ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਖ਼ਾਲਿਸਤਾਨ ਦੇ ਨਾਂ ’ਤੇ ਜ਼ੁਲਮ ਢਾਹ ਰਹੀ ਹੈ ਪੁਲੀਸ: ਖਹਿਰਾ

    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲੀਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਅਤੇ ਦਲਿਤਾਂ ਉੱਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਹ ਪੰਜਾਬ ਪੁਲੀਸ ਦੀ ਅਜਿਹੀ ਕਾਰਵਾਈ ਖ਼ਿਲਾਫ਼ ਪਿੰਡਾਂ ਵਿਚ ‘ਲੋਕ ਕਚਹਿਰੀਆਂ’ ਲਗਾ ਕੇ ਗ਼ਰੀਬਾਂ ਤੇ ਬੇਸਹਾਰਾ ਵਿਅਕਤੀਆਂ ਦੀ ਆਵਾਜ਼ ਪੰਜਾਬ ਸਰਕਾਰ ਤਕ ਪਹੁੰਚਾਉਣਗੇ।
    ਸ੍ਰੀ ਖਹਿਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਮੁੜ ਜਾਂਚ ਕੀਤੀ ਜਾਵੇ। ਇਸ ਸੰਘਰਸ਼ ਵਿਚ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਪਿਰਮਲ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਜਗਤਾਰ ਸਿੰਘ ਵੀ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਵਿਧਾਨ ਸਭਾ ਹਲਕਾ ਭੁਲੱਥ ਦੇ ਜੋਗਿੰਦਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪਿੰਡ ਸੇਹਰਾ ਦੇ ਸੁਖਚੈਨ ਸਿੰਘ, ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਸ਼ਾਦੀਪੁਰ ਦੇ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
    ਸ੍ਰੀ ਖਹਿਰਾ ਨੇ ਦੱਸਿਆ ਕਿ ਪਿੰਡ ਸ਼ਾਦੀਪੁਰ ਵਾਸੀਆਂ ਅਨੁਸਾਰ ਲਵਪ੍ਰੀਤ ਸਿੰਘ (18) ਦਿੱਲੀ ਦੇ ਸ਼ਾਹੀਨ ਬਾਗ਼ ਮੋਰਚੇ ਵਿਚ ਲੰਗਰ ਦੀ ਸੇਵਾ ਕਰਨ ਗਿਆ ਸੀ, ਜਿੱਥੇ ਦਿੱਲੀ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਗਰੋਂ ਯੂਏਪੀਏ ਕਾਨੂੰਨ ਤਹਿਤ ਕੇਸ ਦਰਜ ਕਰ ਦਿੱਤਾ। ਇਸ ਮਗਰੋਂ 28 ਜੂਨ ਨੂੰ ਸਮਾਣਾ ਪੁਲੀਸ ਨੇ ਲਵਪ੍ਰੀਤ ਸਿੰਘ ਸਮੇਤ ਸੁਖਚੈਨ ਸਿੰਘ, ਅੰਮ੍ਰਿਤਪਾਲ ਸਿੰਘ, ਗੈਰੀ ਅਤੇ ਜਸਪ੍ਰੀਤ ਸਿੰਘ ਖ਼ਿਲਾਫ਼ ਮੁੜ ਯੂਏਪੀਏ ਕਾਨੂੰਨ ਤਹਿਤ ਕੇਸ ਦਰਜ ਕਰ ਦਿੱਤਾ। ਇਨ੍ਹਾਂ ਵਿਚੋਂ ਜ਼ਿਆਦਾਤਰ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਨਾਮਜ਼ਦ ਕੁਝ ਨੌਜਵਾਨਾਂ ਦੇ ਪਰਿਵਾਰਾਂ ਦੀ ਵਿੱਤੀ ਹਾਲਤ ਅਜਿਹੀ ਹੈ ਕਿ ਉਹ ਵਕੀਲ ਵੀ ਨਹੀਂ ਕਰ ਸਕਦੇ। ਸ੍ਰੀ ਖਹਿਰਾ ਨੇ ਕਿਹਾ ਕਿ ਅਜਿਹੇ ਲੋਕਾਂ ਲਈ ਜ਼ਰੂਰਤ ਪੈਣ ’ਤੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।
    ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਯੂਏਪੀਏ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਜਾਂਚ ਵਾਸਤੇ ਕਮਿਸ਼ਨ ਬਿਠਾਇਆ ਜਾਵੇ। ਜੇ ਹੋ ਸਕੇ ਤਾਂ ਇਨ੍ਹਾਂ ਮਾਮਲਿਆਂ ਦੀ ਜਾਂਚ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਹੇਠ ਬਦਲਾਖੋਰੀ ਕਮਿਸ਼ਨ ਤੋਂ ਕਰਵਾਈ ਜਾਵੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com