ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀਆਂ ਦੇ ਕੇਸਾਂ ਵਿਚਲੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਬੇਗੁਨਾਹ ਦੱਸਣ ਨੇ ਕੀਤਾ ਸਭ ਨੂੰ ਹੱਕਾ ਬੱਕਾ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਹੁਰਮਤੀ ਦੇ ਕੇਸਾਂ ਵਿਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਦੋਸ਼ੀ ਪਾਏ ਗਏ ਡੇਰਾ ਸਮਰਥਕਾਂ ਨੂੰ ਕਲੀਨ ਚਿੱਟ ਦੇਣ ਦਾ ਸਮਰਥਨ ਕਰਨ ਤੇ ਉਨ੍ਹਾਂ ਨੂੰ ਨਿਰਦੋਸ਼ ਦੱਸਦਿਆਂ ਉਨ੍ਹਾਂ ਦੀਆਂ ਗਿ੍ਫ਼ਤਾਰੀਆਂ ਨੂੰ ਵੀ ਗ਼ਲਤ ਕਹਿੰਦਿਆਂ ਪੰਜਾਬ ਸਰਕਾਰ 'ਤੇ ਇਹ ਜਾਂਚ ਚੋਣਾਂ ਜਿੱਤਣ ਦੇ ਮੰਤਵ ਨਾਲ ਕਰਵਾਏ ਜਾਣ ਦੇ ਦੋਸ਼ਾਂ ਨੇ ਸਿੱਖ ਹਲਕਿਆਂ ਨੂੰ ਹੱਕਾ ਬੱਕਾ ਕਰ ਦਿੱਤਾ ਹੈ | ਦਿਲਚਸਪ ਗੱਲ ਇਹ ਹੈ ਕਿ ਉਕਤ ਜਾਂਚ ਟੀਮ ਵਲੋਂ ਜੂਨ 2018 ਦੌਰਾਨ ਜਦੋਂ ਉਕਤ ਦੋਸ਼ੀਆਂ ਨੂੰ ਨਾਮਜ਼ਦ ਕਰਦਿਆਂ ਗਿ੍ਫ਼ਤਾਰ ਕੀਤਾ ਸੀ ਤਾਂ ਉਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਇਹ ਕਹਿ ਕੇ ਆਪਣੀ ਪਿੱਠ ਥਾਪੜਦੇ ਰਹੇ ਕਿ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦਾ ਉਨ੍ਹਾਂ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਗਠਨ ਕੀਤਾ ਗਿਆ ਸੀ ਲੇਕਿਨ ਸੀ.ਬੀ.ਆਈ. ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਇਕ ਹੰਗਾਮੀ ਮੀਟਿੰਗ ਕਰਕੇ ਸੀ.ਬੀ.ਆਈ. ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਤੇ ਅਦਾਲਤੀ ਚਾਰਾਜੋਈ ਕਰਨ ਦਾ ਵੀ ਐਲਾਨ ਕੀਤਾ ਸੀ ਪ੍ਰੰਤੂ ਹੁਣ ਅਚਾਨਕ ਹੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਠੀਕ ਠਹਿਰਾਉਣਾ ਤੇ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਨੂੰ ਸਿਆਸੀ ਰੰਗਤ ਦੇਣਾ ਸਾਰਿਆਂ ਲਈ ਹੈਰਾਨੀ ਦਾ ਮੁੱਦਾ ਬਣਿਆ ਹੋਇਆ ਹੈ | ਦਿਲਚਸਪ ਗੱਲ ਇਹ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਦੇ ਨਾਲ ਹੀ ਗੁਰੂਸਰ ਭਗਤਾ ਤੇ ਮਲਕੇ ਵਿਖੇ ਵੀ ਅੰਗ ਖਿਡਾਉਣ ਤੇ ਬੇਹੁਰਮਤੀ ਦੀਆਂ ਘਟਨਾਵਾਂ ਹੋਈਆਂ ਸਨ ਤੇ ਉਨ੍ਹਾਂ ਵਿਚ ਵੀ ਖੱਟੜਾ ਦੀ ਵਿਸ਼ੇਸ਼ ਜਾਂਚ ਟੀਮ ਨੇ ਹੀ ਦੋਸ਼ੀ ਕਾਬੂ ਕੀਤੇ ਸਨ, ਕਿਉਂਕਿ ਇਹ ਸਾਰੀਆਂ ਘਟਨਾਵਾਂ ਕੋਈ 20 ਕਿੱਲੋਮੀਟਰ ਦੇ ਖੇਤਰ ਵਿਚ ਹੋਈਆਂ ਸਨ ਤੇ ਇਨ੍ਹਾਂ ਦੇ ਸਾਜ਼ਿਸ਼ਕਾਰ ਵੀ ਕਥਿਤ ਤੌਰ 'ਤੇ ਇਕੋ ਡੇਰੇ ਨਾਲ ਸਬੰਧਿਤ ਦੱਸੇ ਜਾ ਰਹੇ ਸਨ | ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਘਟਨਾਵਾਂ ਲਈ ਬਿੱਟੂ ਵਲੋਂ ਜਿਵੇਂ ਅਦਾਲਤ ਸਾਹਮਣੇ ਇਕਬਾਲੀਆ ਬਿਆਨ ਦਿੱਤਾ ਗਿਆ ਉਸੇ ਤਰ੍ਹਾਂ ਮਲਕੇ ਤੇ ਗੁਰੂਸਰ ਭਗਤਾ ਦੀਆਂ ਘਟਨਾਵਾਂ ਲਈ ਫੜੇ ਗਏ ਦੋਸ਼ੀਆਂ ਵਲੋਂ ਅਦਾਲਤ ਸਾਹਮਣੇ ਇਕਬਾਲੀਆ ਬਿਆਨ ਦਿੱਤੇ ਸਨ ਤੇ ਉਨ੍ਹਾਂ ਦੋਨਾਂ ਘਟਨਾਵਾਂ ਸਬੰਧੀ ਚਲਾਨ ਪੇਸ਼ ਹੋਣ ਤੋਂ ਬਾਅਦ ਅਦਾਲਤ ਵਲੋਂ ਦੋਸ਼ ਵੀ ਆਇਦ ਕਰ ਦਿੱਤੇ ਗਏ ਹਨ, ਕਿਉਂਕਿ ਉਹ ਕੇਸ ਸੀ.ਬੀ.ਆਈ. ਨੂੰ ਨਹੀਂ ਦਿੱਤੇ ਗਏ ਸਨ ਲੇਕਿਨ ਸੀ.ਬੀ.ਆਈ. ਨੂੰ ਦਿੱਤੇ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਕੇਸਾਂ ਵਿਚ ਉਸੇ ਜਾਂਚ ਟੀਮ ਵਲੋਂ ਕੀਤੀ ਗਈ ਕਾਰਵਾਈ ਜਿਸ ਲਈ ਜਾਂਚ ਟੀਮ ਵਲੋਂ ਲੋੜੀਂਦੇ ਸਬੂਤਾਂ ਵਜੋਂ ਘਟਨਾਵਾਂ 'ਚ ਵਰਤੇ ਗਏ ਮੋਟਰਸਾਈਕਲ, ਕਾਰ ਤੇ ਕਈ ਹੋਰ ਸਾਜੋ-ਸਾਮਾਨ ਕਾਬੂ ਕਰਨ ਤੋਂ ਇਲਾਵਾ ਕਥਿਤ ਦੋਸ਼ੀ ਵਲੋਂ ਅਦਾਲਤ ਸਾਹਮਣੇ ਦਿੱਤੇ ਇਕਬਾਲੀਆ ਬਿਆਨ ਨੂੰ ਵੀ ਸੀ.ਬੀ.ਆਈ. ਵਲੋਂ ਕਿਉਂ ਅਤੇ ਕਿਵੇਂ ਰੱਦ ਕਰ ਦਿੱਤਾ ਗਿਆ ਉਸ 'ਤੇ ਕਿੰਤੂ ਪ੍ਰੰਤੂ ਕਰਨ ਦੀ ਥਾਂ
    ਅਕਾਲੀ ਦਲ ਦੇ ਪ੍ਰਧਾਨ ਖੁੱਲ੍ਹ ਕੇ ਡੇਰੇ ਦੇ ਸਮਰਥਨ 'ਚ ਕਿਉਂ ਆ ਗਏ ਇਹ ਸਾਰਿਆਂ ਲਈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸੇ ਦੌਰਾਨ ਅੱਜ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇੱਥੋਂ ਜਾਰੀ ਇਕ ਬਿਆਨ ਵਿਚ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਡੇਰਾ ਪ੍ਰੇਮੀਆਂ ਦੀ ਬੋਲੀ ਬੋਲ ਰਹੇ ਹਨ ਤੇ ਉਨ੍ਹਾਂ ਨੂੰ ਡੇਰਾ ਪ੍ਰੇਮੀਆਂ ਲਈ ਹੇਜ ਜਤਾਉਣ ਦੀ ਥਾਂ ਬੇਅਦਬੀਆਂ ਦੇ ਦੋਸ਼ੀਆਂ ਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਚਾਰਾਜੋਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਡੇਰਾ ਪ੍ਰੇਮੀਆਂ ਦੇ ਹੱਕ ਵਿਚ ਇਸ ਤਰ੍ਹਾਂ ਬੋਲ ਰਹੇ ਹਨ ਜਿਵੇਂ ਉਹ ਡੇਰਾ ਪ੍ਰੇਮੀ ਹੋਣ ਜਾਂ ਅਕਾਲੀ ਦਲ ਦਾ ਡੇਰੇ ਨਾਲ ਗੱਠਜੋੜ ਹੋਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਸੀ.ਬੀ.ਆਈ. ਕਲੋਜ਼ਰ ਰਿਪੋਰਟ ਦਾ ਵਿਰੋਧ ਦਾ ਡਰਾਮਾ ਕਰਨ ਤੋਂ ਬਾਅਦ ਹੁਣ ਡੇਰਾ ਪ੍ਰੇਮੀਆਂ ਦੇ ਹੱਕ ਵਿਚ ਬੋਲ ਕੇ ਇਕ ਹੋਰ ਨਵਾਂ ਡਰਾਮਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਜਿਸ ਵਿਚ ਬਾਦਲ ਭਾਈਵਾਲ ਹਨ ਨਹੀਂ ਚਾਹੁੰਦੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਕਿਉਂਕਿ ਉਨ੍ਹਾਂ ਦੀ ਟੇਕ ਡੇਰਾ ਪ੍ਰੇਮੀਆਂ ਦੀਆਂ ਵੋਟਾਂ 'ਤੇ ਲੱਗੀ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com