ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦਾ ਦੱਸਣਾ ਹੈ ਕਿ ਵਿੱਤੀ ਸੰਕਟ ਕਾਰਨ ਸਰਕਾਰ ‘ਓਵਰ ਡਰਾਫਟ’ ਵਿੱਚ ਚਲੀ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਦਾ ਜੇਕਰ ਭੁਗਤਾਨ ਨਹੀਂ ਹੁੰਦਾ ਤਾਂ ਸੰਕਟ ਬੇਹੱਦ ਗੰਭੀਰ ਹੋ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਤਾਜ਼ਾ ਵਿੱਤੀ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਤੁਰੰਤ ਦਖ਼ਲ ਮੰਗੇ ਜਾਣ ਤੋਂ ਬਾਅਦ ਦਫ਼ਤਰ ਵੱਲੋਂ ਵੀ ਵਿੱਤ ਵਿਭਾਗ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੈਪਟਨ ਦੇ 28 ਨਵੰਬਰ ਨੂੰ ਵਿਦੇਸ਼ ਤੋਂ ਵਾਪਸ ਆਉਂਦਿਆਂ ਹੀ ਹੰਗਾਮੀ ਮੀਟਿੰਗ ਕਰ ਕੇ ਮਾਮਲਾ ਵਿਚਾਰਿਆ ਜਾਵੇਗਾ। ਸੂਤਰਾਂ ਮੁਤਾਬਕ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ 2100 ਕਰੋੜ ਰੁਪਏ ਜੀ.ਐੱਸ.ਟੀ. ਦੇ ਮੁਆਵਜ਼ੇ ਦੀ ਕਿਸ਼ਤ ਵਜੋਂ ਦੇਣੇ ਸਨ। ਇਸੇ ਤਰ੍ਹਾਂ 2 ਹਜ਼ਾਰ ਕਰੋੜ ਰੁਪਏ ਸਾਲ 2017 ਦੇ…
    ਫ਼ਰੀਦਕੋਟ - ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਆਏ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕੀਤਾ। ਪੁਲੀਸ ਨੇ ਵਿਰੋਧ ਕਰ ਰਹੇ 60 ਦੇ ਕਰੀਬ ਨੌਜਵਾਨਾਂ ਨੂੰ ਇੱਥੇ ਦਰਬਾਰ ਗੰਜ ਤੋਂ ਹਿਰਾਸਤ ਵਿੱਚ ਲੈ ਲਿਆ। ਮੁੱਖ ਸਮਾਗਮ ਵਾਲੀ ਥਾਂ ’ਤੇ ਪੁਲੀਸ ਨੇ ਛੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ। ਸਮਾਗਮ ਦੌਰਾਨ ਜਦੋਂ ਸ੍ਰੀ ਸ੍ਰੀ ਰਵੀਸ਼ੰਕਰ ਬੋਲਣ ਲੱਗੇ ਤਾਂ ਇੱਕ ਵਿਦਿਆਰਥਣ ਨੇ ਉਨ੍ਹਾਂ ਦੇ ਭਾਸ਼ਣ ਦਾ ਵਿਰੋਧ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਤੇ ਮਹਿਲਾ ਡਾਕਟਰ ਸੁਰੱਖਿਅਤ ਨਹੀਂ ਹਨ ਅਤੇ ਮਹਿਲਾ ਡਾਕਟਰਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਬਚਾ ਰਹੀ ਹੈ। ਨਾਅਰੇਬਾਜ਼ੀ ਕਰਨ ਵਾਲੀ ਵਿਦਿਆਰਥਣ ਹਰਵੀਰ ਕੌਰ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਮਹਿਲਾਵਾਂ ਨੂੰ ਸ਼ਾਂਤ ਰਹਿਣ ਦਾ ਸੁਨੇਹਾ ਦੇਣਾ ਬੇਤੁਕੀ ਗੱਲ ਹੈ। ਸ੍ਰੀ ਸ੍ਰੀ ਰਵੀਸ਼ੰਕਰ ਨਾਲ ਬੈਠੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਖਿਲਾਫ਼ ਵੀ ਵਿਦਿਆਰਥਣ ਨੇ ਨਾਅਰੇਬਾਜ਼ੀ ਕੀਤੀ। ਸੈਨੇਟ ਹਾਲ ਵਿੱਚ…
    ਲੁਧਿਆਣਾ - ਸਥਾਨਕ ਅਦਾਲਤ ਨੇ ਅਸਲ੍ਹਾ ਅਤੇ ਆਰ.ਡੀ.ਐਕਸ. ਬਰਾਮਦਗੀ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ 23 ਦਸੰਬਰ 1995 ਨੂੰ ਪੁਲਿਸ ਨੇ ਨਿਊ ਕੁੰਦਨਪੁਰੀ 'ਚੋਂ ਪੰਜ ਕਿੱਲੋ ਆਰ. ਡੀ. ਐਕਸ., ਇਕ ਏ.ਕੇ. 56 ਰਾਈਫਲ, ਮੈਗਜ਼ੀਨ 60 ਕਾਰਤੂਸ ਰਿਮੋਟ ਕੰਟਰੋਲ ਅਤੇ ਇਕ ਵਾਇਰਲੈੱਸ ਸੈੱਟ ਬਰਾਮਦ ਕੀਤਾ ਸੀ | ਉਸ ਵੇਲੇ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਸੀ, ਪਰ ਬਾਅਦ 'ਚ ਪੁਲਿਸ ਵਲੋਂ ਇਸ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਬਕਾਇਦਾ ਭਾਈ ਹਵਾਰਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ | ਭਾਈ ਹਵਾਰਾ ਅੱਜਕਲ੍ਹ ਦਿੱਲੀ ਦੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਹਨ | ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅਦਾਲਤ 'ਚ ਸਰਕਾਰੀ ਪੱਖ ਭਾਈ ਹਵਾਰਾ ਿਖ਼ਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ | ਇਸ ਮਾਮਲੇ 'ਚ ਸਰਕਾਰੀ ਵਕੀਲ ਅਤੇ ਮੰਝਪੁਰ ਵਿਚਾਲੇ ਜ਼ੋਰਦਾਰ ਬਹਿਸ ਹੋਈ ਸੀ,…
    ਬਟਾਲਾ - ਜਿਉਂ-ਜਿਉਂ ਸ਼ਰਧਾਲੂਆਂ ਦੀ ਤਾਂਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਵੇਖਣ ਨੂੰ ਵਧਦੀ ਜਾ ਰਹੀ ਹੈ, ਤਿਉਂ-ਤਿਉਂ ਸ਼ਰਧਾਲੂ ਰਜਿਸਟੇ੍ਰਸ਼ਨ ਫਾਰਮ ਭਰਨ ਸਮੇਂ ਪਾਸਪੋਰਟ ਦੀਆਂ ਜਾਣਕਾਰੀਆਂ 'ਚ ਉਲਝਦੇ ਜਾ ਰਹੇ ਹਨ | ਪਾਸਪੋਰਟ ਨਾਲ ਸਬੰਧਿਤ ਇਕ ਹੋਰ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਇਟਲੀ ਤੋਂ ਪਰਤੇ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਜਸਵਿੰਦਰ ਕੌਰ ਫਾਰਮ ਭਰਨ ਲੱਗੇ | ਜ਼ਿਕਰਯੋਗ ਹੈ ਕਿ ਕੁਝ ਚਿਰ ਪਹਿਲਾਂ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਇਟਲੀ ਗਏ ਸਨ, ਉੱਥੇ ਉਨ੍ਹਾਂ ਦੇ ਭਾਰਤੀ ਪਾਸਪੋਰਟ ਦੀ ਮਿਆਦ ਪੁੱਗ ਗਈ | ਕਾਨੂੰਨ ਮੁਤਾਬਿਕ ਉਹ ਭਾਰਤੀ ਰਾਜਦੂਤ ਘਰ ਮਿਲਾਨ ਚਲੇ ਗਏ, ਉੱਥੇ ਉਨ੍ਹਾਂ ਨੇ ਆਪਣਾ ਭਾਰਤੀ ਪਾਸਪੋਰਟ ਨਵਾਂ ਬਣਾ ਲਿਆ | ਉਨ੍ਹਾਂ ਦੇ ਪਾਸਪੋਰਟ 'ਚ ਜਾਰੀ ਕਰਨ ਦਾ ਸਥਾਨ ਮਿਲਾਨ ਲਿਖਿਆ ਗਿਆ | ਜਦੋਂ ਹੁਣ ਉਹ ਰਜਿਸਟੇ੍ਰਸ਼ਨ ਫਾਰਮ ਸ੍ਰੀ ਕਰਤਾਰਪੁਰ ਸਾਹਿਬ ਲਈ ਭਰਨ ਲੱਗੇ ਤਾਂ ਭਾਰਤੀ ਪਾਸਪੋਰਟ ਦੀ ਜਾਣਕਾਰੀ ਤੋਂ ਬਾਅਦ ਜਾਰੀ ਕਰਨ ਦਾ ਸਥਾਨ ਭਾਰਤੀਆਂ ਲਈ ਭਾਰਤ ਦੇ ਹੀ ਪਾਸਪੋਰਟ ਦਫ਼ਤਰਾਂ ਤੋਂ ਇਲਾਵਾ ਹੋਰ ਕੋਈ ਵੀ ਦੇਸ਼ ਦਾ ਖਾਨਾ…
    ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਨੂੰ ਦੂਜੇ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ | ਲਾਹੌਰ ਹਾਈਕੋਰਟ 'ਚ ਜਗਜੀਤ ਕੌਰ ਉਰਫ਼ ਆਸੀਆ ਬੀਬੀ ਤੇ ਉਸ ਦੇ ਪਿਤਾ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਵਿਚਾਲੇ ਚੱਲ ਰਹੇ ਕੇਸ ਨੂੰ ਲੈ ਕੇ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਪੁਲਿਸ ਨੂੰ ਹੁਕਮ ਦਿੱਤੇ ਸਨ ਕਿ ਜਗਜੀਤ ਕੌਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ, ਜਦਕਿ ਸੁਰੱਖਿਆ ਦੀ ਘਾਟ ਦੱਸਦਿਆਂ ਪੁਲਿਸ ਬੀਤੇ ਦਿਨ ਵੀ ਉਸ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਸਕੀ ਜਿਸ ਕਾਰਨ ਉਸ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ | ਇਸ ਦੇ ਬਾਅਦ ਅਪੀਲਕਰਤਾ ਭਾਈ ਭਗਵਾਨ ਸਿੰਘ ਨੇ ਆਪਣੇ ਵਕੀਲ ਚੌਧਰੀ ਮੁਹੰਮਦ ਨਸੀਰ ਕੰਬੋਅ ਦੀ ਮਾਰਫ਼ਤ ਅਦਾਲਤ 'ਚ ਅਪੀਲ ਕੀਤੀ ਕਿ ਉਨ੍ਹਾਂ ਦਾ ਕੇਸ ਜੱਜ ਉਮਰ ਫ਼ਾਰੂਕ ਦੀ ਅਦਾਲਤ ਤੋਂ ਬਦਲ ਕੇ ਕਿਸੇ ਹੋਰ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਜਾਵੇ, ਜਿਸ ਨੂੰ ਵਿਰੋਧੀ ਧਿਰ ਦੇ ਵਕੀਲ ਮੁਹੰਮਦ ਸੁਲਤਾਨ ਸ਼ੇਖ਼ ਦੀ ਰਜ਼ਾਮੰਦੀ ਦੇ…
    ਟਰੂਡੋ ਦੇ ਨਵੇਂ ਮੰਤਰੀ-ਮੰਡਲ ਵਿਚ ਸੱਤ ਨਵੇਂ ਚਿਹਰੇ ਸ਼ਾਮਲ, ਕਈ ਮੰਤਰੀਆਂ ਦੇ ਮੰਤਰਾਲੇ ਬਦਲੇ- ਕ੍ਰਿਸਟੀਆ ਫ਼ਰੀਲੈਂਡ ਨੂੰ ਡਿਪਟੀ ਪ੍ਰਾਈਮ ਮਨਿਸਟਰ ਬਣਾਇਆ ਗਿਆ - ਪੰਜਾਬੀ ਮੂਲ ਦੇ ਮੰਤਰੀਆਂ ਨਵਦੀਪ ਬੈਂਸ, ਹਰਜੀਤ ਸੱਜਣ ਤੇ ਬਰਦੀਸ਼ ਚੱਗਰ ਦੇ ਮਹਿਕਮੇ ਓਹੀ ਰਹੇ- ਪਹਿਲੇ ਸਿਟੀਜ਼ਨ ਤੇ ਇਮੀਗਰੇਸਨ ਮੰਤਰੀ ਅਹਿਮਦ ਹੱਸਨ ਨੂੰ ਫ਼ੈਮਿਲੀ, ਚਿਲਡਰਨ ਤੇ ਸੋਸ਼ਲ ਡਿਵੈੱਲਪਮੈਂਟ ਮੰਤਰਾਲਾ ਦਿੱਤਾ ਗਿਆਔਟਵਾ, (ਡਾ. ਝੰਡ) 20 ਨਵੰਬਰ -ਅੱਜ ਔਟਵਾ ਵਿਚ ਕੈਨੇਡਾ ਦੀ ਲਿਬਰਲ ਸਰਕਾਰ ਦੇ ਨਵੇਂ ਮੰਤਰੀ-ਮੰਡਲ ਨੂੰ ਸਹੁੰ ਚੁਕਾਈ ਗਈ। ਮੰਤਰੀ-ਮੰਡਲ ਵਿਚ ਬੇਸ਼ਕ ਬਹੁਤ ਸਾਰੇ ਪੁਰਾਣੇ ਚਿਹਰੇ ਸ਼ਾਮਲ ਹਨ ਅਤੇ ਉਨ੍ਹਾਂ ਵਿੱਚੋਂ ਕਈਆਂ ਦੇ ਮਹਿਕਮੇ ਵੀ ਓਹੀ ਰਹਿਣ ਦਿੱਤੇ ਗਏ ਹਨ, ਪਰ ਇਸ ਵਾਰ ਕਈ ਮੰਤਰੀਆਂ ਦੇ ਮਹਿਕਮੇ ਬਦਲ ਵੀ ਦਿੱਤੇ ਗਏ ਹਨ। ਇਸ ਨਵੇਂ ਮੰਤਰੀ-ਮੰਡਲ ਵਿਚ ਸੱਤ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਪਿਛਲੀ ਵਿਦੇਸ਼ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੂੰ ਇੰਟਰ ਗਵਰਨਮੈਂਟਲ ਮੰਤਰਾਲਾ ਦੇ ਕੇ ਉਸ ਨੂੰ ਡਿਪਟੀ ਪ੍ਰਾਈਮ ਮਨਿਸਟਰ ਬਣਾਇਆ ਗਿਆ ਹੈ।ਇਸ ਦੌਰਾਨ ਪਤਾ ਲੱਗਾ ਹੈ ਕਿ ਪੰਜਾਬੀ ਮੂਲ ਦੇ ਮੰਤਰੀਆਂ ਨਵਦੀਪ ਬੈਂਸ ਹਰਜੀਤ ਸੱਜਣ ਅਤੇ ਬਰਦੀਸ਼…
    ਜਲੰਧਰ -ਪਿਛਲੇ ਦੋ ਸਾਲ ਤੋਂ ਪ੍ਰਧਾਨ ਚਲੇ ਆ ਰਹੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੀ ਤੀਜੀ ਵਾਰ ਮੁੜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਪ੍ਰਧਾਨ ਬਣਨ ਦੇ ਵਧੇਰੇ ਆਸਾਰ ਬਣ ਰਹੇ ਨਜ਼ਰ ਆ ਰਹੇ ਹਨ | ਸੀਨੀਅਰ ਅਕਾਲੀ ਲੀਡਰਸ਼ਿਪ ਦੇ ਨੇੜਲੇ ਹਲਕਿਆਂ ਦਾ ਕਹਿਣਾ ਹੈ ਕਿ ਭਾਵੇਂ ਪ੍ਰਧਾਨਗੀ ਬਾਰੇ ਫੈਸਲਾ ਲੈਣ ਲਈ ਰਸਮੀ ਫ਼ੈਸਲਾ ਤਾਂ ਨਹੀਂ ਹੋਇਆ, ਪਰ ਲੀਡਰਸ਼ਿਪ ਦੇ ਵੱਡੇ ਹਿੱਸੇ ਦਾ ਇਹੀ ਵਿਚਾਰ ਦੱਸਿਆ ਜਾਂਦਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਨਿਰਵਿਵਾਦ ਕੰਮ ਕਰਦੇ ਆ ਰਹੇ ਤੇ 550 ਸਾਲਾ ਗੁਰਪੁਰਬ ਸਮਾਗਮਾਂ ਦੀ ਵੱਡੀ ਸਫਲਤਾ ਤੋਂ ਇਕਦਮ ਬਾਅਦ ਪ੍ਰਧਾਨਗ ਕਿਸੇ ਹੋਰ ਹੱਥ ਦੇਣਾ ਨਵੇਂ ਵਿਵਾਦਾਂ ਨੂੰ ਜਨਮ ਦੇਣ 'ਤੇ ਤੁੱਲ ਹੋਵੇਗਾ | ਭਾਈ ਲੌਾਗੋਵਾਲ ਦੀ ਨਾ ਸਿਰਫ਼ ਅਕਾਲੀ ਲੀਡਰਸ਼ਿਪ ਨਾਲ ਹੀ ਚੰਗੀ ਸੁਰ ਮਿਲਦੀ ਆ ਰਹੀ ਹੈ, ਸਗੋਂ ਸਿੰਘ ਸਾਹਿਬਾਨ ਤੇ ਹੋਰ ਧਾਰਮਿਕ ਆਗੂਆਂ ਨਾਲ ਵੀ ਉਨ੍ਹਾਂ ਦਾ ਰਿਸ਼ਤਾ ਬੜਾ ਨਿੱਘਾ ਤੇ ਸਹਿਯੋਗੀ ਰਿਹਾ ਹੈ | ਦੋ ਸਾਲ ਪਹਿਲਾਂ ਜਦ ਭਾਈ ਲੌਾਗੋਵਾਲ ਨੂੰ ਪ੍ਰਧਾਨਗੀ ਅਹੁਦਾ ਦਿੱਤਾ ਗਿਆ ਸੀ ਤਾਂ ਪਾਰਟੀ…
    ਫ਼ਰੀਦਕੋਟ - ਇੱਥੋਂ ਦੀ ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਸਰਕਾਰੀ ਖਰਚੇ ’ਤੇ 23 ਨਵੰਬਰ ਨੂੰ ਆ ਰਹੇ ਸ੍ਰੀ ਸ੍ਰੀ ਰਵੀਸ਼ੰਕਰ ਦੀ ਫੇਰੀ ਵਿਵਾਦਾਂ ਵਿਚ ਘਿਰ ਗਈ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਨੇ ਭਾਵੇਂ ਧਾਰਮਿਕ ਗੁਰੂ ਦੀ ਫੇਰੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਪਰ ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਐਲਾਨ ਕੀਤਾ ਕਿ ਉਹ ਪੰਜਾਬ ਦੇ ਉੱਚ ਪੱਧਰੀ ਵਿੱਦਿਅਕ ਅਦਾਰੇ ਵਿਚ ਕਿਸੇ ਵੀ ਵਿਅਕਤੀ ਨੂੰ ਧਰਮ ਪ੍ਰਚਾਰ ਦੀ ਆਗਿਆ ਨਹੀਂ ਦੇਣਗੇ ਤੇ ਧਾਰਮਿਕ ਗੁਰੂ ਦੇ ਆਉਣ ’ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।ਪੀਐੱਸਯੂ ਦੇ ਸੂਬਾਈ ਆਗੂ ਰਣਬੀਰ ਸਿੰਘ ਰੰਧਾਵਾ, ਹਰਦੀਪ ਕੋਟਲਾ ਅਤੇ ਕੇਸ਼ਵ ਆਜ਼ਾਦ ਨੇ ਕਿਹਾ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਫ਼ੀਸਾਂ ਵਧਾ ਕੇ ਇਕੱਠੇ ਕੀਤੇ ਕਰੋੜਾਂ ਰੁਪਏ ਸੰਘ ਪਰਿਵਾਰ ਦੇ ਪ੍ਰਚਾਰ ਲਈ ਖਰਚਣ ਲੱਗੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ ਤੋਂ ਇਕੱਠੇ ਹੋਏ ਪੈਸੇ ਨਾਲ ਧਰਮ ਪ੍ਰਚਾਰ ਨਹੀਂ ਹੋ ਸਕਦਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸ੍ਰੀ ਸ੍ਰੀ ਰਵੀਸ਼ੰਕਰ ਫ਼ਰੀਦਕੋਟ ਆਏ ਤਾਂ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਸਵਾਗਤ…
    ਹਿਊਸਟਨ (ਅਮਰੀਕਾ) - ਭਾਰਤੀ ਮੂਲ ਦੇ ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਸ਼ਹੀਦੀ ਦੇ ਸਨਮਾਨ ਵਿੱਚ ਹਿਊਸਟਨ ਪੁਲੀਸ ਵਿਭਾਗ ਨੇ ਆਪਣੀ ਡਰੈੱਸ ਕੋਡ ਨੀਤੀ ਬਦਲ ਦਿੱਤੀ ਹੈ, ਜਿਸ ਤਹਿਤ ਘੱਟਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਡਿਊਟੀ ਦੌਰਾਨ ਆਪਣੀ ਧਾਰਮਿਕ ਪਛਾਣ ਕਾਇਮ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਹੈਰਿਸ ਕਾਊਂਟੀ ਸ਼ੇਰਿਫ ਦਫ਼ਤਰ ਵਿੱਚ ਦਸ ਸਾਲਾਂ ਤੋਂ ਕੰਮ ਕਰ ਰਹੇ ਧਾਲੀਵਾਲ ਦੀ ਹਿਊਸਟਨ ਵਿੱਚ ਟਰੈਫਿਕ ਡਿਊਟੀ ਦੌਰਾਨ 28 ਸਤੰਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 42 ਸਾਲਾ ਪੁਲੀਸ ਅਧਿਕਾਰੀ ਉਦੋਂ ਸਰਖੀਆਂ ਵਿੱਚ ਆਇਆ ਸੀ ਜਦੋਂ ਉਸ ਨੂੰ ਕੰਮ ਦੌਰਾਨ ਦਾੜ੍ਹੀ ਰੱਖਣ ਅਤੇ ਪਗੜੀ ਬੰਨ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਸਿਟੀ ਆਫ ਹਿਊਸਟਨ ਨੇ ਸੋਮਵਾਰ ਨੂੰ ਟਵੀਟ ਕੀਤਾ ,‘‘ਹਿਊਸਟਨ ਪੁਲੀਸ ਟੈਕਸਾਸ ਵਿੱਚ ਕਾਨੂੰਨ ਲਾਗੂ ਕਰਨ ਵਾਲੀ ਸਭ ਤੋਂ ਵੱਡੀ ਏਜੰਸੀ ਹੈ, ਜਿਸਨੇ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਆਪਣੀ ਆਸਥਾ ਦੀਆਂ ਚੀਜ਼ਾਂ ਪਹਿਨਣ ਦੀ ਇਜਾਜ਼ਤ ਦਿੱਤੀ ਹੈ। ’’ ਰਿਪੋਰਟ ਅਨੁਸਾਰ ਧਾਲੀਵਾਲ ਦੇ ਪਿਤਾ ਪਿਆਰਾ ਲਾਲ ਧਾਲੀਵਾਲ ਨੇ ਕਿਹਾ, ‘‘ਮੈਂ ਸਨਮਾਨਿਤ ਮਹਿਸੂਸ…
    ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਇਕ ਆਦੇਸ਼ (ਜੱਜਮੈਂਟ) ਨੂੰ ਮੰਨਿਆ ਜਾਵੇ ਤਾਂ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਬਣਦਾ ਹੈ। ਇਹ ਟਿੱਪਣੀ ਚੰਡੀਗੜ੍ਹ ਦੇ ਪੱਟੀ ਦਰਜ ਵਸਨੀਕਾਂ ਨੂੰ ਪੰਜਾਬ ਤੇ ਹਰਿਆਣਾ 'ਚ ਰਾਖਵਾਂਕਰਨ ਨਾ ਦੇਣ ਦੇ ਵਿਰੋਧ 'ਚ ਦਾਖ਼ਲ ਪਟੀਸ਼ਨ ਦੀ ਸੁਣਵਾਈ ਦੌਰਾਨ ਸਨਿਚਰਵਾਰ ਨੂੰ ਹਾਈਕੋਰਟ ਦੇ ਜਸਟਿਸ ਆਰ.ਕੇ. ਜੈਨ ਤੇ ਜਸਟਿਸ ਸੁਵੀਰ ਸਹਿਗਲ ਦੇ ਡਿਵੀਜ਼ਨ ਬੈਂਚ ਨੇ ਕੀਤੀ। ਬੈਂਚ ਨੇ ਇਸ ਮੁੱਦੇ 'ਤੇ ਚੰਡੀਗੜ੍ਹ ਤੇ ਪੰਜਾਬ ਨੂੰ ਮਦਦ ਕਰਨ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਜੱਜਮੈਂਟ ਕਹਿੰਦੀ ਹੈ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਬਣਦਾ ਹੈ ਪਰ ਮੌਜੂਦਾ ਮਾਮਲੇ 'ਚ ਪੰਜਾਬ ਕਹਿ ਰਿਹਾ ਹੈ ਕਿ ਪੰਜਾਬ ਚੰਡੀਗੜ੍ਹ ਦਾ ਹਿੱਸਾ ਨਹੀਂ ਹੈ। ਬੈਂਚ ਨੇ ਕਿਹਾ ਕਿ ਦੂਜੇ ਪਾਸੇ ਹਰਿਆਣਾ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਚੰਡੀਗੜ੍ਹ ਇਸ ਦਾ ਹਿੱਸਾ ਨਹੀਂ ਹੈ ਤੇ ਉਂਝ ਵੀ ਚੰਡੀਗੜ੍ਹ ਪੰਜਾਬ 'ਚੋਂ ਹੀ ਨਿਕਲਿਆ ਹੈ। ਬੈਂਚ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਸੁਪਰੀਮ ਕੋਰਟ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com