ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਗਦੀਸ਼ ਟਾਈਟਲਰ ਮਾਮਲੇ ਵਿਚ ਗਵਾਹ ਅਭਿਸ਼ੇਕ ਵਰਮਾ ਨੂੰ ਪੁਲਿਸ ਸੁਰਖਿਆ ਮਿਲੀ

     

    ਨਵੀਂ ਦਿੱਲੀ  , (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਕਈ ਮਾਮਲੇਆਂ ਅੰਦਰ ਮੁੱਖ ਸਾਜਿਸ਼ਕਰਤਾ ਕਾਂਗਰਸੀ ਲੀਡਰ ਜਗਦੀਸ਼ ਟਾਈਟਲਰ ਦੇ ਕੇਸਾਂ ਦੇ ਅਹਿਮ ਗਵਾਹ ਅਭਿਸ਼ੇਕ ਵਰਮਾ ਨੂੰ ਅਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਲੋਂ ਇਕ ਮਹੀਨੇ ਲਈ ਮੁੜ ਪੁਲਿਸ ਸੁਰਖਿਆ ਦੇ ਦਿੱਤੀ ਗਈ ਹੈ । ਅਦਾਲਤ ਨੇ ਕਿਹਾ ਕਿ ਵਰਮਾ ਨੂੰ ਹਾਈ ਕੋਰਟ ਅੰਦਰ ਗਵਾਹ ਸੁਰਖਿਆ ਤਜਵੀਜ਼ ਅਧੀਨ ਅਰਜ਼ੀ ਦਾਇਰ ਕਰਨੀ ਪਵੇਗੀ ਜਿਸ ਤੇ ਅਦਾਲਤ ਵਲੋਂ ਇਸ ਮਾਮਲੇ ਤੇ ਫੈਸਲਾ ਲਿਆ ਜਾਏਗਾ । ਅਦਾਲਤ ਨੇ ਪੁਲਿਸ ਦੇ ਡੀਸੀਪੀ ਨੂੰ ਅਦਾਲਤ ਦੇ ਅੰਤਰਿਮ ਆਦੇਸ਼ਾ ਦੇ ਨਾਲ ਦਸਬੰਰ 2019 ਅਤੇ ਜਨਵਰੀ 2020 ਦੇ ਗਵਾਹਾਂ ਅਤੇ ਪੀੜੀਤਾਂ ਦੇ ਵਕੀਲਾਂ ਨੂੰ ਧਮਕੀ ਦੇਣ ਵਾਲੇ ਪਤਰ ਬਾਰੇ ਕੀਤੀ ਕਾਰਵਾਈ ਦਸਣ ਅਤੇ ਵਰਮਾ ਲਈ ਇਕ ਮਹੀਨੇ ਵਾਸਤੇ ਸੁਰਖਿਆ ਦੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਹਨ । ਜਿਕਰਯੋਗ ਹੈ ਕਿ ਹਥਿਆਰਾਂ ਦੇ ਕਾਰੋਬਾਰੀ ਅਭਿਸ਼ੇਕ ਵਰਮਾ, ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਅਹਿਮ ਗਵਾਹ ਹਨ, ਨੇ ਸਾਬਕਾ ਕੇਂਦਰੀ ਮੰਤਰੀ ਅਤੇ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਕੋਲੋਂ ਅਪਣੀ ਜਾਨ ਨੂੰ ਖਤਰਾ ਦਸਿਆ ਸੀ । ਅਭਿਸ਼ੇਕ ਵਰਮਾ ਨੇ ਜਗਦੀਸ਼ ਟਾਈਟਲਰ 'ਤੇ ਦੋਸ਼ ਲਾਇਆ ਸੀ ਕਿ ਟਾਈਟਲਰ ਨੇ ਆਪਣੇ ਪ੍ਰਭਾਵ ਨਾਲ ਕੇਸ ਨਾਲ ਜੁੜੇ ਅਹਿਮ ਗਵਾਹਾਂ ਨੂੰ ਪ੍ਰਭਾਵਤ ਕੀਤਾ ਹੈ। ਦਿੱਲੀ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਸੀ ਅਦਾਲਤ ਦੇ ਇਸ ਫੈਸਲੇ ਦਾ ਸੁਆਗਤ ਕਰਦੇ ਹਾਂ ਤੇ ਅਭਿਸ਼ੇਕ ਵਰਮਾ ਜੋ ਕਿ ਜਗਦੀਸ਼ ਟਾਈਟਲਰ ਦੇ ਖਿਲਾਫ ਮੁੱਖ ਗਵਾਹ ਹਨ, ਨੂੰ ਟਾਇਟਲਰ ਵਲੋਂ ਜਾਨੋਂ ਮਾਰਣ ਦੀ ਧਮਕੀ ਮਿਲੀ ਹੋਈ ਹੈ, ਪੱਕੀ ਪੁਲਿਸ ਸੁਰਖਿਆ ਦਿਵਾਉਣ ਲਈ ਹਾਈ ਕੋਰਟ ਅੰਦਰ ਵੀ ਅਪੀਲ ਦਾਖਿਲ ਕਰਾਗੇਂ । ਅਦਾਲਤ ਅੰਦਰ ਪੀੜਿਤ ਧਿਰ ਵਲੋਂ ਵਕੀਲ ਗੁਰਬਖਸ਼ ਸਿੰਘ, ਹਰਪ੍ਰੀਤ ਸਿੰਘ ਹੋਰਾ, ਐਚਐਸਫੁਲਕਾ, ਅਭਿਸ਼ੇਕ ਵਰਮਾ ਵਲੋਂ ਮਨਿੰਦਰ ਸਿੰਘ ਅਤੇ ਸੀਬੀਆਈ ਵਲੋਂ ਅਮਿਤ ਜਿੰਦਲ ਪੇਸ਼ ਹੋਏ ਸਨ । ਚਲ ਰਹੇ ਇਸ ਮਾਮਲੇ ਅੰਦਰ ਜਗਦੀਸ਼ ਟਾਈਟਲਰ ਜਮਾਨਤ ਤੇ ਬਾਹਰ ਹਨ ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com