ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ 24 ਘੰਟਿਆਂ ਦੌਰਾਨ ਰਿਕਾਰਡ 39 ਮੌਤਾਂ

    ਚੰਡੀਗੜ੍ਹ - ਪੰਜਾਬ ਵਿੱਚ ਕਰੋਨਾਵਾਇਰਸ ਦੇ ਪਸਾਰ ਦੌਰਾਨ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਲੰਘੇ 24 ਘੰਟਿਆਂ ਦੌਰਾਨ ਇੱਕ ਦਿਨ ਵਿੱਚ 39 ਮੌਤਾਂ ਹੋਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਸਭ ਤੋਂ ਵੱਧ ਮੌਤਾਂ ਹੋਣ ਦਾ ਰੁਝਾਨ ਜਾਰੀ ਹੈ ਅਤੇ ਅੱਜ ਵੀ ਸਿਹਤ ਵਿਭਾਗ ਨੇ ਇਸ ਜ਼ਿਲ੍ਹੇ ਵਿੱਚ 13 ਮੌਤਾਂ ਹੋਣ ਦੀ ਪੁਸ਼ਟੀ ਕੀਤੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6, ਪਟਿਆਲਾ ’ਚ 4, ਅੰਮ੍ਰਿਤਸਰ ਅਤੇ ਜਲੰਧਰ ’ਚ 3-3, ਮੁਹਾਲੀ ਤੇ ਪਠਾਨਕੋਟ ’ਚ 2-2, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਇੱਕ-ਇੱਕ ਵਿਅਕਤੀ ਕਰੋਨਾ ਦੀ ਭੇਟ ਚੜ੍ਹ ਗਿਆ ਹੈ। ਲੁਧਿਆਣਾ ਵਿੱਚ ਹੁਣ ਤੱਕ 202, ਅੰਮ੍ਰਿਤਸਰ ’ਚ 102, ਜਲੰਧਰ ’ਚ 86 ਅਤੇ ਪਟਿਆਲਾ ’ਚ 61 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਮੌਤਾਂ ਦਾ ਕੁੱਲ ਅੰਕੜਾ ਵੀ 675 ’ਤੇ ਪਹੁੰਚ ਗਿਆ ਹੈ। ਸੂਬੇ ਵਿੱਚ ਬੀਤੇ 24 ਘੰਟਿਆਂ ਦੌਰਾਨ 1020 ਸੱਜਰੇ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿੱਚ 229, ਜਲੰਧਰ ’ਚ 130, ਮੁਹਾਲੀ ’ਚ 104, ਅੰਮ੍ਰਿਤਸਰ ’ਚ 85, ਪਟਿਆਲਾ ’ਚ 70, ਬਰਨਾਲਾ ’ਚ 62, ਗੁਰਦਾਸਪੁਰ ’ਚ 39, ਫਰੀਦਕੋਟ ’ਚ 36, ਫਿਰੋਜ਼ਪੁਰ ’ਚ 29, ਕਪੂਰਥਲਾ ’ਚ 34, ਪਠਾਨਕੋਟ ਤੇ ਰੋਪੜ ’ਚ 27-27, ਹੁਸ਼ਿਆਰਪੁਰ ’ਚ 23, ਬਠਿੰਡਾ ’ਚ 22, ਮੋਗਾ ’ਚ 19, ਫਤਿਹਗੜ੍ਹ ਸਾਹਿਬ ’ਚ 18, ਨਵਾਂਸ਼ਹਿਰ ਤੇ ਫਾਜ਼ਿਲਕਾ ’ਚ 13-13, ਤਰਨ ਤਾਰਨ ਤੇ ਮੁਕਤਸਰ ’ਚ 9-9 ਅਤੇ ਮਾਨਸਾ ’ਚ 3 ਸੱਜਰੇ ਮਾਮਲੇ ਸਾਹਮਣੇ ਆਏ ਹਨ। ਉਧਰ ਪੰਜਾਬ ਵਿਚ ਕਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਵਧਿਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ’ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ। ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕੋਈ ਛੁੱਟੀ ਨਹੀਂ ਦਿੱਤੀ ਜਾਵੇਗੀ ਅਤੇ ਸਿਰਫ਼ ਮੈਟਰਨਿਟੀ ਲੀਵ ਅਤੇ ਅਤਿ ਜ਼ਰੂਰੀ ਕਾਰਨ ਕਰ ਕੇ ਚਾਈਲਡ ਕੇਅਰ ਲੀਵ ਕੇਸਾਂ ਵਿਚ ਹੀ ਛੁੱਟੀ ਸਬੰਧੀ ਛੋਟ ਹੋਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਹੁਕਮ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਰੈਗੂਲਰ ਅਫ਼ਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ਆਊਟਸੋਰਸਿੰਗ ਦੇ ਅਾਧਾਰ ’ਤੇ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ’ਤੇ ਲਾਗੂ ਹੋਣਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com