ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਯੁੱਧਿਆ ’ਚ ਰਾਮ ਮੰਦਿਰ ਦੇ ਮਾਮਲੇ ਵਿਚ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਨੂੰ ‘ਸਿੱਖ ਪੰਥ’ ਦੱਸਣ ਦੇ ਸਮੁੱਚੇ ਮਾਮਲੇ ਦੀ ਘੋਖ ਕਰਨ ਲਈ ਸੀਨੀਅਰ ਵਕੀਲਾਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਕਮੇਟੀ ’ਚ ਸੀਨੀਅਰ ਵਕੀਲ ਐਚ.ਐਸ. ਫੂਲਕਾ, ਆਰ.ਐਸ. ਪੁਰੀ ਤੇ ਏ.ਪੀ.ਐਸ ਆਹਲੂਵਾਲੀਆ ਸ਼ਾਮਲ ਹਨ। ਸ੍ਰੀ ਸਿਰਸਾ ਨੇ ਦੱਸਿਆ ਕਿ ਅਯੁੱਧਿਆ ’ਚ ਰਾਮ ਮੰਦਿਰ ਬਾਰੇ ਫ਼ੈਸਲਾ ਸੁਣਾਉਣ ਸਮੇਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਜਸਟਿਸ ਰੰਜਨ ਗੋਗੋਈ ਤੇ ਹੋਰ ਜੱਜਾਂ ’ਤੇ ਆਧਾਰਿਤ ਪੰਜ ਮੈਬਰੀ ਬੈਂਚ ਨੇ ਸਿੱਖ ਧਰਮ ਨੂੰ ‘ਸਿੱਖ ਕਲਟ’ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਮੇਟੀ ਬਣਾਉਣ ਦਾ ਮਕਸਦ ਇਹ ਹੈ ਕਿ ਇਸ ਮਾਮਲੇ ’ਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਹਵਾਲਾ ਦਿੱਤਾ ਗਿਆ ਉਸ ਦੀ ਦੀ ਵੀ ਘੋਖ ਕੀਤੀ ਜਾਵੇ ਤੇ ਇਸ ਮਾਮਲੇ ਵਿਚ ਅੱਗੇ ਕੀ ਕੀਤਾ ਜਾਣ ਚਾਹੀਦਾ ਹੈ, ਕਮੇਟੀ ਉਸ ਬਾਰੇ ਸੁਝਾਅ ਦੇਵੇ।…
    ਵਾਸ਼ਿੰਗਟਨ - ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਇਕ ਪ੍ਰਸਤਾਵ ਪਾਸ ਕਰ ਕੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਦੇ ਇਤਿਹਾਸਕ, ਸਭਿਆਚਾਰਕ ਤੇ ਧਾਰਮਿਕ ਮਹੱਤਵ ਦੇ ਨਾਲ ਹੀ ਅਮਰੀਕਾ ਵਿੱਚ ਸਿੱਖਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ ਹੈ।ਇੰਡੀਆਨਾ ਤੋਂ ਰਿਪਬਲੀਕਨ ਸੈਨੇਟਰ ਟੌਡ ਯੰਗ ਅਤੇ ਮੈਰੀਲੈਂਡ ਤੋਂ ਡੈਮੋਕ੍ਰੇਟਿਕ ਸੈਨੇਟਰ ਬੈਨ ਕਾਰਡਿਨ ਵੱਲੋਂ ਪੇਸ਼ ਕੀਤੇ ਗਏ ਸਿੱਖ ਧਰਮ ’ਤੇ ਆਪਣੀ ਤਰ੍ਹਾਂ ਦੇ ਪਹਿਲੇ ਪ੍ਰਸਤਾਵ ਨੂੰ ਸਿੱਖਾਂ ਦੇ ਪਹਿਲੇ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਸ ਕੀਤਾ ਗਿਆ। ਪ੍ਰਸਤਾਵ ’ਚ ਕਿਹਾ ਗਿਆ ਕਿ ਅਮਰੀਕਾ ਤੇ ਦੁਨੀਆਂ ਭਰ ’ਚ ਸਿੱਖ ਬਰਾਬਰੀ, ਸੇਵਾ ਤੇ ਰੱਬ ਪ੍ਰਤੀ ਭਗਤੀ ਦੀਆਂ ਕਦਰਾਂ-ਕੀਮਤਾਂ ਤੇ ਆਦਰਸ਼ਾਂ ਨਾਲ ਰਹਿੰਦੇ ਹਨ, ਜਿਸ ਦੀ ਸਿੱਖਿਆ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਨੇ ਦਿੱਤੀ ਸੀ।ਸੈਨੇਟ ਦੇ ਪ੍ਰਸਤਾਵ ਵਿੱਚ ਚਾਰ ਪ੍ਰਮੁੱਖ ਸਿੱਖਾਂ ਦਾ ਜ਼ਿਕਰ ਵੀ ਸੀ ਜਿਨ੍ਹਾਂ ਨੇ ਅਮਰੀਕਾ ਲਈ ਯੋਗਦਾਨ ਦਿੱਤਾ। ਇਸ ਪ੍ਰਸਤਾਵ ’ਚ ਜਿਨ੍ਹਾਂ ਸਿੱਖਾਂ ਨੂੰ ਸ਼ਾਮਲ ਕੀਤਾ ਗਿਆ ਉਨ੍ਹਾਂ ’ਚ ਦਲੀਪ ਸਿੰਘ ਸੌਂਦ, ਡਾ. ਨਰਿੰਦਰ ਕਪਾਨੀ, ਦਿਨਾਰ…
    ਪਟਿਆਲਾ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਦੀ ਸਰਕਾਰ ਵਲੋਂ ਮਨਜ਼ੂਰ ਕੀਤੀ ਗਈ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ 8 ਸਿੱਖ ਕੈਦੀਆਂ ਦੀ ਰਿਹਾਈ ਸੂਚੀ ਵਿਚ ਸ਼ਾਮਿਲ ਕੀਤੇ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੁਹਰੋਂ ਦੇ ਵਸਨੀਕ ਭਾਈ ਨੰਦ ਸਿੰਘ ਲਗਭਗ 25 ਸਾਲ ਬਾਅਦ ਹੋਏ ਰਿਹਾਅ ਹੋ ਗਏ ਹਨ।ਜਦਕਿ ਇਸੇ ਪਿੰਡ ਦੇ ਸ਼ੁਬੇਗ ਸਿੰਘ ਦੀ ਰਿਹਾਈ ਕੁੱਝ ਕਾਗਜ ਕਾਰਵਾਈ ਕਰਕੇ ਅਗੇ ਪਾ ਦਿੱਤੀ ਹੈ।ਰਿਹਾਈ ਤੋਂ ਤੁਰੰਤ ਬਾਅਦ ਮੀਡੀਆ ਨਾਲ ਮੁਖਾਤਬ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਹਾਈ ਗੁਰੂ ਨਾਨਕ ਪਾਤਸ਼ਾਹ ਦੇ ਹੁਕਮ ਨਾਲ ਹੋਈ ਹੈ ਜਿਨ੍ਹਾਂ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਉਨ੍ਹਾਂ ਨੂੰ ਇਹ ਦਿਨ ਨਸੀਬ ਹੋਇਆ ਹੈ।ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ।ਭਾਈ ਨੰਦ ਸਿੰਘ ਨੇ ਪੰਜਾਬ ਦੇ ਕਾਲੇ ਦਿਨਾਂ ਦੀ ਲਗਭਗ 24 ਸਾਲ 8 ਮਹੀਨੇ ਦੀ ਕੈਦ ਕੱਟੀ ਹੈ। ਭਾਈ ਨੰਦ ਸਿੰਘ ਨੇ ਦੱਸਿਆ ਕਿ ਉਹ 1993 'ਚ ਟਾਡਾ ਦੇ ਤਹਿਤ ਹਿਰਾਸਤ ਵਿਚ ਲਏ ਗਏ ਸਨ, ਉਦੋਂ…
    ਚੰਡੀਗੜ੍ਹ - ਸੁਪਰੀਮ ਕੋਰਟ ਨੇ ਅਦਾਲਤੀ ਹੁਕਮਾਂ ਦੀ ਉਲੰਘਣਾ ਦੇ ਇਕ ਮਾਮਲੇ ਵਿਚ ਰੈਨਬੈਕਸੀ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਦੋਸ਼ੀ ਮੰਨਿਆ ਹੈ। ਦਵਾਈਆਂ ਬਣਾਉਣ ਵਾਲੀ ਜਾਪਾਨੀ ਕੰਪਨੀ ਦਾਈਚੀ ਸੈਂਕਿਓ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਅੱਜ ਇਹ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਵਰ੍ਹੇ ਮਾਰਚ ਮਹੀਨੇ ਦਾਈਚੀ ਵੱਲੋਂ ਸੁਪਰੀਮ ਕੋਰਟ 'ਚ ਦੋਵੇਂ ਭਰਾਵਾਂ ਵਿਰੁੱਧ 3,500 ਕਰੋੜ ਰੁਪਏ ਦੇ ਆਰਬਿਟ੍ਰੇਸ਼ਨ ਐਵਾਰਡ ਦੇ ਇਕ ਮਾਮਲੇ ਵਿਚ ਉਲੰਘਣਾ ਦੀ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਕੰਪਨੀ ਦਾਈਚੀ ਨੇ ਕਿਹਾ ਸੀ ਕਿ ਮਾਲਵਿੰਦਰ-ਸ਼ਿਵਇੰਦਰ ਨੇ ਇਸ ਰਕਮ ਦਾ ਭੁਗਤਾਨ ਨਹੀਂ ਕੀਤਾ। ਇਥੇ ਦੱਸਣਯੋਗ ਹੈ ਕਿ ਜਾਪਾਨੀ ਕੰਪਨੀ ਦਾਈਚੀ ਵੱਲੋਂ ਸਾਲ 2008 'ਚ ਰੈਨਬੈਕਸੀ ਨੂੰ ਖ਼ਰੀਦਿਆ ਗਿਆ ਸੀ। ਕੰਪਨੀ ਦਾ ਮੰਨਣਾ ਸੀ ਕਿ ਦੋਵੇਂ ਭਰਾ ਅਦਾਲਤ ਦੇ ਹੁਕਮ ਦੀ ਉਲੰਘਣਾ ਕਰਕੇ ਆਪਣੀਆਂ ਜਾਇਦਾਦਾਂ ਨੂੰ ਟਿਕਾਣੇ ਲਾ ਰਹੇ ਹਨ। ਬਾਅਦ ਵਿਚ ਕਿਹਾ ਗਿਆ ਕਿ ਮਾਲਵਿੰਦਰ-ਸ਼ਿਵਇੰਦਰ ਨੇ ਰੈਨਬੈਕਸੀ ਬਾਰੇ ਰੈਗੂਲੇਟਰੀ ਖ਼ਾਮੀਆਂ ਜਿਹੀਆਂ ਅਹਿਮ ਜਾਣਕਾਰੀਆਂ ਲੁਕਾਈਆਂ। ਇਸ ਦਲੀਲ ਨਾਲ ਉਸ ਨੇ ਸਿੰਗਾਪੁਰ ਟ੍ਰਿਬਿਊਨਲ ਵਿੱਚ…
    ਅਯੁੱਧਿਆ- ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਅਯੁੱਧਿਆ ਮਾਮਲੇ ਵਿੱਚ ਸੁਣਾਏ ਫੈਸਲੇ ਤੋਂ ਪੰਜ ਦਿਨ ਮਗਰੋਂ ਮੁਹੰਮਦ ਉਮਰ, ਜੋ ਇਸ ਕੇਸ ਵਿੱਚ ਮੁਸਲਿਮ ਧਿਰਾਂ ਵੱਲੋਂ ਪਹਿਲੀ ਪਟੀਸ਼ਨ ਦਾਖਲ ਕਰਨ ਵਾਲੇ ਸ਼ਖ਼ਸ ਦਾ ਪੁੱਤਰ ਹੈ, ਨੇ ਅੱਜ ਕਿਹਾ ਕਿ ਜੇਕਰ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏਆਈਐੱਮਪੀਐੱਲਬੀ) ਪ੍ਰਵਾਨਗੀ ਦਿੰਦਾ ਹੈ ਤਾਂ ਉਹ ਇਸ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਲਈ ਤਿਆਰ ਹੈ। ਮੁਸਲਿਮ ਪਰਸਨਲ ਲਾਅ ਬੋਰਡ ਨੇ ਅਦਾਲਤੀ ਫੈਸਲੇ ’ਤੇ ਵਿਚਾਰ ਚਰਚਾ ਲਈ ਐਤਵਾਰ ਨੂੰ ਆਪਣੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ’ਤੇ ਵੀ ਚਰਚਾ ਹੋ ਸਕਦੀ ਹੈ। ਮੁਹੰਮਦ ਉਮਰ ਨੇ ਕਿਹਾ ਕਿ ਉਹ ਮਸਜਿਦ ਲਈ ਬਦਲ ਵਜੋਂ, ਅਧਿਗ੍ਰਹਿਣ ਕੀਤੀ 67 ਏਕੜ ਜ਼ਮੀਨ, ਤੋਂ ਬਾਹਰ ਜ਼ਮੀਨ ਦੇ ਕਿਸੇ ਵੀ ਟੁਕੜੇ ਦੀ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕਰਨਗੇ।
    ਚੰਡੀਗੜ੍ਹ - ਕੇਂਦਰ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਜੇਲ੍ਹਾਂ 'ਚ ਸਜ਼ਾ ਕੱਟ ਰਹੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ | ਇਹ ਸਿੱਖ ਕੈਦੀ ਜਿੱਥੇ ਗੰਭੀਰ ਮਾਮਲਿਆਂ 'ਚ ਸਜ਼ਾ ਭੁਗਤ ਰਹੇ ਹਨ ਉੱਥੇ ਕਈ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ | ਸੂਚਨਾ ਅਨੁਸਾਰ ਕਈ ਪਹਿਲਾਂ ਹੀ ਪੈਰੋਲ 'ਤੇ ਬਾਹਰ ਆ ਚੁੱਕੇ ਹਨ | ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਭੁੱਲਰ ਤੋਂ ਇਲਾਵਾ ਰਿਹਾਅ ਕੀਤੇ ਸਿੱਖ ਕੈਦੀਆਂ 'ਚ ਗੁਰਦੀਪ ਸਿੰਘ ਖੇੜਾ, ਨੰਦ ਸਿੰਘ, ਹਰਜਿੰਦਰ ਸਿੰਘ, ਲਾਲ ਸਿੰਘ, ਵਰਿਆਮ ਸਿੰਘ, ਬਲਬੀਰ ਸਿੰਘ ਤੇ ਸੁਬੇਗ ਸਿੰਘ ਦੇ ਨਾਂਅ ਸ਼ਾਮਿਲ ਹਨ | ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਲ ਸਿੰਘ ਹਰ 6 ਮਹੀਨਿਆਂ ਬਾਅਦ 42 ਦਿਨ ਪੈਰੋਲ 'ਤੇ ਬਾਹਰ ਰਹਿੰਦੇ ਹਨ ਅਤੇ ਬਲਬੀਰ ਸਿੰਘ ਹਾਲ ਹੀ ਵਿਚ 28 ਦਿਨ ਦੀ ਪੈਰੋਲ ਕੱਟ ਕੇ ਵਾਪਸ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਉਹ ਮਾਤਾ ਦੇ…
    ਅੰਮ੍ਰਿਤਸਰ - ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿੱਚ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼ ਰੱਖੀ ਹੈ।ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾ ਰਹੇ ਹਨ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ, ਜਿਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਬਣਾਈ ਗਈ ਗੁੰਝਲਦਾਰ ਪ੍ਰਕਿਰਿਆ ਹੈ। ਫਿਲਹਾਲ ਸ਼ਰਧਾਲੂਆਂ ਨੂੰ ਇਸ ਸਬੰਧੀ ਫਾਰਮ ਭਰਨ ਵਿੱਚ ਵੀ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਇਸ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਜਾਣਕਾਰੀ ਪ੍ਰਾਪਤ ਕਰਨਾ ਵੀ ਔਖਾ ਹੋਇਆ ਪਿਆ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹਰ ਰੋਜ਼ ਕਰੀਬ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਣ ਦਾ ਸਮਝੌਤਾ ਹੋਇਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ…
    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਸ਼ਰਧਾਲੂਆਂ ਵਿੱਚ ਦੁਬਿਧਾ ਦੀਆਂ ਰਿਪੋਰਟਾਂ ਸਬੰਧੀ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰ ਕੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ…
    ਸੁਲਤਾਨਪੁਰ ਲੋਧੀ - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹਾਜ਼ਰੀ ਭਰੀ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ। ਇਸ ਤੋਂ ਪਹਿਲਾਂ ਉਨ੍ਹਾਂ ਦੇਸ਼-ਵਾਸੀਆਂ ਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਗੁਰੂ ਨਾਨਕ ਨੇ ਬਰਾਬਰੀ, ਭਾਈਚਾਰੇ, ਨੇਕੀ ਅਤੇ ਸਦਾਚਾਰ ਦੀ ਸਿੱਖਿਆ ਦੇ ਲੋਕਾਂ ਨੂੰ ਜਾਤ-ਪਾਤ ਅਤੇ ਕਰਮਕਾਂਡ ਤੋਂ ਮੁਕਤ ਕਰਨ ਦਾ ਯਤਨ ਕੀਤਾ। ਸੰਗੀਤ ਦੀ ਮਿਠਾਸ ਵਿਚ ਘੁਲੇ ਸਰਲ ਉਪਦੇਸ਼ ਉਨ੍ਹਾਂ ਦਿੱਤੇ ਤੇ ਗ੍ਰਹਿਸਥ ਜੀਵਨ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਪਰਮ ਗਿਆਨ ਹਾਸਲ ਕਰਨ ਦੀ ਰਾਹ ਵਿਖਾਈ। ਰਾਸ਼ਟਰਪਤੀ…
    ਇਸਲਾਮਾਬਾਦ - ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਪਾਕਿਸਤਾਨੀ ਪੰਜਾਬ ਦੇ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਕੀਤਾ ਗਿਆ।ਗ੍ਰਹਿ ਮੰਤਰੀ ਐਜਾਜ਼ ਸ਼ਾਹ ਸਮੇਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜਾਜ਼ ਸ਼ਾਹ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹਿਆ ਗਿਆ 4.5 ਕਿਲੋਮੀਟਰ ਲੰਮਾ ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ’ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਆਪਸ ਵਿੱਚ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਖੇਤਰ ਵਿੱਚ ਅਮਨ ਤੇ ਦੋਸਤੀ ਦੇ ਰਾਹ ਲਈ ਤੋਹਫ਼ਾ ਹੈ। ਗੁਰਦੁਆਰਾ ਦਰਬਾਰ ਸਾਹਿਬ ਉਹ ਥਾਂ ਹੈ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਵਰ੍ਹੇ ਬਿਤਾਏ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਸਮੇਤ ਹੋਰਨਾਂ ਘੱਟ ਗਿਣਤੀਆਂ ਨਾਲ ਸਬੰਧਤ ਧਾਰਮਿਕ ਥਾਵਾਂ ਵੱਲ ਧਿਆਨ ਦੇਵੇਗੀ। ਇਸੇ ਦੌਰਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com