੌਰਾਨ ਜੱਜ ਨੇ ਕਿਹਾ ਕਿ ਜੇ ਉਹ ਇਸ ਬਾਰੇ ਕੋਈ ਫੈਸਲਾ ਦਿੰਦੇ ਹਨ, ਤਾਂ ਇਹ ਸੰਸਦ ਨੂੰ ਕਿਸੇ ਵੀ ਨਿਯਮ ਨੂੰ ਅੱਗੇ ਵੱਧਣ ਤੋਂ ਰੋਕਣਾ ਹੋਵੇਗਾ | ਸਿੱਖ ਫੈਡਰੇਸ਼ਨ ਯੂ.ਕੇ. ਦੇ ਵਕੀਲਾਂ ਨੇ ਕਿਹਾ ਕਿ ਸਿੱਖਾਂ ਦੀ ਗਿਣਤੀ ਧਰਮ ਦੇ ਅਧਾਰ 'ਤੇ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਮਰਦਮਸ਼ੁਮਾਰੀ ਸਬੰਧੀ ਹੋਈਆਂ ਪਹਿਲੀਆਂ ਮੀਟਿੰਗਾਂ ਵਿਚ ਸਿੱਖਾਂ ਦੀ ਇਸ ਮੰਗ ਬਾਰੇ ਮੰਨਿਆ ਵੀ…
  ਅੰਮਿ੍ਤਸਰ - ਸਿੱਖ ਇਤਿਹਾਸ ਅਤੇ ਸਿੱਖ ਸ਼ਖਸੀਅਤਾਂ ਪ੍ਰਤੀ ਗਲਤ ਪ੍ਰਚਾਰ ਕੀਤੇ ਜਾਣ ਸਬੰਧੀ ਦੇਸ਼ ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਵਿਰੁੱਧ ਕੀਤੀਆਂ ਸ਼ਿਕਾਇਤਾਂ ਉਪਰੰਤ ਜਥੇਦਾਰ ਵਲੋਂ ਪੜਤਾਲ ਲਈ ਬਣਾਈ ਸਿੱਖ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਵਲੋਂ ਭਾਈ ਢੱਡਰੀਆਂ ਵਾਲਾ ਨੂੰ ਗੱਲਬਾਤ ਕਰਨ ਲਈ 22 ਦਸੰਬਰ ਨੂੰ ਪਟਿਆਲਾ ਵਿਖੇ ਪੁੱਜਣ ਲਈ ਸੱਦਾ ਪੱਤਰ ਭੇਜੇ ਜਾਣ ਦੀ ਸੂਚਨਾ ਮਿਲੀ ਹੈ | ਭਾਵੇਂ ਇਸ ਸਬੰਧੀ ਅਕਾਲ ਤਖ਼ਤ ਸਕੱਤਰੇਤ ਵਲੋਂ ਰਸਮੀ ਤੌਰ 'ਤੇ ਕੋਈ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਗਈ ਪਰ ਸੂਤਰਾਂ ਅਨੁਸਾਰ ਇਸ ਪੰਜ ਮੈਂਬਰੀ ਸਬ ਕਮੇਟੀ ਦੇ ਕੋਆਰਡੀਨੇਟਰ ਡਾ: ਚਮਕੌਰ ਸਿੰਘ ਵਲੋਂ ਬੀਤੇ ਦਿਨ ਇਸ ਸਬੰਧੀ ਬਕਾਇਦਾ ਪੱਤਰ ਲਿਖ ਕੇ ਭਾਈ ਢੱਡਰੀਆਂ ਵਾਲਾ ਨੂੰ ਗੁ: ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਦੇ ਇਕੱਤਰਤਾ ਹਾਲ ਵਿਚ 22 ਦਸੰਬਰ ਨੂੰ ਦੁਪਹਿਰ 12 ਵਜੇ ਪੁੱਜਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ | ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ…
  ਲੁਧਿਆਣਾ - ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਜਲਦ ਹੀ ਅਰਜ਼ੀ ਦਾਇਰ ਕੀਤੀ ਜਾਵੇਗੀ | ਇਹ ਪ੍ਰਗਟਾਵਾ ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅੱਜ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਭਾਈ ਹਵਾਰਾ ਖਿਲਾਫ਼ ਕੁੱਲ 37 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 31 ਮਾਮਲਿਆਂ ਵਿਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ ਜਦਕਿ 6 ਮਾਮਲਿਆਂ ਵਿਚ ਭਾਈ ਹਵਾਰਾ ਨੂੰ ਵੱਖ-ਵੱਖ ਅਦਾਲਤਾਂ ਵਲੋਂ ਸਜ਼ਾ ਦਿੱਤੀ ਗਈ ਸੀ ਤੇ ਇਨ੍ਹਾਂ 'ਚੋਂ ਵੀ 5 ਮਾਮਲਿਆਂ ਵਿਚ ਉਨ੍ਹਾਂ ਵਲੋਂ ਸਜ਼ਾ ਪੂਰੀ ਕਰ ਲਈ ਗਈ ਹੈ, ਜਦਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਹ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ | ਉਨ੍ਹਾਂ ਦੱਸਿਆ ਕਿ ਭਾਈ ਹਵਾਰਾ ਖਿਲਾਫ਼ ਹੁਣ ਕੋਈ ਵੀ ਮਾਮਲਾ ਕਿਸੇ ਵੀ ਅਦਾਲਤ ਵਿਚ ਲੰਬਿਤ ਨਹੀਂ ਤੇ ਕਾਨੂੰਨ ਮੁਤਾਬਿਕ ਹੁਣ ਪੈਰੋਲ…
  ਅੰਮਿ੍ਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਓਡੀਸ਼ਾ ਦੇ ਪੁਰੀ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਸਥਾਪਿਤ ਗੁ: ਸ੍ਰੀ ਬਾਉਲੀ ਸਾਹਿਬ ਨੇੜਲੇ ਇਤਿਹਾਸਕ ਮੰਗੂ ਮੱਠ ਅਤੇ ਸਿੱਕਮ ਵਿਖੇ ਚੀਨ ਦੀ ਸਰਹੱਦ ਨੇੜੇ ਸਥਿਤ ਗੁਰਦੁਆਰਾ ਡਾਂਗਮਾਰ ਸਾਹਿਬ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ਸਬੰਧੀ ਸ਼ੋ੍ਰਮਣੀ ਕਮੇਟੀ ਤੇ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਸਮੇਤ ਵੱਖ-ਵੱਖ ਪੰਥਕ ਧਿਰਾਂ ਨੂੰ 19 ਦਸੰਬਰ ਨੂੰ ਰਿਕਾਰਡ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਹੋਣ ਦੀ ਹਦਾਇਤ ਕੀਤੀ ਹੈ | ਇਸੇ ਦੌਰਾਨ ਸਿੰਘ ਸਾਹਿਬ ਦੇ ਸਖ਼ਤ ਆਦੇਸ਼ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਵਲੋਂ ਇਸ ਮਾਮਲੇ ਸਬੰਧੀ ਇਕ ਤਿੰਨ ਮੈਂਬਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁ: ਸ੍ਰੀ ਬਾਉਲੀ ਸਾਹਿਬ ਤੇ ਮੰਗੂ ਮੱਠ ਦੇ ਮਾਮਲਿਆਂ ਸਬੰਧੀ ਪਹਿਲਾਂ ਵੀ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਉੱਚ ਪੱਧਰੀ ਵਫ਼ਦ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਉਥੋਂ ਦੇ ਪ੍ਰਸ਼ਾਸਨ ਵਲੋਂ ਗੁ: ਸਾਹਿਬ ਵਾਲੇ ਅਸਥਾਨ ਨੂੰ ਨਾ ਢਾਹੇ…
  ਅੰਮ੍ਰਿਤਸਰ - ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਇਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਿੱਖ ਸੰਗਤ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ, ਝੂਠੇ ਮੁਕਾਬਲਿਆਂ ਅਤੇ ਨਵੰਬਰ, 1984 ਕਤਲੇਆਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਿੱਖੀ ਉੱਪਰ ਅਤਿਵਾਦੀ ਹਮਲਾ ਐਲਾਨਣ ਲਈ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਜਥੇਬੰਦੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਪਲਾਸੌਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਕਿਰਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਦੇ ਬਾਬਾ ਦਰਸ਼ਨ ਸਿੰਘ, ਕਾਬਲ ਸਿੰਘ, ਵਿਰਸਾ ਸਿੰਘ ਆਦਿ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਝੂਠੇ ਮੁਕਾਬਲਿਆਂ ਵਿਚ ਅਤੇ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਵੇ। ਸਾਕਾ ਨੀਲਾ ਤਾਰਾ ਸਮੇਂ ਮਾਰੇ ਗਏ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਸ਼ਹੀਦ ਗੈਲਰੀ ਵਿਚ ਲਾਈਆਂ ਜਾਣ, ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਜੂਨ 1984, ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਅਤੇ ਝੂਠੇ ਪੁਲੀਸ ਮੁਕਾਬਲਿਆਂ ਦੀ ਪੜਤਾਲ ਲਈ ਵੱਖ…
  ਅੰਮ੍ਰਿਤਸਰ - ਉੜੀਸਾ ਸਥਿਤ ਜਗਨਨਾਥ ਪੁਰੀ ਵਿਚ ਇਤਿਹਾਸਕ ਮੰਗੂ ਮੱਠ ਵਿਚਲੀਆਂ ਇਮਾਰਤਾਂ ਨੂੰ ਢਹਿ-ਢੇਰੀ ਕਰਨ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਇਸ ਇਤਿਹਾਸਕ ਮੱਠ ਵਿਚਲੀਆਂ ਇਮਾਰਤਾਂ ਢਾਹੁਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਆਲੋਚਨਾ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਮਾਮਲਾ ਵਿਚਾਰੇ ਜਾਣ ਅਤੇ ਮਗਰੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਜਗਨਨਾਥ ਪੁਰੀ ਵਿਖੇ ਸਿੱਖ ਵਫ਼ਦ ਭੇਜੇ ਜਾਣ ਦੀ ਸੰਭਾਵਨਾ ਹੈ।ਵਾਇਰਲ ਵੀਡੀਓ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਗਨਨਾਥ ਪੁਰੀ ਪ੍ਰਸ਼ਾਸਨ ਵੱਲੋਂ ਸੁੰਦਰੀਕਰਨ ਦੇ ਨਾਂ ਹੇਠ ਮੰਗੂ ਮੱਠ ਨੂੰ ਢਹਿ-ਢੇਰੀ ਕੀਤਾ ਗਿਆ ਹੈ। ਇਹ ਮੱਠ ਇਤਿਹਾਸਕ ਅਤੇ ਪੁਰਾਤਨ ਹੈ, ਜਿਸ ਦਾ ਸਬੰਧ ਗੁਰੂ ਨਾਨਕ ਦੇਵ ਜੀ ਦੀ ਜਗਨਨਾਥ ਪੁਰੀ ਯਾਤਰਾ ਨਾਲ ਜੁੜਿਆ ਹੋਇਆ ਹੈ। ਦੂਜੇ ਪਾਸੇ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਬਾਨੀ ਮੈਂਬਰ ਸਤਪਾਲ ਸਿੰਘ, ਜੋ ਪਿਛਲੇ ਕਈ ਦਹਾਕਿਆਂ ਤੋਂ ਉੱਥੇ ਰਹਿ ਰਹੇ ਹਨ, ਨੇ ਦਾਅਵਾ ਕੀਤਾ ਹੈ ਕਿ ਮੰਗੂ ਮੱਠ ਦੀ ਇਤਿਹਾਸਕ ਅਤੇ ਪੁਰਾਤਨ ਮਹੱਤਤਾ…
  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਅਗਲੇ ਵਰ੍ਹੇ ਸੌ ਸਾਲ ਦਾ ਹੋ ਜਾਵੇਗਾ। ਇਸ ਵਰ੍ਹੇ 14 ਦਸੰਬਰ ਨੂੰ ਜਥੇਬੰਦੀ ਦਾ 99ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਇਹ ਸਥਾਪਨਾ ਦਿਵਸ ਇੱਥੇ 14 ਦਸੰਬਰ ਨੂੰ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਸ ਸਬੰਧ ਵਿਚ ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧ ਵਿਚ 12 ਦਸੰਬਰ ਨੂੰ ਅਖੰਡ ਪਾਠ ਆਰੰਭ ਹੋਵੇਗਾ, ਜਿਸ ਦੇ ਭੋਗ 14 ਦਸੰਬਰ ਨੂੰ ਪੈਣਗੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਥੇਬੰਦੀ ਦੇ ਹੋਰ ਆਗੂ ਤੇ ਕਾਰਕੁਨ ਇੱਥੇ ਤਿੰਨ ਦਿਨ ਰਹਿਣਗੇ। ਇਸ ਦੌਰਾਨ ਗੁਰੂ ਘਰ ਵਿਚ ਸੇਵਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਜਥੇਬੰਦੀ ਦੇ ਸਥਾਪਨਾ ਦਿਵਸ ’ਤੇ ਸਮੂਹ ਜਥੇਬੰਦੀ ਵਲੋਂ ਗੁਰੂ ਘਰ ਵਿਚ ਸੰਗਤ ਦੀ ਸੇਵਾ ਕਰ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com