ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਲੋਜ਼ਰ ਰਿਪੋਰਟ ਕੇਂਦਰ ਦਾ ਸਿੱਖ ਕੌਮ 'ਤੇ ਇਕ ਹੋਰ ਹਮਲਾ : ਗਿਆਨੀ ਹਰਨਾਮ ਸਿੰਘ ਖਾਲਸਾ

    ਚੌਕ ਮਹਿਤਾ- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖਲ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਿਖੇ ਇਕ ਪਤਰ 'ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਗਹਿਰੀ ਸਾਜ਼ਿਸ਼ ਤਹਿਤ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇਣ ਪ੍ਰਤੀ ਸੀ ਬੀ ਆਈ ਵਲੋਂ ਜਾਂਚ ਠੱਪ ਕਰਨ ਦਾ ਮਨਸੂਬਾ ਕੇਂਦਰ ਦਾ ਸਿੱਖ ਪੰਥ ਨਾਲ ਇਕ ਹੋਰ ਵਿਤਕਰਾ ਅਤੇ ਬੇਇਨਸਾਫੀ ਹੈ। ਉਹਨਾਂ ਉਕਤ ਨਾਕਾਰਾਤਮਕ ਵਰਤਾਰੇ ਦੀ ਤੁਲਣਾ ਜੂਨ '84 ਦੇ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਨਾਲ ਕੀਤੀ ਅਤੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋ ਰਿਹਾ ਹਮਲਾ ਸਿੱਖ ਕੌਮ ਲਈ ਨਾ ਕਾਬਲੇ ਬਰਦਾਸ਼ਤ ਹੈ। ਉਹਨਾਂ ਕੇਦਰੀ ਮੰਤਰੀ ਨੂੰ ਯਾਦ ਦਿਵਾਇਆ ਕਿ ਸਿੱਖ ਕੌਮ ਨੇ ਘਟ ਗਿਣਤੀ 'ਚ ਹੋਣ ਦੇ ਬਾਵਜੂਦ ਦੇਸ਼ ਦੀ ਅਜਾਦੀ ਲਈ 80 ਫੀਸਦੀ ਹਿਸਾ ਪਾਇਆ, ਪਰ ਕੇਂਦਰ ਸਰਕਾਰਾਂ ਵਲੋਂ ਵਾਅਦੇ ਪੂਰੇ ਕਰਨ ਦੀ ਥਾਂ ਸਗੋਂ ਬਦਲੇ 'ਚ ਸਿੱਖ ਕੌਮ ਦੇ ਹਿਸੇ ਬੇਇਨਾਫੀ ਅਤੇ ਨਮੋਸ਼ੀ ਆਈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਵਰਗੇ ਸੰਵੇਦਣਸ਼ੀਲ ਮਾਮਲੇ ਪ੍ਰਤੀ ਸੀ ਬੀ ਆਈ ਦੇ ਇਕ ਤਰਫਾ ਫੈਸਲੇ ਨਾਲ ਸਮੁਚੀ ਸਿੱਖ ਕੌਮ ਅੰਦਰ ਰੋਸ ਦੀ ਭਾਵਨਾ ਫੈਲ ਚੁਕੀ ਹੈ। ਸੀ ਬੀ ਆਈ ਦੇ ਉਕਤ ਕਦਮ ਨੇ ਸਿੱਖ ਹਿਰਦਿਆਂ ਨੁੰ ਗਹਿਰੀ ਠੇਸ ਪਹੁਚਾਈ ਹੈ, ਸਮੇ ਸਿਰ ਨਾ ਸੰਭਲਿਆ ਤਾਂ ਭਾਰਤੀ ਲੋਕਤੰਤਰ ਪ੍ਰਣਾਲੀ 'ਤੋ ਸਿਖਾਂ ਦਾ ਵਿਸ਼ਵਾਸ ਉਠਣਾ ਸੁਭਾਵਿਕ ਹੈ। ਉਹਨਾਂ ਸਖਤ ਲਹਿਜੇ 'ਚ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕੇਦਰੀ ਏਜੰਸੀ ਬੇਅਦਬੀ ਦੇ ਉਹਨਾਂ ਡੇਰਾ ਪ੍ਰੇਮੀ ਦੋਸ਼ੀਆਂ ਨੂੰ ਠੋਸ ਸਬੂਤਾਂ ਦੀ ਅਣਹੋਣ ਦੇ ਬਹਾਨੇ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਧਾਰਾ 164 ਤਹਿਤ ਅਦਾਲਤ 'ਚ ਇਕਬਾਲੀਆ ਬਿਆਨ ਦਰਜ਼ ਕਰਾਉਦਿਆਂ ਆਪਣੇ ਗੁਨਾਹ ਕਬੂਲ ਕਰ ਚੁੱਕੇ ਹਨ। ਉਹਨਾਂ ਕੇਦਰ ਸਰਕਾਰ ਨੂੰ ਬੇਅਦਬੀ ਦੇ ਮਾਮਲੇ 'ਤੇ ਸਿਆਸਤ ਨਾ ਕਰਨ ਦੀ ਸਲਾਹ ਦਿਤੀ ਅਤੇ ਕੇਦਰੀ ਗ੍ਰਹਿ ਮੰਤਰੀ ਨੂੰ ਉਕਤ ਮਾਮਲੇ 'ਚ ਦਖਲ ਦਿੰਦਿਆਂ ਬੇਅਦਬੀ ਦੇ ਦੋਸ਼ੀਆਂ ਨੂੰ ਆਪਣੇ ਅੰਜਾਮ ਤੱਕ ਪਹੁੰਚਾਉਣ ਲਈ ਜਾਂਚ ਮੁਕੰਮਲ ਕਰਵਾਉਣ ਲਈ ਕਿਹਾ। ਉਥੇ ਹੀ ਪੰਜਾਬ ਸਰਕਾਰ ਨੂੰ ਵੀ ਆਪਣੇ ਪਧਰ 'ਤੇ ਜਾਂਚ ਜਾਰੀ ਰਖਦਿਆਂ ਤਸੱਲੀ ਬਖਸ਼ ਸਿੱਟਿਆਂ ਅਤੇ ਸੱਚ ਲੋਕਾਂ ਦੇ ਸਾਹਮਣੇ ਲੈ ਕੇ ਆਉਂਿਦਆਂ ਤਮਾਮ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਬੇਅਦਬੀ ਵਰਗੇ ਘਿਨੌਣੇ ਅਪਰਾਧ ਦੇ ਦੋਸ਼ੀਆਂ ਦਾ ਪਰਦਾ ਫਾਸ਼ ਹੋਣਾ ਜਰੂਰੀ ਹੈ । ਉਹਨਾਂ ਚਿਤਾਵਣਾ ਦਿੰਦਿਆਂ ਕਿਹਾ ਕਿ ਘਟਨਾਵਾਂ ਦਾ ਇਨਸਾਫ ਨਾ ਮਿਲਿਆ ਤਾਂ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਜੈਬ ਸਿੰਘ ਅਭਿਆਸੀ ਮੈਬਰ ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਕਮੇਟੀ, ਗਿਆਨੀ ਪਰਵਿੰਦਰਪਾਲ ਸਿੰਘ ਬੁਟਰ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਜਥੇ: ਸੁਖਦੇਵ ਸਿੰਘ ਅਨੰਦਪੁਰ ਅਤੇ ਪ੍ਰੋ: ਸਰਚਾਂਦ ਸਿੰਘ ਮੌਜੂਦ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com