ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਧੀ

    ਡੇਰਾ ਬਾਬਾ ਨਾਨਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤੇ ਜਾਣ ’ਤੇ ਪਲੇਠੇ ਦਿਨ ਭਾਵੇਂ ਸਾਰੇ ਵੀਵੀਆਈਪੀਜ਼ ਦਰਸ਼ਨਾਂ ਲਈ ਗਏ ਸਨ, ਪਰ ਇਹ ਪਹਿਲਾ ਮੌਕਾ ਹੈ ਕਿ ਜਦੋਂ ਅੱਜ ਸਭ ਤੋਂ ਵੱਧ 665 ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਗਏ।
    ਇਹ ਸ਼ਰਧਾਲੂ ਜਥੇ ਦੀ ਜਗ੍ਹਾ ਟੁਟਵੇਂ ਰੂਪ ਵਿੱਚ ਗਏ ਅਤੇ ਸ਼ਾਮ ਨੂੰ ਪਰਤੇ। ਅਤਿ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਐਤਵਾਰ ਨੂੰ ਦੋ ਹਜ਼ਾਰ ਦੇ ਕਰੀਬ ਸ਼ਰਧਾਲੂ ਦਰਸ਼ਨਾਂ ਲਈ ਜਾ ਸਕਦੇ ਹਨ। ਉਂਜ ‘ਪੰਜਾਬੀ ਟ੍ਰਿਬਿਊਨ’ ਵੱਲੋਂ ਕੁਝ ਦਿਨ ਪਹਿਲਾਂ ਹੀ ਖੁਲਾਸਾ ਕੀਤਾ ਗਿਆ ਸੀ ਕਿ ਗ੍ਰਹਿ ਮੰਤਰਾਲੇ ਵੱਲੋਂ 23 ਨਵੰਬਰ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਈ ਗੁਣਾ ਵਾਧਾ ਕੀਤਾ ਜਾ ਰਿਹਾ ਹੈ, ਜਦੋਂ ਕਿ 10 ਨਵੰਬਰ ਤੋਂ 22 ਨਵੰਬਰ ਤੱਕ ਸ਼ਰਧਾਲੂਆਂ ਦੀ ਗਿਣਤੀ ਹਰੇਕ ਦਿਨ 500 ਤੋਂ ਹੇਠਾਂ ਹੀ ਰਹੀ।
    ਇਨ੍ਹਾਂ ਦਿਨਾਂ ਦੌਰਾਨ ਤਾਂ ਕੁਝ ਦਿਨ ਸਿਰਫ 125 ਤੋਂ 200 ਤੱਕ ਹੀ ਸ਼ਰਧਾਲੂ ਦਰਸ਼ਨਾਂ ਲਈ ਗਏ ਸਨ, ਜਿਸ ਨੂੰ ਲੈ ਕੇ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਸ਼ਰਧਾਲੂ ਵੀ ਹੈਰਾਨ ਤੇ ਪ੍ਰੇਸ਼ਾਨ ਸਨ। ਡੇਰਾ ਬਾਬਾ ਨਾਨਕ ਕੋਲ ਕੌਮਾਂਤਰੀ ਸੀਮਾ ’ਤੇ ਬਣੇ ਕਰਤਾਰਪੁਰ ਕੌਰੀਡੋਰ ’ਚ ਅਧਿਕਾਰੀ ਅਤੇ ਮੁਲਾਜ਼ਮਾਂ ਦੇ ਕੰਮਕਾਜ ਨੂੰ ਲੈ ਕੇ ਕਈ ਤਰ੍ਹਾਂ ਦੇ ਚਰਚੇ ਸੁਣਨ ਨੂੰ ਮਿਲਦੇ ਰਹੇ ਸਨ।
    ਇਸੇ ਦੌਰਾਨ ਕੁਝ ਸ਼ਰਧਾਲੂਆਂ ਨੇ ਇਮੀਗ੍ਰੇਸ਼ਨ ’ਤੇ ਸ਼ਿਕਵਾ ਵੀ ਕੀਤਾ ਸੀ ਕਿ ਪਰਿਵਾਰ ਦੇ ਪੰਜ ਜੀਆਂ ਦੇ ਪਾਸਪੋਰਟ ਹੋਣ ਦੇ ਬਾਵਜੂਦ ਸਿਰਫ਼ ਇੱਕ ਜੀਅ ਨੂੰ ਹੀ ਦਰਸ਼ਨਾਂ ਦੀ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਬਾਅਦ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ। ਉਧਰ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਅਸਲ ਵਿੱਚ ਗ੍ਰਹਿ ਮੰਤਰਾਲਾ 22 ਨਵੰਬਰ ਤੱਕ ਗਿਣਤੀ ਦੇ ਸ਼ਰਧਾਲੂਆਂ ਨੂੰ ਹੀ ਦਰਸ਼ਨਾਂ ਲਈ ਪ੍ਰਵਾਨਗੀ ਦੇ ਰਿਹਾ ਸੀ। ਗ੍ਰਹਿ ਮੰਤਰਾਲਾ ਹੁਣ ਤੱਕ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਣ ਦੀ ਪ੍ਰਵਾਨਗੀ ਸੋਚ ਸਮਝ ਕੇ ਦਿੰਦਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ’ਤੇ ਕਿਧਰੇ ਵੀ ਕੋਈ ਗਲਤ ਜਾਂ ਅਣਸੁਖਾਂਵੀ ਘਟਨਾ ਨਾ ਵਾਪਰ ਜਾਵੇ। ਉਂਜ ਪਾਕਿਸਤਾਨ ਵੱਲੋਂ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਲਈ ਪ੍ਰਵਾਨਗੀ ਦਿੱਤੀ ਹੋਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com