ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਸਿੱਖਾਂ ਦਾ ਮੱਕਾ: ਇਮਰਾਨ ਖ਼ਾਨ

    ਅੰਮਿ੍ਤਸਰ - ਪਿਛਲੇ 72 ਵਰਿ੍ਹਆਂ ਤੋਂ ਸੰਸਾਰ ਭਰ ਦੀ ਨਾਨਕ ਨਾਮ ਲੇਵਾ ਸੰਗਤ ਤੇ ਵਿਸ਼ੇਸ਼ ਤੌਰ 'ਤੇ ਸਿੱਖ ਕੌਮ ਵਲੋਂ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਅਕਾਲ ਪੁਰਖ ਦੇ ਹਜ਼ੂਰ 'ਚ ਨਿੱਤ ਕੀਤੀ ਜਾ ਰਹੀ ਅਰਦਾਸ ਅੱਜ ਉਸ ਵੇਲੇ ਪੂਰੀ ਹੋਈ ਜਦੋਂ ਭਾਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਲੋਂ ਇਮਰਾਨ ਖ਼ਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਿਸ ਦੇ ਬਾਅਦ ਹੁਣ ਸੰਗਤ ਬਿਨਾਂ ਵੀਜ਼ਾ ਸਰਹੱਦ ਪਾਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ | ਪਾਕਿ ਵਲੋਂ ਲਾਂਘੇ ਦੇ ਉਦਘਾਟਨ ਸਮਾਰੋਹ ਮੌਕੇ ਆਪਣੇ ਸੰਬੋਧਨ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸਾਲ ਪਹਿਲਾਂ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਪਾਕਿ ਦੇ ਜ਼ਿਲ੍ਹਾ ਨਾਰੋਵਾਲ 'ਚ ਸਥਾਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਸਿੱਖ ਕੌਮ ਲਈ ਕੀ ਮਹੱਤਤਾ ਹੈ ਪਰ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਰੋਹ 'ਚ ਪਹੁੰਚੇ ਭਾਰਤੀ ਸਿਆਸੀ ਆਗੂ ਤੇ ਸਾਬਕਾ ਕਿ੍ਕਟਰ ਨਵਜੋਤ ਸਿੰਘ ਸਿੱਧੂ ਨੇ ਉਕਤ ਅਸਥਾਨ ਦੀ ਮਹੱਤਤਾ ਦੱਸੀ ਤਾਂ ਉਨ੍ਹਾਂ ਨਿਸਚਾ ਕੀਤਾ ਕਿ ਉਹ ਸਿੱਖ ਕੌਮ ਨੂੰ ਇਹ ਤੋਹਫ਼ਾ ਜ਼ਰੂਰ ਭੇਟ ਕਰਨਗੇ | ਉਨ੍ਹਾਂ ਕਿਹਾ ਕਿ ਮੈਂ ਮੁਸਲਮਾਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਸ ਤਰ੍ਹਾਂ ਨਾਲ ਉਹ ਮਦੀਨਾ ਨੂੰ 4-5 ਕਿੱਲੋਮੀਟਰ ਦੂਰ ਤੋਂ ਵੇਖ ਸਕਣ ਪਰ ਕੋਲ ਜਾਣ ਦੀ ਇਜਾਜ਼ਤ ਨਾ ਹੋਵੇ ਤਾਂ ਉਨ੍ਹਾਂ ਦੇ ਦਿਲ-ਦਿਮਾਗ 'ਤੇ ਇਸ ਦਾ ਜੋ ਅਸਰ ਹੋਵੇਗਾ ਸਿੱਖ ਕੌਮ 'ਤੇ ਉਹੀ ਅਸਰ 72 ਵਰਿ੍ਹਆਂ ਤੋਂ ਸਰਹੱਦ ਪਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਹੋ ਰਿਹਾ ਸੀ | ਉਨ੍ਹਾਂ ਲਾਂਘੇ ਦੀ ਉਸਾਰੀ ਕਰਵਾਉਣ ਵਾਲੀ ਫ਼ਰੰਟੀਅਰ ਵਰਕਰਜ਼ ਆਰਗੇਨਾਈਜ਼ੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਕਦੇ ਵੀ ਸੋਚ ਨਹੀਂ ਸਕਦੇ ਸਨ ਕਿ ਕਈ ਵਰਿ੍ਹਆਂ 'ਚ ਮੁਕੰਮਲ ਹੋਣ ਵਾਲਾ ਉਸਾਰੀ ਦਾ ਇਹ ਆਲੀਸ਼ਾਨ ਕੰਮ ਸਿਰਫ਼ 11 ਮਹੀਨਿਆਂ 'ਚ ਮੁਕੰਮਲ ਕਰ ਲਿਆ ਜਾਵੇਗਾ | ਕਸ਼ਮੀਰ ਦੀ ਆਜ਼ਾਦੀ ਤੇ ਕਸ਼ਮੀਰੀਆਂ ਦੇ ਹੱਕਾਂ ਦੀ ਦੁਹਾਈ ਦਿੰਦਿਆਂ ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਭਾਰਤ ਕਸ਼ਮੀਰ ਨੂੰ ਆਜ਼ਾਦ ਕਰਕੇ ਪਾਕਿਸਤਾਨ ਨਾਲ ਚੰਗੇ ਮਾਹੌਲ 'ਚ ਬੈਠ ਕੇ ਗੱਲਬਾਤ ਕਰੇ ਤਾਂ ਇਸ ਨਾਲ ਦੋਵਾਂ ਮੁਲਕਾਂ ਦੀ ਨਫ਼ਰਤ ਹਮੇਸ਼ਾ ਲਈ ਖ਼ਤਮ ਹੋ ਜਾਵੇਗੀ ਅਤੇ ਦੋਵਾਂ ਮੁਲਕਾਂ 'ਚ ਵਪਾਰਕ ਤੇ ਭਾਈਚਾਰਕ ਸਾਂਝ ਵਧੇਗੀ | ਉਨ੍ਹਾਂ ਫ਼ਰਾਂਸ ਤੇ ਜਰਮਨੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਈ ਵਰਿ੍ਹਆਂ ਦੀ ਜੰਗ ਬਾਅਦ ਜੇਕਰ ਫਰਾਂਸ ਤੇ ਜਰਮਨੀ ਇਕੱਠੇ ਹੋ ਸਕਦੇ ਹਨ ਤਾਂ ਆਪਸੀ ਗੱਲਬਾਤ ਤੇ ਮਸਲੇ ਸੁਲਝਾਉਣ ਨਾਲ ਭਾਰਤ ਤੇ ਪਾਕਿਸਤਾਨ ਵਿਚਲੇ ਸਾਰੇ ਮਸਲੇ ਵੀ ਖ਼ਤਮ ਹੋ ਸਕਦੇ ਹਨ ਤੇ ਦੋਵੇਂ ਮੁਲਕ ਜਲਦ ਇਕੱਠੇ ਹੋ ਜਾਣਗੇ |
    ਨਵਜੋਤ ਸਿੰਘ ਸਿੱਧੂ ਨੇ ਸ਼ਾਇਰਾਨਾ ਅੰਦਾਜ਼ 'ਚ ਪਾਕਿ ਪ੍ਰਧਾਨ ਮੰਤਰੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹਦਿਆਂ ਕਿਹਾ ਕਿ ਇਮਰਾਨ ਖ਼ਾਨ ਨੇ ਜੋ ਇਤਿਹਾਸ ਸਿਰਜਿਆ ਹੈ ਉਸ ਨਾਲ ਪੂਰੀ ਸਿੱਖ ਕੌਮ ਉਨ੍ਹਾਂ ਦੀ ਧੰਨਵਾਦੀ ਹੈ | ਉਨ੍ਹਾਂ ਕਿਹਾ ਕਿ ਜਿਸ ਅਸਥਾਨ ਦੇ ਸਿੱਖ 72 ਵਰਿ੍ਹਆਂ ਤੋਂ ਚਾਰ ਕਿੱਲੋਮੀਟਰ ਦੂਰ ਤੋਂ ਪੱਬਾਂ ਭਾਰ ਖੜ੍ਹੇ ਹੋ ਕੇ ਦਰਸ਼ਨ ਕਰਦੇ ਆ ਰਹੇ ਸਨ ਇਮਰਾਨ ਖ਼ਾਨ ਨੇ ਉੱਥੋਂ ਸਰਹੱਦੀ ਬੰਦਿਸ਼ਾਂ ਖ਼ਤਮ ਕਰ ਕੇ ਸਿੱਖ ਕੌਮ ਦਾ ਦਿਲ ਹਮੇਸ਼ਾ ਲਈ ਜਿੱਤ ਲਿਆ ਹੈ | ਉਨ੍ਹਾਂ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਇਸ ਮੌਕੇ ਧੰਨਵਾਦ ਕੀਤਾ | ਉਨ੍ਹਾਂ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਪਾਈ 'ਜੱਫੀ' ਬਾਰੇ ਕਿਹਾ ਕਿ ਉਨ੍ਹਾਂ ਜੱਫ਼ੀ ਤਾਂ ਸਿਰਫ਼ ਬਾਜਵਾ ਨੂੰ ਪਾਈ ਸੀ ਪਰ ਉਸ ਨਾਲ ਸੰਸਾਰ ਭਰ ਦੇ ਸਿੱਖਾਂ ਦੇ ਕਲੇਜੇ 'ਚ ਠੰਢ ਪਈ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ 100 ਕੁ ਹੋਰ ਜੱਫੀਆਂ ਪੈ ਜਾਣ ਤਾਂ ਭਾਰਤ-ਪਾਕਿਸਤਾਨ ਦੇ ਸਾਰੇ ਸਿਆਸੀ ਤੇ ਸਰਹੱਦੀ ਮਸਲੇ ਹੱਲ ਹੋ ਜਾਣਗੇ | ਉਨ੍ਹਾਂ ਇਹ ਵੀ ਇੱਛਾ ਜ਼ਾਹਰ ਕੀਤੀ ਕਿ ਜਲਦ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਅਜਿਹੀਆਂ ਨੀਤੀਆਂ ਬਣਾਉਣ, ਜਿਸ ਦੇ ਚਲਦਿਆਂ ਸਵੇਰੇ ਅੰਮਿ੍ਤਸਰ ਤੋਂ ਰੋਟੀ ਖਾ ਕੇ ਚਲੇ ਵਪਾਰੀ ਦੁਪਹਿਰ ਨੂੰ ਲਾਹੌਰ ਤੋਂ ਬਰਿਆਨੀ ਖਾ ਕੇ ਤੇ ਵਪਾਰ ਕਰਕੇ ਵਾਪਸ ਪਰਤ ਜਾਣ | ਉਨ੍ਹਾਂ ਮਜ਼ਾਕੀਆ ਲਹਿਜ਼ੇ 'ਚ ਕਿਹਾ ਕਿ ਜੇਕਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਲਈ ਰਾਜ਼ੀ ਹੋ ਜਾਣ ਤਾਂ ਉਹ ਉਨ੍ਹਾਂ ਨੂੰ ਮੁੰਨਾ ਭਾਈ-ਐਮ.ਬੀ.ਬੀ.ਐਸ. ਵਾਲੀ ਪਿਆਰ ਦੀ ਜੱਫੀ ਦੇਣ ਜ਼ਰੂਰ ਜਾਣਗੇ |
    ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਸੰਬੋਧਨ ਦੌਰਾਨ ਕਸ਼ਮੀਰ ਮੁੱਦੇ 'ਤੇ ਭੜਾਸ ਕੱਢਦਿਆਂ ਭਾਰਤ ਦਾ ਨਾਂਅ ਲਏ ਬਗੈਰ ਕਿਹਾ ਕਿ ਪਾਕਿਸਤਾਨ ਲਗਾਤਾਰ ਮੁਹੱਬਤ ਤੇ ਅਮਨ ਦੀ ਗੱਲ ਕਰ ਰਿਹਾ ਹੈ, ਜਦਕਿ ਕੋਈ ਹੋਰ ਸਿਰਫ਼ ਨਫ਼ਰਤ ਫੈਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਆਪਸੀ ਗੱਲਬਾਤ ਨਾਲ ਕਰਤਾਰਪੁਰ ਲਾਂਘੇ ਦਾ ਮਸਲਾ ਹੱਲ ਹੋ ਸਕਦਾ ਹੈ ਤਾਂ ਕਸ਼ਮੀਰ ਦਾ ਮਸਲਾ ਹੱਲ ਕਿਉਂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਰੂਪ 'ਚ ਸੰਸਾਰ ਦਾ ਸਭ ਤੋਂ ਵੱਡਾ ਗੁਰਦੁਆਰਾ ਹੀ ਤਾਮੀਰ ਨਹੀਂ ਕਰਵਾਇਆ, ਸਗੋਂ ਪਾਕਿਸਤਾਨ ਵਿਚਲੇ 400 ਹਿੰਦੂ ਮੰਦਰਾਂ ਦਾ ਵੀ ਨਵ-ਨਿਰਮਾਣ ਤੇ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ | ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਡਾ. ਨੂਰਉਲ ਹੱਕ ਕਾਦਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਦਾ ਮੁਸਲਮਾਨ ਵੀ ਓਨਾ ਹੀ ਸਤਿਕਾਰ ਕਰਦੇ ਹਨ ਜਿੰਨਾ ਸਿੱਖ ਤੇ ਹਿੰਦੂ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚਲਦਿਆਂ ਆਪਸੀ ਸਾਂਝ ਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਂਘਾ ਖੋਲ੍ਹੇ ਜਾਣ ਲਈ ਭਾਰਤ ਤੇ ਪਾਕਿ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਪਾਕਿ ਸਿੱਖ ਭਾਈਚਾਰੇ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਵੀ ਲਾਂਘਾ ਖੋਲ੍ਹਣਾ ਚਾਹੀਦਾ ਹੈ |
    ਲਾਂਘੇ ਦੇ ਜ਼ੀਰੋ ਗੇਟ 'ਤੇ ਪਾਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਦੀ ਨਵੀਂ ਇਬਾਰਤ ਲਿਖੀ ਗਈ ਹੈ ਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੀ 72 ਵਰਿ੍ਹਆਂ ਦੀ ਅਰਦਾਸ ਅੱਜ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਉਮੀਦ ਕੀਤੀ ਜਾ ਸਕਦੀ ਹੈ ਕਿ ਇਸ ਸ਼ੁਰੂਆਤ ਨਾਲ ਦੋਵਾਂ ਮੁਲਕਾਂ ਦੇ ਸਬੰਧਾਂ 'ਚ ਵੱਡਾ ਬਦਲਾਅ ਆਵੇਗਾ | ਇਸੇ ਤਰ੍ਹਾਂ 'ਆਪ' ਦੇ ਸਾਬਕਾ ਨੇਤਾ ਤੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਨੇ ਲਾਂਘਾ ਖੋਲ੍ਹੇ ਜਾਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਸੰਸਦ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ, ਪੰਜਾਬ ਤੇ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਰਤੀ ਉੱਚ ਅਧਿਕਾਰੀ ਵੀ ਹਾਜ਼ਰ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com