ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਜਲੰਧਰ - ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਮੁੰਬਈ ਰੋਡ 'ਤੇ ਸ਼ਿਵਪੁਰੀ ਦੇ ਨਾਲ ਪੈਂਦੇ ਸ਼ਿਓਪੁਰ ਦੀ ਤਹਿਸੀਲ ਕਰਹਾਲ ਦੇ ਪਿੰਡਾਂ 'ਚ ਤਿੰਨ ਦਹਾਕੇ ਤੋਂ ਵੱਧ ਸਮੇਂ ਤੋਂ ਰਹਿ ਰਹੇ ਅਬਾਦਕਾਰ ਸਿੱਖ ਪਰਿਵਾਰਾਂ ਨੂੰ ਪ੍ਰਸ਼ਾਸਨ ਨੇ ਜਬਰੀ ਉਜਾੜ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਖੇਤਰ ਵਿਚ ਕਈ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਤੋਂ ਆ ਕੇ ਵਸੇ ਸਿੱਖ ਪਰਿਵਾਰਾਂ ਨੇ ਬੀਆਬਾਨ ਜੰਗਲਾਂ ਨੂੰ ਅਬਾਦ ਕੀਤਾ | ਉੱਘੇ ਪੀੜਤ ਕਿਸਾਨ ਸ: ਗੁਲਜ਼ਾਰ ਸਿੰਘ ਬਾਜਵਾ ਨੇ ਦੱਸਿਆ ਕਿ ਸਿੱਖ ਕਿਸਾਨ ਪਰਿਵਾਰਾਂ ਨੇ ਕੁਝ ਸਰਕਾਰੀ ਜ਼ਮੀਨਾਂ ਨੂੰ ਅਬਾਦ ਕੀਤਾ ਸੀ ਤੇ ਬਾਕੀ ਖੁਦ ਲੋਕਾਂ ਤੋਂ ਲੈ ਕੇ ਜ਼ਮੀਨਾਂ ਅਬਾਦ ਕੀਤੀਆਂ ਸਨ ਤੇ ਘਰ ਬਣਾ ਕੇ ਰਹਿ ਰਹੇ ਸਨ | ਉਨ੍ਹਾਂ ਦੱਸਿਆ ਕਿ ਸਿੱਖ ਕਿਸਾਨਾਂ ਕੋਲ ਬਕਾਇਦਾ ਰਜਿਸਟਰੀਆਂ ਵੀ ਹਨ | ਸ: ਬਾਜਵਾ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਬਿਨਾਂ ਕਿਸੇ ਸੁਣਵਾਈ ਤੇ ਨੋਟਿਸ ਦੇਣ ਦੇ ਪਿੰਡ ਪਟਾਰੀ, ਗੋਥਰਾ, ਪਨਵਾੜਾ ਤੇ ਲਹਿਰੋਨੀ 'ਚ ਵਸੇ ਸਿੱਖਾਂ ਦੇ 9 ਘਰ ਢਾਹ ਦਿੱਤੇ ਅਤੇ 200 ਏਕੜ…
  ਅੰਮ੍ਰਿਤਸਰ - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤਾਂ ਦੇਣ ਦਾ ਸਿਲਸਿਲਾ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ’ਤੇ ਇਸ ਸਬੰਧੀ ਪੱਤਰ ਦੇ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਵੀ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਕੈਬਨਿਟ ਮੰਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।ਸ੍ਰੀ ਅਕਾਲ ਤਖ਼ਤ ’ਤੇ ਇਹ ਪੱਤਰ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ। ਉਨ੍ਹਾਂ ਨੇ ਇਹ ਪੱਤਰ ਜਥੇਦਾਰ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ। ਇਸ ਮੌਕੇ ਭਾਈ ਮਹਿਤਾ ਨੇ ਆਖਿਆ ਕਿ ਕੈਬਨਿਟ ਮੰਤਰੀ ਨੇ ਹਕੂਮਤ ਦੇ ਨਸ਼ੇ ਵਿਚ ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਸ਼ਬਦ ਬੋਲੇ ਹਨ। ਗੁਰੂ ਸਾਹਿਬ ਦੀ ਵਿਅਕਤੀ…
  ਤਿਰੂਵਨੰਤਪੁਰਮ - ਕੇਰਲ ਵਿਧਾਨ ਸਭਾ ਨੇ ਦੇਸ਼ ਭਰ ਵਿੱਚੋਂ ਪਹਿਲ ਕਰਦਿਆਂ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਵਾਪਸ ਲਏ ਜਾਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ। ਗੈਰ-ਭਾਜਪਾ ਸਰਕਾਰਾਂ ਵਾਲੇ ਮੁੱਖ ਮੰਤਰੀਆਂ ਜਿਵੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸੀਏਏ ਲਾਗੂ ਨਹੀਂ ਕਰਨਗੇ ਪਰ ਕੇਰਲ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਸੀਏਏ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਾਉਣ ਲਈ ਵਿਧਾਨਿਕ ਰਸਤਾ ਅਖ਼ਤਿਆਰ ਕੀਤਾ ਹੈ। ਕੇਰਲ ਦੀ ਸੱਤਾਧਾਰੀ ਸੀਪੀਆਈ (ਐੱਮ) ਦੀ ਅਗਵਾਈ ਵਾਲੇ ਐੱਲਡੀਐੱਫ ਅਤੇ ਵਿਰੋਧੀ ਧਿਰ ਕਾਂਗਰਸ ਦੀ ਅਗਵਾਈ ਵਾਲੇ ਯੂਡੀਐੱਫ ਨੇ ਆਪਣੇ ਸਿਆਸੀ ਮੱਤਭੇਦ ਭੁਲਾ ਕੇ ਇੱਕ ਵਾਰ ਫਿਰ ਸੀਏਏ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਇੱਕਠਿਆਂ ਮੋਰਚਾ ਖੋਲ੍ਹਿਆ ਹੈ। ਸੰਸਦ ਦੇ ਵਿਸ਼ੇਸ਼ ਇਜਲਾਸ ਮੌਕੇ ਦੋਵਾਂ ਫਰੰਟਾਂ ਦੇ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕੀਤਾ ਅਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਨਿੰਦਾ ਕੀਤੀ। ਕੇਰਲ ਦੀ 140 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਦੇ ਇਕਲੌਤੇ ਵਿਧਾਇਕ ਨੇ ਮਤੇ ਦਾ ਵਿਰੋਧ ਕਰਦਿਆਂ ਇਸ ਨੂੰ…
  ਬਠਿੰਡਾ - ਗੋਨਿਆਣਾ ਮੰਡੀ ਵਿੱਚ ਬੀਤੇ 15 ਸਾਲਾਂ ਤੋਂ ਇਕ ਆਸ਼ਰਮ ’ਚ ਰਹਿ ਰਹੇ ਆਰੀਆ ਸਮਾਜ ਦੇ ਪ੍ਰਚਾਰਕ ਸਵਾਮੀ ਸੂਰਿਆ ਦੇਵ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਰਿਆ ਦੇਵ ਧਰਮ ਪ੍ਰਚਾਰਕ ਦੇ ਨਾਲ ਡੀਏਵੀ ਸੰਸਥਾਵਾਂ ਦੀ ਦੇਸ਼ ਪੱਧਰੀ ਕਮੇਟੀ ਦੇ ਮੈਂਬਰ ਵੀ ਸਨ ਜਿਨ੍ਹਾਂ ਦਾ ਪ੍ਰਚਾਰ ਹਿੱਤ ਦੇਸ਼-ਵਿਦੇਸ਼ ਆਉਣਾ-ਜਾਣਾ ਲੱਗਿਆ ਰਹਿੰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਸਵਾਮੀ ਸੂਰਿਆ ਦੇਵ ਸਵੇਰ ਵੇਲੇ ਨਾ ਉੱਠੇ। ਆਸ਼ਰਮ ਵਿਚ ਰਹਿ ਰਹੇ ਉਨ੍ਹਾਂ ਦੇ ਭਾਣਜੇ ਰਾਹੁਲ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਕੋਈ ਜਵਾਬ ਨਾ ਮਿਲਿਆ। ਗੋਨਿਆਣਾ ਮੰਡੀ ਦੇ ਮੋਹਤਬਰਾਂ ਅਤੇ ਪੁਲੀਸ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜਿਆ ਗਿਆ ਤਾਂ ਸਵਾਮੀ ਸੂਰਿਆ ਦੇਵ ਕਮਰੇ ਵਿੱਚ ਪੱਖੇ ਨਾਲ ਲਟਕ ਰਹੇ ਸਨ ਜਿਨ੍ਹਾਂ ਨੇ ਪੱਗ ਨਾਲ ਫਾਹਾ ਲਿਆ ਹੋਇਆ ਸੀ। ਮਾਮਲੇ ਦੀ ਜਾਂਚ ਥਾਣਾ ਨੇਹੀਆ ਵਾਲਾ ਦੀ ਪੁਲੀਸ ਅਤੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਕਰ ਰਹੇ ਹਨ। ਡੀਐੱਸਪੀ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਵਾਮੀ ਸੂਰਿਆ ਦੇਵ ਦੇ ਕਮਰੇ ਵਿੱਚ ਕੋਈ ਖ਼ੁਦਕੁਸ਼ੀ ਨੋਟ…
  ਧਮਾਣਾ (ਨੂਰਪੁਰ ਬੇਦੀ) - ਬਲਾਕ ਨੂਰਪੁਰ ਬੇਦੀ ਦੇ ਪਿੰਡ ਧਮਾਣਾ ਸਥਿਤ ਡੇਰਾ ਭਨਿਆਰਾਂ ਵਾਲਾ ਦੇ ਮੁਖੀ ਬਾਬਾ ਪਿਆਰਾ ਸਿੰਘ ਭਨਿਆਰਾਂ ਵਾਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 61 ਵਰ੍ਹਿਆਂ ਦੇ ਸਨ।ਜਾਣਕਾਰੀ ਮੁਤਾਬਕ ਬਾਬਾ ਪਿਆਰਾ ਸਿੰਘ ਨੂੰ ਅੱਜ ਤੜਕੇ ਚਾਰ ਵਜੇ ਛਾਤੀ ’ਚ ਦਰਦ ਹੋਣ ਤੋਂ ਬਾਅਦ ਰੂਪਨਗਰ ਦੇ ਸਾਂਘਾ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਮੈਕਸ ਹਸਪਤਾਲ ਮੁਹਾਲੀ ਰੈਫਰ ਕਰ ਦਿੱਤਾ। ਮੁਹਾਲੀ ਲਿਜਾਂਦਿਆਂ ਖਰੜ ਨੇੜੇ ਉਨ੍ਹਾਂ ਦੀ ਮੌਤ ਹੋ ਗਈ। ਮੈਕਸ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਪਿਆਰਾ ਸਿੰਘ ਨੂੰ ਸਵੇਰੇ ਹਸਪਤਾਲ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਅਨੁਸਾਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਉਹ ਆਪਣੇ ਪਿੱਛੇ ਪਤਨੀ ਤੇ ਤਿੰਨ ਪੁੱਤਰ ਛੱਡ ਗਏ ਹਨ। ਬਾਬਾ ਪਿਆਰਾ ਸਿੰਘ ਦੀ ਮੌਤ ਤੋਂ ਬਾਅਦ ਸ਼ਰਧਾਲੂਆਂ ਵਿੱਚ ਸੋਗ ਹੈ ਅਤੇ ਉਹ ਡੇਰੇ ਪਹੁੰਚਣੇ ਸ਼ੁਰੂ ਹੋ…
  ਲੁਧਿਆਣਾ - ਪੰਜਾਬ ਦੀ ਕਾਂਗਰਸ ਸਰਕਾਰ ਨੇ ਲੁਧਿਆਣਾ ਦੀਆਂ ਸੜਕਾਂ ’ਤੇ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮਾਤਾ ਰਾਣੀ ਚੌਕ ਵਿੱਚ ਭਾਜਪਾ ਦਫ਼ਤਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਭਾਜਪਾ ਦੀਆਂ ਵੰਡ-ਪਾਊ ਕੋਸ਼ਿਸ਼ਾਂ ਖ਼ਿਲਾਫ਼ ਭਾਰਤ ਵਾਸੀਆਂ ਨੂੰ ਇਕਜੁਟ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਐਕਟ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਾਂਗਰਸ ਪਾਰਟੀ ਇਸ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ। ਇਸ ਰੋਸ ਮੁਜ਼ਾਹਰੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਹਾਜ਼ਰ ਸਨ। ਮੁੱਖ ਮੰਤਰੀ…
  ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਵਿੱਚ ਨਗਰ ਕੀਰਤਨ ਸਜਾਉਣ ’ਤੇ ਪੁਲੀਸ ਵੱਲੋਂ ਸਿੱਖ ਸੰਗਤ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਇਸ ਕਾਰਵਾਈ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿੱਚ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਇਸ ਦੌਰਾਨ 55 ਸਿੱਖਾਂ ’ਤੇ ਕੇਸ ਵੀ ਦਰਜ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਨੂੰ ਨਾਦਰਸ਼ਾਹੀ ਫ਼ੈਸਲਾ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸਿੱਖ ਸੰਗਤ ਦੇਸ਼-ਦੁਨੀਆਂ ’ਚ ਗੁਰਪੁਰਬਾਂ ਅਤੇ ਹੋਰ ਇਤਿਹਾਸਕ ਦਿਹਾੜਿਆਂ ਮੌਕੇ ਨਗਰ ਕੀਰਤਨ ਸਜਾ ਕੇ ਸ਼ਰਧਾ ਪ੍ਰਗਟਾਉਂਦੀ ਹੈ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਦੇ…
  ਲੁਧਿਆਣਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਹਰ ਪੱਧਰ ’ਤੇ ਪੈਰਵੀ ਕਰੇਗੀ ਅਤੇ ਜਲਦੀ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਵੱਲੋਂ ਉਸ ਦੀ ਸਜ਼ਾ ਮੁਆਫ਼ੀ ਬਾਰੇ ਪਹਿਲਾਂ ਲਏ ਜਾ ਚੁੱਕੇ ਫ਼ੈਸਲੇ ਨੂੰ ਲਾਗੂ ਕਰਨ ਲਈ ਅਪੀਲ ਕਰਨਗੇ। ਉਨ੍ਹਾਂ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਲੁਧਿਆਣਾ ਸਥਿਤ ਰਿਹਾਇਸ਼ ’ਤੇ ਮੁਲਾਕਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਸੰਜੀਦਗੀ ਨਾਲ ਪੈਰਵੀ ਕਰਦੀ ਰਹੀ ਹੈ ਅਤੇ ਅੱਗੋਂ ਵੀ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਮਾਮਲੇ ਵਿੱਚ ਆਪਣੇ ਫ਼ੈਸਲੇ ਤੋਂ ਬਦਲ ਜਾਣਾ ਹੈਰਾਨੀਜਨਕ ਹੈ, ਜਦਕਿ ਸਜ਼ਾ ਮੁਆਫ਼ੀ ਵਾਲੀ ਸੂਚੀ ਵਿੱਚ ਭਾਈ ਰਾਜੋਆਣਾ ਦਾ ਨਾਂ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ…
  ਅੰਮ੍ਰਿਤਸਰ - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦੀ ਵਾਇਰਲ ਹੋਈ ਵੀਡਿਓ ਦਾ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਇਸ ਸਬੰਧੀ ਦਰਜਨ ਭਰ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ’ਤੇ ਪੱਤਰ ਦੇ ਕੇ ਉਸ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਇਸ ਸਬੰਧੀ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਵੀਡਿਓ ਵਾਇਰਲ ਹੋਈ ਸੀ, ਜਿਸ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਗੁਰੂ ਨਾਨਕ ਦੇਵ ਬਾਰੇ ਮਜ਼ਾਕੀਆ ਸ਼ਬਦ ਵਰਤਦਿਆਂ ਉਨ੍ਹਾਂ ਦੀ ਤਸਵੀਰ ਦੀ ਤੁਲਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗਈ ਸੀ। ਭਾਵੇਂ ਇਹ ਵੀਡਿਓ ਪੁਰਾਣੀ ਹੈ ਪਰ ਇਹ ਅੱਜ-ਕੱਲ੍ਹ ਵਿੱਚ ਹੀ ਸਾਹਮਣੇ ਆਈ ਹੈ।ਇਸ ਸਬੰਧੀ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ’ਤੇ ਇਕ ਮੰਗ ਪੱਤਰ ਸੌਂਪਿਆ ਹੈ ਅਤੇ ਇਸ ਸਬੰਧੀ ਉਸ ਨੂੰ ਸ੍ਰੀ ਅਕਾਲ ਤਖ਼ਤ ਸੱਦ ਕੇ ਗੁਰਮਤਿ ਦੀ ਰੌਸ਼ਨੀ ਵਿਚ ਤਨਖਾਹ ਲਾਉਣ ਦੀ ਮੰਗ ਕੀਤੀ ਹੈ। ਇਹ ਪੱਤਰ ਦੇਣ ਵਾਲੀਆਂ ਜਥੇਬੰਦੀਆਂ ਵਿਚ ਸਿੱਖ ਵਿਰਸਾ ਸੰਭਾਲ ਸੁਧਾਰ ਕਮੇਟੀ, ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ, ਬਾਬਾ ਦੀਪ ਸਿੰਘ…
  ਲਹਿਰਾਗਾਗਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਗੁਰੂ ਨਾਨਕ ਦੇਵ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਲਈ ਮੁਕੱਦਮਾ ਦਰਜ ਕਰਵਾਏਗੀ। ਇੱਥੇ ਜੀਪੀਐੱਫ ਧਰਮਸ਼ਾਲਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਅਕਾਲ ਤਖਤ ਦੇ ਮੁਖ ਜਥੇਦਾਰ ਨੂੰ ਅਪੀਲ ਕਰਨਗੇ ਕਿ ਉਹ ਜੇਲ੍ਹ ਮੰਤਰੀ ਨੂੰ ਅਕਾਲ ਤਖਤ ’ਤੇ ਤਲਬ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਰੰਧਾਵਾ ਨੂੰ ਪੰਜਾਬ ਦੀ ਕੈਬਨਿਟ ’ਚ ਬਾਹਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਕਾਰਵਾਈ ਹਰ ਪੱਖ ਤੋਂ ਨਿੰਦਣਯੋਗ ਹੈ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਲੋਕਾਂ ਨੂੰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਮੌਕੇ ਹਰ ਪਿੰਡ ’ਚ ਇੱਕੋ ਹੀ ਗੁਰੂਘਰ ਬਣਾਉਣਾ ਚਾਹੀਦਾ ਹੈ ਤਾਂ ਜੋ ਪਿੰਡਾਂ ਦੀ ਧੜੇਬੰਦੀ ਖਤਮ ਹੋ ਕੇ ਏਕਾ ਬਣ ਸਕੇ। ਨੇੜਲੇ ਪਿੰਡ ਗਾਗਾ ’ਚ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com