ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ

    ਲਾਹੌਰ - ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਤੋਂ ਬਾਅਦ ਅੱਜ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹ ਦਿੱਤਾ ਹੈ ਪਰ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ, ‘ਪਾਕਿਸਤਾਨ ਨੇ ਅੱਜ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ ਹੈ।’ ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਅੱਜ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਈਟੀਪੀਬੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।’ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਰਿਹਾ ਹੈ। ਉਨ੍ਹਾਂ ਕਿਹਾ, ‘ਮੈਂ ਭਾਰਤ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਅਸੀਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਜਾ ਰਹੇ ਹਾਂ।’
    ਸੂਤਰਾਂ ਨੇ ਦੱਸਿਆ ਕਿਹਾ ਕਿ ਪਿਛਲੇ ਹਫ਼ਤੇ ਭਾਰਤ ਨੇ ਕਿਹਾ ਸੀ ਕਿ ਪਾਕਿਸਤਾਨ 29 ਜੂਨ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕਰਕੇ ਆਪਣਾ ਚੰਗਾ ਅਕਸ ਪੇਸ਼ ਕਰਨਾ ਚਾਹੁੰਦਾ ਹੈ। ਭਾਰਤ ਨੇ ਕਿਹਾ ਸੀ ਕਿ ਉਹ ਸਿਹਤ ਅਧਿਕਾਰੀਆਂ ਤੇ ਹੋਰਨਾਂ ਧਿਰਾਂ ਨਾਲ ਵਿਚਾਰ ਚਰਚਾ ਤੋਂ ਬਾਅਦ ਹੀ ਇਸ ਮੁੱਦੇ ’ਤੇ ਕੋਈ ਫ਼ੈਸਲਾ ਲਵੇਗਾ।
    ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਕੋਵਿਡ-19 ਪ੍ਰੋਟੋਕੋਲ ਦੀ ਸ਼ਰਤ ਨਾਲ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਪਾਕਿਸਤਾਨ ਵਿੱਚ ਕੋਵਿਡ ਨੂੰ ਲੈ ਕੇ ਹਾਲਾਤ ਮਾੜੇ ਹਨ, ਪਰ ਹੁਣ ਜਦੋਂ ਬੰਦਸ਼ਾਂ ਸਮੇਤ ਹੋਰ ਖੁੱਲ੍ਹਾਂ ਦਿੱਤੀਆਂ ਹਨ ਤਾਂ ਸਰੀਰਕ ਦੂਰੀ ਨੇਮਾਂ ਦੀ ਪਾਲਨਾ ਯਕੀਨੀ ਬਣਾਉਂਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com