ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਪੰਜਾਬ ਵਿਚ ਕਈ ਥਾਈਂ ਲਹਿਰਾਏ ਗਏ ਖਾਲਿਸਤਾਨੀ ਅਤੇ ਕੇਸਰੀ ਝੰਡੇ

  ਚੰਡੀਗੜ੍ਹ - ਮੋਗਾ ਜ਼ਿਲ੍ਹੇ ਦੇ ਸਕੱਤਰੇਤ ਦੀ ਇਮਾਰਤ ’ਤੇ ਖਾਲਿਸਤਾਨੀ ਝੰਡਾ ਲਹਿਰਾਏ ਜਾਣ ਤੋਂ ਬਾਅਦ ਜ਼ਿਲ੍ਹੇ ਦੇ ਪਿੰਡ ਮਾਣੂੰਕੇ, ਨਿਹਾਲ ਸਿੰਘ ਵਾਲਾ, ਪਿੰਡ ਢੁੱਡੀਕੇ ਅਤੇ ਗਿੱਦੜਬਾਹਾ ਦੇ ਪਿੰਡ ਹੁਸਨਰ ਅਤੇ ਬਾਬਾ ਬਕਾਲਾ ’ਚ ਵੀ ਕੇਸਰੀ ਝੰਡੇ ਲਹਿਰਾਏ ਜਾਣ ਦੀਆਂ ਘਟਨਾਵਾਂ ਵਾਪਰੀਆਂ ਹਨ। ਪੁਲੀਸ ਨੇ ਕਾਰਵਾਈ ਕਰਦਿਆਂ ਝੰਡੇ ਕਬਜ਼ੇ ਹੇਠ ਲੈ ਲਏ ਹਨ। ਦੂਜੇ ਪਾਸੇ ਮੋਗਾ ਜ਼ਿਲ੍ਹੇ ਦੀ ਸਕੱਤਰੇਤ ’ਚ ਖਾਲਿਸਤਾਨੀ ਝੰਡਾ ਲਹਿਰਾਏ ਜਾਣ ਦੇ ਮਾਮਲੇ ’ਚ ਸੰਤਰੀ ਵਜੋਂ ਤਾਇਨਾਤ ਤਿੰਨੋਂ ਥਾਣੇਦਾਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
  ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਝੁਲਾਏ ਜਾਣ ਤੇ ਤਿਰੰਗੇ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸੰਤਰੀ ਵਜੋਂ ਤਾਇਨਾਤ ਤਿੰਨੋਂ ਥਾਣੇਦਾਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਏਐੱਸਆਈ ਦੀ ਅਗਵਾਈ ਹੇਠ ਕੁਇੱਕ ਰਿਐਕਸ਼ਨ ਟੀਮ (ਕਿਊਆਰਟੀ) ਦੇ 4 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹੇ ’ਚ ਹੋਰ ਕਈ ਥਾਵਾਂ ’ਤੇ ਵੀ ਕੇਸਰੀ ਝੰਡੇ ਝੁਲਾਏ ਜਾਣ ਤੋਂ ਬਾਅਦ ਪੁਲੀਸ ਝੰਡੇ ਉਤਾਰ ਕੇ ਕਬਜ਼ੇ ’ਚ ਲੈ ਰਹੀ ਹੈ।
  ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਨਿਹਾਲ ਸਿੰਘ ਵਾਲਾ ਬੱਸ ਅੱਡੇ ’ਤੇ ਵੱਡੀਆਂ ਲਾਈਟਾਂ ਤੋਂ ਇਲਾਵਾ ਇਸ ਕਸਬੇ ਨੇੜਲੇ ਪਿੰਡ ਮਾਣੂੰਕੇ ਦੇ ਬੱਸ ਅੱਡੇ ਤੇ ਥਾਣਾ ਸਦਰ ਅਧੀਨ ਪਿੰਡ ਡਗਰੂ ਕੋਲੋਂ ਲੰਘਦੇ ਫ਼ਲਾਈਓਵਰ ’ਤੇ ਖੰਡੇ ਵਾਲੇ ਕੇਸਰੀ ਝੰਡੇ ਝੁਲਾਉਣ ਦਾ ਪਤਾ ਲੱਗਣ ਉੱਤੇ ਪੁਲੀਸ ਨੇ ਝੰਡੇ ਉਤਾਰ ਕੇ ਕਬਜ਼ੇ ’ਚ ਲੈ ਲਏ। ਪੁਲੀਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਕੇਸਰੀ ਝੰਡਿਆਂ ’ਤੇ ਸਿਰਫ਼ ਖੰਡਾਂ ਹੀ ਛਪਿਆ ਹੋਇਆ ਸੀ। ਇੱਥੇ ਸਕੱਤਰੇਤ ’ਚ ਖਾਲਿਸਤਾਨੀ ਝੰਡਾ ਝੁਲਾਉਣ ਮਗਰੋਂ ਡੀਸੀ ਗੇਟ ਗਾਰਦ ਇੰਚਾਰਜ ਧਲਵਿੰਦਰ ਸਿੰਘ, ਨਿਰਮਲ ਸਿੰਘ, ਮੱਖਣ ਸਿੰਘ (ਤਿੰਨੋਂ ਏਐੱਸਆਈ) ਦੀ ਬਦਲੀ ਕਰਕੇ ਪ੍ਰਿਤਪਾਲ ਸਿੰਘ ਏਐੱਸਆਈ ਦੀ ਅਗਵਾਈ ਹੇਠ ਚਾਰ ਸਿਪਾਹੀਆਂ ਦੇ ਆਧਾਰਿਤ ਕੁਇੱਕ ਰਿਐਕਸ਼ਨ ਟੀਮ ਨੂੰ ਸੁਰੱਖਿਆ ਕਮਾਂਡ ਸੌਂਪੀ ਗਈ ਹੈ। ਇਸੇ ਦੌਰਾਨ ਇਤਿਹਾਸਕ ਪਿੰਡ ਢੁੱਡੀਕੇ ’ਚ ਇੱਕ ਧਾਰਮਿਕ ਸਥਾਨ ਅੰਦਰ ਵੀ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਇਸੇ ਹੀ ਧਾਰਮਿਕ ਸਥਾਨ ਅੰਦਰ ਇੱਕ ਟਰੱਸਟ ਵੱਲੋਂ 15 ਅਗਸਤ ਨੂੰ ਕੌਮੀ ਤਿਰੰਗਾ ਝੰਡਾ ਝੁਲਾਉਣ ਤੋਂ ਵੀ ਤਣਾਅ ਬਣਿਆ ਹੋਇਆ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਪਿੰਡ ’ਚ ਧੜੇਬੰਦੀ ਕਾਰਨ ਇਹ ਘਟਨਾ ਵਾਪਰੀ ਹੈ।
  ਗਿੱਦੜਬਾਹਾ ਦੇ ਪਿੰਡ ਹੁਸਨਰ ਦੀ ਵਿਵਾਦਤ ਜ਼ਮੀਨ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਹੁਸਨਰ ’ਚ ਜਨਰਲ ਤੇ ਐੱਸਸੀ ਭਾਈਚਾਰੇ ਵਿੱਚ ਹੱਡਾਰੋੜੀ ਨੂੰ ਲੈ ਕੇ ਝਗੜਾ ਚੱਲਦਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਗਿੱਦੜਬਾਹਾ ’ਚ ਕੇਸ ਵੀ ਦਰਜ ਹੈ। ਅਾਜ਼ਾਦੀ ਦਿਵਸ ਮੌਕੇ ਬਦਅਮਨੀ ਫੈਲਾਉਣ ਦੇ ਮਕਸਦ ਨਾਲ ਇੱਕ ਪੀਲਾ ਝੰਡਾ ਜਿਸ ’ਤੇ ਸਕੈਚ ਨਾਲ ਖਾਲਿਸਤਾਨ ਲਿਖਿਆ ਹੈ, ਉਕਤ ਜਗ੍ਹਾ ’ਤੇ ਲਗਾ ਦਿੱਤਾ ਗਿਆ। ਪੁਲੀਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਡੀਐੱਸਪੀ ਗਿੱਦੜਬਾਹਾ ਗੁਰਤੇਜ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਤੇ ਪਿੰਡ ਦੀ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲੀਸ ਇਹ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦੇਵੇਗੀ।
  ਪਿੰਡ ਮਾਣੂੰਕੇ ਦੇ ਪੰਚਾਇਤ ਘਰ ਦੀ ਇਮਾਰਤ ’ਤੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਪਲਵਿੰਦਰ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਤੇ ਪੰਚਾਇਤ ਦੀ ਮੌਜੂਦਗੀ ਵਿੱਚ ਝੰਡਾ ਲੁਹਾ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਝੰਡਾ ਰਾਤ ਸਮੇਂ ਲਹਿਰਾਇਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਇਹ ਖਾਲਿਸਤਾਨੀ ਝੰਡਾ ਨਹੀਂ ਕੇਸਰੀ ਝੰਡਾ ਸੀ ਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
  ਬਾਬਾ ਬਕਾਲਾ ਦੇ ਤਹਿਸੀਲ ਕੰਪਲੈਕਸ ਵਿੱਚ ਇਕ ਵਸੀਕਾ ਨਵੀਸ ਦੀ ਦੁਕਾਨ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ। ਵਸੀਕਾ ਨਵੀਸ ਬਰਕਤ ਵੋਹਰਾ ਨੇ ਦੱਸਿਆ ਕਿ ਉਸ ਨੇ ਇਸ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਤੇ ਪੁਲੀਸ ਨੇ ਝੰਡਾ ਜਲਦਬਾਜ਼ੀ ਵਿੱਚ ਉਤਾਰ ਦਿੱਤਾ ਤੇ ਅੱਧਾ ਝੰਡਾ ਉਸੇ ਤਰ੍ਹਾਂ ਹੀ ਦੁਕਾਨ ’ਤੇ ਲਟਕਦਾ ਰਿਹਾ। ਡੀਐੱਸਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਨੇ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ।
  ਅਜੀਤਵਾਲ ਵਿਚ ਵੀ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਨੇੜੇ ਖਾਲਿਸਤਾਨੀ ਝੰਡਾ ਲਹਿਰਾ ਦਿੱਤਾ। ਸੂਚਨਾ ਮਿਲਣ ’ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਡੇਰੇ ਤੇ ਨੇੜੇ-ਤੇੜੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਿਸ ਵਿੱਚ ਚਾਰ ਸ਼ੱਕੀ ਵਿਅਕਤੀ ਨਜ਼ਰ ਆਏ। ਡੀਐੱਸਪੀ ਸਪੈਸ਼ਲ ਬਰਾਂਚ ਰਮਨਦੀਪ ਸਿੰਘ ਭੁੱਲਰ ਨੇ ਪੁਲੀਸ ਮੁਲਾਜ਼ਮਾਂ ਨੂੰ ਝਾੜ ਵੀ ਪਾਈ। ਪੁਲੀਸ ਵੱਲੋਂ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ’ਤੇ ਲੱਗੇ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com