ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਮਰੀਕੀ ਸਿੱਖਾਂ ਨੇ ਕਮਲਾ ਹੈਰਿਸ ਨੂੰ ਮੁਆਫ਼ੀ ਮੰਗਣ ਲਈ ਕਿਹਾ

    ਵਾਸ਼ਿੰਗਟਨ - ਸਿੱਖ ਕਾਰਕੁਨਾਂ ਦੇ ਇਕ ਸਮੂਹ ਨੇ 2011 ਵਿਚ ਧਾਰਮਿਕ ਤੌਰ ’ਤੇ ਪੱਖਪਾਤੀ ਨੀਤੀਆਂ ਦਾ ਬਚਾਅ ਕਰਨ ਲਈ ਡੈਮੋਕਰੈਟ ਕਮਲਾ ਹੈਰਿਸ ਨੂੰ ਇਕ ਆਨਲਾਈਨ ਮੁਹਿੰਮ ਰਾਹੀਂ ਮੁਆਫ਼ੀ ਮੰਗਣ ਲਈ ਕਿਹਾ ਹੈ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਕਮਲਾ ਹੈਰਿਸ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ। ਦੱਸਣਯੋਗ ਹੈ ਕਿ 2011 ਦੇ ਨੇਮਾਂ ਮੁਤਾਬਕ ਜੇਲ੍ਹ ਦੇ ਸੁਰੱਖਿਆ ਕਰਮੀਆਂ ਨੂੰ ਧਾਰਮਿਕ ਕਾਰਨਾਂ ਦੇ ਪੱਖ ਤੋਂ ਵੀ ਦਾੜ੍ਹੀ ਰੱਖਣ ਦੀ ਛੋਟ ਨਹੀਂ ਮਿਲ ਰਹੀ ਸੀ। ਇਕ ਬਿਆਨ ਮੁਤਾਬਕ ਇਨ੍ਹਾਂ ਸਿੱਖ ਕਾਰਕੁਨਾਂ ਨੇ ਦੋਸ਼ ਲਾਇਆ ਹੈ ਕਿ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਹੁੰਦਿਆਂ ਹੈਰਿਸ ਨੇ ਦਾੜ੍ਹੀ ਨਾ ਰੱਖਣ ਦੇਣ ਦੀ ਇਸ ਨੀਤੀ ਦਾ ਬਚਾਅ ਕੀਤਾ ਸੀ। ਨੀਤੀਗਤ ਬਦਲਾਅ ਤੋਂ ਬਗ਼ੈਰ 2011 ਵਿਚ ਜਿਨ੍ਹਾਂ ਕੇਸਾਂ ਦਾ ਨਿਬੇੜਾ ਹੋਇਆ, ਉਨ੍ਹਾਂ ਬਾਰੇ ਅਮਰੀਕੀ ਕਾਨੂੰਨ ਵਿਭਾਗ ਨੂੰ ਸਿਵਲ ਅਧਿਕਾਰ ਮਾਮਲਿਆਂ ਦੀ ਜਾਂਚ ਸ਼ੁਰੂ ਕਰਨੀ ਪਈ। ਕੈਲੀਫੋਰਨੀਆ ਦੇ ਸਿੱਖਾਂ ਦੀ ਲਾਬਿੰਗ ਕਰ ਕੇ ਅਗਲੇ ਸਾਲ ਤੋਂ ਕੰਮ ਵਾਲੀਆਂ ਥਾਵਾਂ ’ਤੇ ਜ਼ਿਆਦਾ ਧਾਰਮਿਕ ਛੋਟ ਦੇਣ ਵਾਲੀ ਨੀਤੀ ਬਣੀ। ਇਸ ਆਨਲਾਈਨ ਪਟੀਸ਼ਨ ਨਾਲ ਜੁੜੇ ਇਕ ਵਕੀਲ ਰਾਜਦੀਪ ਸਿੰਘ ਜੌਲੀ ਨੇ ਕਿਹਾ ਕਿ ਕਮਲਾ ਹੈਰਿਸ ਆਪਣੇ ਵਿਰੋਧੀਆਂ ਨੂੰ ਨਾਗਰਿਕ ਹੱਕਾਂ ’ਤੇ ਭਾਸ਼ਨ ਦੇ ਰਹੀ ਹੈ ਪਰ ਉਨ੍ਹਾਂ ਨੂੰ ਹੁਣ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਦੇ ਰੂਪ ਵਿਚ ਅਮਰੀਕੀ ਸਿੱਖਾਂ ਦੇ ਹੱਕਾਂ ਨਾਲ ਖੇਡਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੈਰਿਸ ਨੇ ਉਸ ਵੇਲੇ ਵੀ ਇਜਾਜ਼ਤ ਨਹੀਂ ਦਿੱਤੀ ਜਦ ਰਾਸ਼ਟਰਪਤੀ ਬਰਾਕ ਓਬਾਮਾ ਇਸ ਪਾਸੇ ਇਤਿਹਾਸਕ ਕਦਮ ਚੁੱਕ ਰਹੇ ਸਨ। ਕਮਲਾ ਹੈਰਿਸ ਦੇ ਮੁਹਿੰਮ ਤਰਜਮਾਨ ਵੱਲੋਂ ਇਨ੍ਹਾਂ ਦੋਸ਼ਾਂ ਬਾਰੇ ਅਜੇ ਕੋਈ ਪ੍ਰਤੀਕਿਰਿਆ ਨਹੀਂ ਆਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com