ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੇ ਪੁਲਿਸ ਤੋਂ ਮੰਗਿਆ ਜਵਾਬ

    ਨਵੀਂ ਦਿੱਲੀ  - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਮਾਮਲੇ 'ਚ 33 ਦੋਸ਼ੀਆਂ ਦੀ ਪਟੀਸ਼ਨ 'ਤੇ ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ 23 ਜੁਲਾਈ ਤੱਕ ਜਵਾਬ ਮੰਗਿਆ ਹੈ। ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਦੇ ਨਵੰਬਰ 2018 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ ਪੰਜ-ਪੰਜ ਸਾਲ ਦੀ ਜੇਲ੍ਹ ਦੀ ਸਜ਼ਾ ਦਿੱਤੀ ਗਈ ਹੈ।
    ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤੇ ਹਨ। ਹਾਲਾਂਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਪੁਲਿਸ ਨੂੰ ਜਵਾਬ ਦਾਖ਼ਲ ਕਰਨ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਸੀ। ਦੋਸ਼ੀਆਂ ਨੂੰ 1984 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ ਤਿ੍ਲੋਕਪੁਰੀ ਇਲਾਕੇ 'ਚ ਦੰਗਾ ਕਰਨ, ਮਕਾਨ ਸਾੜਨ ਤੇ ਕਰਫਿਊ ਨੂੰ ਤੋੜਨ ਲਈ ਦਿੱਲੀ ਹਾਈ ਕੋਰਟ ਨੇ ਸਜ਼ਾ ਦਿੱਤੀ ਹੈ। ਵਕੀਲ ਵਿਸ਼ਣੂ ਜੈਨ ਰਾਹੀਂ ਦਾਖ਼ਲ ਪਟੀਸ਼ਨ 'ਚ ਦੋਸ਼ੀਆਂ ਨੇ ਕਈ ਕਾਰਨਾਂ ਕਰਕੇ ਖ਼ੁਦ ਨੂੰ ਬਰੀ ਕੀਤੇ ਜਾਣ ਦੀ ਬੇਨਤੀ ਕੀਤੀ ਹੈ। ਇਸ ਸਿਲਸਿਲੇ 'ਚ 30 ਅਪ੍ਰਰੈਲ ਨੂੰ ਸਬੂਤ ਦੀ ਕਮੀ 'ਚ ਛੱਡੇ ਗਏ ਸੱਤ ਸਹਿ ਮੁਲਜ਼ਮਾਂ ਦਾ ਉਦਾਹਰਣ ਦਿੱਤਾ ਗਿਆ ਹੈ। ਪਟੀਸ਼ਨਕਰਤਾਵਾਂ ਨੇ ਇਸਤਗਾਸਾ ਪੱਖ ਦੇ ਦੋਸ਼ਾਂ ਤੇ ਉਨ੍ਹਾਂ ਦੀ ਜਾਂਚ 'ਤੇ ਸਵਾਲ ਉਠਾਏ ਹਨ। ਪਟੀਸ਼ਨਕਰਤਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਵੀ ਦੋਸ਼ਾਂ ਬਾਰੇ ਕੋਈ ਸਬੂਤ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਵੀ ਬਰੀ ਕੀਤਾ ਜਾਵੇ।
    ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਦੰਗਾ, ਅੱਗਜ਼ਨੀ ਕਰਨ ਤੇ ਕਰਫਿਊ ਤੋੜਨ ਲਈ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ 89 ਲੋਕਾਂ 'ਚੋਂ 70 ਦੀ ਪੰਜ-ਪੰਜ ਸਾਲ ਦੀ ਜੇਲ੍ਹ ਦੀ ਸਜ਼ਾ ਬਣਾਈ ਰੱਖੀ ਸੀ। ਬਾਕੀ ਦੇ 19 'ਚੋਂ 16 ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਸਹੀ, ਜਦਕਿ ਹਾਈ ਕੋਰਟ ਨੇ ਬਾਕੀ ਤਿੰਨ ਦੋਸ਼ੀਆਂ ਦੀ ਅਪੀਲ ਇਸ ਆਧਾਰ 'ਤੇ ਖ਼ਾਰਜ ਕਰ ਦਿੱਤੀ ਸੀ ਕਿਉਂਕਿ ਉਹ ਲਾਪਤਾ ਸਨ। 1984 'ਚ ਹੋਏ ਦੰਗਿਆਂ 'ਚ ਦੇਸ਼ ਭਰ 'ਚ ਕਰੀਬ ਤਿੰਨ ਹਜ਼ਾਰ ਸਿੱਖ ਮਾਰੇ ਗਏ ਸਨ ਜਿਨ੍ਹਾਂ 'ਚੋਂ 2100 ਦੀ ਗਿਣਤੀ ਸਿਰਫ਼ ਦਿੱਲੀ ਦੇ ਲੋਕਾਂ ਦੀ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com