ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੋਟਕਪੂਰਾ ਗੋਲੀ ਕਾਂਡ: ਐੱਸਪੀ ਅਤੇ ਐੱਸਐੱਚਓ ਦੀਆਂ ਜ਼ਮਾਨਤ ਅਰਜ਼ੀਆਂ ਰੱਦ

    ਫ਼ਰੀਦਕੋਟ - ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਐੱਸਪੀ ਬਲਜੀਤ ਸਿੰਘ ਸਿੱਧੂ ਅਤੇ ਸਿਟੀ ਕੋਟਕਪੂਰਾ ਥਾਣੇ ਦੇ ਤਤਕਾਲੀ ਮੁਖੀ ਗੁਰਦੀਪ ਪੰਧੇਰ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਗੁਰਦੀਪ ਪੰਧੇਰ ਜੇਲ੍ਹ ਵਿੱਚ ਹੈ ਅਤੇ ਉਸ ਨੇ ਮੁਕੱਦਮਾ ਚੱਲਣ ਤੱਕ ਜ਼ਮਾਨਤ ਮੰਗੀ ਸੀ ਜਦੋਂਕਿ ਐੱਸਪੀ ਬਲਜੀਤ ਸਿੰਘ ਸਿੱਧੂ ਨੇ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਪੇਸ਼ਗੀ ਜ਼ਮਾਨਤ ਮੰਗੀ ਸੀ। ਅਦਾਲਤ ਵਿੱਚ ਅੱਜ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਕਿ ਬਲਜੀਤ ਸਿੰਘ ਅਤੇ ਗੁਰਦੀਪ ਪੰਧੇਰ ਨੇ ਝੂਠੀ ਗਵਾਹੀ ਤਿਆਰ ਕਰਨ ਦੀ ਸਾਜ਼ਿਸ਼ ਘੜੀ ਸੀ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਦੋ ਵਾਰ ਨੋਟਿਸ ਭੇਜਣ ਦੇ ਬਾਵਜੂਦ ਬਲਜੀਤ ਸਿੰਘ ਅਦਾਲਤ ਸਾਹਮਣੇ ਪੇਸ਼ ਨਹੀਂ ਹੋਇਆ। ਐੱਸਆਈਟੀ ਨੇ ਦਾਅਵਾ ਕੀਤਾ ਕਿ ਝੂਠੀ ਗਵਾਹੀ ਤਿਆਰ ਕਰਨ ਲਈ ਰਚੀ ਗਈ ਸਾਜ਼ਿਸ਼ ਵਿਚ ਗੁਰਦੀਪ ਪੰਧੇਰ, ਐੱਸਪੀ ਬਲਜੀਤ ਸਿੰਘ ਅਤੇ ਇੱਕ ਆਈਪੀਐੱਸ ਅਧਿਕਾਰੀ ਦੀ ਸ਼ਮੂਲੀਅਤ ਹੈ ਅਤੇ ਇਹ ਆਈਪੀਐੱਸ ਅਧਿਕਾਰੀ ਵੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੁੱਛ-ਪੜਤਾਲ ਲਈ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਇਆ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਪੁਲੀਸ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਮੁਕੱਦਮੇ ’ਚ ਇਲਜ਼ਾਮ ਬੇਹੱਦ ਗੰਭੀਰ ਹਨ। ਇਸ ਲਈ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ।
    ਐੱਸਆਈਟੀ ਨੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਖ਼ਿਲਾਫ਼ ਝੂਠੀ ਤੇ ਫਰਜ਼ੀ ਗਵਾਹੀ ਤਿਆਰ ਕਰਨ ਦੇ ਮਾਮਲੇ ਵਿੱਚ ਇੱਕ ਆਈਪੀਐੱਸ ਅਧਿਕਾਰੀ ਨੂੰ ਜਾਂਚ ਪ੍ਰਕਿਰਿਆ ਵਿੱਚ ਸ਼ਾਮਲ ਕਰਵਾਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਅਧਿਕਾਰੀ ਪਿਛਲੇ ਤਿੰਨ ਹਫ਼ਤਿਆਂ ਤੋਂ ਜਾਂਚ ਟੀਮ ਨੂੰ ਪੜਤਾਲ ਵਿੱਚ ਸਹਿਯੋਗ ਨਹੀਂ ਦੇ ਰਿਹਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com