ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਸਵੰਤ ਸਿੰਘ ਕੰਵਲ ਨਮਿਤ ਸ਼ਰਧਾਂਜਲੀ ਸਮਾਗਮ

    ਅਜੀਤਵਾਲ - ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਪਿੰਡ ਢੁੱਡੀਕੇ ਦੇ ਗੁਰਦੁਆਰਾ ਉੱਚਾ ਡੇਰਾ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਜ਼ਰੀ ਭਰੀ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
    ਸਤਵੰਤ ਸਿੰਘ ਨੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਵੱਲੋਂ ਪਹਿਲਾਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਂਜਲੀ ਸਮਾਗਮ ’ਚ ਨਾ ਪੁੱਜ ਸਕਣ ’ਤੇ ਉਨ੍ਹਾਂ ਵੱਲੋਂ ਖਿਮਾ ਮੰਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹੀ ਕੰਵਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਕੰਵਲ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਨੇ ਆਪਣਾ ਉਹ ਮਹਾਨ ਸਪੂਤ ਗਵਾ ਲਿਆ ਹੈ, ਜਿਸ ਨੇ ਮਿਆਰੀ ਪੁਸਤਕਾਂ ਲਿਖ ਕੇ ਪੰਜਾਬੀ ਭਾਸ਼ਾ ਨੂੰ ਅਮੀਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਢੁੱਡੀਕੇ ਵਿਚ ਬਣੇ ਆਡੀਟੋਰੀਅਮ ਦਾ ਨਾਂ ਜਸਵੰਤ ਸਿੰਘ ਕੰਵਲ ਦੇ ਨਾਂ ਉੱਤੇ ਰੱਖਣ ਦਾ ਫ਼ੈਸਲਾ ਲਿਆ ਹੈ। ਪ੍ਰਿੰਸੀਪਲ ਸਰਵਣ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਸ਼ਰਧਾਂਜਲੀ ਸਮਾਗਮ ਵਿਚ ਸੰਸਦ ਮੈਂਬਰ ਮੁਹੰਮਦ ਸਦੀਕ, ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ,ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਤੇ ਸਾਹਿਤਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਸੁਮੇਲ ਸਿੰਘ ਸਿੱਧੂ, ਸਰਦਾਰਾ ਸਿੰਘ ਜੌਹਲ, ਅਮਰਜੀਤ ਗੁਰਦਾਸਪੁਰੀ, ਬੀਰਦਵਿੰਦਰ ਸਿੰਘ, ਸਾਬਕਾ ਮੰਤਰੀ ਤੋਤਾ ਸਿੰਘ, ਡਾ. ਸੁਰਜੀਤ ਪਾਤਰ, ਸਵਰਾਜਬੀਰ, ਜਗਮੀਤ ਬਰਾੜ, ਗੁਰਭਜਨ ਗਿੱਲ, ਤੇਜਵੰਤ ਸਿੰਘ ਮਾਨ, ਸੁਖਦੇਵ ਸਿੰਘ ਸਿਰਸਾ, ਕਾਮਰੇਡ ਸਵਰਨ ਸਿੰਘ ਤੇ ਬਲਵੰਤ ਸਿੰਘ ਰਾਮੂਵਾਲੀਆ ਨੇ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com