ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਉੱਤਰਾਖੰਡ ਵਿਚ ਸਿੱਖ ਕਿਸਾਨਾਂ ਦੀ ਸੌ ਏਕੜ ਕਣਕ ਪ੍ਰਸ਼ਾਸਨ ਨੇ ਵੱਢੀ

    ਨਵੀਂ ਦਿੱਲੀ - ਉੱਤਰਾਖੰਡ ਦੀ ਖਟੀਮਾ ਤਹਿਸੀਲ ਦੇ ਪਿੰਡ ਉਲਾਣੀ ਵਿਚ ਸਿੱਖ ਕਿਸਾਨਾਂ ਦੀ ਕਰੀਬ 100 ਏਕੜ ਕਣਕ ਨੂੰ ਸਥਾਨਕ ਪ੍ਰਸ਼ਾਸਨ ਨੇ ਦੋ ਕੰਬਾਈਨਾਂ ਨਾਲ ਪੁਲੀਸ ਦੀ ਮੌਜੂਦਗੀ ਵਿੱਚ ਵੱਢ ਲਿਆ ਤੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਾ ਕੀਤੀ।
    ਆਲ ਇੰਡੀਆ ਸਿੱਖ ਪ੍ਰਤੀਨਿਧ ਬੋਰਡ ਉੱਤਰਾਖੰਡ ਦੇ ਬੁਲਾਰੇ ਸੁਖਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਕਿਸਾਨਾਂ ਨੇ ਸਥਾਨਕ ਤਹਿਸੀਲਦਾਰ ਨਾਲ ਗੱਲ ਕਰਕੇ ਉਕਤ ਜ਼ਮੀਨ ’ਤੇ ਕਣਕ ਬੀਜ ਲਈ ਸੀ ਪਰ ਬੀਤੇ ਦੋ ਦਿਨਾਂ ਦੌਰਾਨ ਪ੍ਰਸ਼ਾਸਨ ਨੇ ਪੁਲੀਸ ਦੀ ਹਾਜ਼ਰੀ ਵਿੱਚ ਜਬਰੀ ਕਣਕ ਵੱਢ ਲਈ। ਉਲਾਣੀ ਪਿੰਡ ਦੇ ਸਮਾਜ ਸੇਵੀ ਦਲਜੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਅੰਗਰੇਜ਼ਾਂ ਵੱਲੋਂ ਅਲਾਟ ਕੀਤੀ ਗਈ ਇਹ ਜ਼ਮੀਨ ਤਤਕਾਲੀ ਮਾਲਕਾਂ ਦੀ 1969 ਵਿੱਚ ਮੌਤ ਹੋਣ ਮਗਰੋਂ ਅੱਗੇ ਵੇਚ ਦਿੱਤੀ ਗਈ ਸੀ। ਇਸ ਜ਼ਮੀਨ ਉਪਰ ਕੁੱਝ ਕਿਸਾਨ ‘ਵਰਗ 20’ ਤਹਿਤ ਵੀ ਕਾਸ਼ਤ ਕਰ ਰਹੇ ਸਨ। 1972 ਵਿੱਚ ਸੀਲਿੰਗ ਸ਼ੁਰੂ ਹੋਈ। ਪਹਿਲਾਂ ਕਿਸਾਨ ਕਮਿਸ਼ਨਰ ਕੋਲੋਂ ਕੇਸ ਜਿੱਤ ਗਏ ਸਨ ਪਰ ਹਾਈ ਕੋਰਟ ਵਿੱਚ ਕਿਸਾਨਾਂ ਦਾ ਵਕੀਲ ਖੜ੍ਹਾ ਨਾ ਕਰਨ ਕਰਕੇ ਉਹ ਕੇਸ ਹਾਰ ਗਏ ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਸਿਖ਼ਰਲੀ ਅਦਾਲਤ ਨੇ ਸਟੇਟਸ ਕੋ ਜਾਰੀ ਰੱਖ ਦਿੱਤਾ ਤੇ ਤਾਰੀਕ ਅੱਗੇ ਪਾ ਦਿੱਤੀ। ਸ੍ਰੀ ਭੁੱਲਰ ਨੇ ਕਿਹਾ ਕਿ ਹੁਣ ਕਰੋਨਾ ਦੇ ਚੱਲਦੇ ਅਦਾਲਤੀ ਕਾਰਵਾਈ ਠੱਪ ਪਈ ਹੋਣ ਕਰਕੇ ਕਿਸਾਨ ਸੁਪਰੀਮ ਕੋਰਟ ਵੀ ਪਹੁੰਚ ਨਾ ਕਰ ਸਕੇ ਤੇ ਪ੍ਰਸ਼ਾਸਨ ਨੇ ਧੱਕੇ ਨਾਲ ਪੱਕੀ ਫਸਲ ਵੱਢ ਲਈ। ਇਸ ਦੇ ਨਾਲ ਹੀ 6 ਦਰਜਨ ਤੋਂ ਵੱਧ ਕਿਸਾਨਾਂ ਖ਼ਿਲਾਫ਼ ਧਾਰਾ 341, 332, 253, 186, 504, 506, 427, 188, 269, 270 ਤੇ 271 ਤਹਿਤ ਕੇਸ ਦਰਜ ਕਰ ਦਿੱਤੇ। ਨਾਨਕਮੱਤਾ ਗੁਰਦੁਆਰੇ ਦੇ ਪ੍ਰਧਾਨ ਸੇਵਾ ਸਿੰਘ, ਮਨਵਿੰਦਰ ਸਿੰਘ ਖਹਿਰਾ ਨੇ ਸਿੱਖ ਲੀਡਰਸ਼ਿਪ ਨੂੰ ਪੀੜਤ ਕਿਸਾਨਾਂ ਦੀ ਸਾਰ ਲੈਣ ਦੀ ਅਪੀਲ ਕੀਤੀ ਹੈ ਤੇ ਤਹਿਸੀਲਦਾਰ ਦੀ ਭੂਮਿਕਾ ’ਤੇ ਇਤਰਾਜ਼ ਉਠਾਇਆ ਹੈ। ਐਸਡੀਐਮ ਨਿਰਮਲਾ ਬਿਸ਼ਟ ਨੇ ਦੱਸਿਆ ਕਿ ਇਸ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਕੋਲ ਸੀ ਤੇ ਕਿਸਾਨਾਂ ਨੇ ਫਿਰ ਵੀ ਕਣਕ ਬੀਜ ਦਿੱਤੀ ਜਦੋਂ ਕਿ 31 ਅਕਤੂਬਰ ਨੂੰ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ। ਅਧਿਕਾਰੀ ਨੇ ਕਿਹਾ ਕਿ ਕਰੀਬ 650 ਕੁਇੰਟਲ ਕਣਕ ਦੀ ਨਿਲਾਮੀ ਕਰਕੇ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ ਤੇ ਜੇ ਕਿਸਾਨ ਸੁਪਰੀਮ ਕੋਰਟ ਤੋਂ ਜਿੱਤ ਗਏ ਤਾਂ ਉਨ੍ਹਾਂ ਨੂੰ ਇਹ ਰਾਸ਼ੀ ਦੇ ਦਿੱਤੀ ਜਾਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com