ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਹੌਰ ਗੁਰੂਘਰ ’ਚ ਮਨਾਈ ਮਹਾਰਾਜ ਰਣਜੀਤ ਸਿੰਘ ਦੀ ਬਰਸੀ

    ਲਾਹੌਰ - ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸ. ਗੁਰਮੀਤ ਸਿੰਘ ਬੂਹ, ਡਾ. ਆਮਿਰ ਅਹਿਮਦ ਚੇਅਰਮੈਨ ਈ.ਟੀ.ਪੀ.ਬੀ., ਸ. ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਤਾਰਿਕ ਵਜ਼ੀਰ ਖਾਂ ਸਕੱਤਰ ਈ.ਟੀ.ਪੀ.ਬੀ., ਇਮਰਾਨ ਗੌਂਦਲ ਡਿਪਟੀ ਸਕੱਤਰ ਈ.ਟੀ.ਪੀ.ਬੀ., ਸ. ਮਹਿੰਦਰਪਾਲ ਸਿੰਘ ਪਾਰਲੀਮੈਂਟਰੀ ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
    ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ। ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 ਈ: ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਤੇ ਖ਼ਾਲਸਾਈ ਨਿਸ਼ਾਨ ਝੂਲਾਇਆ।
    ਉਨ੍ਹਾਂ ਆਖਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ, ਪੰਜਾਬੀਅਤ ਤੇ ਸਿੱਖੀ ਦੇ ਵਿਕਾਸ ਲਈ ਇਕ ਅਹਿਮ ਪੜਾਅ ਸੀ ਅਤੇ ਉਨ੍ਹਾਂ ਦੇ ਰਾਜ ਅੰਦਰ ਹਰ ਧਰਮ, ਵਰਗ ਅਤੇ ਫਿਰਕੇ ਦਾ ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਿਆ ਜਾਂਦਾ ਸੀ।
    ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਜਥੇਬੰਦਕ ਸ਼ਕਤੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਮੁੱਖ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਤੀ, ਸਥਿਤੀ ਅਤੇ ਕਾਰਜਸ਼ੈਲੀ ਦੇ ਨਾਲ-ਨਾਲ ਪ੍ਰਾਪਤੀਆਂ ਦਾ ਵੀ ਖੁਲਾਸਾ ਕੀਤਾ।
    ਇਸ ਮੌਕੇ ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ।
    ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਗਏ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਤਿਕਾਰ ਭੇਟ ਕਰਦਿਆਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
    ਇਸ ਸਮੇਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਪਾਕਿਸਤਾਨ ਪੁੱਜੀਆਂ ਸੰਗਤਾਂ ਨੂੰ ਜੀ-ਆਇਆਂ ਆਖਿਆ।
    ਸਮਾਗਮ ਦੌਰਾਨ ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ. ਗੁਰਮੀਤ ਸਿੰਘ ਬੂਹ ਅਤੇ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ, ਜਦਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
    ਇਸ ਮੌਕੇ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਆਪਣੀ ਵੱਡ-ਅਕਾਰੀ ਪੁਸਤਕ ਵੀ ਚੌਧਰੀ ਮੁਹੰਮਦ ਸਰਵਰ ਨੂੰ ਭੇਟ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ, ਸ. ਭਗਤ ਸਿੰਘ ਤੇ ਹੋਰ ਮੌਜੂਦ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com