ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਰਾਕ ਤੇ ਅਫ਼ਗਾਨਿਸਤਾਨ ’ਚੋਂ ਆਪਣੀਆਂ ਫ਼ੌਜਾਂ ਕੱਢੇਗਾ ਅਮਰੀਕਾ

    ਵਾਸ਼ਿੰਗਟਨ - ਅਮਰੀਕਾ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ 15 ਜਨਵਰੀ ਤੱਕ ਅਫ਼ਗਾਨਿਸਤਾਨ ਤੇ ਇਰਾਕ, ਦੋਵਾਂ ਮੁਲਕਾਂ ਵਿਚੋਂ ਫ਼ੌਜਾਂ ਕੱਢੀਆਂ ਜਾਣਗੀਆਂ। ਹਰੇਕ ਮੁਲਕ ਵਿਚੋਂ 2500 ਜਵਾਨ ਵਾਪਸ ਸੱਦੇ ਜਾਣਗੇ। ਇਸ ਐਲਾਨ ’ਤੇ ਰਸੂਖ਼ਵਾਨ ਅਮਰੀਕੀ ਸੰਸਦ ਮੈਂਬਰਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਫ਼ੈਸਲੇ ਬਾਰੇ ਐਲਾਨ ਕਾਰਜਕਾਰੀ ਅਮਰੀਕੀ ਰੱਖਿਆ ਮੰਤਰੀ ਕ੍ਰਿਸਟੋਫਰ ਸੀ. ਮਿੱਲਰ ਨੇ ਕੀਤਾ ਹੈ। ਦੱਸਣਯੋਗ ਹੈ ਕਿ ਰਾਸ਼ਟਰਪਤੀ ਟਰੰਪ ਨੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਅਫ਼ਗਾਨਿਸਤਾਨ ਤੇ ਇਰਾਕ ਦੀ ਜੰਗ ਦਾ ਸਫ਼ਲ ਤੇ ਜ਼ਿੰਮੇਵਾਰ ਢੰਗ ਨਾਲ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਸੈਨਿਕਾਂ ਨੂੰ ਅਮਰੀਕਾ ਵਾਪਸ ਲਿਆਂਦਾ ਜਾਵੇਗਾ। ਇਸ ਕਦਮ ਦਾ ਵਿਰੋਧੀ ਧਿਰ ਡੈਮੋਕਰੈਟਿਕ ਪਾਰਟੀ ਵਿਰੋਧ ਕਰ ਰਹੀ ਹੈ। ਉਨ੍ਹਾਂ ਮੁਤਾਬਕ ਇਹ ਕੌਮੀ ਸੁਰੱਖਿਆ ਲਈ ਖ਼ਤਰਾ ਸਾਬਿਤ ਹੋ ਸਕਦਾ ਹੈ। ਕਈ ਰਿਪਬਲਿਕਨ ਸੰਸਦ ਮੈਂਬਰਾਂ ਨੇ ਵੀ ਇਸ ਕਦਮ ਦਾ ਵਿਰੋਧ ਕੀਤਾ ਹੈ। ਅਫ਼ਗਾਨਿਸਤਾਨ ਵਿਚ ਇਸ ਵੇਲੇ 4500 ਅਮਰੀਕੀ ਬਲ ਤਾਇਨਾਤ ਹਨ। ਸੁਰੱਖਿਆ ਸਲਾਹਕਾਰ ਰੌਬਰਟ ਓ’ ਬ੍ਰਾਇਨ ਨੇ ਕਿਹਾ ਕਿ ਬਾਕੀ ਸੁਰੱਖਿਆ ਬਲ ਇਰਾਕ ਤੇ ਅਫ਼ਗਾਨਿਸਤਾਨ ਵਿਚ ਅਮਰੀਕੀ ਰਾਜਦੂਤਾਂ ਤੇ ਹੋਰ ਟਿਕਾਣਿਆਂ ਦੀ ਰੱਖਿਆ ਲਈ ਤਾਇਨਾਤ ਰਹਿਣਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com