ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰਦੁਆਰਾ ਕਮੇਟੀਆਂ ਦੇ ਕਰੋੜਾਂ ਰੁਪਏ ਪੀਐਮਸੀ ਬੈਂਕ ’ਚ ਫਸੇ

    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੂੰ ਪੀਐਮਸੀ ਬੈਂਕ ਨੂੰ ਤੁਰੰਤ ਆਪਣੇ ਅਧੀਨ ਲੈ ਲੋਕਾਂ ਦੀ ਰਾਸ਼ੀ ਵਾਪਸ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ। ਅੱਜ ਇੱਥੇ ਵੱਖ-ਵੱਖ ਸਿੰਘ ਸਭਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਹੋਰ ਅਹੁਦੇਦਾਰਾਂ ਨਾਲ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਲੋਕਾਂ ਨੇ, ਖਾਸ ਤੌਰ ’ਤੇ ਮੁੰਬਈ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪੀਐਮਸੀ ਬੈਂਕ ਵਿਚ ਪੈਸਾ ਇਸ ਲਈ ਜਮ੍ਹਾਂ ਕਰਵਾਇਆ ਸੀ ਕਿਉਂਕਿ ਉਸ ਕੋਲ ਆਰਬੀਆਈ ਦਾ ਲਾਇਸੈਂਸ ਸੀ ਅਤੇ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਲੋਕਾਂ ਵੱਲੋਂ ਜਮ੍ਹਾਂ ਕਰਵਾਏ ਹਜ਼ਾਰਾਂ ਕਰੋੜਾਂ ਰੁਪਏ ਬੈਂਕ ਦੇ ਚੇਅਰਮੈਨ, ਮੈਨੈਜਿੰਗ ਡਾਇਰੈਕਟਰ, ਹੋਰ ਡਾਇਰੈਕਟਰਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਐਸ਼ੋ-ਆਰਾਮ, ਬੇਸ਼ਕੀਮਤੀ ਕਾਰਾਂ, ਹਵਾਈ ਜਹਾਜ਼ਾਂ, ਘਰ, ਘੜੀਆਂ ਤੇ ਹੋਰ ਵਸਤਾਂ ਖਰੀਦਣ ’ਤੇ ਉਡਾ ਦਿੱਤੇ। ਅਜਿਹਾ ਕਰਨ ਲਈ ਉਨ੍ਹਾਂ ਆਪਣੇ ਹੀ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਵਾਲੀਆਂ ਕੰਪਨੀਆਂ ਬਣਾ ਕੇ ਉਨ੍ਹਾਂ ਨੂੰ ਕਰਜ਼ਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੰਗ ਵਧਾਵਨ ਅਤੇ ਰਾਕੇਸ਼ ਵਧਾਵਨ ਨੇ ਐੱਚਡੀਆਈਐਲ ਕੰਪਨੀ ਬਣਾ ਕੇ 6,226 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਜੋ ਕਿ ਬੈਂਕ ਦੀ ਕੁੱਲ ਪੂੰਜੀ ਦਾ 70 ਫ਼ੀਸਦੀ ਬਣਦਾ ਹੈ। ਗੁਰਦੁਆਰਾ ਕਮੇਟੀਆਂ ਦੇ 100 ਕਰੋੜ ਰੁਪਏ ਬੈਂਕ ਵਿਚ ਜਮ੍ਹਾਂ ਹਨ ਤੇ ਕਿਹਾ ਜਾ ਰਿਹਾ ਹੈ ਕਿ 25-25 ਹਜ਼ਾਰ ਰੁਪਏ ਹੁਣ ਕਢਵਾ ਲਏ ਜਾਣ ਤੇ ਬਾਕੀ ਛੇ ਮਹੀਨੇ ਬਾਅਦ ਮਿਲਣਗੇ ਜਦਕਿ ਗੁਰਦੁਆਰਿਆਂ ਵਿਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕੀਤੇ ਜਾਣੇ ਹਨ। ਸਿਰਸਾ ਨੇ ਕਿਹਾ ਕਿ ਪੈਸੇ ਵਾਪਸ ਲੈਣ ਲਈ ਵਿੱਤ ਸਕੱਤਰ ਸਮੇਤ ਹਰ ਪੱਧਰ ਦੇ ਅਧਿਕਾਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਬੀਆਈ ਜਨਤਕ ਸੂਚਨਾ ਜਾਰੀ ਕਰਕੇ ਲੋਕਾਂ ਨੂੰ ਭਰੋਸਾ ਦੇਵੇ ਕਿ ਪੈਸਾ ਸੁਰੱਖਿਅਤ ਹੈ ਤੇ ਦੁਰਵਰਤੋਂ ਕਰਨ ਵਾਲਿਆਂ ਦੀ ਜਾਇਦਾਦ ਤੁਰੰਤ ਕੁਰਕ ਕੀਤੀ ਜਾਵੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com