ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    'ਇਕਾਂਤਵਾਸ' ਲਈ ਸ਼੍ਰੋਮਣੀ ਕਮੇਟੀ ਦੀ ਸਰਕਾਰ ਨੂੰ ਵੱਡੀ ਪੇਸ਼ਕਸ਼

    ਜਲੰਧਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਵਾਇਰਸ ਦੇ ਫ਼ੈਲਣ ਕਾਰਨ ਮਰੀਜ਼ਾਂ ਨੂੰ 'ਇਕਾਂਤ' 'ਚ ਰੱਖਣ ਲਈ ਸਰਕਾਰ ਨੂੰ ਸਹਿਯੋਗ ਦੇਣ ਵਾਸਤੇ ਵੱਡੀ ਪਹਿਲ ਕਦਮੀ ਕੀਤੀ ਹੈ ਤੇ ਪੇਸ਼ਕਸ਼ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਿਆਂ ਤੋਂ ਇਲਾਵਾ 700 ਦੇ ਕਰੀਬ ਉਸ ਦੇ ਪ੍ਰਬੰਧ ਹੇਠਲੇ ਹੋਰ ਗੁਰਦੁਆਰਿਆਂ, ਵਿੱਦਿਅਕ ਸੰਸਥਾਵਾਂ ਤੇ ਮੈਡੀਕਲ ਸੰਸਥਾਵਾਂ ਵਿਚ ਇਹ ਮਰੀਜ਼ਾਂ ਨੂੰ ਇਕਾਂਤ 'ਚ ਰੱਖਣ ਲਈ ਹਜ਼ਾਰਾਂ ਕਮਰੇ, ਮੁਫ਼ਤ ਲੰਗਰ ਤੇ ਦਵਾਈਆਂ ਮੁਹੱਈਆ ਕਰਨ ਲਈ ਤਿਆਰ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌ ਾਗੋਵਾਲ ਨੇ ਦੱ ਸਿਆ ਕਿ ਉਨ੍ਹਾਂ ਸਰਕਾਰ ਨੂੰ ਆਪਣੀ ਪੇਸ਼ਕਸ਼ ਭੇਜ ਦਿੱਤੀ ਹੈ ਤੇ ਸਭਨਾਂ ਗੁਰਦੁਆਰਿਆਂ ਦੇ ਮੈਨੇਜਰਾਂ ਤੇ ਸਥਾਨਕ ਪ੍ਰਬੰਧਕਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਵਿਸ਼ੇਸ਼ ਫੰਡ ਜਾਰੀ ਨਹੀਂ ਕੀਤਾ ਸਗੋਂ ਸਭਨਾਂ ਗੁਰਦੁਆਰਾ ਕਮੇਟੀਆਂ ਨੂੰ ਆਪਣੇ ਤੇ ਸੰਗਤ ਦੇ ਸਹਿਯੋਗ ਨਾਲ ਖਰਚੇ ਪੂਰੇ ਕਰਨ ਲਈ ਕਿਹਾ ਗਿਆ ਹੈ | ਜੇਕਰ ਕਿਤੇ ਲੋੜ ਪਈ ਤਾਂ ਵਿਸ਼ੇਸ਼ ਫੰਡ ਵੀ ਜਾਰੀ ਕੀਤਾ ਜਾ ਸਕਦਾ ਹੈ | ਵਰਨਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਤਿੰਨ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਤੇ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਵਾਇਰਸ ਪੀੜਤ ਲੋਕਾਂ ਦੀ ਦਿਲ ਖੋਲ੍ਹ ਕੇ ਮਦਦ ਕਰਨ ਦਾ ਸੱਦਾ ਦਿੱਤਾ ਸੀ ਤੇ ਕਿਹਾ ਸੀ ਕਿ ਗੁਰੂ ਦੀ ਗੋਲਕ ਦਾ ਮੂੰਹ ਗ਼ਰੀਬਾਂ ਲਈ ਖੋਲ੍ਹਣਾ ਚਾਹੀਦਾ ਹੈ | ਭਾਈ ਲੌ ਾਗੋਵਾਲ ਨੇ ਦੱ ਸਿਆ ਕਿ ਸ਼੍ਰੋਮਣੀ ਕਮੇਟੀ ਦੇ 90 ਇਤਿਹਾਸਕ ਗੁਰਦੁਆਰੇ ਹਨ ਜਿਨ੍ਹਾਂ ਵਿਚ ਹਰੇਕ ਥਾਂ ਰਿਹਾਇਸ਼ੀ ਸਰਾਵਾਂ ਤੇ ਕਮਰੇ ਹਨ | ਇਸੇ ਤਰ੍ਹਾਂ 200 ਦੇ ਕਰੀਬ ਸੈਕਸ਼ਨ 87 ਅਧੀਨ ਗੁਰਦੁਆਰੇ ਹਨ ਜਿਨ੍ਹਾਂ 'ਚ ਸਰਾਵਾਂ ਤੇ ਕਮਰੇ ਹਨ ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਲਿਆਉਣ, ਛੱਡਣ, ਲੰਗਰ ਤੇ ਦਵਾਈਆਂ ਆਦਿ ਦਾ ਪ੍ਰਬੰਧ ਗੁਰਦੁਆਰਾ ਕਮੇਟੀਆਂ ਨੂੰ ਕਰਨ ਲਈ ਕਹਿ ਦਿੱਤਾ ਗਿਆ ਹੈ | ਅੰਮਿ੍ਤਸਰ ਵਿਖੇ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ 'ਚ 450 ਦੇ ਕਰੀਬ ਕਮਰੇ ਹਨ ਜਿਨ੍ਹਾਂ ਵਿਚੋਂ ਉਹ 300 ਸਰਕਾਰ ਨੂੰ ਦੇ ਸਕਦੇ ਹਨ | ਸੁਲਤਾਨਪੁਰ ਲੋਧੀ 'ਚ 300, ਤਰਨ ਤਾਰਨ ਤੇ ਬਾਬਾ ਬੁੱਢਾ ਸਾਹਿਬ ਵਿਖੇ 100-100, ਦੂਖ ਨਿਵਾਰਨ ਸਾਹਿਬ ਪਟਿਆਲਾ 'ਚ 150, ਨਾਨਕਿਆਣਆ ਸੰਗਰੂਰ 'ਚ 50, ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ 250, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 150 ਤੋਂ ਇਲਾਵਾ ਅੰਬਾਲਾ, ਨਾਢਾ ਸਾਹਿਬ, ਕੁਰੂਕਸ਼ੇਤਰ ਆਦਿ ਗੁਰਦੁਆਰਿਆਂ ਦੇ ਰਿਹਾਇਸ਼ੀ ਕਮਰੇ ਵੀ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਹੈ | ਭਾਈ ਲੌ ਾਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਹੋਸਟਲ ਖਾਲੀ ਹਨ ਤੇ ਲੋੜ ਪੈਣ 'ਤੇ ਫੈਕਲਟੀ ਰੂਮ ਵੀ ਦਿੱਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦੇ ਭਲੇ ਤੇ ਮਨੁੱਖੀ ਸੇਵਾ ਦੀ ਭਾਵਨਾ ਨਾਲ ਭਰਪੂਰ ਹੈ ਤੇ ਹਰ ਭੀੜ ਸਮੇਂ ਮਨੁੱਖਤਾ ਦੀ ਸੇਵਾ ਕਰਨਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ ਤੇ ਅਸੀਂ ਅੱਜ ਇਹੀ ਫਰਜ਼ ਅਦਾ ਕਰਨ ਦਾ ਯਤਨ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਹਿਮਾਚਲ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਵੀ ਉਨ੍ਹਾਂ ਇਹੀ ਪੇਸ਼ਕਸ਼ ਕੀਤੀ ਹੈ |
    ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱ ਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗ਼ਰੀਬਾਂ ਲਈ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ ਤੇ ਝੁੱਗੀ ਝੌ ਾਪੜੀ 'ਚ ਰਹਿਣ ਵਾਲੇ ਜਾਂ ਹੋਰ ਗ਼ਰੀਬ ਮਜ਼ਬੂਰ ਲੋਕਾਂ ਲਈ ਖੁੱਲ੍ਹ ਹੈ ਕਿ ਉਨ੍ਹਾਂ ਨੂੰ ਪਰਿਵਾਰ ਦਾ ਕੋਈ ਵੀ ਮੈਂਬਰ ਜਦ ਚਾਹੇ ਆ ਕੇ ਆਪ ਲੰਗਰ ਛਕ ਸਕਦਾ ਹੈ ਤੇ ਬਾਕੀ ਪਰਿਵਾਰ ਲਈ ਬੰਨ੍ਹ ਕੇ ਲਿਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਸਿੱਖ ਗੁਰਦੁਆਰੇ ਤੇ ਸੰਸਥਾਵਾਂ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ ਤੇ ਸਿੱਖੀ ਭਾਵਨਾ ਪ੍ਰਫੁੱਲਤ ਹੋ ਰਹੀ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com