ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮਿਤਸਰ - ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਗਲਤ ਕਰਾਰ ਦਿੰਦਿਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਐਤਵਾਰ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਹੈਰੀਟੇਜ ਸਟਰੀਟ ਵੱਲ ਮਾਰਚ ਕੀਤਾ ਗਿਆ ਪਰ ਪੁਲੀਸ ਨੇ ਵਿਖਾਵਾਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲੀਸ ਨੇ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੂੰ ਹਿਰਾਸਤ ’ਚ ਵੀ ਲਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ।ਬੁੱਤਾਂ ਖ਼ਿਲਾਫ਼ ਰੋਸ ਵਿਖਾਵਾ ਕਰਨ ਵਾਲੀਆਂ ਸਿੱਖ ਜਥੇਬੰਦੀਆਂ ’ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਹਿੰਮਤ-ਏ-ਖਾਲਸਾ, ਜਥਾ ਸਿਰਲੱਥ ਖਾਲਸਾ ਤੇ ਅਕਾਲ ਖਾਲਸਾ ਆਦਿ ਸ਼ਾਮਲ ਸਨ। ਜਥੇਬੰਦੀਆਂ ਦੇ ਇਹ ਕਾਰਕੁਨ ਬੁਰਜ ਅਕਾਲੀ ਫੂਲਾ ਸਿੰਘ ਵਿੱਚ ਇਕੱਠੇ ਹੋਏ ਅਤੇ ਉੱਥੋਂ ਬੁੱਤਾਂ ਵਾਲੀ ਥਾਂ ਧਰਮ ਸਿੰਘ ਮਾਰਕੀਟ ਵੱਲ ਮਾਰਚ ਸ਼ੁਰੂ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਸ਼ੇਰਾਂ ਵਾਲਾ ਗੇਟ ਨੇੜੇ ਹੀ ਰੋਕ ਲਿਆ। ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਇਸ ਮਾਮਲੇ ’ਚ ਨਾਅਰੇਬਾਜ਼ੀ ਕਰਦਿਆਂ ਬੁੱਤ ਹਟਾਉਣ ਅਤੇ ਉੱਥੇ ਸਿੱਖ ਇਤਿਹਾਸ ਨੂੰ ਦਰਸਾਉਣ ਦੀ ਮੰਗ ਕੀਤੀ ਗਈ।…
  ਮੁੰਬਈ: ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਵੱਲੋਂ ਮਿਲ ਕੇ ਤਿਆਰ ਕੀਤੇ ਗਏ ਪ੍ਰਸਤਾਵਿਤ ਸਾਂਝੇ ਘੱਟੋ-ਘੱਟ ਪ੍ਰੋਗਰਾਮ ਵਿੱਚ ‘ਧਰਮ ਨਿਰਪੱਖ’ ਸ਼ਬਦ ਦਾ ਜ਼ਿਕਰ ਹੋਣ ਦੇ ਬਾਵਜੂਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਕਦੇ ਵੀ ਹਿੰਦੂਤਵ ਦੀ ਵਿਚਾਰਧਾਰਾ ਨਹੀਂ ਛੱਡਣਗੇ। ਸ੍ਰੀ ਠਾਕਰੇ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਹਿੰਦੂਤਵ ਦੀ ਵਿਚਾਰਧਾਰਾ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਜੇ ਵੀ ਹਿੰਦੂਤਵ ਦੀ ਵਿਚਾਰਧਾਰਾ ਦੇ ਨਾਲ ਹਨ ਜਿਸ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਵਾਅਦਾ ਨਿਭਾਉਣਾ ਹਿੰਦੂਤਵ ਦਾ ਇਕ ਹਿੱਸਾ ਹੈ। ਮੈਂ ਕੱਲ੍ਹ ਵੀ ਹਿੰਦੂਤਵ ਨਾਲ ਜੁੜਿਆ ਸੀ, ਅੱਜ ਵੀ ਹਾਂ ਅਤੇ ਭਵਿੱਖ ਵਿੱਚ ਵੀ ਜੁੜਿਆ ਰਹਾਂਗਾ। ਊਧਵ ਠਾਕਰੇ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ’ਤੇ ਟਿੱਪਣੀ ਕੀਤੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਫੜਨਵੀਸ ਨੇ ਬਿਆਨ ਦਿੱਤਾ ਸੀ ‘ਮੈਂ ਵਾਪਸ ਆਵਾਂਗਾ’ ਅਤੇ ਉਨ੍ਹਾਂ ਦੇ ਇਸ…
  ਪਟਿਆਲਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿੱਥੇ ਭਾਰਤ-ਪਾਕਿਸਤਾਨ ਬਿਹਤਰ ਸਬੰਧਾਂ ਦੀ ਆਸ ਬੱਝੀ ਹੈ, ਉੱਥੇ ਹੀ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤਾ ਗਿਆ ਬਿਆਨ ਮੰਦਭਾਗਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਜਦੋਂ ਸਿੱਖਾਂ ਦੀਆਂ ਅਰਦਾਸਾਂ ਨਾਲ ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਹੈ ਤਾਂ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਵੱਲੋਂ ਇਹ ਬਿਆਨ ਦੇਣਾ ਕਿ ਲਾਂਘਾ ਖੋਲ੍ਹਣ ਪਿੱਛੇ ਫ਼ੌਜ ਮੁਖੀ ਬਾਜਵਾ ਦਾ ਹੱਥ ਸੀ, ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿੱਥੇ ਭਾਰਤ- ਪਾਕਿ ਸਬੰਧ ਬਿਹਤਰ ਹੋਣ ਦੀ ਆਸ ਬੱਝੀ ਹੈ, ਉੱਥੇ ਹੀ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਦਿੱਤੇ ਬਿਆਨ ਨੇ ਕਾਫ਼ੀ ਠੇਸ ਪਹੁੰਚਾਈ ਹੈ, ਉਨ੍ਹਾਂ ਦਾ ਬਿਆਨ ਕੁੜੱਤਣ ਪੈਦਾ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ-ਪਾਕਿਸਤਾਨ ਸਰਕਾਰਾਂ ਦੇ ਯਤਨਾਂ ਨਾਲ ਖੁੱਲ੍ਹਿਆ ਹੈ। ਅੱਜ ਜਦੋਂ ਵੱਡੀ ਗਿਣਤੀ ਸੰਗਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਦੇ ਦਰਸ਼ਨ ਕਰ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਸ਼ੀਦ ਦਾ ਇਹ ਬਿਆਨ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ‘ਦਿਮਾਗ ਦੀ ਕਾਢ’ ਹੈ, ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਦਾ ਹੈ।ਪਾਕਿਸਤਾਨੀ ਮੰਤਰੀ ਦੇ ਇਸ ਖੁਲਾਸੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਅੱਜ ਕੈਪਟਨ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਵੱਲੋਂ ਜਤਾਏ ਖ਼ਦਸ਼ਿਆਂ ਦੀ ਪੁਸ਼ਟੀ ਹੋਈ ਹੈ। ਰਸ਼ੀਦ ਨੇ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਦਾ ਪਰਦਾਫ਼ਾਸ਼ ਕਰ ਦਿੱਤਾ ਹੈ ਜਦਕਿ ਭਾਰਤ ਨੂੰ ਉਮੀਦ ਸੀ ਕਿ ਇਹ ਲਾਂਘਾ ਦੋਵਾਂ ਮੁਲਕਾਂ ਵਿਚਾਲੇ ਸ਼ਾਂਤੀ ਦਾ ਪੁਲ ਬਣੇਗਾ। ਮੁੱਖ ਮੰਤਰੀ ਨੇ ਰਸ਼ੀਦ ਦੀ ਇਸ ਟਿੱਪਣੀ ਦਾ ਵੀ ਸਖ਼ਤ ਨੋਟਿਸ ਲਿਆ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਇਹ ਲਾਂਘਾ ਭਾਰਤ ਨੂੰ ਠੇਸ ਪਹੁੰਚਾਏਗਾ ਤੇ ਕਰਤਾਰਪੁਰ ਲਾਂਘੇ ਰਾਹੀਂ ਜਨਰਲ ਬਾਜਵਾ ਦੁਆਰਾ ਦਿੱਤਾ ਜ਼ਖ਼ਮ ਭਾਰਤ ਨੂੰ ਹਮੇਸ਼ਾ ਰੜਕਦਾ ਰਹੇਗਾ। ਇਨ੍ਹਾਂ ਟਿੱਪਣੀਆਂ ਨੂੰ ਭਾਰਤ ਦੀ ਸੁਰੱਖਿਆ ਤੇ ਅਖੰਡਤਾ ਲਈ ਖ਼ਤਰਾ ਦੱਸਦਿਆਂ ਕੈਪਟਨ ਨੇ…
  ਫਰੀਦਕੋਟ - ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਹੋਈ। ਅੱਜ ਇਸ ਮਾਮਲੇ ਵਿੱਚ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣੀ ਸੀ ਪਰ ਵਿਸ਼ੇਸ਼ ਜਾਂਚ ਟੀਮ ਨੇ ਚਾਰਜਸ਼ੀਟ ਨਾਲ ਕੁਝ ਹੋਰ ਦਸਤਾਵੇਜ਼ ਪੇਸ਼ ਕੀਤੇ ਹਨ। ਇਨ੍ਹਾਂ ਵਿੱਚ ਜਸਟਿਸ ਰਣਜੀਤ ਸਿੰਘ ਦੀ ਬਹੁ-ਚਰਚਿਤ ਜਾਂਚ ਰਿਪੋਰਟ ਵੀ ਸ਼ਾਮਲ ਹੈ। ਜਾਂਚ ਟੀਮ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚਲਾਨ ਦੇ ਦੂਸਰੇ ਹਿੱਸੇ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀਆਂ ਨਕਲਾਂ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਦਿੱਤੀਆਂ ਹਨ। ਜਾਂਚ ਟੀਮ ਨੇ 14 ਅਕਤੂਬਰ 2015 ਨੂੰ ਪੁਲੀਸ ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਕੁਝ ਵਿਅਕਤੀਆਂ ਦੀ ਮੈਡੀਕਲ ਰਿਪੋਰਟਾਂ ਵੀ ਪੇਸ਼ ਕੀਤੀਆਂ। ਅਦਾਲਤ ਨੇ ਇਹ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਮਾਮਲੇ ਦੀ ਸੁਣਵਾਈ 13 ਦਸੰਬਰ ਤੱਕ ਟਾਲ਼ ਦਿੱਤੀ ਹੈ। 13 ਦਸੰਬਰ ਨੂੰ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣ ਦੀ ਸੰਭਾਵਨਾ ਹੈ। ਇਸ ਕੇਸ ਵਿੱਚ ਅਦਾਲਤ ਪੁਲੀਸ ਅਧਿਕਾਰੀਆਂ ਦੀਆਂ…
  ਜਲੰਧਰ - ਲਾਹੌਰ ਦੀ ਪੰਜਾਬ ਯੂਨੀਵਰਸਿਟੀ ਵਿਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਚੇਅਰ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਬਣਨ ਵਾਲੇ ਰਿਸਰਚ ਸੈਂਟਰ ’ਚ ਗੁਰੂ ਨਾਨਕ ਸਾਹਿਬ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ’ਤੇ ਖੋਜ ਕਰਨ ਦੇ ਨਾਲ-ਨਾਲ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਦੁਬਈ ਦੇ ਕਾਰੋਬਾਰੀ ਐੱਸਪੀ ਸਿੰਘ ਓਬਰਾਏ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੇ ਉਨ੍ਹਾਂ ਦੀ ਬੇਗ਼ਮ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ।ਪਾਕਿਸਤਾਨ ਦਾ ਦੌਰਾ ਕਰ ਕੇ ਪਰਤੇ ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਾਨਕ ਚੇਅਰ ਲਈ ਨਿਸ਼ਚਿਤ ਰਕਮ ਬੈਂਕ ਵਿਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ, ਜਿਸ ਦਾ ਸਾਲਾਨਾ ਵਿਆਜ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ। ਵਿਆਜ ਵਾਲੀ ਰਕਮ ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖਰਚ ਕੀਤਾ ਜਾਵੇਗਾ, ਜਿਸ ਦਾ…
  ਤਲਵੰਡੀ ਸਾਬੋ - ਸਪੇਨ ਵਿਚ ਸਿੱਖ ਪਾਇਲਟ ਦੀ ਬੀਤੇ ਦਿਨ ਜਬਰੀ ਦਸਤਾਰ ਉਤਾਰ ਕੇ ਤਲਾਸ਼ੀ ਲੈਣ ਦੇ ਮਾਮਲੇ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਮਾਮਲਾ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲ ਉਠਾ ਕੇ ਯਤਨ ਕਰੇ ਕਿ ਵਿਦੇਸ਼ ਮੰਤਰਾਲਾ ਸਪੇਨ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਇਸ ਮਾਮਲੇ ਵਿਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਵੀ ਯਤਨ ਕੀਤੇ ਜਾ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਘੱਟ ਸਿੱਖ ਵਸੋਂ ਵਾਲੇ ਦੇਸ਼ਾਂ ਵਿਚਲੀਆਂ ਸਿੱਖ ਸੰਸਥਾਵਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ…
  ਧਰਮਸ਼ਾਲਾ - ਤਿੱਬਤੀਆਂ ਦੇ ਅਧਿਆਤਮਕ ਆਗੂ ਦਲਾਈ ਲਾਮਾ ਨੇ ਆਪਣੇ ਜਾਨਸ਼ੀਨ ਬਾਰੇ ਚੱਲ ਰਹੀ ਚਰਚਾ ਨੂੰ ਗ਼ੈਰਜ਼ਰੂਰੀ ਕਰਾਰ ਦਿੰਦਿਆਂ ਕਿਹਾ ਕਿ ਅਜੇ ਸਮਾਂ ਨਹੀਂ ਆਇਆ ਤੇ ਕਾਹਲੀ ਕਰਨ ਦੀ ਲੋੜ ਨਹੀਂ। ਲਾਮਾ ਨੇ ਕਿਹਾ ਕਿ ਉਨ੍ਹਾਂ ਦੀ ਥਾਂ ਲੈਣ ਵਾਲੇ ਬਾਰੇ ਕਾਫ਼ੀ ਦਿਨਾਂ ਤੋਂ ਚਰਚਾ ਹੋ ਰਹੀ ਹੈ। ਤਿੱਬਤੀਆਂ ਦੇ ਆਗੂ ਨੇ ਕਿਹਾ ਕਿ ਉਹ 84-85 ਸਾਲਾਂ ਦੇ ਹਨ ਤੇ ਚੰਗੇ-ਭਲੇ ਹਨ। ਉਹ ਇੱਥੇ ਤਿੱਬਤੀ ਧਾਰਮਿਕ ਆਗੂਆਂ ਦੀ ਕਾਨਫਰੰਸ ’ਚ ਬੋਲ ਰਹੇ ਸਨ। ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਲਾਮਾ ਇਸ ਤੋਂ ਪਹਿਲਾਂ ਕਈ ਮੌਕਿਆਂ ’ਤੇ ਕਹਿ ਚੁੱਕੇ ਹਨ ਕਿ ਇਹ ਜ਼ਰੂਰੀ ਨਹੀਂ ਕਿ ਉਨ੍ਹਾਂ ਦੀ ਥਾਂ ਲਾਜ਼ਮੀ ਕੋਈ ਲਵੇਗਾ। ਇਸ ਰਵਾਇਤ ਨੂੰ ਕਾਇਮ ਰੱਖਣਾ ਜ਼ਰੂਰੀ ਨਹੀਂ ਹੈ। ਦੂਜੇ ਪਾਸੇ ਚੀਨ ਦਾ ਕਹਿਣਾ ਹੈ ਕਿ ਦਲਾਈ ਲਾਮਾ ਦੇ ‘ਮੁੜ ਅਵਤਾਰ ਧਾਰਨ ਕਰਨ’ ਦੀ ਰਵਾਇਤ ਕਾਇਮ ਰਹਿਣੀ ਚਾਹੀਦੀ ਹੈ। ਬਹੁਤ ਸਾਰੇ ਤਿੱਬਤੀਆਂ ਨੇ ਚੀਨ ਵੱਲੋਂ ਦਖ਼ਲਅੰਦਾਜ਼ੀ ਦਾ ਵਿਰੋਧ ਕੀਤਾ ਹੈ। ਇੱਥੇ ਕੇਂਦਰੀ ਤਿੱਬਤੀ ਪ੍ਰਸ਼ਾਸਨ ਦੇ ਮੁੱਖ ਦਫ਼ਤਰ ਵਿਚ ਲਾਮਾ ਨੇ ਕਿਹਾ ਕਿ ਮੱਠਾਂ…
  ਨਵੀਂ ਦਿੱਲੀ - ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂਰਾਮ ਗੋਡਸੇ ਨੂੰ ‘ਦੇਸ਼ਭਗਤ’ ਆਖੇ ਜਾਣ ਤੋਂ ਘਿਰੀ ਭਾਜਪਾ ਆਗੂ ਪ੍ਰੱਗਿਆ ਠਾਕੁਰ ਨੂੰ ਲੋਕ ਸਭਾ ’ਚ ਸ਼ੁੱਕਰਵਾਰ ਨੂੰ ਦੋ ਵਾਰ ਮੁਆਫ਼ੀ ਮੰਗਣੀ ਪਈ। ਸਵੇਰੇ ਮੰਗੀ ਗਈ ਮੁਆਫ਼ੀ ਨੂੰ ਨਕਾਰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ‘ਬਿਨਾਂ ਸ਼ਰਤ’ ਨਹੀਂ ਸੀ ਕਿਉਂਕਿ ਉਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਸ਼ਬਦੀ ਹਮਲਾ ਕੀਤਾ ਸੀ। ਸਪੀਕਰ ਓਮ ਬਿਰਲਾ ਨਾਲ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਮਗਰੋਂ ਭੋਪਾਲ ਤੋਂ ਸੰਸਦ ਮੈਂਬਰ ਨੇ ਲੋਕ ਸਭਾ ’ਚ ਦੂਜੀ ਵਾਰ ਮੁਆਫ਼ੀ ਮੰਗਦਿਆਂ ਕਿਹਾ ਕਿ 27 ਨਵੰਬਰ ਨੂੰ ਐੱਸਪੀਜੀ (ਸੋਧ) ਬਿੱਲ ’ਤੇ ਬਹਿਸ ਦੌਰਾਨ ਉਸ ਨੇ ਨੱਥੂਰਾਮ ਨੂੰ ਦੇਸ਼ਭਗਤ ਨਹੀਂ ਆਖਿਆ ਸੀ। ‘ਮੈਂ ਤਾਂ ਉਸ ਦਾ ਨਾਮ ਤੱਕ ਨਹੀਂ ਲਿਆ ਸੀ। ਫਿਰ ਵੀ ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਅਫ਼ਸੋਸ ਜਤਾਉਂਦਿਆਂ ਮੁਆਫ਼ੀ ਮੰਗਦੀ ਹਾਂ।’ ਉਸ ਦੇ ਸਦਨ ’ਚ ਦਾਖ਼ਲ ਹੋਣ ਤੋਂ ਪਹਿਲਾਂ ਸਪੀਕਰ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਪ੍ਰੱਗਿਆ ਬਿਆਨ…
  ਨਵੀਂ ਦਿੱਲੀ, 29 ਨਵੰਬਰ- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਜਸਟਿਸ (ਸੇਵਾ ਮੁਕਤ) ਸ਼ਿਵ ਨਰਾਇਣ ਢੀਂਗਰਾ ਦੀ ਅਗਵਾਈ ਵਾਲੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਨੇ ਅੱਜ ਸੁਪਰੀਮ ਕੋਰਟ ਸੀਲ ਬੰਦ ਲਿਫ਼ਾਫ਼ੇ 'ਚ ਇੱਕ ਰਿਪੋਰਟ ਜਮਾ ਕਰਾਈ, ਜਿਸ 'ਚ ਸੀ. ਬੀ. ਆਈ. ਵਲੋਂ ਬੰਦ ਕੀਤੇ ਗਏ 198 ਮਾਮਲਿਆਂ ਦੀ ਜਾਂਚ ਹੈ। ਇਸ ਰਿਪੋਰਟ 'ਤੇ ਅਦਾਲਤ ਵਿਚਾਰ ਕਰਨ ਲਈ ਤਿਆਰ ਹੋ ਗਈ ਹੈ। ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਦੀ ਜਾਂਚ ਕਰਨ ਮਗਰੋਂ ਸੁਪਰੀਮ ਕੋਰਟ ਇਹ ਫ਼ੈਸਲਾ ਲਵੇਗਾ ਕਿ ਕੀ ਇਸ ਰਿਪੋਰਟ ਨੂੰ ਪਟੀਸ਼ਨਕਰਤਾਵਾਂ ਨਾਲ ਸਾਂਝਾ ਕੀਤਾ ਜਾਵੇ ਜਾਂ ਇਸ ਨੂੰ ਸੀਲ ਕਵਰ 'ਚ ਰੱਖਿਆ ਜਾਵੇ। ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com