ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮੁਲਤਾਨੀ ਕੇਸ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਅਰਜ਼ੀ ਵਾਪਸ ਲਈ

    ਐਸ.ਏ.ਐਸ. ਨਗਰ - ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸਿੱਖ ਨੌਜਵਾਨ ਨੂੰ ਘਰੋਂ ਅਗਵਾ ਕਰਨ, ਲਾਸ਼ ਖੁਰਦ-ਬੁਰਦ ਕਰਨ ਦੀ ਧਾਰਾ ਸਬੰਧੀ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਬਾਰੇ ਪੰਜਾਬ ਸਰਕਾਰ ਨੇ ਅੱਜ ਅਚਾਨਕ ਯੂ-ਟਰਨ ਲੈਂਦਿਆਂ ਆਪਣੀ ਅਰਜ਼ੀ ਵਾਪਸ ਲੈ ਲਈ ਹੈ।ਜਾਣਕਾਰੀ ਅਨੁਸਾਰ ਅਦਾਲਤ ਨੇ ਕੁਝ ਸਮਾਂ ਪਹਿਲਾਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਧਾਰਾ 364, 201 ਅਤੇ 120ਬੀ ਵਿੱਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਸੀ ਅਤੇ ਸਾਬਕਾ ਡੀਜੀਪੀ ਨੂੰ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ। ਸੈਣੀ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਅਦਾਲਤ ਨੂੰ ਬਿਨਾਂ ਦੱਸੇ ਉਹ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।
    ਸਰਕਾਰੀ ਵਕੀਲ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਸੈਣੀ ਨੂੰ ਆਰਜ਼ੀ ਰਾਹਤ ਦੇਣ ਸਬੰਧੀ ਜਾਰੀ ਹੁਕਮਾਂ ਵਿੱਚ ਉਸ ਖ਼ਿਲਾਫ਼ ਦਰਜ ਸਾਰੀਆਂ ਧਾਰਾਵਾਂ ਅਤੇ ਨੁਕਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com