ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਦਿੱਲੀ ਪੁਲੀਸ ਨੇ ਫੋਰਟਿਸ ਹੈੱਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਿੰਦਰ ਸਿੰਘ ਤੇ ਤਿੰਨ ਹੋਰਨਾਂ ਨੂੰ ਰੈਲੀਗੇਰ ਫਿਨਵੈਸਟ ਲਿਮਟਿਡ (ਆਰਐੱਫਐੱਲ) ਨਾਲ 2397 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਵਿੰਦਰ ਦਾ ਭਰਾ ਮਾਲਵਿੰਦਰ, ਜੋ ਇਸ ਵੇਲੇ ਫ਼ਰਾਰ ਹੈ, ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਹੋ ਚੁੱਕਾ ਹੈ। ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ ਨੇ ਕਵੀ ਅਰੋੜਾ(48), ਸੁਨੀਲ ਗੋਧਵਾਨੀ (58) ਤੇ ਅਨਿਲ ਸਕਸੈਨਾ ਨੂੰ ਲੋਕਾਂ ਦਾ ਪੈਸਾ ਕਥਿਤ ਹੋਰਨਾਂ ਕੰਪਨੀਆਂ ’ਚ ਨਿਵੇਸ਼ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਗੋਧਵਾਨੀ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ (ਆਰਈਐੱਲ) ਦਾ ਸਾਬਕਾ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਹੈ ਜਦੋਂਕਿ ਅਰੋੜਾ ਤੇ ਸਕਸੈਨਾ ਆਰਈਐੱਲ ਤੇ ਆਰਐੱਫਐੱਲ ਵਿੱਚ ਅਹਿਮ ਅਹੁਦਿਆਂ ’ਤੇ ਤਾਇਨਾਤ ਸਨ। ਸ਼ਿਵਿੰਦਰ ਤੇ ਉਸ ਦਾ ਭਰਾ ਮਾਲਵਿੰਦਰ ਆਰਈਐੱਲ ਦੇ ਪਹਿਲਾਂ ਪ੍ਰੋਮੋਟਰ ਰਹਿ ਚੁੱਕੇ ਹਨ। ਚਾਰਾਂ ਨੂੰ ਪੁੱਛਗਿੱਛ ਮਗਰੋਂ ਹਿਰਾਸਤ ਵਿੱਚ ਲੈ ਲਿਆ ਗਿਆ। ਰੈਲੀਗੇਅਰ ਫਿਨਵੈਸਟ ਲਿਮਟਿਡ (ਆਰਐੱਫਐੱਲ) ਨੇ ਸ਼ਿਕਾਇਤ ਵਿੱਚ ਕਿਹਾ ਕਿ ਕੰਪਨੀ ਦਾ ਪ੍ਰਬੰਧ ਚਲਾਉਂਦਿਆਂ ਸ਼ਿਵਿੰਦਰ ਸਿੰਘ ਨੇ ਕਥਿਤ ਕਰਜ਼ੇ…
    ਇਸਲਾਮਾਬਾਦ - ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਸਿੱਖ ਸੰਗਤ ਵੱਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਉਂਜ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਇਹ ਸਮੇਂ ’ਤੇ ਖੋਲ੍ਹ ਦਿੱਤਾ ਜਾਵੇਗਾ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਮਹੀਨਾ ਕੁ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਇਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ’ਤੇ ਮੁਕੰਮਲ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ ’ਤੇ ਹੋਵੇਗਾ ਪਰ ਇਸ ਦੀ ਕੋਈ ਤਰੀਕ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਲਾਂਘੇ ਨੂੰ ਖੋਲ੍ਹਣ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।’’ ਉਸ ਨੇ ਭਰੋਸਾ ਦਿੱਤਾ ਕਿ ਲਾਂਘਾ ਗੁਰੂ ਨਾਨਕ…
    ਅੰਮ੍ਰਿਤਸਰ , (ਜਸਬੀਰ ਸਿੰਘ ਪੱਟੀ) - ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਮਾਨਮੱਤੀ ਸੰਸਥਾ ਹੈ ਅਤੇ ਕੁਝ ਸਮਾਂ ਪਹਿਲਾਂ ਦਿੱਲੀ ਦੀ ਇਕ ਸਿਆਸੀ ਪਾਰਟੀ ਵੱਲੋਂ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲੈ ਜਾਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਉਸ ਤੋਂ ਕੁਝ ਸਮੇਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਵਿਖੇ ਲੈ ਕੇ ਜਾਣ ਦਾ ਐਲਾਨ ਕਰ ਦਿੱਤਾ ਗਿਆ।ਜਿਸ ਨਾਲ ਦਿੱਲੀ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਦੁਬਿਧਾ ਪੈਦਾ ਹੋ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਨੇ ਲਿਖਤੀ ਅਤੇ ਫੋਨ ਰਾਹੀਂ ਮਨਸ਼ਾ ਜਾਹਰ ਕੀਤੀ ਹੈ ਕਿ ਦਿੱਲੀ ਤੋਂ ਕੇਵਲ ਇੱਕ ਹੀ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ…
    ਨਾਗਪੁਰ - ਰਾਸ਼ਟਰੀ ਸਵੈਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਆਪਣੇ ਇਸ ਨਜ਼ਰੀਏ ’ਤੇ ਅੱਜ ਵੀ ਕਾਇਮ ਹੈ ਕਿ ‘ਭਾਰਤ ਇੱਕ ਹਿੰਦੂ ਰਾਸ਼ਟਰ’ ਹੈ ਅਤੇ ਜੇਕਰ ਹਿੰਦੂ ਚਾਹੁੰਦੇ ਹਨ ਕਿ ਦੁਨੀਆਂ ਉਨ੍ਹਾਂ ਦੀ ਗੱਲ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਦੀ ਜ਼ਰੂਰਤ ਹੈ।ਇੱਥੋਂ ਦੇ ਰੇਸ਼ਮੀਬਾਗ ਮੈਦਾਨ ’ਚ ਦਸਹਿਰਾ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ ਕਿ ਦੇਸ਼ ਦੇ ਮਾਣ ਅਤੇ ਅਮਨ ਲਈ ਕੰਮ ਕਰ ਰਹੇ ਸਾਰੇ ਭਾਰਤੀ ਹਿੰਦੂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ, ‘ਸੰਘ ਦਾ ਆਪਣੇ ਮੁਲਕ ਦੀ ਪਛਾਣ, ਸਾਡੀ ਸਾਰਿਆਂ ਦੀ ਸਾਂਝੀ ਪਛਾਣ, ਸਾਡੇ ਦੇਸ਼ ਦੇ ਸੁਭਾਅ ਦੀ ਪਛਾਣ ਬਾਰੇ ਸਪੱਸ਼ਟ ਨਜ਼ਰੀਆ ਤੇ ਐਲਾਨ ਹੈ ਅਤੇ ਸੰਘ ਇਸ ’ਤੇ ਅਟਲ ਹੈ ਕਿ ਭਾਰਤ ਹਿੰਦੁਸਤਾਨ, ਹਿੰਦੂ ਰਾਸ਼ਟਰ ਹੈ।’ਸੰਘ ਮੁਖੀ ਨੇ ਕਿਹਾ ਕਿ ਹਿੰਦੂ ਜੇਕਰ ਚਾਹੁੰਦੇ ਹਨ ਕਿ ਉਨ੍ਹਾਂ ਦੀ ਆਵਾਜ਼ ਦੁਨੀਆਂ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਤੇ ਸ਼ਕਤੀ ਹਾਸਲ ਕਰਨ ਜ਼ਰੂਰਤ ਹੈ। ਉਨ੍ਹਾਂ ਕਿਹਾ, ‘ਜੋ ਭਾਰਤ ਦੇ ਹਨ, ਜੋ ਭਾਰਤੀ…
    ਅੰਮ੍ਰਿਤਸਰ - ਅਫ਼ਗ਼ਾਨਿਸਤਾਨ 'ਚ ਪਿਛਲੇ ਡੇਢ ਸਾਲ ਤੋਂ ਬੰਧਕ ਬਣਾ ਕੇ ਰੱਖੇ ਤਿੰਨ ਭਾਰਤੀ ਇੰਜੀਨੀਅਰਾਂ ਨੂੰ ਤਾਲਿਬਾਨ ਨੇ ਆਪਣੇ 11 ਸਾਥੀਆਂ ਦੀ ਰਿਹਾਈ ਬਦਲੇ ਅਮਰੀਕਾ ਨਾਲ ਗੱਲਬਾਤ ਤੋਂ ਬਾਅਦ ਰਿਹਾਅ ਕਰ ਦਿੱਤਾ। ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਬਗ਼ਨਾਲ 'ਚ ਇਕ ਪਾਵਰ ਪਲਾਂਟ 'ਚ ਕੰਮ ਕਰਨ ਵਾਲੇ ਕੁੱਲ 7 ਭਾਰਤੀ ਇੰਜੀਨੀਅਰਾਂ ਨੂੰ ਮਈ 2018 'ਚ ਅਗਵਾ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਇਕ ਭਾਰਤੀ ਨੂੰ ਇਸ ਸਾਲ ਮਾਰਚ 'ਚ ਰਿਹਾਅ ਕਰ ਦਿੱਤਾ ਗਿਆ ਸੀ ਪਰ ਕਿਸੇ ਵੀ ਸੰਗਠਨ ਨੇ ਉਨ੍ਹਾਂ ਦੇ ਅਗਵਾ ਦੀ ਜ਼ਿੰਮੇਵਾਰੀ ਨਹੀਂ ਲਈ ਸੀ। ਇਨ੍ਹਾਂ ਤਿੰਨ ਭਾਰਤੀ ਇੰਜੀਨੀਅਰਾਂ ਦੀ ਰਿਹਾਈ ਦਾ ਮਾਮਲਾ ਪਾਕਿਸਤਾਨ ਦੇ ਇਸਲਾਮਾਬਾਦ 'ਚ ਅਮਰੀਕੀ ਪ੍ਰਤੀਨਿਧੀ ਜਲਮੀ ਖ਼ਲੀਲਜਾਦ ਅਤੇ ਤਾਲਿਬਾਨ ਦੇ ਮੁੱਲ੍ਹਾ ਅਬਦੁਲ ਗਨੀ ਬਰਦਾਰ ਦੀ ਅਗਵਾਈ ਵਾਲੇ ਵਫ਼ਦ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਇਸ ਰਿਹਾਈ ਦੇ ਬਦਲੇ 11 ਤਾਲਿਬਾਨ ਨੇਤਾਵਾਂ ਨੂੰ ਵੀ ਰਿਹਾਅ ਕੀਤਾ ਹੈ, ਜਿਨ੍ਹਾਂ 'ਚ ਨਾਮੀ ਅੱਤਵਾਦੀ ਵੀ ਸ਼ਾਮਿਲ ਹਨ। ਇਨ੍ਹਾਂ 'ਚ ਦੋ ਪ੍ਰਮੁੱਖ ਤਾਲਿਬਾਨ ਨੇਤਾ…
    ਫ਼ਰੀਦਕੋਟ - ਬੇਅਦਬੀ ਕਾਂਡ ਤੋਂ ਬਾਅਦ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤ ਉੱਪਰ ਸਰਕਾਰ ਵੱਲੋਂ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ’ਚ ‘ਦਰਬਾਰ-ਏ-ਖਾਲਸਾ’ ਜਥੇਬੰਦੀ ਨੇ 14 ਅਕਤੂਬਰ ਨੂੰ ਇਸ ਵਾਰ ਵੀ ਲਾਹਨਤ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ 14 ਅਕਤੂਬਰ ਨੂੰ ਸਵੇਰੇ 5 ਤੋਂ 8 ਵਜੇ ਤੱਕ ਬੱਤੀਆਂ ਵਾਲਾ ਚੌਕ ਕੋਟਕਪੂਰਾ ’ਚ ਨਿਤਨੇਮ ਕਰਨ ਮਗਰੋਂ 4 ਸਾਲ ਪਹਿਲਾਂ ਵਾਪਰੇ ਹਕੂਮਤੀ ਕਹਿਰ ਲਈ ਜ਼ਿੰਮੇਵਾਰ ਸਰਕਾਰ ਨੂੰ ਲਾਹਣਤਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇੱਕ ‘ਲਾਹਣਤ ਪੱਤਰ’ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੜ੍ਹਿਆ ਗਿਆ ਸੀ ਤੇ ਇਸ ਵਾਰ ਉਸੇ ਲਾਹਣਤ ਪੱਤਰ ਦਾ ਦੂਜਾ ਐਡੀਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸਾਰੀਆਂ ਧਿਰਾਂ ਨੂੰ ਇਸ ਲਾਹਣਤ ਦਿਹਾੜੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਜਥੇਦਾਰ ਮੱਖਣ ਸਿੰਘ ਨੰਗਲ, ਚਮਕੌਰ ਸਿੰਘ ਬੱਲਰਾਂ, ਸੁਖਵਿੰਦਰ ਸਿੰਘ ਬੱਬੂ, ਹਰਪਿੰਦਰ ਸਿੰਘ ਕੋਟਕਪੂਰਾ, ਹਰਦੇਵ ਸਿੰਘ…
    ਰਈਆ - ਡੇਰਾ ਰਾਧਾ ਸੁਆਮੀ ਬਿਆਸ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਉਸ ਦੇ ਸਾਥੀਆਂ ਨੂੰ ਬਿਆਸ ਪੁਲੀਸ ਰਾਤ ਕਰੀਬ ਅੱਠ ਵਜੇ ਧਰਨੇ ਵਾਲੀ ਜਗ੍ਹਾ ਤੋਂ ਚੁੱਕ ਕੇ ਅਣਦੱਸੀ ਜਗ੍ਹਾ ਲੈ ਗਈ। ਪੁਲੀਸ ਉਨ੍ਹਾਂ ਦਾ ਸਾਮਾਨ ਅਤੇ ਦਰੀਆਂ ਵੀ ਨਾਲ ਹੀ ਲੈ ਗਈ। ਧਰਨਾਕਾਰੀਆਂ ਦੇ ਵਾਹਨ ਅਤੇ ਪਾਣੀ ਵਾਲੀ ਟੈਂਕੀ ਖੜ੍ਹੀ ਰਹਿਣ ਦਿੱਤੀ ਜਿਸ ਦੀ ਰਾਖੀ ਲਈ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਸਬੰਧੀ ਡੀਐੱਸਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਲੜਾਈ ਦੇ ਖ਼ਤਰੇ ਨੂੰ ਦੇਖਦਿਆਂ ਧਰਨਾਕਾਰੀਆਂ ’ਤੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਤੋਂ ਪੀੜਤ ਕਿਸਾਨਾਂ ਵੱਲੋਂ ‘ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ਫਲਾਈਓਵਰ ਦੇ ਹੇਠਾਂ ਲਾਏ ਧਰਨੇ ਦਾ ਅੱਜ 26ਵੇਂ ਦਿਨ ਸੀ ਇਸ ਤੋਂ ਪਹਿਲਾਂ ਸਿਵਲ ਤੇ ਪੁਲੀਸ ਅਧਿਕਾਰੀਆਂ ਅਤੇ ਧਰਨਾਕਾਰੀਆਂ ਵਿਚਕਾਰ ਚੱਲੀ ਗੱਲਬਾਤ ਬੇਸਿੱਟਾ ਰਹੀ।…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੂੰ ਪੀਐਮਸੀ ਬੈਂਕ ਨੂੰ ਤੁਰੰਤ ਆਪਣੇ ਅਧੀਨ ਲੈ ਲੋਕਾਂ ਦੀ ਰਾਸ਼ੀ ਵਾਪਸ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ। ਅੱਜ ਇੱਥੇ ਵੱਖ-ਵੱਖ ਸਿੰਘ ਸਭਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਹੋਰ ਅਹੁਦੇਦਾਰਾਂ ਨਾਲ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਲੋਕਾਂ ਨੇ, ਖਾਸ ਤੌਰ ’ਤੇ ਮੁੰਬਈ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪੀਐਮਸੀ ਬੈਂਕ ਵਿਚ ਪੈਸਾ ਇਸ ਲਈ ਜਮ੍ਹਾਂ ਕਰਵਾਇਆ ਸੀ ਕਿਉਂਕਿ ਉਸ ਕੋਲ ਆਰਬੀਆਈ ਦਾ ਲਾਇਸੈਂਸ ਸੀ ਅਤੇ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਲੋਕਾਂ ਵੱਲੋਂ ਜਮ੍ਹਾਂ ਕਰਵਾਏ ਹਜ਼ਾਰਾਂ ਕਰੋੜਾਂ ਰੁਪਏ ਬੈਂਕ ਦੇ ਚੇਅਰਮੈਨ, ਮੈਨੈਜਿੰਗ ਡਾਇਰੈਕਟਰ, ਹੋਰ ਡਾਇਰੈਕਟਰਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਐਸ਼ੋ-ਆਰਾਮ, ਬੇਸ਼ਕੀਮਤੀ ਕਾਰਾਂ, ਹਵਾਈ ਜਹਾਜ਼ਾਂ, ਘਰ, ਘੜੀਆਂ ਤੇ ਹੋਰ ਵਸਤਾਂ ਖਰੀਦਣ ’ਤੇ ਉਡਾ ਦਿੱਤੇ। ਅਜਿਹਾ ਕਰਨ ਲਈ ਉਨ੍ਹਾਂ ਆਪਣੇ ਹੀ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਵਾਲੀਆਂ ਕੰਪਨੀਆਂ ਬਣਾ…
    ਅੰਮ੍ਰਿਤਸਰ - ਮੁੰਬਈ ਤੋਂ ਬਾਅਦ ਹੁਣ ਕੋਲਕਾਤਾ ਵਿਚ ਸ੍ਰੀ ਦਰਬਾਰ ਸਾਹਿਬ ਦੀ ਨਕਲ ਕਰਕੇ ‘ਪੰਡਾਲ’ ਬਣਾਉਣ ਅਤੇ ਇਸ ਵਿਚ ਮੂਰਤੀਆਂ ਸਥਾਪਤ ਕਰਨ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ ਤੇ ਇਸ ਦੀ ਜਾਂਚ ਲਈ ਕੋਲਕਾਤਾ ਸਥਿਤ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਆਖਿਆ ਹੈ। ਕੋਲਕਾਤਾ ਵਿਚ ਇਸ ਵੇਲੇ ਦੁਰਗਾ ਪੂਜਾ ਚੱਲ ਰਹੀ ਹੈ। ਇਸ ਦੌਰਾਨ ਸਮੁੱਚੇ ਪੱਛਮੀ ਬੰਗਾਲ ਨੂੰ ਸਜਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਕੋਲਕਾਤਾ ਦੇ ਭਵਾਨੀਪੁਰ ਇਲਾਕੇ ਵਿਚ ਨਾਰਦਨ ਪਾਰਕ ਵਿਚ ਵਿਸ਼ਾਲ ਪੰਡਾਲ ਬਣਾਇਆ ਗਿਆ ਹੈ। ਇਸ ਪੰਡਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਆਕਾਰ ਅਤੇ ਦਿੱਖ ਦਿੱਤੀ ਗਈ ਹੈ ਜਿਥੇ ਗੁਰਬਾਣੀ ਦੇ ਕੀਰਤਨ ਦੀਆਂ ਧੁਨਾਂ ਵੀ ਸੁਣਾਈ ਦਿੰਦੀਆਂ ਹਨ ਪਰ ਪੰਡਾਲ ਅੰਦਰ ਮੂਰਤੀਆਂ ਸਥਾਪਤ ਕੀਤੀਆਂ ਹੋਈਆਂ ਹਨ। ਇੱਥੇ ਲੋਕ ਜੁੱਤੀਆਂ ਸਣੇ ਘੁੰਮ ਰਹੇ ਹਨ। ਇਸ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸਿੱਖ ਸੰਗਤਾਂ ਵਿਚ ਰੋਸ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ…
    ਲੰਡਨ - ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ ਲਾਰਡਜ਼ ਵਿੱਚ ਅਹਿਮ ਸਿੱਖ ਆਗੂ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਰੇਡੀਓ ਦੇ ਪ੍ਰੋਗਰਾਮ ਅੱਜ ਦਾ ਵਿਚਾਰ ‘ਥੌਟ ਫਾਰ ਦਾ ਡੇਅ’ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿੱਖ ਧਰਮ ਦੀਆਂ ਸਿੱਖਿਆਵਾਂ ਉੱਤੇ ਬਰਾਡਕਾਸਟਰ ਵਲੋਂ ਸੈਂਸਰਸ਼ਿਪ ਲਾਉਣ ਤੋਂ ਦੁਖੀ ਹੋ ਕੇ ਅਸਤੀਫ਼ਾ ਦਿੱਤਾ ਹੈ। ਬਰਾਡਕਾਸਟਰ ਨੂੰ ਡਰ ਸੀ ਕਿ ਇਨ੍ਹਾਂ ਸਿੱਖਿਆਵਾਂ ਕਾਰਨ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਸਕਦੀ ਹੈ। ਲਾਰਡ ਇੰਦਰਜੀਤ ਸਿੰਘ ਨੈੱਟਵਰਕ ਆਫ ਸਿੱਖ ਆਰਗੇਨਾਈਜੇਸ਼ਨ (ਐੱਨਐੱਸਓ) ਦੇ ਡਾਇਰੈਕਟਰ ਹਨ ਅਤੇ ਬੀਬੀਸੀ ਉੱਤੇ ਨਿਰੰਤਰ ਰੇਡੀਓ ਸ਼ੋਅ ਚਲਾ ਰਹੇ ਹਨ ਅਤੇ ਇਹ ਪ੍ਰੋਗਰਾਮ ਸਿੱਖ ਭਾਈਚਾਰੇ ਦੀਆਂ ਸਰਗਰਮੀਆਂ ਨੂੰ ਸਮਰਪਿਤ ਹੁੰਦਾ ਹੈ। ਲਾਰਡ ਇੰਦਰਜੀਤ ਸਿੰਘ (87) ਨੇ ਬੀਬੀਸੀ ਉੱਤੇ ਪੱਖਪਾਤ ਕਰਨ ਅਤੇ ਅਸਹਿਣਸ਼ੀਲਤਾ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਰਾਡਕਾਸਟਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਬੰਧੀ ਸਕਰਿਪਟ ਨਾਲ ‘ਇਸਲਾਮੋਫੋਬੀਆ’ ਕਾਰਨ ਇਨਸਾਫ਼ ਨਹੀਂ ਕਰ ਸਕਿਆ ਜਦੋਂ ਕਿ ਸਕਰਿਪਟ ਵਿੱਚ ਇਸਲਾਮ ਦੇ ਖਿਲਾਫ਼ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com