ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦਾ ਮਾਮਲਾ ਦੂਜੀ ਅਦਾਲਤ 'ਚ ਤਬਦੀਲ

    ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਨੂੰ ਦੂਜੇ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ | ਲਾਹੌਰ ਹਾਈਕੋਰਟ 'ਚ ਜਗਜੀਤ ਕੌਰ ਉਰਫ਼ ਆਸੀਆ ਬੀਬੀ ਤੇ ਉਸ ਦੇ ਪਿਤਾ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਵਿਚਾਲੇ ਚੱਲ ਰਹੇ ਕੇਸ ਨੂੰ ਲੈ ਕੇ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਪੁਲਿਸ ਨੂੰ ਹੁਕਮ ਦਿੱਤੇ ਸਨ ਕਿ ਜਗਜੀਤ ਕੌਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ, ਜਦਕਿ ਸੁਰੱਖਿਆ ਦੀ ਘਾਟ ਦੱਸਦਿਆਂ ਪੁਲਿਸ ਬੀਤੇ ਦਿਨ ਵੀ ਉਸ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਸਕੀ ਜਿਸ ਕਾਰਨ ਉਸ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ | ਇਸ ਦੇ ਬਾਅਦ ਅਪੀਲਕਰਤਾ ਭਾਈ ਭਗਵਾਨ ਸਿੰਘ ਨੇ ਆਪਣੇ ਵਕੀਲ ਚੌਧਰੀ ਮੁਹੰਮਦ ਨਸੀਰ ਕੰਬੋਅ ਦੀ ਮਾਰਫ਼ਤ ਅਦਾਲਤ 'ਚ ਅਪੀਲ ਕੀਤੀ ਕਿ ਉਨ੍ਹਾਂ ਦਾ ਕੇਸ ਜੱਜ ਉਮਰ ਫ਼ਾਰੂਕ ਦੀ ਅਦਾਲਤ ਤੋਂ ਬਦਲ ਕੇ ਕਿਸੇ ਹੋਰ ਜੱਜ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਜਾਵੇ, ਜਿਸ ਨੂੰ ਵਿਰੋਧੀ ਧਿਰ ਦੇ ਵਕੀਲ ਮੁਹੰਮਦ ਸੁਲਤਾਨ ਸ਼ੇਖ਼ ਦੀ ਰਜ਼ਾਮੰਦੀ ਦੇ ਬਾਅਦ ਸਵੀਕਾਰ ਕਰ ਲਿਆ ਗਿਆ | ਵਕੀਲ ਮੁਹੰਮਦ ਸੁਲਤਾਨ ਸ਼ੇਖ਼ ਨੇ ਦੱਸਿਆ ਕਿ ਨਵੇਂ ਜੱਜ ਦੇ ਸਾਹਮਣੇ ਜਗਜੀਤ ਕੌਰ ਦੇ ਬਿਆਨ ਦਰਜ ਕਰਨ ਉਪਰੰਤ ਉਸ ਦੀ ਇੱਛਾ ਮੁਤਾਬਿਕ ਉਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਜਾਂ ਸਹੁਰੇ ਘਰ ਭੇਜਿਆ ਜਾਵੇਗਾ | ਫ਼ਿਲਹਾਲ ਉਸ ਨੂੰ ਭਾਰੀ ਸੁਰੱਖਿਆ ਹੇਠ ਲਾਹੌਰ ਦਾਰੂਲ ਅਮਨ (ਸ਼ੈਲਟਰ ਹੋਮ) 'ਚ ਰੱਖਿਆ ਗਿਆ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com