ਕੀਰਤਪੁਰ ਸਾਹਿਬ - ਅੱਠਵੀਂ ਪਾਤਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਸੀਸ ਮਹਿਲ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਇਸ ਦੌਰਾਨ ਗਿਆਰਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁ: ਕੋਟ ਸਾਹਿਬ ਦੇ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਹਰਨਾਮ ਸਿੰਘ ਖਾਲਸਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ।
ਇਸ ਦੌਰਾਨ ਕਿਲ੍ਹਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਜਸਵੀਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਹਰਭਜਨ ਸਿੰਘ, ਬਾਬਾ ਵਾਹਿਗੁਰੂ ਸਿੰਘ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਡਾ. ਪਰਮਜੀਤ ਸਿੰਘ ਸਰੋਆ ਸਕੱਤਰ, ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭੁਪਿੰਦਰ ਸਿੰਘ ਮੀਤ ਮਨੇਜਰ, ਮੀਤ ਮੈਨੇਜਰ ਬਲਵਿੰਦਰ ਸਿੰਘ, ਪਰਮਜੀਤ ਸਿੰਘ ਲੱਖੈਵਾਲ ਮੈਂਬਰ ਸ਼੍ਰੋਮਣੀ ਕਮੇਟੀ, ਰਮਿੰਦਰ ਸਿੰਘ ਕਾਹਲੋਂ ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਾਭ ਸਿੰਘ ਵੱਲੋਂ ਸੰਗਤ ਲਈ ਖੀਰ, ਮਾਹਲ ਪੂੜੇ, ਦਾਲ, ਪੂਰੀਆਂ ਦਾ ਲੰਗਰ ਵਰਤਾਇਆ ਗਿਆ।


