ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਤਬਲੀਗੀ ਜਮਾਤ ਦੇ ਬਹਾਨੇ ਮੁਸਲਿਮ ਭਾਈਚਾਰੇ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ

    ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਬਲੀਗੀ ਜਮਾਤ ਦੀਆਂ ਸਿਲਸਿਲੇਵਾਰ ਆਈਆਂ ਰਿਪੋਰਟਾਂ ਨੇ ਆਮ ਜਨਤਾ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਦਿੱਤੇ ਹਨ। ਲੋਕ ਮੁਸਲਮਾਨ ਭਾਈਚਾਰੇ ਨਾਲ ਸਬੰਧਾਂ ਨੂੰ ਲੈ ਕੇ ਦੁਬਿਧਾ ਵਿੱਚ ਹਨ। ਇਹੀ ਨਹੀਂ ਸੋਸ਼ਲ ਮੀਡੀਆ ’ਤੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹੀਆਂ ਅਫਵਾਹਾਂ ਕਾਰਨ ਇਸ ਫਿਰਕੇ ਪ੍ਰਤੀ ਲੋਕਾਂ ’ਚ ਨਫ਼ਰਤ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਿਆਂ ਵਿੱਚ ਕਿੰਨੀ ਕੁ ਸੱਚਾਈ ਹੈ। ਇਸ ਦੀ ਪੁਸ਼ਟੀ ਲਈ ਪ੍ਰਸ਼ਾਸਨ ਨੂੰ ਹੁਣ ਅੱਗੇ ਆਉਣ ਦੀ ਲੋੜ ਹੈ। ਸੋਸ਼ਲ ਮੀਡੀਆ ’ਤੇ ਦਿੱਤਾ ਜਾ ਰਿਹਾ ਸੰਦੇਸ਼ ਕਿ ਮੁਸਲਮਾਨਾਂ ਤੋਂ ਨਕਦੀ ਨਾ ਲਵੋ। ਇਹ ਕਰੋਨਾਵਾਇਰਸ ਨੂੰ ਸਮਾਜ ਵਿੱਚ ਫੈਲਾ ਰਹੇ ਹਨ। ਇਹੀ ਨਹੀਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਧਿਆਨ ’ਚ ਆਈਆਂ ਹਨ ਕਿ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਆਪਣੀ ਪਛਾਣ ਛੁਪਾ ਕੇ ਗਲੀਆਂ, ਮੁਹੱਲਿਆਂ ਵਿੱਚ ਕੁਝ ਜ਼ਰੂਰੀ ਸਾਮਾਨ ਜਿਵੇਂ ਸਬਜ਼ੀਆਂ ਅਤੇ ਫ਼ਲ ਵੇਚ ਰਹੇ ਹਨ। ਸੰਦੇਸ਼ ਜ਼ਰੀਏ ਕਿਹਾ ਜਾ ਰਿਹਾ ਹੈ ਕਿ ਇਹ ਭੋਲੇ-ਭਾਲੇ ਲੋਕਾਂ ਵਿੱਚ ਵਾਇਰਸ ਨੂੰ ਫੈਲਾ ਰਹੇ ਹਨ ਅਤੇ ਇਨ੍ਹਾਂ ਦੀ ਪਛਾਣ ਕੀਤੇ ਬਿਨਾਂ ਇਨ੍ਹਾਂ ਤੋਂ ਕੋਈ ਵੀ ਚੀਜ਼ ਨਾ ਖ਼ਰੀਦੀ ਜਾਵੇ। ਇਹ ਸੰਦੇਸ਼ ਸਿਰਫ਼ ਦਿੱਲੀ ਵਿੱਚ ਹੀ ਨਹੀਂ ਬਲਕਿ ਹੋਰ ਰਾਜਾਂ ਵਿੱਚ ਵੀ ਫੈਲਾਇਆ ਜਾ ਰਿਹਾ ਹੈ। ਇਸ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਇਕ ਫ਼ਲ ਵਿਕਰੇਤਾ ਨੇ ਕਿਹਾ ਕਿ 21 ਦਿਨਾਂ ਦੇ ਲੌਕਡਾਊਨ ਕਾਰਨ ਉਸ ਦੀ ਨੌਕਰੀ ਖੁਸ ਗਈ ਹੈ ਤੇ ਉਹ ਪਰਿਵਾਰ ਦਾ ਢਿੱਡ ਭਰਨ ਲਈ ਫਲ ਵੇਚ ਰਿਹਾ ਹੈ। ਪਰ ਪਤਾ ਨਹੀਂ ਲੋਕ ਉਸ ਨਾਲ ਅਜਿਹਾ ਵਿਵਹਾਰ ਕਿਉਂ ਕਰ ਰਹੇ ਹਨ। ਉਸ ਦਾ ਤਾਂ ਤਬਲੀਗੀ ਜਮਾਤ ਜਾਂ ਹੋਰ ਕਿਸੇ ਅਜਿਹੀ ਜਥੇਬੰਦੀ ਨਾਲ ਕੋਈ ਦੂਰ ਦੂਰ ਦਾ ਵਾਸਤਾ ਵੀ ਨਹੀਂ।
    ਇਸ 70 ਸਾਲ ਦੇ ਸਬਜ਼ੀ ਵੇਚਣ ਵਾਲੇ ਨੇ ਕਿਹਾ, ‘‘ਮੈਂ ਅਜਿਹਾ ਕਰਕੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਖ਼ਤਰੇ ਵਿੱਚ ਕਿਉਂ ਪਾਵਾਂਗਾ। ਮੈਂ ਵੀ ਇਸ ਦੇਸ਼ ਵਿੱਚ ਜੰਮਿਆ ਅਤੇ ਵੱਡਾ ਹੋਇਆ ਹਾਂ। ਇਥੇ ਹਰ ਭਾਈਚਾਰੇ ਦੇ ਲੋਕ ਰਹਿੰਦੇ ਹਨ।’’ ਉਸ ਨੇ ਕਿਹਾ, ‘‘ਮੈਂ ਵੀ ਹੋਰਨਾਂ ਦੀ ਤਰ੍ਹਾਂ ਦੇਸ਼ ਦੇ ਨਿਯਮਾਂ ਤੇ ਕਾਨੂੰਨ ਦਾ ਪਾਲਣ ਕਰਦਾ ਹਾਂ। ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਮੈਂ ਵੀ ਇਸ ਦੇਸ਼ ਦਾ ਹਿੱਸਾ ਹਾਂ ਤੇ ਅਜਿਹਾ ਕਰਕੇ ਮੈਂ ਆਪਣੇ ਆਪ ਅਤੇ ਆਪਣੇ ਪਰਿਵਾਰ ਨੂੰ ਕਦੇ ਵੀ ਖ਼ਤਰੇ ’ਚ ਨਹੀਂ ਪਾਵਾਂਗਾ।’’ ਇਸੇ ਤਰ੍ਹਾਂ ਦੇ ਵਿਚਾਰ ਇਥੋਂ ਦੇ ਇਕ 29 ਸਾਲਾ ਬਿਜਲੀ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਸਨ। ਉਸ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਬਿਜਲੀ ਦਾ ਕੰਮ ਬੰਦ ਹੋਣ ਕਾਰਨ ਉਸ ਨੇ ਫ਼ਲ ਵੇਚਣ ਦਾ ਕੰਮ ਧੰਦਾ ਸ਼ੁਰੂ ਕੀਤਾ ਸੀ ਪ੍ਰੰਤੂ ਪਿਛਲੇ ਦੋ ਤਿੰਨ ਦਿਨਾਂ ਤੋਂ ਲੋਕ ਉਸ ਤੋਂ ਪਛਾਣ ਪੱਤਰ ਮੰਗ ਕੇ ਜ਼ਲੀਲ ਕਰ ਰਹੇ ਹਨ। 

    ਜਮਾਤ ਦੇ ਨਾਂ ’ਤੇ ਖੇਡੀ ਜਾ ਰਹੀ ਰਾਜਨੀਤੀ ਦੀ ਮਮਤਾ ਵੱਲੋਂ ਨਿੰਦਾ
    ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਬਲੀਗੀ ਜਮਾਤ ਨੂੰ ਲੈ ਕੇ ਖੇਡੀ ਜਾ ਰਹੀ ਰਾਜਨੀਤੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੇਲਾ ਦੇਸ਼ ਨੂੰ ਕਰੋਨਾਵਾਇਸ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਦਾ ਹੈ। ਇਸ ਵਾਇਰਸ ਦੇ ਟਾਕਰੇ ਲਈ ਭਾਈਚਾਰਕ ਸਾਂਝ ਅਤੇ ਇਕਜੁੱਟਤਾ ਬਹੁਤ ਜ਼ਰੂਰੀ ਹੈ ਅਤੇ ਜਦੋਂ ਸਾਰੇ ਦੇਸ਼ ਦੇ ਅੱਗੇ ਸਿਰਫ਼ ਇਕੋ ਇਕ ਟੀਚਾ ਇਸ ਬਿਮਾਰੀ ਨੂੰ ਪਛਾੜਨ ਦਾ ਹੋਵੇ ਤਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਾਈਚਾਰਕ ਸਾਂਝ ਨੂੰ ਤਹਿਸ-ਨਹਿਸ ਕਰਨ ਦੇ ਉਦੇਸ਼ ਨਾਲ ਜਮਾਤ ਨੂੰ ਲੈ ਕੇ ਕੀਤੀ ਜਾ ਰਹੀ ਰਾਜਨੀਤੀ ਕਦਾਚਿਤ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ 108 ਵਿਦੇਸ਼ੀਆਂ ਸਮੇਤ 200 ਤਬਲੀਗੀ ਜਮਾਤੀਆਂ ਨੂੰ ਇਕਾਂਤਵਾਸ ਕੀਤਾ ਹੋਇਆ ਹੈ। ਪਰ ਇਸ ਬਿਮਾਰੀ ਦੇ ਪਸਾਰੇ ਲਈ ਕਿਸੇ ਇਕ ਫਿਰਕੇ ਨੂੰ ਨਿਸ਼ਾਨਾ ਬਣਾਉਣਾ ਇਸ ਸੰਕਟ ਦੀ ਘੜੀ ਵਿੱਚ ਨਿੰਦਣਯੋਗ ਹੈ। 

    ਤਬਲੀਗੀ ਇਕੱਠ ਲਈ ਕੇਂਦਰੀ ਗ੍ਰਹਿ ਮੰਤਰਾਲਾ ਜ਼ਿੰਮੇਵਾਰ: ਦੇਸ਼ਮੁਖ
    ਮੁੰਬਈ: ਦਿੱਲੀ ਵਿਚ ਤਬਲੀਗੀ ਜਮਾਤ ਦੇ ਪਿਛਲੇ ਮਹੀਨੇ ਹੋਏ ਇਕੱਠ ਤੇ ਮਗਰੋਂ ਉਸ ਨਾਲ ਜੁੜੇ ਕਰੋਨਾਵਾਇਰਸ ਦੇ ਕਈ ਕੇਸ ਸਾਹਮਣੇ ਆਉਣ ਦੇ ਮਾਮਲੇ ’ਤੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕੇਂਦਰੀ ਗ੍ਰਹਿ ਮੰਤਰਾਲੇ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਮਾਤ ਦੇ ਇਕੱਠ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜ਼ਿੰਮੇਵਾਰ ਕਿਉਂ ਨਾ ਠਹਿਰਾਇਆ ਜਾਵੇ? ਦੇਸ਼ਮੁਖ ਨੇ ਦੋਸ਼ ਲਾਇਆ ਕਿ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਜਮਾਤ ਦੇ ਆਗੂ ਮੌਲਾਨਾ ਸਾਦ ਨੂੰ ਰਾਤ ਦੋ ਵਜੇ ਮਿਲੇ ਸਨ। ਇਹ ਮੁਲਾਕਾਤ ਉਸ ਵੇਲੇ ਹੋਈ ਜਦ ਜਮਾਤ ਲਈ ਲੋਕ ਜੁੜੇ ਹੋਏ ਸਨ। ਉਨ੍ਹਾਂ ਦੋਵਾਂ ਵਿਚਾਲੇ ਹੋਏ ਇਸ ‘ਖ਼ੁਫੀਆ ਸੰਵਾਦ’ ਉਤੇ ਸ਼ੱਕ ਜ਼ਾਹਿਰ ਕੀਤਾ। ਦੇਸ਼ਮੁਖ ਨੇ ਸਵਾਲ ਕੀਤਾ ਕਿ ਡੋਵਾਲ ਨੂੰ ਸਾਦ ਨਾਲ ਮਿਲਣ ਲਈ ਕਿਸ ਨੇ ਭੇਜਿਆ ਹੋਵੇਗਾ। ਜਮਾਤ ਦੇ ਮੈਂਬਰਾਂ ਨੂੰ ਮਿਲਣਾ ਦਿੱਲੀ ਪੁਲੀਸ ਦੀ ਜ਼ਿੰਮੇਵਾਰੀ ਸੀ ਨਾ ਕਿ ਕੌਮੀ ਸੁਰੱਖਿਆ ਸਲਾਹਕਾਰ ਦੀ। ਐੱਨਸੀਪੀ ਦੇ ਸੀਨੀਅਰ ਆਗੂ ਨੇ ਕੇਂਦਰ ਸਰਕਾਰ ਨੂੰ ਤਬਲੀਗੀ ਜਮਾਤ ਨਾਲ ਜੁੜੇ 8 ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਥਾਣਾ ਨੇੜੇ ਹੋਣ ਦੇ ਬਾਵਜੂਦ ਇਕੱਠ ਰੋਕਿਆ ਕਿਉਂ ਨਹੀਂ ਗਿਆ। -ਪੀਟੀਆਈ

    ਕੋਰੋਨਾਵਾਇਰਸ ਫੈਲਾਉਣ ਦੇ ਸ਼ੱਕ ‘ਚ ਮੁਸਲਿਮ ਨੌਜਵਾਨ ਕੁੱਟ-ਕੁੱਟ ਮਾਰਿਆ

    ਦੇਸ਼ ਵਿਚ ਮੁਸਲਿਮ ਸਮੁਦਾਇ ਨੂੰ ਬੇਵਜ੍ਹਾ ਬਦਨਾਮ ਕਰਨ ਦੇ ਸਿੱਟੇ ਨਿਕਲਣ ਲੱਗ ਪਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਵਾਨਾ ‘ਚ ਕੋਰੋਨਾ ਵਾਇਰਸ ਫੈਲਾਉਣ ਦੀ ਸਾਜਿਸ਼ ਰਚਣ ਦੇ ਸ਼ੱਕ ਵਿੱਚ 22 ਸਾਲਾ ਨੌਜਵਾਨ ਨਾਲ ਕਥਿਤ ਤੌਰ ‘ਤੇ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਬਵਾਨਾ ਦੇ ਪਿੰਡ ਹਰੇਵਲੀ ਵਾਸੀ ਮਹਿਬੂਬ ਅਲੀ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਅਲੀ ਤਬਲੀਗੀ ਜ਼ਮਾਤ ਦੇ ਇੱਕ ਪ੍ਰੋਗਰਾਮ ਲਈ ਮੱਧ ਪ੍ਰਦੇਸ਼ ਦੇ ਭੋਪਾਲ ਗਿਆ ਸੀ ਅਤੇ 45 ਦਿਨ ਬਾਅਦ ਸਬਜ਼ੀਆਂ ਨਾਲ ਭਰੇ ਟਰੱਕ ‘ਚ ਦਿੱਲੀ ਪਰਤਿਆ ਸੀ। ਪੁਲਿਸ ਨੇ ਦੱਸਿਆ ਕਿ ਮਹਿਬੂਬ ਅਲੀ ਨੂੰ ਆਜ਼ਾਦਪੁਰ ਸਬਜ਼ੀ ਮੰਡੀ ‘ਚੋਂ ਫੜਿਆ ਗਿਆ ਸੀ, ਪਰ ਡਾਕਟਰੀ ਜਾਂਚ ਤੋਂ ਬਾਅਦ ਛੱਡ ਦਿੱਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿੰਡ ਪਹੁੰਚਿਆ ਤਾਂ ਅਫ਼ਵਾਹ ਫੈਲ ਗਈ ਕਿ ਮਹਿਬੂਬ ਅਲੀ ਵੱਲੋਂ ਪਿੰਡ ‘ਚ ਕੋਰੋਨਾ ਵਾਇਰਸ ਫੈਲਾਇਆ ਜਾ ਰਿਹਾ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਐਤਵਾਰ ਨੂੰ ਖੇਤਾਂ ਵਿੱਚ ਲਿਜਾਣ ਤੋਂ ਬਾਅਦ ਕੁੱਟਿਆ ਗਿਆ। ਬਾਅਦ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com