ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੁਲਿਸ ਮੁਲਾਜ਼ਮ ਨੇ ਕੌਮਾਂਤਰੀ ਕਬੱਡੀ ਖਿਡਾਰੀ ਗੋਲੀਆਂ ਮਾਰੀਆਂ, ਮੌਤ ਹੋਈ

    ਕਪੂਰਥਲਾ - ਥਾਣਾ ਸੁਭਾਨਪੁਰ ਦੇ ਤਹਿਤ ਪਿੰਡ ਲੱਖਣ ਕੇ ਪੱਡਾ 'ਚ ਇਕ ਕਬੱਡੀ ਖਿਡਾਰੀ ਦੀ ਕਥਿਤ ਪੁਲਸ ਕਰਮਚਾਰੀ ਵੱਲੋਂ ਗੋਲੀ ਮਾਰਕੇ ਦੇ ਹੱਤਿਆ ਕਰ ਦਿੱਤੀ ਗਈ ਅਤੇ ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ।ਮ੍ਰਿਤਕ ਦੀ ਪਛਾਣ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਰੂਪ 'ਚ ਹੋਈ ਹੈ। ਇਸ ਮਾਮਲੇ 'ਚ ਥਾਣਾ ਸੁਭਾਨਪੁਰ ਪੁਲਸ ਵੱਲੋਂ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

    ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਦੇ ਦੋਸਤ ਪ੍ਰਦੀਪ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਅਰਵਿੰਦਰਜੀਤ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਗੱਡੀ 'ਚ ਸਵਾਰ ਹੋ ਕੇ ਲੱਖਣ ਕੇ ਪੱਡਾ ਪਿੰਡ ਵੱਲ ਆ ਰਹੇ ਸਨ ਤਾਂ ਉਨ੍ਹਾਂ ਨੂੰ ਸੜਕ ਦੇ ਕਿਨਾਰੇ ਇਕ ਗੱਡੀ ਖੜ੍ਹੀ ਦਿਖਾਈ ਦਿੱਤੀ ਅਤੇ ਗੱਡੀ ਦੇ ਪਿਛਲੇ ਸ਼ੀਸ਼ੇ 'ਤੇ ਪਰਦੇ ਲੱਗੇ ਹੋਏ ਸਨ। ਜਦ ਅਸੀਂ ਉਨ੍ਹਾਂ ਦੀ ਗੱਡੀ ਨੇੜੇ ਗੱਡੀ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੱਡੀ ਭਜਾ ਲਈ ਅਤੇ ਅੱਗੇ ਜਾ ਕੇ ਅਸੀਂ ਗੱਡੀ ਨੂੰ ਰੋਕ ਲਿਆ।ਇਸ ਤੋਂ ਬਾਅਦ ਉਹ ਅਤੇ ਅਰਵਿੰਦਰ ਜੀਤ ਸਿੰਘ ਨੇ ਗੱਡੀ ਤੋਂ ਹੇਠਾਂ ਉੱਤਰ ਕੇ ਕਾਰ ਚੈੱਕ ਕਰਨੀ ਚਾਹੀ ਤਾਂ ਕਾਰ 'ਚੋਂ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਜੋ ਪੁਲਸ ਮੁਲਾਜ਼ਮ ਨਿਕਲਿਆ, ਦੇ ਹੱਥ 'ਚ ਰਿਵਾਲਵਰ ਸੀ। ਪੁਲਸ ਮੁਲਾਜ਼ਮ ਨੇ ਬਿਨਾਂ ਕੋਈ ਗੱਲ ਕੀਤੇ ਅਰਵਿੰਦਰਜੀਤ ਸਿੰਘ ਅਤੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਕਤ ਮੁਲਾਜ਼ਮ ਵੱਲੋਂ ਚਲਾਈਆਂ ਗੋਲੀਆਂ ਅਰਵਿੰਦਰਜੀਤ ਸਿੰਘ ਦੀ ਛਾਤੀ 'ਚ, ਉਸ ਦੇ ਮੋਢੇ ਅਤੇ ਵੱਖੀ 'ਚ ਲੱਗੀਆਂ। ਬਾਅਦ 'ਚ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਗੱਡੀ 'ਚੋਂ ਉਤਰਿਆ ਅਤੇ ਲਲਕਾਰੇ ਮਾਰਨ ਲੱਗਾ। ਗੱਡੀ ਦੇ ਓਹਲੇ ਹੋ ਕੇ ਉਨ੍ਹਾਂ ਆਪਣੀ ਜਾਨ ਬਚਾਈ। ਇਸ ਉਪਰੰਤ ਉਹ ਅਰਵਿੰਦਰ ਨੂੰ ਸੁਭਾਨਪੁਰ ਦੇ ਹਸਪਤਾਲ 'ਚ ਲੈ ਗਏ ਪਰ ਉੱਥੇ ਉਸ ਨੂੰ ਦਾਖਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਜਲੰਧਰ ਦੇ ਇਕ ਨਿਜੀ ਹਸਪਤਾਲ ਪਹੁੰਚੇ ਤਾਂ ਉੱਥੇ ਅਰਵਿੰਦਰਜੀਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਪੁਲਸ ਵੱਲੋਂ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਦੋਵੇਂ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com