ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਬਾਬਾ ਨਾਨਕ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਿਕ ਦਿਹਾੜੇ ਤੇ ਪ੍ਰਧਾਨ ਮੰਤਰੀ ਨਰਿੰਦਰ ਵੱਲੋਂ 550 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ। ਇਸ ਦੇ ਇਕ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਤਸਵੀਰ ਹੈ ਜਿਸ ਨਾਲ 550ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਨਾਲ ਉਕਰਿਆ ਹੋਇਆ ਹੈ। ਇਸ ਦਾ ਵਜ਼ਨ 35 ਗ੍ਰਾਮ ਹੈ। ਸਿੱਕੇ ਦੇ ਦੂਸਰੇ ਪਾਸੇ ਤੇ ਲਾਇਨ ਕੈਪੀਟੋਲ ਅਤੇ ਅਸ਼ੋਕ ਚੱਕਰ ਤੇ ਸਤਿਆਮੇਵ ਜਯਤੇ ਉਕਰਿਆ ਹੈ। ਇਸ ਤੋਂ ਇਲਾਵਾ ਪੰਜ ਡਾਕ ਟਿਕਟਾਂ ਵੀ ਜਾਰੀ ਕੀਤੀਆਂ ਗਈਆਂ ਹਨ ਅਤੇ ਹਰੇਕ ਉੱਪਰ ਇਕ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਹਨ।
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਬਨਾਮ ਰਾਮ ਜਨਮ ਭੂਮੀ ਬਾਰੇ ਉਂਟ-ਪਟਾਂਗ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 1510-11 ਈਸਵੀ ਦੌਰਾਨ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨਾਂ ਲਈ ਅਯੁੱਧਿਆ ਜਾਣ ਦੀ ਇਸ ਗੱਲ ਨੇ ਹਿੰਦੂਆਂ ਦੇ ਵਿਸ਼ਵਾਸ ਅਤੇ ਭਰੋਸੇ ਨੂੰ ਮਜ਼ਬੂਤ ਕੀਤਾ ਸੀ ਕਿ ਇਹ ਸਥਾਨ ਭਗਵਾਨ ਰਾਮ ਦੀ ਜਨਮ ਭੂਮੀ ਸੀ ਜਦ ਕਿ ਸਿੱਖ ਇਤਿਹਾਸ ਵਿਚ ਅਜਿਹੀ ਕੋਈ ਮਸਾਲ ਨਹੀਂ ਮਿਲਦੀ ਅਤੇ ਨਾ ਹੀ ਗੁਰੂ ਜੀ ਵੱਲੋਂ ਅਯੁੱਧਿਆ ਜਾਣ ਨਾਲ ਰਾਮ ਭੂਮੀ ਦਾ ਸ੍ਰੀਰਾਮ ਚੰਦਰ ਜੀ ਨਾਲ ਸਬੰਧ ਹੋਣਾ ਸਿੱਧ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਨਮ ਸਾਖੀਆਂ, ਜੋ ਰਿਕਾਰਡ 'ਤੇ ਲਿਆਂਦੀਆਂ ਗਈਆਂ ਸੀ, ਵਿਚ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਦੌਰੇ ਦਾ ਵੇਰਵਾ ਸ਼ਾਮਿਲ ਹੈ, ਜਿੱਥੇ ਉਨ੍ਹਾਂ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨ ਕੀਤੇ ਸਨ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਨਾਂਅ ਦੱਸੇ ਬਿਨਾਂ ਕਿਹਾ ਕਿ ਪੰਜ ਜੱਜਾਂ 'ਚੋਂ ਇਕ ਨੇ ਕਾਰਨਾਂ ਅਤੇ ਨਿਰਦੇਸ਼ਾਂ…
    ਬਰਨਾਲਾ - ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਵ ਮੌਕੇ ਪੰਜਾਬ ਸਰਕਾਰ ਵੱਲੋਂ ਸਨਮਾਨੀਆਂ ਜਾਣ ਵਾਲੀਆਂ 550 ਸਖ਼ਸ਼ੀਅਤਾਂ ’ਚ ਨਾਸਤਿਕ ਆਗੂ ਮੇਘ ਰਾਜ ਮਿੱਤਰ ਦਾ ਨਾਮ ਹੋਣ ਤੇ ਸਿੱਖਾਂ ਤੇ ਇਤਰਾਜ ਕੀਤਾ ਹੈ। ਮੇਘ ਰਾਜ ਮਿੱਤਰ ਉਹ ਨਾਸਤਿਕ ਆਗੂ ਹਨ ਜਿਹਨਾਂ ਦਾ ਮੁੱਖ ਮਕਸਦ ਲੋਕਾਂ ਨੂੰ ਧਰਮ ਨਾਲੋਂ ਤੋੜਨਾ ਹੈ। ਤਰਕਸੀਲ ਗਰੁੱਪਾਂ ਦਾ ਏਜੰਡਾ ਹੈ ਕਿ ਹਰ ਧਰਮ ਲੋਕਾਂ ਦੀ ਊਸਾਰੂ ਸੋਚ ਵਿਚ ਅੜਿੱਕਾ ਹੈ ਇਹ ਆਗੂ ਲੋਕਾਂ ਨੂੰ ਧਰਮ ਦੀ ਥਾਂ ਵਿਗਿਆਨਕ ਸੋਚ ਦੇ ਧਾਰਨੀ ਹੋਣਾ ਦਾ ਹੋਕਾ ਦਿੰਦੇ ਹਨ। ਗੁਰੂ ਨਾਨਕ ਸਾਹਿਬ ਜਿਨ੍ਹਾ ਦਾ ਇਸ ਸਮੇਂ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਲੋਕਾਂ ਨੂੰ ਇਕ ਪ੍ਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ ਸੀ। ਇਸ ਤਰਾਂ ਗੁਰੂ ਨਾਨਕ ਸਾਹਿਬ ਜੀ ਦੀ ਸੋਚ ਦੇ ਵਿਰੋਧੀ ਲੋਕਾਂ ਨੂੰ ਪ੍ਰਕਾਸ਼ ਪੁਰਬ ਤੇ ਸਨਮਾਨ ਕੀਤਾ ਜਾਣਾ ਪੰਜਾਬ ਸਰਕਾਰ ਦੀ ਸੋਚ ਦਾ ਦੀਵਾਲੀਆਪਣ ਆਖਿਆ ਜਾ ਸਕਦਾ ਹੈ।
    ਚੰਡੀਗੜ੍ਹ :ਨਵੰਬਰ 1984 ਦਿੱਲੀ ਕਤਲੇਆਮ ਦੇ ਸ਼ਿਕਾਰ ਬੇਦੋਸ਼ੇ ਸਿੱਖਾਂ ਨੂੰ ਯਾਦ ਕਰਦਿਆਂ ਦਲ ਖ਼ਾਲਸਾ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਇਹ ਕਤਲੇਆਮ ਭਾਰਤੀ ਸਟੇਟ ਦੀ ਪੁੱਸ਼ਤਪਨਾਹੀ ਹੇਠ ਫਿਰਕੂ ਜਾਨੂੰਨੀ ਸਿਆਸੀ ਲੋਕਾਂ ਵੱਲੋਂ ਸੋਚ ਸਮਝ ਕੇ ਵਿਉਂਤਬੰਦੀ ਨਾਲ ਕਰਵਾਇਆਂ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸਿੱਖ ਯੂਥ ਆਫ ਪੰਜਾਬ, ਸਟੂਡੈਂਟਸ ਫਾਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਸਰਕਾਰ ਦੇ ਫਾਸੀਵਾਦੀ ਏਜੰਡੇ ਉੱਤੇ ਆਪਣਾ ਤਿੱਖਾ ਰੋਸ ਜਿਤਾਇਆ। ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਦਿੱਲੀ ਦੇ ਸਿੱਖ ਕਤਲੇਆਮ ਦੇ ਸਿੱਖ ਅੱਜ ਤੱਕ ਇਨਸਾਫ ਲੈਣ ਲਈ ਲੜ੍ਹ ਰਹੇ ਹਨ, ਪਰ ਦੂਜੇ ਪਾਸੇ ਭਾਰਤੀ ਸਰਕਾਰ ਵਲੋ ਸਿੱਖਾਂ ਨੂੰ ਇਨਸਾਫ ਤਾਂ ਕੀ ਦੇਣਾ ਸੀ, ਸਗੋਂ ਦਿੱਲੀ ਸਿੱਖ ਕਤਲੇਆਮ ਤੋਂ ਬਾਅਦ ਇਸੇ ਤਰਾਂ ਦੇ ਵੱਡੇ ਕਤਲੇਆਮ ਗੁਜਰਾਤ, ਉੜੀਸਾ ਅਤੇ ਕਸ਼ਮੀਰ ਵਿੱਚ ਵੀ ਕੀਤੇ ਗਏ। ਉਹਨਾਂ ਡਰ ਜ਼ਾਹਿਰ ਕਰਦਿਆਂ ਕਿਹਾ ਅਗਲੇ ਦੋ ਹਫਤੇ ਬਾਅਦ ਸੁਪਰੀਮ ਕੋਰਟ ਤੋਂ ਬਾਬਰੀ ਮਸਜਿਦ ਬਾਰੇ ਆਉਣ ਵਾਲਾ ਫੈਸਲਾ ਇਕ ਮੁਸਲਮਾਨਾਂ ਦੇ ਨਵੇਂ ਕਤਲੇਆਮ ਲਈ…
    ਫ਼ਰੀਦਕੋਟ - ਬਹਿਬਲ ਕਾਂਡ ਸਬੰਧੀ ਕੇਸ ਦੀ ਸੁਣਵਾਈ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਹੋਈ। ਇਸ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੇ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿਚ ਪੇਸ਼ ਕੀਤੇ ਗਏ ਦੋਸ਼ ਪੱਤਰਾਂ ਨੂੰ ਨੁਕਸਦਾਰ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਰਿਪੋਰਟ ਵਿਚ ਕੁਝ ਗਵਾਹਾਂ ਤੇ ਦਸਤਾਵੇਜ਼ਾਂ ਦਾ ਜ਼ਿਕਰ ਕੀਤਾ ਹੈ ਪਰ ਇਨ੍ਹਾਂ ਦੀਆਂ ਨਕਲਾਂ ਕਾਨੂੰਨ ਮੁਤਾਬਿਕ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਈਆਂ। ਅਦਾਲਤ ਨੇ ਇਸ ਇਤਰਾਜ਼ ਨੂੰ ਬੇਵਜ੍ਹਾ ਮੰਨਦਿਆਂ ਰੱਦ ਕਰ ਦਿੱਤਾ।ਇਸੇ ਤਰ੍ਹਾਂ ਸਾਬਕਾ ਐੱਸਐੱਸਪੀ ਨੇ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿਚ ਪੁਲੀਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਦੀ ਮੌਤ ਤੋਂ ਬਾਅਦ 150 ਦੇ ਕਰੀਬ ਸਿੱਖ ਆਗੂਆਂ ਖ਼ਿਲਾਫ਼ ਬਾਜਾਖਾਨਾ ਥਾਣੇ ਵਿਚ ਦਰਜ ਹੋਏ ਕੇਸ ਦੀ ਸਟੇਟਸ ਰਿਪੋਰਟ ਮੰਗੀ ਸੀ। ਸਟੇਟਸ ਰਿਪੋਰਟ ਮੰਗੇ ਜਾਣ ਦੇ ਮੁੱਦੇ ਉੱਤੇ ਜਾਂਚ ਟੀਮ ਨੇ ਆਪਣੇ ਲਿਖਤੀ ਜਵਾਬ ਵਿਚ ਕਿਹਾ ਸੀ ਕਿ ਮੁਲਜ਼ਮ ਕੋਲ ਕੇਸ ਦਾ ਸਟੇਟਸ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ…
    ਸੁਲਤਾਨਪੁਰ ਲੋਧੀ - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਸਬੰਧੀ ਸੁਲਤਾਨਪੁਰ ਲੋਧੀ ਵਿੱਚ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 53 ਪੈਨਲ ਲਾਏ ਗਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਿਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਿਲ ਹਨ। ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂ ਹੋ ਸਕੇ।ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ…
    ਇਸਲਾਮਾਬਾਦ - ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਆਉਣ ਵਾਲਿਆਂ ਨੂੰ ਹੁਣ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਤੇ ਉਹ ਸਿਰਫ਼ ਵੈਧ ਸ਼ਨਾਖ਼ਤੀ ਦਸਤਾਵੇਜ਼ (ਆਈਡੀ) ਦਿਖਾ ਕੇ ਦਰਸ਼ਨਾਂ ਲਈ ਆ ਸਕਦੇ ਹਨ। ਇਸ ਤੋਂ ਇਲਾਵਾ ਦਸ ਦਿਨ ਪਹਿਲਾਂ ਰਜਿਸਟਰੇਸ਼ਨ ਦੀ ਸ਼ਰਤ ਵੀ ਪਾਕਿਸਤਾਨ ਸਰਕਾਰ ਵੱਲੋਂ ਹਟਾ ਲਈ ਗਈ ਹੈ। ਸ਼ੁੱਕਰਵਾਰ ਸਵੇਰੇ ਕੀਤੇ ਇਕ ਟਵੀਟ ’ਚ ਖ਼ਾਨ ਨੇ ਐਲਾਨ ਕੀਤਾ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਲੇ ਦਿਨ, 9 ਨਵੰਬਰ ਨੂੰ ਗੁਰਦੁਆਰਾ ਸਾਹਿਬ ਪੁੱਜਣ ਵਾਲੇ ਸ਼ਰਧਾਲੂਆਂ ਤੇ ਪ੍ਰਕਾਸ਼ ਪੁਰਬ ਵਾਲੇ ਦਿਨ (12 ਨਵੰਬਰ) ਆਉਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਫ਼ੀਸ ਵੀ ਨਹੀਂ ਲਈ ਜਾਵੇਗੀ। ਹਾਲਾਂਕਿ ਨੌਂ ਤੇ 12 ਨਵੰਬਰ ਨੂੰ ਛੱਡ ਕੇ ਸ਼ਰਧਾਲੂਆਂ ਨੂੰ ਭਵਿੱਖ ਵਿਚ 20 ਡਾਲਰ ਫ਼ੀਸ ਦੇਣੀ ਪਵੇਗੀ। ਜਦਕਿ ਭਾਰਤ ਨੇ ਪਾਕਿ ਨੂੰ ਇਹ ਫ਼ੀਸ ਨਾ ਲੈਣ ਲਈ ਕਿਹਾ ਸੀ। ਦੱਸਣਯੋਗ ਹੈ ਕਿ ਜਿੱਥੇ ਕਸ਼ਮੀਰ ਮੁੱਦੇ ’ਤੇ…
    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੀਆਂ ਧਿਰਾਂ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ’ਚ ਲਾਈ ਜਾਣ ਵਾਲੀ ਮੁੱਖ ਸਟੇਜ ਤੋਂ ਹੀ ਮਨਾਉਣ। ਉਨ੍ਹਾਂ ਕਿਹਾ ਕਿ ਪੂਰਾ ਦਿਨ ਸਿਰ ਜੋੜ ਕੇ ਬੈਠਦਿਆਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਵੇ। ਉਹ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਮੂਲ ਮੰਤਰ ਜਾਪ ਸਮਾਗਮਾਂ ਦੀ ਸ਼ੁਰੂਆਤ ਲਈ ਪੁੱਜੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਇਕ ਮੀਟਿੰਗ ਰੱਖੀ ਗਈ ਸੀ। ਇਸ ਮੌਕੇ ਸਮੁੱਚੇ ਤੌਰ ’ਤੇ ਇਹ ਭਾਵਨਾ ਉੱਭਰ ਕੇ ਸਾਹਮਣੇ ਆਈ ਸੀ ਕਿ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਗੁਰੂ ਘਰ ਦੇ ਮੰਚ ਤੋਂ ਹੀ ਹੋਣੇ ਚਾਹੀਦੇ ਹਨ। ਇਸ ਲਈ ਫ਼ੈਸਲਾ ਕੀਤਾ ਗਿਆ ਸੀ ਕਿ ਮੁੱਖ ਸਮਾਗਮ ਗੁਰਦੁਆਰਾ ਬੇਰ ਸਾਹਿਬ ਦੇ ਮੰਚ ਤੋਂ ਸਾਂਝੇ ਤੌਰ ’ਤੇ ਹੋਵੇਗਾ, ਜਿਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ। ਇਸ ਸਮਾਗਮ ਵਿਚ…
    ਅੰਮ੍ਰਿਤਸਰ - ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਉੱਤੇ ਫ਼ੌਜੀ ਹਮਲਾ ਕਰਾਉਣ ਦੇ ਦੋਸ਼ ਹੇਠ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਹਲਾਕ ਕਰਨ ਵਾਲੇ ਭਾਈ ਬੇਅੰਤ ਸਿੰਘ ਦੀ ਬਰਸੀ ਮੌਕੇ ਇੱਥੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਦੂਜੇ ਪਾਸੇ ਸ਼ਹਿਰ ਵਿਚ ਕਾਂਗਰਸੀਆਂ ਨੇ ਇੰਦਰਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ।ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸ਼ਹੀਦੀ ਦਿਹਾੜੇ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਉਸ ਵੇਲੇ ਦੀ ਹਕੂਮਤ ਵੱਲੋਂ ਕੀਤੀ ਗਈ ਬੇਅਦਬੀ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਉਨ੍ਹਾਂ ਨੇ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਹਾਜ਼ਰ ਸ਼ਹੀਦ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ ਅਤੇ ਭਾਈ ਬੇਅੰਤ ਸਿੰਘ ਦੇ ਪਰਿਵਾਰ…
    ਆਕਲੈਂਡ - ਦੋ ਰਾਗੀ ਸਿੰਘਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਅਦਾਲਤ ਨੇ ਹਰਨੇਕ ਨੇਕੀ ਦੀ ਸੰਸਥਾ ‘ਸ੍ਰੀ ਗੁਰੂ ਸਿੰਘ ਸਭਾ’ ਨੂੰ ਇਕ ਲੱਖ ਛੇ ਹਜ਼ਾਰ ਡਾਲਰ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਹਰਨੇਕ ਨੇਕੀ ਇਸ ਸਭਾ ਦਾ ਕਨਵੀਨਰ ਅਤੇ ਖ਼ਜ਼ਾਨਚੀ ਹੈ। ਇਹ ਮਾਮਲਾ ਰਾਗੀ ਸਿੰਘ ਹਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਨਾਲ ਸਬੰਧਤ ਹੈ, ਜਿਨ੍ਹਾਂ ਨੇ ਅਕਤੂਬਰ 2017 ਤੋਂ ਰਾਗੀ ਜਥੇ ਵਜੋਂ ਗੁਰਦੁਆਰਾ ਸਿੰਘ ਸਭਾ ਸ਼ਿਰਲੀ ਰੋਡ ਪਾਪਾਟੋਏਟੋਏ ‘ਚ ਸੇਵਾਵਾਂ ਨਿਭਾਈਆਂ ਸਨ। ਪਹਿਲਾਂ ਇਕ ਹਜ਼ਾਰ ਡਾਲਰ ਪ੍ਰਤੀ ਮਹੀਨਾ ਤਨਖਾਹ ਅਤੇ ਹੋਰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਛੇ ਮਹੀਨੇ ਤੋਂ ਵੱਧ ਸਮਾਂ ਕੰਮ ਕਰਨ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ 2 ਹਜ਼ਾਰ ਡਾਲਰ ਤੇ ਜਸਵਿੰਦਰ ਸਿੰਘ ਨੂੰ ਸਿਰਫ਼ ਹਜ਼ਾਰ ਡਾਲਰ ਹੀ ਦਿੱਤਾ ਗਿਆ ਸੀ। ਇਹ ਮਾਮਲਾ ਐਂਪਲਾਇਮੈਂਟ ਰਿਲੇਸ਼ਨਜ਼ ਅਥਾਰਿਟੀ ਕੋਲ ਚਲਾ ਗਿਆ ਸੀ। ਅਥਾਰਿਟੀ ਨੇ ਸ੍ਰੀ ਗੁਰੂ ਸਿੰਘ ਸਭਾ ਨੂੰ ਹੁਕਮ ਦਿੱਤਾ ਹੈ ਕਿ ਹਰਪ੍ਰੀਤ ਸਿੰਘ ਨੂੰ 32 ਹਜ਼ਾਰ 133 ਡਾਲਰ, ਜਸਵਿੰਦਰ ਸਿੰਘ ਨੂੰ 34 ਹਜ਼ਾਰ 383 ਅਦਾ ਕੀਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com