ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ

    • ਤਿੰਨ ਡੇਰਾ ਕੌਮੀ ਕਮੇਟੀ ਮੈਂਬਰਾਂ ਸਮੇਤ ਕੁੱਲ 11 ਨਾਮਜ਼ਦ • ਗਿ੍ਫ਼ਤਾਰੀ ਲਈ ਛਾਪੇਮਾਰੀ
    ਫ਼ਰੀਦਕੋਟ - ਸਾਲ 2015 'ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਤੇ ਬੇਅਦਬੀ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਣਾਈ ਐਸ.ਆਈ.ਟੀ. ਨੇ ਇਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਹੈ | ਸਿੱਟ ਦੇ ਮੁਖੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਇਸ ਮਾਮਲੇ ਅਧੀਨ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ, ਜਿਸ 'ਚ ਕੁੱਲ 11 ਵਿਅਕਤੀ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ 'ਚ ਡੇਰਾ ਮੁਖੀ, ਤਿੰਨ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਨਦੀਪ ਬਰੇਟਾ ਤੇ 7 ਪਹਿਲਾਂ ਤੋਂ ਫ਼ੜੇ ਡੇਰਾ ਪ੍ਰੇਮੀ ਸ਼ਾਮਿਲ ਹਨ | ਉਨ੍ਹਾਂ ਅੱਗੇ ਦੱਸਿਆ ਕਿ ਸੱਤ 'ਚੋਂ ਪੰਜ ਡੇਰਾ ਪ੍ਰੇਮੀ ਅਦਾਲਤ ਵਲੋਂ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤੇ ਗਏ ਹਨ | ਦੋ ਡੇਰਾ ਪ੍ਰੇਮੀ ਪਹਿਲਾਂ ਤੋਂ ਮਨਜ਼ੂਰ ਜ਼ਮਾਨਤ 'ਤੇ ਰਿਹਾਅ ਕਰ ਦਿੱਤੇ ਗਏ ਹਨ | ਡੇਰਾ ਮੁਖੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ ਤੇ ਤਿੰਨਾਂ ਕੌਮੀ ਕਮੇਟੀ ਮੈਂਬਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਤੇ ਅਦਾਲਤ 'ਚ ਵੀ ਇਨ੍ਹਾਂ ਤਿੰਨਾਂ ਦੇ 'ਪ੍ਰੋਡਕਸ਼ਨ ਵਾਰੰਟ' ਹਾਸਲ ਕਰਨ ਲਈ ਅਰਜ਼ੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਿੱਟ ਵਲੋਂ ਕਾਫ਼ੀ ਗਹਿਰਾਈ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ ਤੇ ਪਹਿਲਾਂ ਗਿ੍ਫ਼ਤਾਰ ਡੇਰਾ ਪ੍ਰੇਮੀਆਂ ਤੋਂ ਪੁੱਛਗਿੱਛ ਕਰਕੇ ਸਾਰੇ ਮਾਮਲੇ ਬਾਰੇ ਠੋਸ ਜਾਣਕਾਰੀ ਇਕੱਠੀ ਕੀਤੀ ਹੈ | ਨਾਮਜ਼ਦ ਦੋਸ਼ੀਆਂ ਦੀ ਕਰਾਸ ਜਾਂਚ, ਕਰਾਸ ਸ਼ਨਾਖਤ ਮਾਮਲੇ ਨਾਲ ਸਬੰਧਿਤ ਵੱਖ-ਵੱਖ ਥਾਵਾਂ ਦੀ ਨਿਸ਼ਾਨਦੇਹੀ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਦੀ ਘਟਨਾ 1 ਜੂਨ 2015 ਨੂੰ ਵਾਪਰੀ ਸੀ, ਜਿਸ ਤੋਂ ਬਾਅਦ ਚੋਰੀ ਕੀਤੇ ਗਏ ਸਰੂਪ ਨੂੰ ਇਕ ਗੱਡੀ 'ਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਿੱਖਾਂਵਾਲਾ ਵਿਖੇ ਇਕ ਘਰ 'ਚ ਲਿਜਾਇਆ ਗਿਆ ਸੀ | ਪਵਿੱਤਰ ਸਰੂਪ ਨੂੰ ਸਾਢੇ ਤਿੰਨ ਤੋਂ ਚਾਰ ਮਹੀਨੇ ਇਸ ਘਰ 'ਚ ਹੀ ਰੱਖਿਆ ਗਿਆ ਸੀ | ਇਸ ਤੋਂ ਬਾਅਦ ਸਰੂਪ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ | ਪੁਲਿਸ ਵਲੋਂ ਇਸ ਘਰ ਦੀ ਨਿਸ਼ਾਨਦੇਹੀ ਕਰ ਲਈ ਗਈ ਹੈ ਤੇ ਮਾਮਲੇ 'ਚ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ ਹੈ | ਸਿੱਟ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਘਟਨਾ ਨੂੰ ਅੰਜਾਮ ਦੇਣ ਲਈ ਸਾਜਿਸ਼ ਡੇਰਾ ਮੁਖੀ ਤੇ ਡੇਰੇ ਦੇ ਕੌਮੀ ਕਮੇਟੀ ਮੈਂਬਰਾਂ ਦੀ ਸਹਿਮਤੀ ਤੇ ਮਿਲੀਭੁਗਤ ਨਾਲ ਰਚੀ ਗਈ ਸੀ | ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਸਾਰੀ ਸਾਜ਼ਿਸ ਰਚਣ ਅਤੇ ਘਟਨਾ ਨੂੰ ਅੰਜਾਮ ਦੇਣ ਦੀ ਮੁੱਖ ਵਜ੍ਹਾ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਂਝੀ ਦਾ ਇਕ ਸਮਾਗਮ ਸੀ, ਜਿਸ 'ਚ ਕੁਝ ਡੇਰਾ ਪ੍ਰੇਮੀਆਂ ਵਲੋਂ ਗੁਰਮੀਤ ਰਾਮ ਰਹੀਮ ਦੀ ਤਸਵੀਰ ਵਾਲੇ ਲੌਕਟਾਂ ਨੂੰ ਤੋੜ ਕੇ ਗਲ 'ਚੋਂ ਉਤਾਰਦਿਆਂ ਡੇਰੇ ਨਾਲ ਆਪਣਾ ਨਾਤਾ ਤੋੜ ਦਿੱਤਾ ਸੀ | ਡੇਰਾ ਕਮੇਟੀ ਤੇ ਡੇਰਾ ਪ੍ਰੇਮੀਆਂ ਵਲੋਂ ਇਸ ਨੂੰ ਆਪਣੇ ਗੁਰੂ ਦੀ ਬੇਅਦਬੀ ਮੰਨਦਿਆਂ ਇਹ ਸਾਰੀ ਸਾਜਿਸ ਰਚੀ ਗਈ ਸੀ | ਡੇਰਾ ਮੁਖੀ ਤੋਂ ਪੁੱਛਗਿੱਛ ਅਤੇ ਉਨ੍ਹਾਂ ਦੀ ਗਿ੍ਫ਼ਤਾਰੀ ਸਬੰਧੀ ਪੱਤਰਕਾਰਾਂ ਨਾਲ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ 'ਚ ਲਿਆਉਣਗੇ | ਡੇਰਾ ਮੁਖੀ ਦੀ ਨਾਮਜ਼ਦਗੀ ਨਾਲ ਜਿਥੇ ਇਹ ਮਾਮਲਾ ਕੁਝ ਸੁਲਝਿਆ ਹੈ, ਉਥੇ ਡੇਰਾ ਮੁਖੀ ਤੇ ਕਮੇਟੀ ਮੈਂਬਰਾਂ ਦੀ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਨਾਲ ਸਬੰਧਿਤ ਹੋਰ ਮਾਮਲਿਆਂ 'ਚ ਵੀ ਨਵੀਂਆਂ ਪਰਤਾਂ ਖੁਲ ਸਕਦੀਆਂ ਹਨ | ਇਸ ਮੌਕੇ ਐਸ.ਪੀ. ਰਜਿੰਦਰ ਸਿੰਘ ਸੋਹਲ, ਡੀ.ਐਸ.ਪੀ. ਲਖਵੀਰ ਸਿੰਘ ਮੌਜੂਦ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com