ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਿੱਟੂ ਹੱਤਿਆ ਕਾਂਡ: ਗੈਂਗਸਟਰਾਂ ਅਤੇ ਖਾੜਕੂ ਜਥੇਬੰਦੀਆਂ ਦਾ ਹੱਥ ਨਹੀਂ

    ਪਟਿਆਲਾ - ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ’ਚ ਕੀਤੀ ਗਈ ਹੱਤਿਆ ਦੇ ਸਬੰਧ ’ਚ ਅਜੇ ਤੱਕ ਕਿਸੇ ਬਾਹਰੀ ਤਾਕਤ ਦਾ ਹੱਥ ਹੋਣ ਦਾ ਖ਼ੁਲਾਸਾ ਨਹੀਂ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ (ਕੈਦੀਆਂ) ਦੀ ਅੱਠ ਦਿਨਾਂ ਤੋਂ ਜਾਰੀ ਪੁੱਛਗਿੱਛ ਦੌਰਾਨ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਕਤਲ ਦੀ ਸਾਜ਼ਿਸ਼ ਇਨ੍ਹਾਂ ਵਿਚੋਂ ਹੀ ਚਾਰ ਮੁਲਜ਼ਮਾਂ ਵੱਲੋਂ ਘੜ੍ਹੀ ਦੱਸੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਵਿਚ ਉਮਰ ਕੈਦੀ ਗੁਰਸੇਵਕ ਸਿੰਘ ਝਿਓਰਹੇੜੀ, ਹਵਾਲਾਤੀ ਮਨਿੰਦਰ ਸਿੰਘ ਭਗੜਾਣਾ, ਲਖਵੀਰ ਸਿੰਘ ਸਲਾਣਾ ਅਤੇ ਕੈਦੀ ਹਰਪ੍ਰੀਤ ਸਿੰਘ ਨਾਗਰਾ ਸਮੇਤ ਹਵਾਲਾਤੀ ਜਸਪ੍ਰੀਤ ਸਿੰਘ ਉਰਫ਼ ਨਿਹਾਲ ਸਿੰਘ ਸ਼ਾਮਲ ਹਨ। ਸੀਆਈਏ ਪਟਿਆਲਾ ’ਚ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੇ ਗਏ ਮੁਲਜ਼ਮਾਂ ਤੋਂ ਸਿਟ ਸਮੇਤ ਹੋਰ ਅਧਿਕਾਰੀ ਵੀ ਪੁੱਛਗਿੱਛ ਕਰ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਘਟਨਾ ਪਿੱਛੇ ਕਿਸੇ ਵੀ ਖਾੜਕੂ ਅਤੇ ਗੈਂਗਸਟਰ ਗੁੱਟ ਸਮੇਤ ਕਿਸੇ ਰਾਜਸੀ ਜਾਂ ਹੋਰ ਵਿਅਕਤੀ ਦਾ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ। ਅਧਿਕਾਰੀਆਂ ਅਨੁਸਾਰ ਬਿੱਟੂ ਦੇ ਜੇਲ੍ਹ ਪੁੱਜਣ ’ਤੇ ਕਤਲ ਦੀ ਵਿਉਂਤਬੰਦੀ ਨਿਹਾਲ ਸਿੰਘ, ਗੁਰਸੇਵਕ ਅਤੇ ਮਨਿੰਦਰ ਨੇ ਨਵੰਬਰ ’ਚ ਕੀਤੀ ਸੀ। ਮਗਰੋਂ ਲਖਵੀਰ ਵੀ ਕਥਿਤ ਰੂਪ ਵਿਚ ਯੋਜਨਾ ਵਿਚ ਸ਼ਾਮਲ ਹੋ ਗਿਆ ਸੀ। ਅਕਤੂਬਰ 2018 ’ਚ ਬਿੱਟੂ ਨੂੰ ਫਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ ਸੀ। ਗੁਰਸੇਵਕ ਨੂੰ ਅਕਤੂਬਰ ’ਚ ਹੀ ਇੱਕ ਕਤਲ ਕੇਸ ਵਿਚ ਉਮਰ ਕੈਦ ਹੋ ਜਾਣ ’ਤੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ, ਜਿਥੋਂ ਕੁਝ ਸਮੇਂ ਬਾਅਦ ਉਸ ਦੀ ਵਾਪਸੀ ਹੋ ਗਈ। ਉਧਰ ਨਵੰਬਰ ’ਚ ਪਰਤੇ ਬਿੱਟੂ ਨੂੰ ਦਸੰਬਰ ’ਚ ਮੁੜ ਫਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਜਨਵਰੀ ’ਚ ਉਸ ਦੀ ਵਾਪਸੀ ਤੋਂ ਪਹਿਲਾਂ ਹੀ ਇਥੋਂ ਨਿਹਾਲ ਸਿੰਘ ਨੂੰ ਮੈਕਸੀਮਮ ਸਕਿਓਰਿਟੀ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਗੁਰਸੇਵਕ ਨੇ ਜਨਵਰੀ ’ਚ ਪੈਰੋਲ ਦੀ ਪੈਰਵੀ ਸ਼ੁਰੂ ਕਰ ਦਿੱਤੀ ਸੀ ਅਤੇ ਉਹ ਮਾਰਚ ਤੋਂ ਮਈ ਤੱਕ ਪੈਰੋਲ ’ਤੇ ਰਿਹਾ। ਜੇਲ੍ਹ ਅਧਿਕਾਰੀਆਂ ਅਨੁਸਾਰ ਬਿੱਟੂ ਸ਼ੁਰੂ ’ਚ ਖੁਦ ਹੀ ਵਧੇਰੇ ਚੌਕਸ ਰਹਿੰਦਾ ਸੀ। ਹਫ਼ਤੇ ਵਿਚ ਇੱੱਕ ਵਾਰ ਹੁੰਦੀ ਬਿੱਟੂ ਦੀ ਮੁਲਾਕਾਤ ਵੀ ਦੁਪਹਿਰੇ ਉਦੋਂ ਕਰਵਾਈ ਜਾਂਦੀ ਸੀ, ਜਦੋਂ ਬਾਕੀ ਸਾਰੇ ਕੈਦੀ ਬੈਰਕਾਂ ਵਿਚ ਬੰਦ ਹੁੰਦੇ ਸਨ। ਬਿੱਟੂ ਸਮੇਤ ਸਾਰੇ ਡੇਰਾ ਪ੍ਰੇਮੀ ਵੱਖਰੀ ਬੈਰਕ ਵਿਚ ਬੰਦ ਸਨ। ਘਟਨਾ ਵਾਲੇ ਦਿਨ ਘਰੋਂ ਆਇਆ ਟੈਲੀਵਿਜ਼ਨ ਲੈਣ ਲਈ ਬਿੱਟੂ ਦਾ ਇੱਕ ਹੋਰ ਪ੍ਰੇਮੀ ਸਮੇਤ ਆਥਣ ਵੇਲੇ ਬੈਰਕ ਵਿਚੋਂ ਨਿਕਲਣਾ ਹੀ ਉਸ ਦੀ ਮੌਤ ਦਾ ਕਾਰਨ ਬਣ ਗਿਆ। ਕਤਲ ’ਚ ਤਿੰਨ ਜਣਿਆਂ ਦੀ ਸਿੱਧੀ ਸ਼ਮੂਲੀਅਤ ਦੱਸੀ ਜਾ ਰਹੀ ਹੈ ਜਦਕਿ ਚੌਥਾ ਜਣਾ ਸਾਧਾਰਨ ਲੜਾਈ ਸਮਝ ਕੇ ਕੋਲ ਪੁੱਜਿਆ ਸੀ। ਕਤਲ ਮੌਕੇ ਭਾਵੇਂ ਨਿਹਾਲ ਹੋਰ ਜੇਲ੍ਹ ਵਿਚ ਸੀ ਪਰ ਸਾਜ਼ਿਸ਼ ਤਹਿਤ ਉਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com