ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ

    ਜਲੰਧਰ - ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਮਾਮਲੇ ਵਿਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਗੱਠਜੋੜ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ, ਆਵਾਜ਼-ਏ-ਕੌਮ ਜਥੇਬੰਦੀ ਦੇ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਜਿਹੜੇ ਕੈਬਨਿਟ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉਨ੍ਹਾਂ ਦੇ ਘਰਾਂ ਮੂਹਰੇ 51 ਮੈਂਬਰੀ ਨੌਜਵਾਨ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠਣਗੇ ਤੇ ਉਨ੍ਹਾਂ ਨੂੰ ਵਾਅਦੇ ਯਾਦ ਕਰਵਾ ਕੇ ਜਵਾਬ ਮੰਗੇ ਜਾਣਗੇ। ਪਹਿਲਾ ਧਰਨਾ 8 ਦਸੰਬਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਲਾਇਆ ਜਾਵੇਗਾ, ਦੂਜਾ ਧਰਨਾ 15 ਦਸੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤੀਸਰਾ 22 ਦਸੰਬਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੂਹਰੇ ਦਿੱਤਾ ਜਾਵੇਗਾ।
    ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਗਲੇ ਪੜਾਅ ’ਚ ਬਾਕੀ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵੀ ਧਰਨੇ ਲਾਏ ਜਾਣਗੇ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਬਾਦਲ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਕਿੱਕੀ ਢਿੱਲੋਂ ਅਤੇ ਹੋਰ ਆਗੂ ਸ਼ਾਮਲ ਹਨ, ਜਿਨ੍ਹਾਂ ਦਾ ਐਲਾਨ ਅਗਲੇ ਪੜਾਅ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਮੁਖੀ ਤੇ ਪ੍ਰੇਮੀਆਂ ਨੂੰ ਬਰਗਾੜੀ ਅਤੇ ਮੌੜ ਬੰਬ ਧਮਾਕੇ ਮਾਮਲਿਆਂ ’ਚੋਂ ਕਥਿਤ ਬਚਾਉਣਾ ਚਾਹੁੰਦੇ ਹਨ ਅਤੇ ਇਹੀ ਕੰਮ ਤਤਕਾਲੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਨੇ ਕੀਤਾ ਸੀ।
    ਉਨ੍ਹਾਂ ਆਖਿਆ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਸਿੱਖ ਕੌਮ ਆਪਣੇ ਵੱਡੇ ਇਕੱਠ ਅਤੇ ਸਰਬੱਤ ਖਾਲਸਾ ਤੇ ਬਰਗਾੜੀ ਮੋਰਚੇ ਦੇ ਰੂਪ ਵਿੱਚ ਪਹਿਲਾਂ ਹੀ ਦਿਖਾ ਚੁੱਕੀ ਹੈ। ਇਸ ਲਈ ਉਹ ਇਸ ਸੰਘਰਸ਼ ਨੂੰ ਵੱਖਰੇ ਰੂਪ ਵਿਚ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਬੇਅਦਬੀ ਕਾਂਡ ’ਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਲਈ ਕੈਬਨਿਟ ਮੰਤਰੀਆਂ ਦੇ ਬੂਹੇ ਖੜਕਾਏ ਜਾ ਰਹੇ ਹਨ। ਜਾਣਕਾਰੀ ਅਨੁਸਾਰ ਉਕਤ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਬੇਅਦਬੀ ਮਾਮਲੇ ’ਚ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਸੀ। ਜਾਣਕਾਰੀ ਅਨੁਸਾਰ ਬੇਅਦਬੀ ਕਾਂਡ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਨੁਕਸਾਨ ਝੱਲਣਾ ਪਿਆ ਹੈ। ਇਸ ਮੌਕੇ ਅਮਰਜੀਤ ਸਿੰਘ ਸੁਰਸਿੰਘ, ਹਰਪ੍ਰੀਤ ਸਿੰਘ ਸੋਢੀ, ਨਵਜੋਧ ਸਿੰਘ, ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com