ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 119 ਹੋਈ

    ਚੰਡੀਗੜ੍ਹ - ਮਾਝੇ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 119 ਹੋ ਗਈ ਹੈ। ਤਰਨ ਤਾਰਨ ’ਚ ਤਿੰਨ ਅਤੇ ਬਟਾਲਾ ਤੇ ਜੰਡਿਆਲਾ ਗੁਰੂ ’ਚ ਦੋ-ਦੋ ਹੋਰ ਮੌਤਾਂ ਹੋਈਆਂ ਹਨ।ਅੰਮ੍ਰਿਤਸਰ (ਦਿਹਾਤੀ) ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਰਵਿੰਦਰ ਸਿੰਘ ਦੇ ਖੁਲਾਸੇ ਮਗਰੋਂ ਪੁਲੀਸ ਨੇ ਮੋਗਾ ਦੇ ਪੇਂਟ ਸਟੋਰ ਦੇ ਮਾਲਕ ਅਸ਼ਵਨੀ ਬਜਾਜ ਅਤੇ ਲੁਧਿਆਣਾ ਦੇ ਪੇਂਟ ਸਟੋਰ ਮਾਲਕ ਰਾਜੀਵ ਜੋਸ਼ੀ ਨੂੰ ਫੜ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਪੰਡੋਰੀ ਗੋਲਾ ਦੇ ਹਰਜੀਤ ਸਿੰਘ ਨਾਲ ਪਰਿਵਾਰਕ ਸਬੰਧ ਹਨ। ਅਵਤਾਰ ਸਿੰਘ ਨੇ ਮੋਗਾ ਦੇ ਰਵਿੰਦਰ ਸਿੰਘ ਆਨੰਦ ਤੋਂ ਅਲਕੋਹਲ ਦੇ 200-200 ਲਿਟਰ ਦੇ ਤਿੰਨ ਡਰੰਮ ਖ਼ਰੀਦੇ ਸਨ।
    ਜ਼ਹਿਰੀਲੀ ਸ਼ਰਾਬ ਦੀ ਮਾਰ ਹੇਠ ਆਏ ਤਰਨ ਤਾਰਨ ’ਚ ਅੱਜ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਨਾਲ ਜ਼ਿਲ੍ਹੇ ’ਚ ਸ਼ਰਾਬ ਕਾਂਡ ਦੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 91 ਹੋ ਗਈ ਹੈ। ਭਾਵੇਂ ਕਿ ਪ੍ਰਸ਼ਾਸਨ ਮੌਤਾਂ ਦੀ ਗਿਣਤੀ ਥੋੜ੍ਹਾ ਘਟਾ ਕੇ ਦੱਸ ਰਿਹਾ ਹੈ। ਅੱਜ ਮੁਰਾਦਪੁਰ ਆਬਾਦੀ ਦੇ ਵਾਸੀ ਕੁਲਵੰਤ ਸਿੰਘ, ਮਿਗਲਾਨੀ ਪਿੰਡ ਦੇ ਹਰਜਿੰਦਰ ਸਿੰਘ ਅਤੇ ਕਲੇਰ ਵਾਸੀ ਗੁਰਮੀਤ ਸਿੰਘ ਨੇ ਦਮ ਤੋੜ ਦਿੱਤਾ। ਪ੍ਰਸ਼ਾਸਨ ਮੁਤਾਬਕ ਕੁਝ ਲੋਕਾਂ ਨੇ ਲਾਸ਼ਾਂ ਦਾ ਸਸਕਾਰ ਚੁੱਪ-ਚੁਪੀਤੇ ਕਰ ਦਿੱਤਾ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਦੁਖਾਂਤ ਤੋਂ ਵਧੇਰੇ ਪ੍ਰਭਾਵਿਤ ਪਿੰਡਾਂ ਅੰਦਰ ਇਕ ਅਜੀਬ ਕਿਸਮ ਦੀ ਚੁੱਪੀ ਛਾਈ ਹੋਈ ਹੈ| ਪੁਲੀਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੀਆਂ ਪੰਜ ਔਰਤਾਂ ਸਮੇਤ 40 ਦੇ ਕਰੀਬ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤੇ ਹਨ। ਉਂਜ ਇਨ੍ਹਾਂ ’ਚੋਂ ਜ਼ਿਆਦਾਤਰ ਇਸ ਕਾਂਡ ਨਾਲ ਨਹੀਂ ਜੁੜੇ ਹੋਏ ਹਨ। ਇਸ ਕਾਂਡ ਦੇ ਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਗਰੋਹ ਨਾਲ ਜੁੜੇ ਹੋਏ ਹਨ| ਇਥੋਂ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਪਿੰਡ ਕੱਲ੍ਹਾ ਦੇ ਰਾਮ ਸਿੰਘ (55) ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ਕੁਲਦੀਪ ਸਿੰਘ ਨਾਂ ਦੇ ਵਿਅਕਤੀ ਕੋਲ ਸ਼ਰਾਬ ਪੀਣ ਲਈ ਜਾਂਦਾ ਸੀ। ਉਸ ਮੁਤਾਬਕ ਪਿੰਡ ਵਿੱਚ ਕਈ ਔਰਤਾਂ ਵੀ ਇਸ ਕੰਮ ਵਿੱਚ ਸ਼ਾਮਲ ਹਨ| ਉਸ ਨੇ ਦੱਸਿਆ ਕਿ ਬੀਤੇ ਚਾਰ ਮਹੀਨਿਆਂ ਤੋਂ ਕਾਰੋਬਾਰ ਬੰਦ ਹੋਣ ਕਰ ਕੇ ਇਕ ਵਿਸ਼ੇਸ਼ ਤਬਕੇ ਦੇ ਲੋਕ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਏ ਸਨ| ਕੱਕਾ ਕੰਡਿਆਲਾ ਪਿੰਡ ਦੇ ਕੁਲਦੀਪ ਸਿੰਘ (60) ਅਤੇ ਸੁਖਦੇਵ ਸਿੰਘ (62) ਨੇ ਦੱਸਿਆ ਕਿ ਇਸ ਧੰਦੇ ਵਿੱਚ ਸ਼ਾਮਲ ਉਨ੍ਹਾਂ ਦੇ ਪਿੰਡ ਦਾ ਇਕ ਵਿਅਕਤੀ ਬੱਬੂ ਤਾਂ ਪਹਿਲੇ ਦਿਨ ਹੀ ਮਰ ਗਿਆ ਸੀ ਪਰ ਇਸ ਕੰਮ ਵਿੱਚ ਸ਼ਾਮਲ ਕਈ ਹੋਰ ਵਿਅਕਤੀ ਪਿੰਡ ਵਿੱਚ ਮੌਜੂਦ ਹਨ| ਪੁਲੀਸ ਨੇ ਇਸ ਧੰਦੇ ਵਿੱਚ ਸ਼ਾਮਲ ਸਰਹਾਲੀ ਰੋਡ ਦੀ ਇਕ ਔਰਤ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਹੈ| ਇਹ ਧੰਦਾ ਕਰਦੇ ਆ ਰਹੇ ਵਿਅਕਤੀਆਂ ਨੇ ਜਾਂ ਤਾਂ ਆਪਣੇ ਘਰਾਂ ਅੰਦਰ ਦੜ ਵੱਟ ਲਈ ਹੈ ਜਾਂ ਫਿਰ ਉਹ ਗੁਪਤਵਾਸ ਹੋ ਕੇ ਕਿਧਰੇ ਚਲੇ ਗਏ ਹਨ| ਕੰਗ ਪਿੰਡ ਦੇ ਇਕ ਵਿਅਕਤੀ ਨੇ ਦੱਸਿਆ ਕਿ ਪਿੰਡ ਅੰਦਰ ਜ਼ਹਿਰੀਲੀ ਸ਼ਰਾਬ ਦਾ ਵਰਤਾਰਾ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਸੀ ਅਤੇ ਪੁਲੀਸ ਮੁਲਜ਼ਮਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਹੈ| ਭੁੱਲਰ ਪਿੰਡ ’ਚ ਮ੍ਰਿਤਕ ਪ੍ਰਕਾਸ਼ ਸਿੰਘ ਦੇ ਘਰ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਆਏ ਲੋਕਾਂ ਨੇ ਖੁੱਲ੍ਹੇਆਮ ਕਿਹਾ ਕਿ ਇਸ ਧੰਦੇ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਦਾ ਪੂਰਾ-ਪੂਰਾ ਹੱਥ ਹੈ| ਐੱਸਪੀ (ਡਿਟੈਕਟਿਵ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com