ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮਿ੍ਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ 'ਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਸਿੱਖੀ 'ਚ ਪਰਪੱਕ ਰਹਿਣ ਤੇ ਵਿਦੇਸ਼ਾਂ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਲੋੜਵੰਦ ਸਿੱਖ ਵਿਦਿਆਰਥੀਆਂ ਲਈ ਲੰਗਰ, ਰਿਹਾਇਸ਼ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ | ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰੰਘ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਸਿੱਖ ਵਿਦਿਆਰਥੀ ਅਮਰੀਕਾ, ਕੈਨੇਡਾ, ਯੂ.ਕੇ. ਤੇ ਹੋਰ ਮੁਲਕਾਂ 'ਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਹਨ | ਉਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿੱਖੀ ਸਰੂਪ ਕਾਇਮ ਰੱਖਣ, ਉਥੋਂ ਦੇ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ | ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਵਿਦੇਸ਼ਾਂ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਮੁਲਕਾਂ 'ਚ ਪੁੱਜਦੇ ਲੋੜਵੰਦ ਸਿੱਖ ਵਿਦਿਆਰਥੀਆਂ ਲਈ ਸਿੱਖੀ ਰਵਾਇਤਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ ਅਤੇ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ 1984 ਦੇ ਸਿੱਖ ਕਤਲੇਆਮ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਖੁਲਾਸੇ ਮਗਰੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।ਸ੍ਰੀ ਸਿਰਸਾ ਨੇ ਕਿਹਾ ਕਿ 35 ਸਾਲ ਤੋਂ ਇਹ ਕਹਿ ਰਹੇ ਹਾਂ ਕਿ ਗਾਂਧੀ ਪਰਿਵਾਰ ਨੇ 1984 ਦਾ ਸਿੱਖ ਕਤਲੇਆਮ ਕਰਵਾਇਆ ਸੀ ਤੇ ਡਾ. ਮਨਮੋਹਨ ਸਿੰਘ ਦੇ ਖੁਲਾਸੇ ਮਗਰੋਂ ਹੁਣ ਇਹ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਖੁਸ਼ਵੰਤ ਸਿੰਘ, ਕੁਲਦੀਪ ਨਈਅਰ ਅਤੇ ਇੰਦਰ ਕੁਮਾਰ ਗੁਜਰਾਲ ਤਤਕਾਲੀ ਗ੍ਰਹਿ ਮੰਤਰੀ ਨਰਸਿਮਾ ਰਾਓ ਕੋਲ ਗਏ ਸਨ ਤੇ ਆਖਿਆ ਸੀ ਕਿ ਫੌਜ ਸੱਦ ਲਈ ਜਾਵੇ ਤਾਂ ਨਰਸਿਮਾ ਰਾਓ ਨੇ ਕਿਹਾ ਸੀ ਕਿ ਉਹ ਉਪਰ ਗੱਲ ਕਰਕੇ ਦੱਸਣਗੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਤੋਂ ਉਪਰ ਤਾਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੀ ਸਨ। ਫੌਜ ਨਹੀਂ ਸੱਦੀ ਗਈ ਕਿਉਂਕਿ ਗਾਂਧੀ ਪਰਿਵਾਰ ਹੀ ਕਤਲੇਆਮ ਕਰਵਾਇਆ ਸੀ।ਸ੍ਰੀ ਸਿਰਸਾ ਨੇ ਕਿਹਾ ਕਿ ਰਾਜੀਵ ਗਾਂਧੀ…
    ਅੰਮ੍ਰਿਤਸਰ - ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਸ੍ਰੀਨਗਰ ਦੇ ਲਾਲ ਚੌਕ ਵਿਚ ਕਸ਼ਮੀਰੀਆਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸਿੱਖ ਜਥੇਬੰਦੀਆਂ ਲਾਲ ਚੌਕ ਵਿਚ ਸ਼ਾਂਤਮਈ ਰੋਸ ਵਿਖਾਵਾ ਕਰਨਗੀਆਂ।ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਰੋਸ ਵਿਖਾਵਾ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕੀਤਾ ਜਾਵੇਗਾ ਜਿਸ ਵਿਚ ਦੋਵਾਂ ਜਥੇਬੰਦੀਆਂ ਤੋਂ ਇਲਾਵਾ ਯੂਨਾਈਟਿਡ ਅਕਾਲੀ ਦਲ ਦੇ ਗੁਰਦੀਪ ਸਿੰਘ ਬਠਿੰਡਾ ਅਤੇ ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਚੌੜਾ ਤੇ ਉਨ੍ਹਾਂ ਦੇ ਸਮਰਥਕ ਵੀ ਸ਼ਾਮਲ ਹੋਣਗੇ। ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਸ੍ਰੀਨਗਰ ਦੇ ਸਿੱਖ ਭਾਈਚਾਰੇ ਅਤੇ ਕਸ਼ਮੀਰੀਆਂ ਦਾ ਵੀ ਸਮਰਥਨ ਲੈਣਗੀਆਂ। ਇਸ ਰੋਸ ਵਿਖਾਵੇ ਵਾਸਤੇ 9 ਦਸੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਕਾਫਲੇ ਸ੍ਰੀਨਗਰ ਰਵਾਨਾ ਹੋਣਗੇ।ਗਰਮ ਖਿਆਲੀ ਜਥੇਬੰਦੀ ਦੇ ਆਗੂ ਨੇ ਦਾਅਵਾ ਕੀਤਾ ਕਿ ਇਸ ਵਰ੍ਹੇ…
    ਨਵੀਂ ਦਿੱਲੀ - 31 ਅਕਤੂਬਰ, 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਲਗਾਤਾਰ ਵਿਗੜ ਰਹੇ ਹਾਲਾਤ ਨੂੰ ਵੇਖਦਿਆਂ ਇੰਦਰ ਕੁਮਾਰ ਗੁਜਰਾਲ ਨੇ ਉਸੇ ਦਿਨ ਹੀ ਸ਼ਾਮ ਨੂੰ ਉਸ ਸਮੇਂ ਦੇ ਗ੍ਰਹਿ ਮੰਤਰੀ ਨਰਸਿਮਾ ਰਾਓ ਨੂੰ ਸੁਚੇਤ ਕਰਦਿਆਂ ਫ਼ੌਜ ਬੁਲਾਉਣ ਦੀ ਸਲਾਹ ਦਿੱਤੀ ਸੀ | ਜੇਕਰ ਉਸ ਵੇਲੇ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲਈ ਹੁੰਦੀ ਤਾਂ ਉਸ ਵੇਲੇ ਦੰਗਿਆਂ ਤੋਂ ਬਚਿਆ ਜਾ ਸਕਦਾ ਸੀ | ਉਕਤ ਵਿਚਾਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦਿੱਲੀ 'ਚ ਕਰਵਾਏ ਇਕ ਸਮਾਗਮ 'ਚ ਪ੍ਰਗਟ ਕੀਤੇ | ਡਾ: ਮਨਮੋਹਨ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ 'ਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ | ਡਾ: ਮਨਮੋਹਨ ਸਿੰਘ ਨੇ ਆਈ.ਕੇ. ਗੁਜਰਾਲ ਨੂੰ ਦਿੱਤੀ ਸ਼ਰਧਾਂਜਲੀ 'ਚ ਉਨ੍ਹਾਂ ਦੇ ਪੰਜਾਬ ਸਬੰਧੀ ਵਿਸ਼ੇਸ਼ ਮੋਹ ਦਾ ਵੀ ਜ਼ਿਕਰ ਕੀਤਾ | ਡਾ: ਸਿੰਘ ਨੇ ਗੁਜਰਾਲ ਦੇ ਮਾਸਕੋ ਵਿਖੇ ਭਾਰਤ ਦੇ ਰਾਜਦੂਤ ਰਹਿੰਦੇ ਸਮੇਂ ਦੌਰਾਨ ਕੁਝ ਮੁਲਾਕਾਤਾਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਜਲਦੀ ਰਿਹਾਈ ਦੇ ਹੱਕ ਵਿਚ ਹੈ। ਉਨ੍ਹਾਂ ਫ਼ਿਰਕੂ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕਰਨ ਲਈ ਕਾਂਗਰਸ ਪਾਰਟੀ ਦੀ ਨਿਖੇਧੀ ਕੀਤੀ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਕੇਸ ਵਿਚ ਕਥਿਤ ਤੌਰ ’ਤੇ ਫਰੇਬੀ ਭੂਮਿਕਾ ਨਿਭਾ ਰਹੇ ਹਨ ਅਤੇ ਭਾਈ ਰਾਜੋਆਣਾ ਨੂੰ ਰਾਹਤ ਦੇਣ ਦੇ ਰਾਹ ’ਚ ਅੜਿੱਕੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਉਹ ਰਾਜੋਆਣਾ ਦੀ ਸਜ਼ਾ ਮੁਆਫ਼ ਦੇ ਹੱਕ ਵਿਚ ਹਨ ਹਾਂ ਨਹੀਂ? ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਾਲਾਂ ਤੋਂ ਭਾਈ ਰਾਜੋਆਣਾ ਦੇ ਕੇਸ ਦੀ ਪੈਰਵੀ ਕੀਤੀ ਹੈ ਤੇ ਉਹ ਇਸ ਮਾਮਲੇ ਨੂੰ ਮਨੁੱਖੀ ਹਮਦਰਦੀ ਨਾਲ ਵਿਚਾਰੇ ਜਾਣ ਦੇ ਹੱਕ ਵਿਚ ਹਨ।
    ਜਲੰਧਰ - ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਮਾਮਲੇ ਵਿਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਗੱਠਜੋੜ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ, ਆਵਾਜ਼-ਏ-ਕੌਮ ਜਥੇਬੰਦੀ ਦੇ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਜਿਹੜੇ ਕੈਬਨਿਟ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉਨ੍ਹਾਂ ਦੇ ਘਰਾਂ ਮੂਹਰੇ 51 ਮੈਂਬਰੀ ਨੌਜਵਾਨ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠਣਗੇ ਤੇ ਉਨ੍ਹਾਂ ਨੂੰ ਵਾਅਦੇ ਯਾਦ ਕਰਵਾ ਕੇ ਜਵਾਬ ਮੰਗੇ ਜਾਣਗੇ। ਪਹਿਲਾ ਧਰਨਾ 8 ਦਸੰਬਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਲਾਇਆ ਜਾਵੇਗਾ, ਦੂਜਾ ਧਰਨਾ 15 ਦਸੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤੀਸਰਾ 22 ਦਸੰਬਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੂਹਰੇ ਦਿੱਤਾ ਜਾਵੇਗਾ।ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਗਲੇ ਪੜਾਅ ’ਚ ਬਾਕੀ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ…
    ਫ਼ਰੀਦਕੋਟ - ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਵਾਪਰੀਆਂ ਤਿੰਨ ਘਟਨਾਵਾਂ ਦੀ ਮੁੜ ਪੜਤਾਲ ਕਰ ਰਹੀ ਸੀਬੀਆਈ ਨੇ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਟੀਮ ਐੱਸਪੀ ਰਵਿੰਦਰ ਕੁਮਾਰ ਜੈਨ ਦੀ ਅਗਵਾਈ ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪੁੱਜੀ, ਜਿਥੇ ਉਨ੍ਹਾਂ ਨੂੰ ਘਟਨਾ ਦੇ ਚਸ਼ਮਦੀਦਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਗਵਾਹਾਂ ਨੇ ਸੀਬੀਆਈ ਦੇ ਅਧਿਕਾਰੀਆਂ ਕੋਲ ਗਿਲਾ ਜ਼ਾਹਿਰ ਕੀਤਾ ਕਿ ਉਨ੍ਹਾਂ ਨੇ ਕਲੋਜ਼ਰ ਰਿਪੋਰਟ ਦਾਇਰ ਕਰਕੇ ਕਥਿਤ ਤੌਰ ’ਤੇ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਗਵਾਹਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਸੀਬੀਆਈ ਦੀ ਮੌਜੂਦਾ ਪੜਤਾਲ ਵੀ ਡੇਰਾ ਪ੍ਰੇਮੀਆਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਹੈ, ਕਿਉਂਕਿ ਹਾਲ ਹੀ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਪ੍ਰੇਮੀ, ਭਾਜਪਾ ਦੇ ਹੱਕ ਵਿੱਚ ਭੁਗਤੇ ਹਨ। ਸੀਬੀਆਈ ਅਧਿਕਾਰੀਆਂ ਨੇ ਗਵਾਹਾਂ ਦੀ ਕਿਸੇ ਵੀ ਟਿੱਪਣੀ ਦਾ ਜਵਾਬ ਨਹੀਂ ਦਿੱਤਾ ਅਤੇ ਪੂਰਾ ਦਿਨ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਨੇ ਗੁਰਦੁਆਰਾ ਬੁਰਜ ਜਵਾਹਰ…
    ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ 16 ਦਸੰਬਰ ਤੋਂ ਰਾਗੀ ਜਥੇ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਵਾਪਸ ਪਰਤ ਆਉਣਗੇ।ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਮਗਰੋਂ ਉੱਥੇ ਸ਼ਰਧਾਲੂਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰੋਜ਼ਾਨਾ ਭਾਰਤ ਵੱਲੋਂ ਔਸਤਨ 500 ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ ਪਰ ਉੱਥੇ ਫਿਲਹਾਲ ਰਾਗੀ ਜਥਿਆਂ ਦੀ ਘਾਟ ਹੈ। ਪਾਕਿਸਤਾਨ ਵਿਚ ਸਿੱਖਾਂ ਦੀ ਵਸੋਂ ਘੱਟ ਹੋਣ ਕਾਰਨ ਉੱਥੇ ਕੀਰਤਨ ਕਰਨ ਵਾਲੇ ਸਿੱਖ ਜਥਿਆਂ ਦੀ ਵੀ ਘਾਟ ਹੈ। ਜੋ ਰਾਗੀ ਜਥੇ ਪਹਿਲਾਂ ਹੀ ਕੰਮ ਕਰ ਰਹੇ ਹਨ, ਉਹ ਉੱਥੇ ਵੱਖ ਵੱਖ ਗੁਰਦੁਆਰਿਆਂ ਵਿਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਗੁਰਦੁਆਰਾ ਕਰਤਾਰਪੁਰ ਵਿਖੇ ਦਰਸ਼ਨ ਕਰਨ ਲਈ ਜਾਂਦੀ ਸੰਗਤ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਉੱਥੇ ਕੀਰਤਨ ਨਿਰੰਤਰ ਦਿਨ ਭਰ ਚੱਲਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿਚ…
    ਫ਼ਤਿਹਗੜ੍ਹ ਸਾਹਿਬ - ਖ਼ਾਲਸਾ ਫੁੱਟਬਾਲ ਕਲੱਬ ਵੱਲੋਂ ਸ਼ਹੀਦੀ ਸਭਾ ਦੇ ਆਖ਼ਰੀ ਦਿਨ 28 ਦਸੰਬਰ ਨੂੰ ਮਾਤਾ ਗੁਜਰੀ ਕਾਲਜ ਦੀ ਗਰਾਊਂਡ ’ਚ ਸਾਬਤ ਸੂਰਤ ਬੱਚਿਆਂ ਦਾ ਫੁੱਟਬਾਲ ਮੈਚ ਕਰਾਇਆ ਜਾ ਰਿਹਾ ਹੈ। ਪਰ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਇਸਦਾ ਨੋਟਿਸ ਲੈਂਦੇ ਹੋਏ ਕਿਹਾ ਕਿ ਕਲੱਬ ਨੂੰ ਇਸ ਗੱਲ ਦੀ ਸਮਝ ਹੋਣੀ ਚਾਹੀਦੀ ਸੀ ਕਿ ਗੁਰੂ ਦਸਮ ਪਾਤਸ਼ਾਹ ਦੇ ਮਾਸੂਮ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀਆਂ 27 ਦਸੰਬਰ ਨੂੰ ਹੋਈਆਂ ਮਹਾਨ ਸ਼ਹੀਦੀਆਂ ਉਪਰੰਤ, ਉਨ੍ਹਾਂ ਦੀਆਂ ਦੇਹਾਂ ਦਾ ਸਸਕਾਰ ਗੁਰਦਵਾਰਾ ਜੋਤੀ ਸਰੂਪ ’ਚ 28 ਦਸੰਬਰ ਨੂੰ ਕੀਤਾ ਗਿਆ ਸੀ। ਇਸ ਕਾਰਨ ਇਸ ਸ਼ਹੀਦੀ ਸਿੰਘ ਸਭਾ ’ਚ ਫ਼ਤਹਿਗੜ੍ਹ ਸਾਹਿਬ ’ਚ ਲੱਖਾਂ ਸੰਗਤਾਂ ਸ਼ਹੀਦਾਂ ਨੂੰ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ-ਤਮਾਸ਼ਿਆਂ ਦਾ ਸਮਾਂ ਤੇ ਤਰੀਕਾਂ ਤਹਿ ਕਰਨ ਵੇਲੇ ਪ੍ਰਬੰਧਕਾਂ ਦੇ ਮਨਾਂ ’ਚੋਂ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਦਾ ਦਰਦ ਤੇ ਸੰਜੀਦਗੀ ਮਨਫ਼ੀ ਕਿਉਂ ਹੋ ਜਾਂਦੀ ਹੈ? ਉਨ੍ਹਾਂ ਕਿਹਾ ਕਿ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਸ ਸ਼ਹੀਦੀ…
    ਸ਼ਿਮਲਾ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿਚ ਇਕ ਦਿਨ ਪਹਿਲਾਂ ਇਹ ਬਿਆਨ ਦੇਣ 'ਤੇ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਸਿੰਘ ਕੋਟਲੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਭਾਈ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ 'ਚ ਦੇਸ਼ ਨੂੰ ਗੁਮਰਾਹ ਕਰ ਰਹੀ ਹੈ | ਗੁਰਕੀਰਤ ਸਿੰਘ ਕੋਟਲੀ ਨੇ ਗ੍ਰਹਿ ਮੰਤਰਾਲੇ ਵਲੋਂ ਸਤੰਬਰ ਵਿਚ ਪੰਜਾਬ ਸਰਕਾਰ ਨੂੰ ਭੇਜਿਆ ਨੋਟੀਫ਼ਿਕੇਸ਼ਨ ਸਾਂਝਾ ਕੀਤਾ ਹੈ, ਜਿਸ ਵਿਚ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਬਾਰੇ ਜਾਣਕਾਰੀ ਦਿੱਤੀ ਗਈ ਹੈ | ਕੋਟਲੀ ਨੇ ਕਿਹਾ ਕਿ ਅਸੀਂ ਅਮਿਤ ਸ਼ਾਹ ਦੇ ਬਿਆਨ ਤੋਂ ਸੰਤੁਸ਼ਟ ਨਹੀਂ ਹਾਂ | ਕੇਂਦਰ ਸਰਕਾਰ ਇਸ ਮਾਮਲੇ 'ਚ ਦੇਸ਼ ਨੂੰ ਗੁਮਰਾਹ ਕਰ ਰਹੀ ਹੈ ਤੇ ਇਸ ਨੂੰ ਨਵਾਂ ਮੋੜ ਦੇਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com