ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਖਾਲੜਾ ਕੇਸ: ਸਾਬਕਾ ਡੀਐਸਪੀ ਦੀ ਰਿਹਾਈ ’ਤੇ ਰੋਕ

    ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਛੇ ਮਹੀਨੇ ਪਹਿਲਾਂ ਪੈਰੋਲ ਉੱਤੇ ਰਿਹਾਅ ਕੀਤੇ ਜਾਣ ਸਬੰਧੀ ਆਪਣੇ ਹੀ ਇਕਹਿਰੇ ਬੈਂਚ ਦੇ ਹੁਕਮਾਂ ਉੱਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਹਦਾਇਤਾਂ ਪਰਮਜੀਤ ਕੌਰ ਖਾਲੜਾ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਦਿੱਤੀਆਂ ਹਨ। ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।
    ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਅਕਾਲੀ ਦਲ ਦੇ ਮਨੁੱਖੀ ਹੱਕਾਂ ਬਾਰੇ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਧਾਰਾ 120ਬੀ, 364, 302, 34 ਤੇ 201 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਕੇਸ ਦੀ ਜਾਂਚ ਸੀਬੀਆਈ ਨੇ ਕੀਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਨਵੰਬਰ 2005 ਵਿੱਚ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਪਾਲ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਅਪੀਲ ਸਰਕਾਰ ਵੱਲੋਂ ਬਕਾਇਆ ਰੱਖੇ ਜਾਣ ਖ਼ਿਲਾਫ਼ ਹਾਈ ਕੋਰਟ ਦੇ ਇਕਹਿਰੇ ਬੈਂਚ ਵੱਲ ਰੁਖ਼ ਕੀਤਾ ਸੀ। ਪੰਜਾਬ ਸਰਕਾਰ ਨੇ ਉਦੋਂ ਜਸਪਾਲ ਦੀ ਅਰਜ਼ੀ ਨੂੰ ਬਕਾਇਆ ਰੱਖਣ ਪਿੱਛੇ ਤਰਕ ਦਿੱਤਾ ਸੀ ਕਿ ਸੀਬੀਆਈ ਵੱਲੋਂ ਜਾਂਚ-ਪੜਤਾਲ ਕੀਤੇ ਕੇਸਾਂ ਵਿੱਚ ਦੋਸ਼ੀ ਦੀ ਰਿਹਾਈ ਸਬੰਧੀ ਫੈਸਲੇ ਲਈ ਕੇਂਦਰ ਸਰਕਾਰ ਦੀ ਸਹਿਮਤੀ ਲਾਜ਼ਮੀ ਹੁੰਦੀ ਹੈ। ਸਰਕਾਰ ਨੇ ਲਾਜ਼ਮੀ ਪ੍ਰਵਾਨਗੀ ਦੀ ਅਣਹੋਂਦ ਵਿਚ 30 ਅਗਸਤ 2018 ਜਾਰੀ ਪੱਤਰ ਵਿੱਚ ਜਸਪਾਲ ਸਿੰਘ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਤੋਂ ਨਾਂਹ ਕਰ ਦਿੱਤੀ ਸੀ। ਹਾਈ ਕੋਰਟ ਦੇ ਇਕਹਿਰੇ ਬੈਂਚ ਨੇ ਮਗਰੋਂ ਕਿਹਾ ਸੀ ਕਿ ਜੇਕਰ ਸਾਬਕਾ ਡੀਐਸਪੀ ਦੀ ਰਿਹਾਈ ਸਬੰਧੀ ਚਾਰ ਹਫ਼ਤਿਆਂ ਵਿੱਚ ਕੋਈ ਫੈਸਲਾ ਨਹੀਂ ਲਿਆ ਜਾਂਦਾ ਤਾਂ ਉਸ ਨੂੰ ਪੈਰੋਲ ਉੱਤੇ ਆਰਜ਼ੀ ਰਿਹਾਈ ਦੇ ਦਿੱਤੀ ਜਾਵੇ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com