ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਾਨਪੁਰ ਕਤਲੇਆਮ: ਦਿੱਲੀ ਗੁਰਦੁਆਰਾ ਕਮੇਟੀ ਦਾਇਰ ਕਰੇਗੀ ਨਵੀਂ ਪਟੀਸ਼ਨ

    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਨਵੀਂ ਅਰਜ਼ੀ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਇਨ੍ਹਾਂ ਕੇਸਾਂ ਦੀ ਮੁੜ ਪੜਤਾਲ ਲਈ ਗਠਿਤ ਕੀਤੀ ਗਈ ਐੱਸਆਈਟੀ ਵੱਲੋਂ ਛੇ ਮਹੀਨਿਆਂ ਵਿਚ ਕੀਤੇ ਕੰਮਕਾਜ ਦੀ ਪ੍ਰਗਤੀ ਰਿਪੋਰਟ ਮੰਗੀ ਜਾਵੇਗੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਇਹ ਅਰਜ਼ੀ ਸੋਮਵਾਰ ਨੂੰ ਦਾਖ਼ਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਕੁਝ ਰਿਪੋਰਟਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਨਾਲ ਸਬੰਧਤ ਕਈ ਕੇਸਾਂ ਦੇ ਸਬੂਤ/ਕੇਸ ਰਿਕਾਰਡ ਜਾਣਬੁੱਝ ਕੇ ਨਸ਼ਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਪੁਲੀਸ ਨੇ ਐੱਸਆਈਟੀ ਵੱਲੋਂ ਰਿਕਾਰਡ ਮੰਗਣ ’ਤੇ ਬੜੇ ਹੈਰਾਨੀਜਨਕ ਢੰਗ ਨਾਲ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਵੀਂ ਅਰਜ਼ੀ ਦਾਇਰ ਕਰ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਜਾਵੇਗੀ ਕਿ ਐੱਸਆਈਟੀ ਵੱਲੋਂ ਕੀਤੇ ਕੰਮ ਦਾ ਸਾਰਾ ਰਿਕਾਰਡ ਤਲਬ ਕੀਤਾ ਜਾਵੇ ਤੇ ਦੱਸਿਆ ਜਾਵੇ ਕਿ ਇਸ ਨੇ ਕਿੰਨੇ ਅਤੇ ਕਿਹੜੇ ਕੇਸ ਮੁੜ ਖੋਲ੍ਹੇ ਹਨ। ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਨਿਆਂ ਦੀ ਕਾਨੂੰਨੀ ਲੜਾਈ ਲੜ ਰਹੀ ਹੈ ਤੇ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿੱਥੇ ਕਿਸ ਪਾਰਟੀ ਦੀ ਸਰਕਾਰ ਹੈ।
    ਦੋ ਦਰਜਨ ਤੋਂ ਵੱਧ ਕੇਸਾਂ ਵਿਚ ਐੱਫਆਈਆਰ ਗਾਇਬ ਹਨ, 32 ਹੋਰ ਕੇਸਾਂ ਵਿਚ ਐੱਫਆਈਆਰ ਨਸ਼ਟ ਕਰ ਦਿੱਤੀਆਂ ਗਈਆਂ ਹਨ ਅਤੇ 34 ਕੇਸਾਂ ਵਿਚ ਸਬੰਧਤ ਦਸਤਾਵੇਜ਼ ਹੀ ਲਾਪਤਾ ਹਨ। ਸਿਰਸਾ ਨੇ ਕਿਹਾ ਕਿ ਕਾਨਪੁਰ ਸਿੱਖ ਕਤਲੇਆਮ ਦੇ ਸਬੰਧ ’ਚ 1100 ਕੇਸ ਦਰਜ ਕੀਤੇ ਗਏ ਸਨ ਜਿਨ੍ਹਾਂ ਵਿਚ ਕਤਲ, ਲੁੱਟਮਾਰ ਅਤੇ ਹਰ ਤਰ੍ਹਾਂ ਦੀ ਹਿੰਸਾ ਦੇ ਕੇਸ ਸ਼ਾਮਲ ਸਨ। 125 ਤਾਂ ਕਤਲ ਕੇਸ ਸਨ ਜੋ ਧਾਰਾ 302 ਤਹਿਤ ਦਰਜ ਹੋਏ ਸਨ ਪਰ ਇਕ ਵਿਚ ਵੀ ਗ੍ਰਿਫ਼ਤਾਰੀ ਨਹੀਂ ਹੋਈ, ਕੇਸ ਚਲਾਨ ਪੇਸ਼ ਨਹੀਂ ਕੀਤਾ ਗਿਆ।

     

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com