ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਖੰਨਾ - ਲੋਕ ਇਨਸਾਫ਼ ਪਾਰਟੀ ਆਗੂਆਂ ਨੇ ਖੰਨਾ ਨੇੜਲੇ ਪਿੰਡ ਭੁਮੱਦੀ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਪੰਚਾਇਤੀ ਜ਼ਮੀਨ ਵਿਚ 5 ਝੰਡੇ ਗੱਡ ਕੇ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਜਨ ਅੰਦੋਲਨ ਦਾ ਆਗਾਜ਼ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹੋਏ। ਪਾਰਟੀ ਵੱਲੋਂ ਭੁਮੱਦੀ ਤੋਂ ਸ਼ੁਰੂ ਕੀਤਾ ਗਿਆ ਅੰਦੋਲਨ ਇੱਥੋਂ ਦੇ ਪਿੰਡ ਮੋਹਨਪੁਰ, ਅਲੌੜ, ਬਦਲਾ ਬਸਤੀ, ਬਜ਼ੀਰਾਬਾਦ, ਨਵੀਂਪੁਰ, ਰਿਓਣਾ, ਛਲੇੜੀ ਤੋਂ ਹੁੰਦਾ ਹੋਇਆ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੇਹਰਾ ਸਿਹਰੀ ਵਿਚ ਸਮਾਪਤ ਹੋਇਆ।ਭੁਮੱਦੀ ਵਿਚ ਇੱਕਠ ਨੂੰ ਸੰਬੋਧਨ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਦਬਾਅ ਹੇਠ ਕੋਈ ਵੀ ਅਜਿਹਾ ਮਤਾ ਨਾ ਪਾਉਣ, ਜਿਸ ਨਾਲ ਉਨ੍ਹਾਂ ਦੀ ਕਰੋੜਾਂ ਦੀ ਪੰਚਾਇਤੀ ਜ਼ਮੀਨ ਨੂੰ ਸਰਕਾਰ ਵੱਡੇ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚ ਦੇਵੇ। ਬੈਂਸ ਭਰਾਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਐਕਟ ਪਾਸ ਕਰਨ ਵਿਰੁੱਧ ਜੇ…
  ਚੰਡੀਗੜ੍ਹ - ਚੰਡੀਗੜ੍ਹ ਖੇਤਰ ਦੇ ਦਰਜਨ ਧਾਰਮਿਕ ਇਮਾਮਾ ਅਤੇ ਮੁਸਲਿਮ ਜੱਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28-ਏ,ਚੰਡੀਗੜ੍ਹ ਵਿਖੇ ਪ੍ਰੈਸ ਕਾਨਫੰਰਸ ਕਰਕੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਨਨਕਾਣਾ ਸਾਹਿਬ ਵਾਲੀ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਘਟਨਾ ਲਈ ਜੁਮੇਵਾਰ ਲੋਕਾਂ ਦੀ ਨਿਸ਼ਾਨਦਈ ਕਰਕੇ ਸਾਜਿਸ਼ ਕਰਤਾ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾ ਦਿਤੀ ਜਾਵੇ। ਉਹਨਾਂ ਕਿਹਾ ਕਿ ਕੋਈ ਵੀ ਧਰਮ ਦੁਸਰੇ ਧਰਮਾਂ ਦੇ ਧਾਰਮਿਕ ਸਥਾਨਾਂ ਉਤੇ ਹਮਲੇ ਕਰਨ ਦੀ ਆਗਿਆ ਨਹੀਂ ਦਿੰਦਾ। ਜੋ ਲੋਕ ਧਰਮ ਦੀ ਆੜ ਵਿਚ ਆਪਸੀ ਭਾਈਚਾਰਿਆਂ ਅੰਦਰ ਨਫਰਤ ਫਿਲਾਕੇ ਫਿਰਕੂ ਮਾਹੌਲ ਪੈਦਾ ਕਰਨ ਦੇ ਯਤਨ ਕਰ ਰਹੇ ਹਨ। ਮੁਸਲਿਮ ਭਾਈਚਾਰਾ ਉਹਨਾਂ ਹਰਗਿਜ ਬਰਦਾਸਤ ਨਹੀਂ ਕਰਗਾ। ਇਹਨਾਂ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਦਾ ਵਿਦੇਸ਼ ਵਿਭਾਗ ਤੁਰੰਤ ਆਪਣਾ ਪ੍ਰਭਾਵ ਵਰਤਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਵੇ ਅਤੇ ਘੱਟ ਗਿਣਤੀ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਮੌਕੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ.ਖੁਸ਼ਹਾਲ ਸਿੰਘ…
  ਨਵੀਂ ਦਿੱਲੀ - ਆਰਐੱਸਐੱਸ ਦੀ ਇਕਾਈ ਰਾਸ਼ਟਰੀ ਸਿੱਖ ਸੰਗਤ ਨੇ ਘੱਟਗਿਣਤੀਆਂ ਬਾਰੇ ਕੌਮੀ ਕਮਿਸ਼ਨ ਤਕ ਰਸਾਈ ਕਰਦਿਆਂ ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਸਿੱਖ ਪਰਿਵਾਰਾਂ ਤੋਂ ‘ਜਬਰੀ’ ਜ਼ਮੀਨਾਂ ਦੇ ਮਾਲਕੀ ਹੱਕ ਖੋਹਣ ਦੇ ਮਾਮਲੇ ’ਚ ਦਖ਼ਲ ਮੰਗਿਆ ਹੈ। ਜਥੇਬੰਦੀ ਦੇ ਨੁਮਾਇੰਦੇ ਨੇ ਕਿਹਾ ਕਿ ਕਮਿਸ਼ਨ ਨੇ ਕੇਸਾਂ ’ਤੇ ਗੌਰ ਕਰਨ ਦੀ ਗੱਲ ਆਖਦਿਆਂ ਜਲਦੀ ਹੀ ਖੇਤਰ ਦਾ ਦੌਰਾ ਕਰਨ ਦੀ ਸਹਿਮਤੀ ਦਿੱਤੀ ਹੈ। ਰਾਸ਼ਟਰੀ ਸਿੱਖ ਸੰਗਤ ਦੀ ਮੱਧ ਪ੍ਰਦੇਸ਼ ਇਕਾਈ ਵੱਲੋਂ ਮਿਲੀ ਰਿਪੋਰਟ ਮਗਰੋਂ ਜਥੇਬੰਦੀ ਜਨਤਕ ਤੌਰ ’ਤੇ ਹਰਕਤ ਵਿੱਚ ਆ ਗਈ ਸੀ। ਜਥੇਬੰਦੀ ਨੇ ਇਸ ਪੂਰੇ ਮਾਮਲੇ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਸਬੰਧਤ ਪਰਿਵਾਰ ਇਸ ਫੈਸਲੇ ਨਾਲ ਹੱਡਚੀਰਵੀਂ ਠੰਢ ’ਚ ਘਰੋਂ ਬੇਘਰ ਹੋ ਗਏ ਹਨ। ਜਥੇਬੰਦੀ ਨੇ ਕਿਹਾ ਕਿ ਮੁਕਾਮੀ ਪ੍ਰਸ਼ਾਸਨ ਨਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਦੇ ਨਾਂ ’ਤੇ ਪੱਖਪਾਤੀ ਰਵੱਈਆ ਅਖ਼ਤਿਆਰ ਕਰੀ ਬੈਠਾ ਹੈ। ਰਿਪੋਰਟਾਂ ਮੁਤਾਬਕ ਕੁਝ ਸਿੱਖ ਪਰਿਵਾਰਾਂ ਦੇ ਘਰ ਢਹਿ ਢੇਰੀ ਕਰ ਦਿੱਤੇ ਗਏ ਹਨ। ਜਥੇਬੰਦੀ ਨੇ ਕਿਹਾ ਕਿ ਇਸ ਵੇਲੇ ਇਲਾਕੇ…
  ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਉਸ ਵੇਲੇ ਤਣਾਅ ਵਾਲੀ ਸਥਿਤੀ ਬਣ ਗਈ ਜਦੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਘਟਨਾ ਤੋਂ ਬਾਅਦ ਪੁਲੀਸ ਸਥਿਤੀ ਨੂੰ ਕਾਬੂ ਕਰਨ ਲਈ ਪੁੱਜ ਗਈ ਸੀ ਪਰ ਧਰਨਾ ਦੇਰ ਸ਼ਾਮ ਤੱਕ ਜਾਰੀ ਸੀ।ਵੇਰਵਿਆਂ ਮੁਤਾਬਕ ਧਰਨਾਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ ’ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਅਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਲਾਇਆ ਗਿਆ ਸੀ। ਕੁਝ ਮਹੀਨੇ ਪਹਿਲਾਂ ਉਥੇ ਗੁਰਦੁਆਰੇ ਦੇ ਗ੍ਰੰਥੀ ਦੀ ਕੁੜੀ ਨੂੰ ਅਗਵਾ ਕਰ ਲਿਆ ਗਿਆ ਸੀ। ਇਸ ਮਾਮਲੇ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਸਿੱਖ ਭਾਈਚਾਰੇ ਵੱਲੋਂ ਬਣਾਏ ਗਏ ਦਬਾਅ ਕਾਰਨ ਨਨਕਾਣਾ ਸਾਹਿਬ ਪੁਲੀਸ ਨੇ ਮੁਸਲਿਮ ਨੌਜਵਾਨ ਅਤੇ ਉਸ ਦੇ ਪਰਿਵਾਰ ਖਿਲਾਫ਼ ਕੇਸ ਦਰਜ ਕੀਤਾ ਸੀ। ਦੂਜੇ…
  ਅੰਮ੍ਰਿਤਸਰ - ਉੜੀਸਾ ਸਥਿਤ ਜਗਨਨਾਥ ਪੁਰੀ ਵਿੱਚ ਗੁਰਦੁਆਰਾ ਮੰਗੂਮੱਠ ਦੀ ਇਮਾਰਤ ਵਿੱਚ ਕੁੱਝ ਨਿਹੰਗ ਸਿੰਘਾਂ ਨੇ ਨਿਸ਼ਾਨ ਸਾਹਿਬ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਗਰੋਂ ਪ੍ਰਸ਼ਾਸਨ ਵੱਲੋਂ ਇਹ ਮਸਲਾ ਸੁਲਝਾ ਲਿਆ ਗਿਆ। ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਿਹੰਗ ਸਿੰਘਾਂ ਨੂੰ ਇਸ ਬਾਰੇ ਗਲਤ ਜਾਣਕਾਰੀ ਦਿੱਤੀ ਗਈ ਸੀ, ਜਿਸ ਦੇ ਸਿੱਟੇ ਵਜੋਂ ਇਹ ਘਟਨਾ ਵਾਪਰੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਗੱਲਬਾਤ ਕਰਕੇ ਮਾਮਲਾ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਨਿਹੰਗ ਸਿੰਘ ਮੰਗੂਮੱਠ ਪੁੱਜੇ ਸਨ, ਜਿਨ੍ਹਾਂ ਨੇ ਉੱਥੇ ਪਹਿਲਾਂ ਤੋਂ ਰੱਖਿਆ ਹੋਇਆ ਨਿਸ਼ਾਨ ਸਾਹਿਬ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ।
  ਚੰਡੀਗੜ੍ਹ - ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਬਲਵਿੰਦਰ ਸਿੰਘ ਖੋਜਕੀਪੁਰ ਤੇ ਕੁਲਦੀਪ ਸਿੰਘ ਮਜੀਠੀਆ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਇਸ ਵੇਲੇ ਭਾਰਤ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਉਸੇ ਤਰ੍ਹਾਂ ਦੀ ਹੈ, ਜਿਸ ਤਰ੍ਹਾਂ ਦੀ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ਦੀ ਹੈ। ਪੀਲੀਭੀਤ ਨਗਰ ਕੀਰਤਨ ਵਿੱਚ ਸ਼ਾਮਲ ਸਿੱਖਾਂ ’ਤੇ ਪਰਚੇ ਦਰਜ ਕਰਨਾ, ਮੱਧ ਪ੍ਰਦੇਸ਼ ਵਿੱਚ ਸਿੱਖਾਂ ਦੀਆਂ ਜ਼ਮੀਨਾਂ ਅਤੇ ਘਰਾਂ ’ਤੇ ਕਬਜ਼ੇ ਕਰਨਾ ਕੁੱਝ ਅਜਿਹੀਆਂ ਉਦਾਹਰਨਾਂ ਹਨ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਦੀ ਇਸ ਸਥਿਤੀ ਦੇ ਜ਼ਿੰਮੇਵਾਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਹਨ।
  ਲੁਧਿਆਣਾ - ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਸਿਆਸਤ ਭਖਦੀ ਜਾ ਰਹੀ ਹੈ। ਰਾਜੋਆਣਾ ਵੱਲੋਂ ਜੇਲ੍ਹ ’ਚ ਭੁੱਖ ਹੜਤਾਲ ’ਤੇ ਬੈਠਣ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕੀਤੀ ਸੀ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜੋਆਣਾ ਦੀ ਭੈਣ ਨੂੰ ਮਿਲਣ ਪੁੱਜੇ। ਉਨ੍ਹਾਂ ਇੱਕ ਘੰਟਾ ਰਾਜੋਆਣਾ ਦੀ ਭੈਣ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਅਕਾਲੀ ਦਲ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ 11 ਜਨਵਰੀ ਤੋਂ ਭੁੱਖ ਹੜਤਾਲ ਕਰਨ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਹਦਾਇਤ 'ਤੇ ਕਮੇਟੀ ਦੇ ਕਾਨੂੰਨੀ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਇਕ ਵਫ਼ਦ ਵਲੋਂ ਅੱਜ ਮੱਧ ਪ੍ਰਦੇਸ਼ ਦੇ ਭਯੋਪੁਰ ਜ਼ਿਲ੍ਹੇ ਦੀ ਕਰਾਹਲ ਤਹਿਸੀਲ ਦੇ ਪਿੰਡ 'ਚ ਪੀੜਤ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹੋਈ ਵਧੀਕੀ ਬਾਰੇ ਜਾਣਕਾਰੀ ਹਾਸਲ ਕੀਤੀ | ਪੀੜਤਾਂ ਨਾਲ ਮੁਲਾਕਾਤ ਕਰਨ ਬਾਅਦ ਸ. ਕਾਹਲੋਂ ਨੇ ਦੱਸਿਆ ਕਿ ਪੀੜਤ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਇੱਥੇ ਰਹਿ ਰਹੇ ਹਨ ਅਤੇ ਉਨ੍ਹਾਂ ਇਹ ਜ਼ਮੀਨ ਖਰੀਦ ਕੇ ਵਾਹੀਯੋਗ ਬਣਾਈ ਸੀ | ਉਨ੍ਹਾਂ ਨੂੰ ਜ਼ਬਰਦਸਤੀ ਇੱਥੋਂ ਹਟਾਉਣ ਲਈ ਉਨ੍ਹਾਂ ਦੇ ਘਰ ਤੋੜ ਦਿੱਤੇ ਗਏ ਅਤੇ ਸਰਕਾਰ ਦੀ ਸ਼ਹਿ 'ਤੇ ਗੁੰਡੇ ਅਧਿਕਾਰੀ ਉਨ੍ਹਾਂ ਦਾ ਅਨਾਜ ਤੱਕ ਚੁੱਕ ਕੇ ਲੈ ਗਏ ਹਨ | ਪੀੜਤ ਪਰਿਵਾਰਾਂ ਨੇ ਦੱਸਿਆ ਕਿ ਪੁਲਿਸ ਤੇ ਸਰਕਾਰੀ ਗੁੰਡਿਆਂ ਨੇ ਉਨ੍ਹਾਂ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ, ਉਨ੍ਹਾਂ ਨੂੰ 'ਅੱਤਵਾਦੀ' ਤੱਕ ਕਿਹਾ ਗਿਆ ਤੇ ਧੱਕੇ ਮਾਰ ਕੇ ਉਨ੍ਹਾਂ ਦੇ ਘਰਾਂ ਤੋਂ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਵਿਧਾਨ ਸਭਾ ਵੱਲੋਂ ਨਾਗਿਰਕਤਾ ਸੋਧ ਐਕਟ (ਸੀਏਏ) ਵਿੱਚ ਸੋਧ ਕਰਨ ਦੀ ਮੰਗ ਸਬੰਧੀ ਪਾਸ ਕੀਤੇ ਮਤੇ ਦੇ ਹੱਕ ਵਿੱਚ ਨਿੱਤਰਦਿਆਂ ਇਸ ਮਤੇ ਨੂੰ ਜਨਤਾ ਦੀ ਆਵਾਜ਼ ਕਰਾਰ ਦਿੱਤਾ ਹੈ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਉਸ ਬਿਆਨ ’ਤੇ ਇਤਰਾਜ਼ ਕੀਤਾ ਹੈ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਸੀਏਏ ਦਾ ਵਿਰੋਧ ਕਰਨ ਵਾਲੇ ਸੂਬਿਆਂ ਨੂੰ ਢੁੱਕਵੀਂ ਕਾਨੂੰਨੀ ਸਲਾਹ ਲੈਣੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਸੂਬਿਆਂ ਨੇ ਲੋੜੀਂਦੀ ਕਾਨੂੰਨੀ ਸਲਾਹ ਪਹਿਲਾਂ ਹੀ ਲਈ ਹੋਈ ਹੈ ਅਤੇ ਕੇਰਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਨਾਲ ਲੋਕਾਂ ਨੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਆਪਣੇ ਇਰਾਦੇ ਜ਼ਾਹਿਰ ਕੀਤੇ ਹਨ। ਉਨ੍ਹਾਂ ਕਿਹਾ, ‘ਅਜਿਹੇ ਵਿਧਾਇਕ ਲੋਕ ਆਵਾਜ਼ ਦੀ ਨੁਮਾਇੰਦਗੀ ਕਰਦੇ ਹਨ।’ ਮੁੱਖ ਮੰਤਰੀ ਨੇ ਕਿਹਾ, ‘ਜ਼ਿੰਮੇਵਾਰ ਸੂਬਾ ਸਰਕਾਰਾਂ ਦੇ ਮੁਖੀ ਹੋਣ ਦੇ ਨਾਤੇ ਅਸੀਂ ਨਾ ਤਾਂ ਅਣਜਾਣ ਹਾਂ ਅਤੇ ਨਾ ਹੀ ਗੁੰਮਰਾਹ ਹੋਏ ਹਾਂ। ਨਾਗਰਿਕਾਂ…
  ਜਲੰਧਰ - ਮੱਧ-ਪ੍ਰਦੇਸ਼ ਦੇ ਸ਼ਿਉਪਰ ਦੇ ਕਰਹਾਲ ਤਹਿਸੀਲ 'ਚ ਪ੍ਰਸ਼ਾਸਨ ਨੇ ਉਨ੍ਹਾਂ ਲੋਕਾਂ ਿਖ਼ਲਾਫ਼ ਕੇਸ ਦਰਜ ਕਰ ਲਏ ਹਨ ਜਿਨ੍ਹਾਂ ਲੋਕਾਂ ਨੇ ਉੱਥੋਂ ਉਜਾੜੇ ਗਏ ਸਿੱਖ ਆਬਾਦਕਾਰਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਸੀ | ਇਸ ਦੀ ਜਾਣਕਾਰੀ ਸ਼ਿਉਪੁਰ ਦੇ ਡਿਪਟੀ ਕਮਿਸ਼ਨਰ ਪ੍ਰਤਿਭਾ ਪਾਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੂੰ ਦਿੱਤੀ ਹੈ | ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਜਦੋਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਜਗ੍ਹਾ 'ਤੇ 2500 ਦੇ ਕਰੀਬ ਪਰਿਵਾਰ ਰਹਿੰਦੇ ਹਨ ਜਿਨ੍ਹਾਂ ਨੇ ਇਸ ਇਲਾਕੇ ਨੂੰ ਆਬਾਦ ਕੀਤਾ ਹੈ ਤੇ ਜਦੋਂ ਬੀਤੇ ਦਿਨੀਂ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਉਜਾੜਿਆ ਦਿੱਤਾ ਸੀ ਤਾਂ ਉਸ ਵੇਲੇ ਬਾਅਦ 'ਚ ਉੱਥੋਂ ਦੇ ਆਦਿ-ਵਾਸੀ ਇਲਾਕੇ 'ਚ ਰਹਿੰਦੇ ਲੋਕਾਂ ਨੇ ਨਾਅਰੇਬਾਜ਼ੀ ਕੀਤੀ ਸੀ | ਕੁਝ ਲੋਕਾਂ ਨੇ ਇਸ ਬਾਰੇ ਸ਼ਰਾਰਤ ਕੀਤੀ ਸੀ, ਜਿਸ ਕਰਕੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉੱਤਰ ਪ੍ਰਦੇਸ਼ ਦੇ ਪੀਲੀਭੀਤ ਮਾਮਲੇ ਵਿਚ ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com