ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ਵਿਚ ਕਰਫਿਊ ਦੀ ਮਿਆਦ ਤਿੰਨ ਮਈ ਤੱਕ ਵਧਾਈ

    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਦੇਸ਼ ਪੱਧਰ ਉਤੇ ਲੌਕਡਾਊਨ ਵਧਣ ਦੇ ਮੱਦੇਨਜ਼ਰ ਰਾਜ ਵਿੱਚ ਵੀ 3 ਮਈ ਤੱਕ ਮੁਕੰਮਲ ਕਰਫਿਊ/ਲੌਕਡਾਊਨ ਰਹੇਗਾ। ਪਹਿਲਾਂ ਪੰਜਾਬ ਸਰਕਾਰ ਨੇ ਪਹਿਲਾਂ ਮਈ ਤਕ ਲੌਕਡਾਊਨ ਦਾ ਐਲਾਨ ਕੀਤਾ ਸੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਮਹਾਮਾਰੀ ਵਿਰੁੱਧ ਜੰਗ ਜਾਰੀ ਰੱਖਦਿਆਂ ਸੂਬਾ ਸਰਕਾਰ ਵੱਡੇ ਪੱਧਰ ਉਤੇ ਟੈਸਟਿੰਗ ਸਮੇਤ ਸਾਰੇ ਕਦਮ ਚੁੱਕੇਗੀ।
    ਇਸੇ ਦੌਰਾਨ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਕੋਵਿਡ-19 ਮਹਾਮਾਰੀ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਰਾਸ਼ਨ ਦੀ ਸਪਲਾਈ ਗਰੀਬਾਂ ਤੱਕ ਪਹੁੰਚਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਹਸਪਤਾਲਾਂ ਦੇ ਅਪਗਰੇਡੇਸ਼ਨ ਲਈ 729 ਕਰੋੜ ਰੁਪਏ ਪਹਿਲ ਦੇ ਅਧਾਰ ’ਤੇ ਦੇਣ, ਜੀਐੱਸਟੀ ਦਾ ਬਕਾਇਆ ਅਤੇ ਨਿਊ ਚੰਡੀਗੜ੍ਹ ਵਿਚ ਵਾਇਰਸ ਦੇ ਟੈਸਟਾਂ ਲਈ ਇਕ ਹਸਪਤਾਲਾਂ ਖੋਲ੍ਹਣ ਦੀ ਮੰਗ ਕੀਤੀ ਹੈ ਜਿਸ ਲਈ ਪੰਜਾਬ ਸਰਕਾਰ ਥਾਂ ਦੇਣ ਲਈ ਸਹਿਮਤ ਹੈ। ਸਾਰੀਆਂ ਪਾਰਟੀਆਂ ਨੇ ਕਿਹਾ ਕਿ ਜਿਹੜੇ ਪ੍ਰਾਈਵੇਟ ਹਸਪਤਾਲ ਕਰੋਨਾਵਾਇਰਸ ਖ਼ਿਲਾਫ਼ ਲੜਾਈ ਵਿਚ ਸਹਿਯੋਗ ਨਹੀਂ ਦੇ ਰਹੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
    ਅੱਜ ਇੱਥੇ ਵੀਡੀਓ ਕਾਨਫ਼ਰੰਸ ਰਾਹੀਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਾਈ ਸਾਨੂੰ ਰਾਜਨੀਤਕ ਹਿੱਤਾਂ ਤੋਂ ਉੱਪਰ ਉਠ ਕੇ ਲੜਨੀ ਚਾਹੀਦੀ ਹੈ। ਕੈਪਟਨ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਹੜੇ ਉਨ੍ਹਾਂ ਸੁਝਾਅ ਦਿੱਤੇ ਹਨ , ਉਨ੍ਹਾਂ ’ਤੇ ਵਿਚਾਰ ਵਟਾਂਦਰਾ ਕਰ ਕੇ ਲਾਗੂ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਜੇ ਸੂਬਾ ਸਰਕਾਰ ਕਰਫ਼ਿਊ ਅਤੇ ਲੌਕਡਾਊਨ ਨਾ ਲਾਗੂ ਕਰਦੀ ਤਾਂ ਮਹਾਂਮਾਰੀ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਜਾਣਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮਾਹਿਰਾਂ ਦਾ ਵਿਚਾਰ ਹੈ ਕਿ ਇਸ ’ਤੇ ਕਾਬੂ ਪਾਉਣ ਲਈ ਤਿੰਨ ਮਈ ਤੱਕ ਪੰਜ ਹਫ਼ਤਿਆਂ ਦਾ ਲੌਕਡਾਊਨ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸਨਅਤਾਂ ਚਲਾਉਣ ਦੀ ਪੰਜਾਬ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ ਤੇ ਇਸੇ ਕਰ ਕੇ ਬਠਿੰਡਾ, ਲੁਧਿਆਣਾ ਸਮੇਤ ਚਾਰ ਥਾਵਾਂ ’ਤੇ ਸਨਅਤਾਂ ਨੂੰ ਚਲਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੌਕਡਾਊਨ ਵਿਚੋਂ ਬਾਹਰ ਆਉਣ ਲਈ ਟਾਸਕ ਫੋਰਸ ਬਣਾਈ ਹੈ ਤੇ ਇਨ੍ਹਾਂ ਦੀ ਰਿਪੋਰਟ ਦਸ ਦਿਨਾਂ ਵਿਚ ਆ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸੁਝਾਅ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਹਸਪਤਾਲਾਂ ਨੂੰ ਟੈਸਟ ਕਰਨ ਦੀ ਸਹੂਲਤ ਦਿੱਤੀ ਜਾਵੇ। ਇਸ ਮੌਕੇ ਨਾਂਦੇੜ ਸਾਹਿਬ ਵਿਚ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਦੀ ਮੰਗ ਵੀ ਉੱਠੀ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਨੂੰ ਸਹਿਯੋਗ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ, ‘ਆਪ’ ਦੇ ਭਗਵੰਤ ਮਾਨ, ਸੀਪੀਆਈ ਦੇ ਬੰਤ ਸਿੰਘ ਬਰਾੜ, ਬਾਗ਼ੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਮੇਤ ਹੋਰਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਵੀਡੀਓ ਕਾਨਫਰੰਸ ਦੌਰਾਨ ਕਿਹਾ ਕਿ ਸੂਬੇ ਵਿਚ ਪੁਲੀਸ ਮੁਲਾਜ਼ਮ ਆਪਣੇ ਪੱਧਰ ’ਤੇ ਹੀ ਲੰਗਰ ਅਤੇ ਸੁੱਕਾ ਰਾਸ਼ਨ ਵੰਡ ਰਹੇ ਹਨ ਤੇ ਸਰਕਾਰ ਨੇ ਉਨ੍ਹਾਂ ਦੀ ਅਜਿਹੀ ਕੋਈ ਡਿਊਟੀ ਨਹੀਂ ਲਗਾਈ। ਖੁਰਾਕ ਤੇ ਸਪਲਾਈ ਵਿਭਾਗ ਅਤੇ ਕੁਝ ਸਮਾਜ ਸੇਵੀ ਜਥੇਬੰਦੀਆਂ ਵੀ ਇਸ ਕੰਮ ਵਿਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੋਲ ਪੀਪੀਈ ਕਿੱਟਾਂ ਕਾਫ਼ੀ ਗਿਣਤੀ ਵਿਚ ਹਨ ਤੇ ਹੋਰ ਸਾਜ਼ੋ-ਸਾਮਾਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਸਫ਼ਾਈ ਸੇਵਕਾਂ ਤੇ ਸਿਹਤ ਕਰਮੀਆਂ ਦੇ ਮੁੱਦੇ ਉਠਾਏ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com