ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੁਮੇਧ ਸੈਣੀ ਖ਼ਿਲਾਫ਼ ਗਵਾਹੀ ਦੇਣਗੇ ਤਿੰਨ ਸਾਬਕਾ ਇੰਸਪੈਕਟਰ

    ਐਸ.ਏ.ਐਸ. ਨਗਰ (ਮੁਹਾਲੀ) - ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਸੈਣੀ ਖ਼ਿਲਾਫ਼ ਕੇਸ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਨਵੀਂ ਅਦਾਲਤ ਵਿੱਚ ਤਬਦੀਲ ਕੀਤਾ ਗਿਆ ਹੈ। ਨਵੀਂ ਅਦਾਲਤ ਵਿੱਚ 7 ਅਗਸਤ ਨੂੰ ਸੁਣਵਾਈ ਹੋਣੀ ਹੈ ਜਿਥੇ ਸਰਕਾਰ ਸੈਣੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਹੀਲਾ ਵਰਤ ਰਹੀ ਹੈ। ਉਧਰ ਪੁਰਾਣੇ ਸਾਥੀ ਵੀ ਹੁਣ ਸਾਬਕਾ ਡੀਜੀਪੀ ਦੀ ਬੇੜੀ ਡੁੱਬਦੀ ਹੋਈ ਦੇਖ ਅਤੇ ਆਪਣੀ ਜਾਨ ਬਚਾਉਣ ਲਈ ਛਾਲਾਂ ਮਾਰ ਕੇ ਭੱਜ ਗਏ ਹਨ। ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੀ ਖ਼ਾਸ ਟੀਮ ’ਚ ਸ਼ਾਮਲ ਯੂਟੀ ਪੁਲੀਸ ਦੇ ਤਿੰਨ ਸਾਬਕਾ ਇੰਸਪੈਕਟਰ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਲਈ ਤਿਆਰ ਹੋ ਗਏ ਹਨ। ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮ ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਤੜਕੇ 4 ਵਜੇ ਇੱਥੋਂ ਦੇ ਫੇਜ਼-7 ’ਚੋਂ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰਨ ਦਾ ਦੋਸ਼ ਹੈ। ਹੁਣ ਸੈਣੀ ਦੇ ਤਿੰਨ ਚਹੇਤੇ ਸਾਬਕਾ ਪੁਲੀਸ ਅਧਿਕਾਰੀ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਵਾਅਦਾ ਮੁਆਫ਼ ਗਵਾਹ ਬਣਨ ਲਈ ਰਾਜ਼ੀ ਹੋ ਗਏ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਮੁਹਾਲੀ ਦੀ ਇਕ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਵੀ ਦਰਜ ਕਰਵਾਉਣ ਬਾਰੇ ਪਤਾ ਲੱਗਾ ਹੈ। ਭਾਵੇਂ ਇਸ ਬਾਰੇ ਹਾਲੇ ਕਿਸੇ ਅਧਿਕਾਰੀ ਨੇ ਆਪਣੀ ਮੂੰਹ ਨਹੀਂ ਖੋਲ੍ਹਿਆ। ਬੀਤੀ 30 ਜੁਲਾਈ ਨੂੰ ਸੁਣਵਾਈ ਦੌਰਾਨ ਸਬੰਧਤ ਅਦਾਲਤ ਵਿੱਚ ਕਿਸੇ ਦੇ ਬਿਆਨ ਦਰਜ ਨਹੀਂ ਹੋਏ ਸਨ। ਮੁਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਮੁਲਤਾਨੀ ਨੂੰ ਘਰੋਂ ਚੁੱਕ ਕੇ ਲਿਜਾਉਣ ਲਈ ਵਾਲੀ ਯੂਟੀ ਪੁਲੀਸ ਦੀ ਟੀਮ ਨੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਉਸ ਸਮੇਂ ਸੁਮੇਧ ਸੈਣੀ ਚੰਡੀਗੜ੍ਹ ਵਿੱਚ ਐੱਸਐੱਸਪੀ ਦੇ ਅਹੁਦੇ ’ਤੇ ਤਾਇਨਾਤ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com