ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗਾਇਬ ਹੋਏ ਸਰੂਪਾਂ ਦੀ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ ‘ਚ

    - ਜਗਸੀਰ ਸਿੰਘ ਸੰਧੂ
    ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 267 ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਰਿਟਾਇਰਡ ਜੱਜ ਨਵਿੱਤਾ ਕੌਰ ਨੂੰ ਸੌਂਪ ਦਿੱਤੀ ਅਤੇ ਭਾਈ ਈਸ਼ਰ ਸਿੰਘ ਐਡਵੋਕੇਟ ਨੂੰ ਉਹਨਾਂ ਦਾ ਸਹਾਇਕ ਨਿਯੁਕਤ ਕਰਕੇ ਜਾਂਚ ਲਈ ਸੀ.ਏ ਆਦਿ ਮਹੁੱਇਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਪਰ ਦੂਸਰੇ ਪਾਸੇ 19 ਮਈ 2016 ਨੂੰ ਜਦੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਥਿਤ ਗੁਰੂ ਗਰੰਥ ਸਾਹਿਬ ਪਬਲੀਕੇਸ਼ਨ ਭਵਨ ਅੰਦਰ ਅੱਗ ਲੱਗੀ ਸੀ ਤਾਂ ਉਸ ਸਮੇਂ ਪਬਲੀਕੇਸ਼ਨ ਦਾ ਸਕੱਤਰ ਰੂਪ ਸਿੰਘ ਦਾ ਅਚਾਨਕ ਛੁੱਟੀ ‘ਤੇ ਚਲੇ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦਾ ਹੈ। ਇੱਕ ਪਾਸੇ ਤਾਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ 72 ਘੰਟਿਆਂ ਦੇ ਨੋਟਿਸ ‘ਤੇ ਸ੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਬੁਲਾਕੇ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਦਾ ਹੈ ਅਤੇ ਦੂਸਰੇ ਪਾਸੇ ਰੂਪ ਸਿੰਘ ਦੀ ਅਚਾਨਕ ਛੁੱਟੀ ਮਨਜੂਰ ਕਰਕੇ ਉਸ ਨੂੰ ਵਿਦੇਸ਼ ਜਾਣ ਦੀ ਇਜਾਜਤ ਦੇ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਜਾਂਚ ਲਈ 1 ਮਹੀਨੇ ਦਾ ਟਾਇਮ ਸਮਾਂਬੱਧ ਕਰ ਦਿੱਤਾ ਜਾਂਦਾ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਘਟਨਾ ਸਮੇਂ ਦਾ ਪਬਲੀਕੇਸ਼ਨ ਸਕੱਤਰ ਹੀ ਜਾਂਚ ਵਿੱਚ ਸਾਮਲ ਨਹੀਂ ਹੋਵੇਗਾ ਤਾਂ ਇਹ ਜਾਂਚ ਕਿਸ ਤਰ੍ਹਾਂ ਅੱਗੇ ਵਧੇਗੀ। ਇਸ ਦੇ ਨਾਲ ਹੀ ਇੱਕ ਹੋਰ ਸਵਾਲ ਪੈਦਾ ਹੋ ਰਿਹਾ ਹੈ ਕਿ ਇਸ ਜਾਂਚ ਨੂੰ ਖੁਲਵਾਉਣ ਵਾਲਾ ਕਮਲਜੀਤ ਸਿੰਘ ਸੁਪਰਵਾਇਜਰ ਸ੍ਰੀ ਅਕਾਲੀ ਤਖਤ ਸਾਹਿਬ ਜਥੇਦਾਰ ਨੂੰ ਪੱਤਰ ਲਿਖਕੇ ਵਾਰ ਵਾਰ ਕਹਿ ਰਿਹਾ ਹੈ ਕਿ ਪਬਲੀਕੇਸ਼ਨ ਦਾ ਰਿਕਾਰਡ ਸੀਲ ਕਰਨ ਉਪਰੰਤ ਵੀ ਪਿਛਲੇ ਕੁਝ ਦਿਨਾਂ ਤੋਂ ਸ੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਅਣਅਧਿਕਾਰਤ ਤੌਰ ‘ਤੇ ਪਬਲੀਕੇਸ਼ਨ ਵਿਭਾਗ ਵਿੱਚ ਆ ਕੇ ਮੀਤ ਸਕੱਤਰ ਗੁਰਬਚਨ ਸਿੰਘ ਅਤੇ ਪਬਲੀਕੇਸ਼ਨ ਇੰਚਾਰਜ ਗੁਰਮੁੱਖ ਸਿੰਘ ਨਾਲ ਮਿਲਕੇ ਦਫਤਰੀ ਰਿਕਾਰਡ ਵਿੱਚ ਛੇੜਛਾੜ ਕਰਦੇ ਰਹੇ ਹਨ ਤੇ ਕੁਝ ਰਿਕਾਰਡ ਖੁਰਦ ਬੁਰਦ ਵੀ ਕੀਤਾ ਗਿਆ ਹੈ, ਜੋ ਸੀ.ਸੀ ਟੀ.ਵੀ ਕੈਮਰਿਆਂ ਤੋਂ ਦੇਖਿਆ ਜਾ ਸਕਦਾ ਹੈ, ਪਰ ਕਮਾਲ ਦੀ ਗੱਲ ਇਹ ਹੈ ਕਿ ਜਾਂਚ ਤੋਂ ਪਹਿਲਾਂ ਹੀ ਗੁਰਦੁਆਰਾ ਰਾਮਸਰ ਦੇ ਸੀ.ਸੀ.ਟੀ.ਵੀ ਕੈਮਰੇ ਹੀ ਗਾਇਬ ਕਰ ਦਿੱਤੇ ਗਏ ਹਨ। ਉਧਰ ਮੀਤ ਸਕੱਤਰ ਗੁਰਬਚਨ ਸਿੰਘ 31 ਜੁਲਾਈ ਨੂੰ ਸੇਵਾ ਮੁਕਤ ਹੋ ਰਿਹਾ ਹੈ, ਜੋ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਸ੍ਰੋਮਣੀ ਕਮੇਟੀ ਨੂੰ ਅਲਵਿਦਾ ਕਹਿ ਜਾਵੇ। ਹੁਣ ਅਜਿਹੇ ਹਾਲਤਾਂ ਵਿੱਚ ਜਾਂਚ ਸੁਰੂ ਹੋਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com