ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੰਗਲਾ ਸਾਹਿਬ ਗੁਰਦੁਆਰੇ ਵਿੱਚ ‘ਦਸਤਾਰ ਬੈਂਕ’ ਸ਼ੁਰੂ

    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਧਾਨੀ ਦੇ ਸਿੱਖ ਬੱਚਿਆਂ ਅਤੇ ਲੋੜਵੰਦਾਂ ਨੂੰ ਸਿੱਖ ਪਰੰਪਰਾ ਅਨੁਸਾਰ ਪਗੜੀ ਸਜਾਉਣ ਲਈ ਪ੍ਰੇਰਿਤ ਕਰਨ ਵਾਸਤੇ ਦਿੱਲੀ ਵਿੱਚ ‘ਦਸਤਾਰ ਬੈਂਕ’ ਦੀ ਵਿਲੱਖਣ ਯੋਜਨਾ ਸ਼ੁਰੂ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਿਵੇਕਲਾ ਉਪਰਾਲਾ ਦਾਨ ਕੀਤੀਆਂ ਗਈਆਂ ‘ਦਸਤਾਰਾਂ’ ਨਾਲ ਸ਼ੁਰੂ ਕੀਤਾ ਗਿਆ ਹੈ।
    ਉਨ੍ਹਾਂ ਦੱਸਿਆ ਕਿ 2 ਨਵੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ’ਚ ਰਾਜਧਾਨੀ ਦਿੱਲੀ ਦਾ ਪਹਿਲਾ ਦਸਤਾਰ ਬੈਂਕ ਸਥਾਪਤ ਕੀਤਾ ਗਿਆ ਹੈ। ਸਿੱਖ ਨੌਜਵਾਨ ਸਿਰਫ 50 ਰੁਪਏ ਦੀ ਮਾਮੂਲੀ ਕੀਮਤ ’ਤੇ ਆਕਰਸ਼ਕ ਦਸਤਾਰ ਸਜਾ ਸਕਦੇ ਹਨ। ‘ਦਸਤਾਰ ਬੈਂਕ’ ਨੂੰ ਇਕ ਹਜ਼ਾਰ ਦਸਤਾਰਾਂ ਦਾਨ ’ਚ ਮਿਲੀਆਂ ਹਨ ਜਿਨ੍ਹਾਂ ’ਚੋਂ 500 ਦਸਤਾਰਾਂ ਕੁਝ ਦਿਨਾਂ ਦੇ ਅੰਦਰ ਹੀ ਵੰਡੀਆਂ ਜਾ ਚੁੱਕੀਆਂ ਹਨ। ਕਮੇਟੀ ਨੇ ਹਰ ਦਾਨ ਕੀਤੀ ਗਈ ਦਸਤਾਰ ਨੂੰ ਆਪਣੇ ਖ਼ਰਚੇ ’ਤੇ ਰੰਗਿਆ ਹੈ ਅਤੇ ਕਮੇਟੀ ਚਾਰ ਮੀਟਰ ਤੋਂ ਸੱਤ ਮੀਟਰ ਤੱਕ ਦੀਆਂ ਵੱਖ ਵੱਖ ਡਿਜ਼ਾਈਨ ਦੀਆਂ ਲੰਬੀਆਂ ਦਸਤਾਰਾਂ ਪ੍ਰਦਾਨ ਕਰਦੀ ਹੈ। ਕਮੇਟੀ ਨੇ ਸਿੱਖ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਕਲਾ ਸਿਖਾਉਣ ਲਈ ਦੋ ਸਿੱਖ ਬੁੱਧੀਜੀਵੀਆਂ ਦੀਆਂ ਸੇਵਾਵਾਂ ਲਈਆਂ ਹਨ, ਜੋ ਨਵੀਂ ਪੀੜ੍ਹੀ ਨੂੰ ਸਬਰ ਅਤੇ ਗਿਆਨ ਪ੍ਰਦਾਨ ਕਰਨਗੇ ਕਿ ਕਿਵੇਂ ਸਿੱਖ ਪਰੰਪਰਾ ਅਨੁਸਾਰ ਦਸਤਾਰ ਸਜਾਉਣੀ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਛੇ ਮੀਟਰ ਦੀ ਨਵੀਂ ਦਸਤਾਰ 600 ਰੁਪਏ ਦੀ ਆਉਂਦੀ ਹੈ ਪਰ ਬੱਚਿਆਂ ਨੂੰ ਇਹ 50 ਰੁਪਏ ’ਚ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਿੱਖੀ ਨੂੰ ਅਪਣਾ ਸਕਣ। ਉਨ੍ਹਾਂ ਕਿਹਾ ਕਿ ‘ਦਸਤਾਰ ਬੈਂਕ’ ਦਾ ਲਾਹਾ ਲੈਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ‘ਪਿਛਲੇ ਤਿੰਨ ਹਫ਼ਤਿਆਂ ’ਚ ਜਿਹੋ ਜਿਹਾ ਹੁੰਗਾਰਾ ਮਿਲਿਆ ਹੈ, ਉਸ ਕਰਕੇ ਦਿੱਲੀ ਅਤੇ ਐੱਨਸੀਆਰ ਦੇ ਹੋਰ ਇਲਾਕਿਆਂ ’ਚ ਅਜਿਹੇ ਦਸਤਾਰ ਬੈਂਕ ਖੋਲ੍ਹੇ ਜਾਣਗੇ।’
    ਉਨ੍ਹਾਂ ਕਿਹਾ ਕਿ ਦਸਤਾਰ ਮਾਣ, ਆਸਥਾ, ਸਾਹਸ, ਆਤਮ ਸਨਮਾਨ, ਰੂਹਾਨੀਅਤ ਨੂੰ ਦਰਸਾਉਂਦੀ ਹੈ ਅਤੇ ਇਹ ਸਿੱਖ ਧਰਮ ਦਾ ਅਨਿਖੜਵਾਂ ਹਿੱਸਾ ਹੈ। ਕਮੇਟੀ ਨੇ ਆਪਣੇ ਅਧੀਨ ਆਉਂਦੇ ਸਾਰੇ 10 ਇਤਿਹਾਸਕ ਗੁਰਦੁਆਰਿਆਂ ’ਚ ਅਜਿਹੇ ‘ਦਸਤਾਰ ਬੈਂਕ’ ਖੋਲ੍ਹਣ ਦੀ ਯੋਜਨਾ ਉਲੀਕੀ ਹੈ। ਕਮੇਟੀ ਸਿੰਘ ਸਭਾਵਾਂ ਅਤੇ ਹੋਰ ਸਿੱਖ ਅਦਾਰਿਆਂ ਨੂੰ ਵੀ ਇਸ ਪਹਿਲ ’ਚ ਸਹਿਯੋਗ ਦੇਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com