ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜ ਪਿਆਰਿਆਂ ਨੇ ਲੰਗਾਹ ਨੂੰ 21 ਦਿਨ ਝਾੜੂ ਮਾਰਨ ਦੀ ਤਨਖ਼ਾਹ ਲਾਈ

    ਅੰਮ੍ਰਿਤਸਰ - ਪੰਥ ’ਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ’ਚ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਖਿਮਾ ਯਾਚਨਾ ਕੀਤੀ। ਪੰਜ ਪਿਆਰਿਆਂ ਨੇ ਲੰਗਾਹ ਨੂੰ 21 ਦਿਨ ਰੋਜ਼ਾਨਾ ਇਕ ਘੰਟਾ ਗੁਰੂ ਘਰ ਵਿੱਚ ਝਾੜੂ ਮਾਰਨ ਦੀ ਤਨਖ਼ਾਹ ਲਗਾਈ ਅਤੇ ਦੁਬਾਰਾ ਅੰਮ੍ਰਿਤਪਾਨ ਕਰਾਇਆ। ਉਧਰ ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਕਿਹਾ ਕਿ ਲੰਗਾਹ ਨੂੰ ਅਜੇ ਅਕਾਲ ਤਖ਼ਤ ਤੋਂ ਕੋਈ ਮੁਆਫ਼ੀ ਨਹੀਂ ਮਿਲੀ ਹੈ। ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ’ਚ ਜਥੇਦਾਰ ਬਾਬਾ ਤਰਸੇਮ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਕ ਦੀ ਅਗਵਾਈ ਹੇਠ ਪੂਰਨਮਾਸ਼ੀ ਮੌਕੇ ਕਰਾਏ ਗਏ ਸਾਲਾਨਾ ਸਮਾਗਮ ਦੌਰਾਨ ਸੁੱਚਾ ਸਿੰਘ ਲੰਗਾਹ ਪਰਿਵਾਰ ਸਣੇ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਉਹ ਪੰਜ ਪਿਆਰਿਆਂ ਵੱਲੋਂ ਲਗਾਈ ਗਈ ਤਨਖ਼ਾਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਤਨਖਾਹ ਪੂਰੀ ਕਰਨ ਉਪਰੰਤ ਮੁੜ ਇਸੇ ਅਸਥਾਨ ’ਤੇ ਸੋਧ ਦੀ ਅਰਦਾਸ ਕੀਤੀ ਜਾਵੇਗੀ।
    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਅੰਮ੍ਰਿਤਸਰ ’ਚ ਕਿਹਾ ਕਿ ਲੰਗਾਹ ਦਾ ਮਾਮਲਾ ਅਜੇ ਸ੍ਰੀ ਅਕਾਲ ਤਖ਼ਤ ਦੇ ਵਿਚਾਰ ਅਧੀਨ ਹੈ। ਜਥੇਦਾਰ ਦੇ ਹਵਾਲੇ ਨਾਲ ਉਨ੍ਹਾਂ ਆਖਿਆ ਕਿ ਲੰਗਾਹ ਵਲੋਂ ਮੁਆਫ਼ੀ ਪੱਤਰ ਭੇਜਿਆ ਗਿਆ ਸੀ, ਜੋ ਫਿਲਹਾਲ ਪੰਜ ਸਿੰਘ ਸਾਹਿਬਾਨ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਅਕਾਲ ਤਖ਼ਤ ਵਲੋਂ ਉਨ੍ਹਾਂ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। ਲੰਗਾਹ ਨੇ ਪੰਜ ਪਿਆਰਿਆਂ ਦੇ ਸਨਮੁਖ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਗਾਹ ਦੀ ਇਕ ਇਤਰਾਜ਼ਯੋਗ ਅਸ਼ਲੀਲ ਵੀਡਿਓ ਵਾਇਰਲ ਹੋਣ ਮਗਰੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਉਹ ਉਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਵੀ ਸਨ। ਉਹ ਅਕਾਲੀ ਮੰਤਰੀ ਵੀ ਰਹਿ ਚੁੱਕੇ ਹਨ। ਹੁਣ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ੍ਰੀ ਅਕਾਲ ਤਖ਼ਤ ’ਤੇ ਹੋਈਆਂ ਭੁੱਲਾਂ-ਚੁੱਕਾਂ ਲਈ ਖਿਮਾ ਯਾਚਨਾ ਬਾਰੇ ਪੱਤਰ ਦਿੱਤਾ ਸੀ ਪਰ ਉਸ ਵੇਲੇ ਕੁਝ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।
    ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਸੁੱਚਾ ਸਿੰਘ ਲੰਗਾਹ ਨੂੰ ਅੱਜ ਫਿਰ ਤੋਂ ਅੰਮ੍ਰਿਤਪਾਨ ਕਰਵਾਉਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀ ਪ੍ਰੰਪਰਾ ਨਾਲ ਸਿੱਖ ਮਰਿਯਾਦਾ ਨੂੰ ਢਾਹ ਲੱਗੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਇਹ ਕੰਮ ਕਿਸ ਦੀ ਪ੍ਰਵਾਨਗੀ ਨਾਲ ਕੀਤਾ ਗਿਆ। ਜਥੇਦਾਰ ਸ਼ਾਹਪੁਰ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਇਸ ਨਿਵੇਕਲੀ ਪ੍ਰੰਪਰਾ ਦੇ ਭਵਿੱਖ ਵਿੱਚ ਕੌਮ ਲਈ ਨਤੀਜੇ ਘਾਤਕ ਹੋ ਸਕਦੇ ਹਨ। ਉਨ੍ਹਾਂ ਇਸ ਮੌਕੇ ਮੌਜੂਦ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦੀ ਹਾਜ਼ਰੀ ’ਤੇ ਵੀ ਹੈਰਾਨੀ ਜਤਾਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com